Mohali
ਪਿੰਡਾਂ ਨੂੰ ਨਗਰ ਨਿਗਮ ਵਿੱਚ ਸ਼ਾਮਿਲ ਕਰਨ ਵਿਰੁੱਧ ਇਕੱਠੀਆਂ ਹੋਈਆਂ ਪੰਚਾਇਤਾਂ
ਸਰਕਾਰ ਤੇ ਪਿੰਡਾਂ ਦਾ ਵਜੂਦ ਖਤਮ ਕਰਨ ਦੀ ਕੋਸ਼ਿਸ਼ ਕਰਨ ਦਾ ਇਲਜਾਮ ਲਗਾਇਆ, 10 ਨੂੰ ਹਲਕੇ ਦੀ ਸਾਰੀਆਂ ਪੰਚਾਇਤਾਂ ਵਲੋਂ ਏਅਰਪੋਰਟ ਰੋਡ ਜਾਮ ਕਰਨ ਦਾ ਐਲਾਨ
ਐਸ ਏ ਐਸ ਨਗਰ, 5 ਦਸੰਬਰ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੀ ਹਦਬੰਦੀ ਦੌਰਾਨ ਸ਼ਹਿਰ ਦੇ ਨਾਲ ਲੱਗਦੇ ਪਿੰਡਾਂ ਨੂੰ ਨਗਰ ਨਿਗਮ ਵਿੱਚ ਸ਼ਾਮਿਲ ਕਰਨ ਦੇ ਫੈਸਲੇ ਦੇ ਵਿਰੋਧ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਨੇ 10 ਦਸੰਬਰ ਨੂੰ ਏਅਰਪੋਰਟ ਰੋਡ ਜਾਮ ਕਰਨ ਦਾ ਐਲਾਨ ਕੀਤਾ ਹੈ।
ਉਕਤ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਪਿੰਡ ਮੌਲੀ ਬੈਦਵਾਨ ਵਿੱਚ ਇੱਕ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਸਰਕਾਰ ਨੇ ਪੰਚਾਇਤਾਂ ਨਾਲ ਸਲਾਹ ਕੀਤੇ ਬਿਨਾਂ ਪਿੰਡਾਂ ਨੂੰ ਨਿਗਮ ਵਿੱਚ ਸ਼ਾਮਲ ਕਰਕੇ ਇੱਕ ਤਾਨਾਸ਼ਾਹੀ ਫਰਮਾਨ ਜਾਰੀ ਕੀਤਾ ਹੈ, ਜੋ ਕਿ ਅਸਵੀਕਾਰ ਯੋਗ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੋਟੀਫਿਕੇਸ਼ਨ ਵਾਪਸ ਨਹੀਂ ਲੈਂਦੀ, ਤਾਂ ਉਹ 10 ਦਸੰਬਰ ਨੂੰ ਹਲਕੇ ਦੇ ਸਾਰੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਨਾਲ ਲੈ ਕੇ ਏਅਰਪੋਰਟ ਰੋਡ ਨੂੰ ਜਾਮ ਕਰਨਗੇ ਅਤੇ ਲੋੜ ਪੈਣ ਤੇ ਅਦਾਲਤ ਦਾ ਦਰਵਾਜ਼ਾ ਵੀ ਖੜਕਾਇਆ ਜਾਵੇਗਾ।
