Connect with us

Chandigarh

ਸੁਖਜਿੰਦਰ ਰੰਧਾਵਾ ਨੇ ਨਵਜੋਤ ਕੌਰ ਨੂੰ ਭੇਜਿਆ ਕਾਨੂੰਨੀ ਨੋਟਿਸ

Published

on

ਆਪਣੇ ਖਿਲਾਫ ਕੀਤੀਆਂ ‘ਮਾਣਹਾਨੀ ਵਾਲੀਆਂ’ ਟਿੱਪਣੀਆਂ ਲਈ ਮੁਆਫ਼ੀ ਮੰਗਣ ਜਾਂ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਕਿਹਾ

ਚੰਡੀਗੜ੍ਹ, 9 ਦਸੰਬਰ (ਸ.ਬ.) ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ (ਜੋ ਕਿ ਰਾਜਸਥਾਨ ਲਈ ਪਾਰਟੀ ਦੇ ਇੰਚਾਰਜ ਵੀ ਹਨ) ਨੇ ਪਾਰਟੀ ਤੋਂ ਮੁਅੱਤਲ ਚੱਲ ਰਹੀ ਆਗੂ ਡਾ. ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜ ਕੇ ਕਿਹਾ ਹੈ ਕਿ ਉਹ ਉਨ੍ਹਾਂ ਖ਼ਿਲਾਫ਼ ਕੀਤੀਆਂ ‘ਮਾਣਹਾਨੀ ਵਾਲੀਆਂ’ ਟਿੱਪਣੀਆਂ ਲਈ ਮੁਆਫ਼ੀ ਮੰਗਣ ਜਾਂ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ। ਕਾਨੂੰਨੀ ਨੋਟਿਸ ਵਿੱਚ ਰੰਧਾਵਾ ਨੇ ਨਵਜੋਤ ਕੌਰ ਦੇ ਮੀਡੀਆ ਵਿੱਚ ਦਿੱਤੇ ਬਿਆਨਾਂ ਤੇ ਇਤਰਾਜ਼ ਜਤਾਇਆ ਹੈ ਜਿਸ ਵਿੱਚ ਉਨ੍ਹਾਂ ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਗਏ ਸਨ।

ਜਿਕਰਯੋਗ ਹੈ ਕਿ ਪੰਜਾਬ ਦੀ ਸਾਬਕਾ ਮੰਤਰੀ ਡਾ. ਨਵਜੋਤ ਕੌਰ (ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਭਾਰਤੀ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ) ਵਲੋਂ ਬੀਤੇ ਦਿਨੀਂ ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਰੁਪਏ ਦਾ ਸੂਟਕੇਸ ਦੇਣ ਸੰਬੰਧੀ ਕੀਤੀ ਟਿੱਪਣੀ ਤੋਂ ਬੁਾਅਦ ਪੰਜਾਬ ਕਾਂਗਰਸ ਨੇ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਸੀ।

ਨਵਜੋਤ ਕੌਰ ਨੂੰ ਭੇਜੇ ਗਏ ਕਾਨੂੰਨੀ ਨੋਟਿਸ ਵਿੱਚ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਹੈ ਕਿ ਨਵਜੌਤ ਕੌਰ ਦੇ ਬਿਆਨ ਭਾਰਤੀ ਨਿਆ ਸੰਹਿਤਾ (ਬੀ ਐਨ ਐਸ), 2023 ਦੀ ਧਾਰਾ 356 ਦੇ ਤਹਿਤ ਮਾਣਹਾਨੀ ਦੇ ਬਰਾਬਰ ਹਨ। ਨੋਟਿਸ ਵਿੱਚ ਨਵਜੋਤ ਕੌਰ ਤੋਂ ਉਨ੍ਹਾਂ ਦੇ ‘ਮਾਣਹਾਨੀ’ ਵਾਲੇ ਬਿਆਨਾਂ ਲਈ ਬਿਨਾਂ ਸ਼ਰਤ ਜਨਤਕ ਮੁਆਫ਼ੀ ਦੀ ਮੰਗ ਕਰਦਿਆਂ ਕਿਹਾ ਗਿਆ ਹੈ ਕਿ ਮੁਆਫ਼ੀਨਾਮਾ ਸੱਤ ਦਿਨਾਂ ਦੇ ਅੰਦਰ-ਅੰਦਰ ਉਨ੍ਹਾਂ ਹੀ ਮੀਡੀਆ ਅਦਾਰਿਆਂ ਵਿੱਚ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤਾ ਜਾਣਾ ਚਾਹੀਦਾ ਹੈ ਜਿੱਥੇ ਮੂਲ ਬਿਆਨ ਦਿੱਤੇ ਗਏ ਸਨ।

ਨੋਟਿਸ ਵਿੱਚ ਕਿਹਾ ਗਿਆ ਹੈ ਕਿ ਨੋਟਿਸ ਦੀ ਪਾਲਣਾ ਕਰਨ ਵਿੱਚ ਅਸਫ਼ਲ ਰਹਿਣ ਤੇ ਮਜਬੂਰਨ ਬੀ ਐਨ ਐਸ ਦੀ ਧਾਰਾ