ਪੰਚਾਇਤਾਂ ਦੇ ਨੁਮਾਇੰਦਿਆਂ ਨੇ ਦੋਸ਼ ਲਗਾਇਆ ਕਿ ਪਿੰਡਾਂ ਨੂੰ ਨਗਰ ਨਿਗਮ ਵਿੱਚ ਸ਼ਾਮਲ ਕਰਨ ਨਾਲ ਪਿੰਡਾਂ ਤੇ ਬੇਲੋੜੇ ਟੈਕਸਾਂ ਦਾ ਬੋਝ ਪਵੇਗਾ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਜਾਵੇਗਾ। ਸਰਪੰਚਾਂ ਨੇ ਕਿਹਾ ਕਿ ਵਿਕਾਸ ਦੇ ਨਾਮ ਤੇ ਪਿੰਡਾਂ ਦੀਆਂ ਜ਼ਮੀਨਾਂ ਅਤੇ ਅਧਿਕਾਰ ਖੋਹੇ ਜਾ ਰਹੇ ਹਨ ਅਤੇ ਜੇਕਰ ਪਿੰਡਾਂ ਨੂੰ ਨਗਰ ਨਿਗਮ ਵਿੱਚ ਸ਼ਾਮਲ ਕੀਤਾ ਜਾਂਦਾ ਹੈ, ਤਾਂ ਪ੍ਰਾਪਰਟੀ ਟੈਕਸ ਅਤੇ ਪਾਣੀ-ਸੀਵਰੇਜ ਟੈਕਸ ਦਾ ਬੋਝ ਸਿੱਧਾ ਪਿੰਡ ਵਾਸੀਆਂ ਦੀਆਂ ਜੇਬਾਂ ਤੇ ਪਵੇਗਾ। ਉਹਨਾਂ ਕਿਹਾ ਕਿ ਹੁਣ ਤੱਕ, ਪੰਚਾਇਤਾਂ ਵਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਮੁਫਤ ਜਾਂ ਬਹੁਤ ਘੱਟ ਕੀਮਤ ਤੇ ਮਿਲਦੀਆਂ ਹਨ ਪਰੰਤੂ ਨਿਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ, ਪਾਣੀ, ਸੀਵਰੇਜ, ਸਟਰੀਟ ਲਾਈਟਾਂ ਅਤੇ ਸਫਾਈ ਫੀਸਾਂ ਜਿਆਦਾ ਅਦਾ ਕਰਨੀਆਂ ਪੈਣਗੀਆਂ।
ਉਹਨਾਂ ਕਿਹਾ ਕਿ ਮਟੌਰ ਪਿੰਡ ਨੂੰ 30 ਸਾਲ ਪਹਿਲਾਂ ਐਮ ਸੀ ਵਿੱਚ ਸ਼ਾਮਲ ਕੀਤਾ ਗਿਆ ਸੀ, ਪਰੰਤੂ ਹੁਣ ਵੀ ਉੱਥੇ ਸਫਾਈ ਦੀ ਹਾਲਤ ਮਾੜੀ ਹੈ। ਕੁਝ ਇਲਾਕਿਆਂ ਵਿੱਚ ਸੀਵਰੇਜ ਓਵਰਫਲੋ ਹੋ ਜਾਂਦਾ ਹੈ, ਅਤੇ ਕੁਝ ਵਿੱਚ ਮੀਂਹ ਦੇ ਪਾਣੀ ਦੀ ਸੰਭਾਲ ਦਾ ਕੋਈ ਪ੍ਰਬੰਧ ਨਹੀਂ ਹੈ। ਦੂਜੇ ਪਿੰਡਾਂ ਵਿੱਚ ਵੀ ਸਥਿਤੀ ਵੀ ਇਸੇ ਤਰ੍ਹਾਂ ਦੀ ਹੈ।
ਸਰਪੰਚਾਂ ਨੇ ਕਿਹਾ ਕਿ ਪਿੰਡਾਂ ਦੇ ਲੋਕ ਡੇਅਰੀ ਫਾਰਮਿੰਗ ਰਾਹੀਂ ਆਪਣੇ ਘਰ ਚਲਾਉਂਦੇ ਹਨ। ਨਗਰ ਨਿਗਮ ਖੇਤਰ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਿੰਡਾਂ ਵਿੱਚ ਪਸ਼ੂ ਰੱਖਣ ਤੇ ਰੋਕ ਲੱਗ ਜਾਵੇਗੀ, ਜਿਸ ਨਾਲ ਬੇਰੁਜ਼ਗਾਰੀ ਵਧੇਗੀ। ਉਹਨਾਂ ਕਿਹਾ ਕਿ ਆਜ਼ਾਦੀ ਤੋਂ ਸੱਤ ਦਹਾਕੇ ਬਾਅਦ ਵੀ ਪਿੰਡਾਂ ਵਿੱਚ ਅਜੇ ਵੀ ਮਿੱਟੀ ਦੇ ਘਰ ਹਨ ਅਤੇ ਉਨ੍ਹਾਂ ਨੂੰ ਪੰਚਾਇਤ ਰਾਹੀਂ ਘਰ ਬਣਾਉਣ ਲਈ ਗ੍ਰਾਂਟਾਂ ਮਿਲਦੀਆਂ ਹਨ, ਪਰ ਨਿਗਮ ਨੂੰ ਸ਼ਾਮਲ ਕਰਨ ਤੋਂ ਬਾਅਦ ਉਨ੍ਹਾਂ ਨੂੰ ਇਹ ਨਹੀਂ ਮਿਲਣਗੀਆਂ।
ਉਹਨਾਂ ਕਿਹਾ ਕਿ ਸਰਕਾਰ ਉਨ੍ਹਾਂ ਦੇ ਪਿੰਡਾਂ ਨੂੰ ਆਪਣੇ ਨਾਲ ਜੋੜਕੇ ਕਰੋੜਾਂ ਰੁਪਏ ਦੀ ਜ਼ਮੀਨਾਂ ਤੇ ਕਬਜਾ ਕਰਨਾ ਚਾਹੁੰਦੀ ਹੈ, ਪਰ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ। ਇਸ ਸਬੰਧੀ ਉਹ ਵਿਧਾਇਕ ਕੁਲਵੰਤ ਸਿੰਘ ਨੂੰ ਵੀ ਮਿਲੇ ਸਨ ਅਤੇ ਉਨ੍ਹਾਂ ਕਿਹਾ ਹੈ ਕਿ 2 ਦਿਨਾਂ ਦੇ ਅੰਦਰ-ਅੰਦਰ ਮਸਲੇ ਦਾ ਹੱਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਹ ਅਦਾਲਤ ਵੀ ਜਾਣਗੇ।
ਪੱਤਰਕਾਰ ਸੰਮੇਲਨ ਵਿੱਚ ਹਾਜ਼ਰ ਸਰਪੰਚਾਂ ਵਿੱਚ ਮੌਲੀ ਬੈਦਵਾਨ ਦੇ ਸਰਪੰਚ ਗੁਰਸੇਵਕ ਸਿੰਘ, ਸੰਭਾਲਕੀ ਦੇ ਗੌਰਵ ਸ਼ਰਮਾ, ਬੱਲੋਮਾਜਰਾ ਦੇ ਗੁਰਜਿੰਦਰ ਸਿੰਘ, ਨਾਨੂਮਾਜਰਾ ਦੇ ਸੰਦੀਪ ਸਿੰਘ, ਬਲੌਂਗੀ ਦੇ ਸਤਨਾਮ ਸਿੰਘ, ਚੱਪੜਚਿੜੀ ਕਲਾਂ ਦੇ ਜੱਸ ਹੁੰਦਲ, ਚਿੱਲਾ ਦੇ ਅਮਰੀਕ ਸਿੰਘ, ਰੁੜਕਾ ਦੀ ਕਿਰਨਦੀਪ ਕੌਰ, ਚੱਪੜਚਿੜੀ ਖੁਰਦ ਦੀ ਹਰਜੀਤ ਕੌਰ, ਲਾਂਡਰਾਂ ਦੇ ਜਸਪ੍ਰੀਤ ਸਿੰਘ, ਕੰਬਾਲਾ ਦੇ ਅਜੀਤ ਸੰਧੂ, ਲਖਨੌਰ ਦੀ ਕੁਲਦੀਪ ਕੌਰ ਅਤੇ ਨਾਨੂਮਾਜਰਾ ਦੇ ਪਲਵਿੰਦਰ ਸਿੰਘ ਸ਼ਾਮਲ ਹਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh2 months agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
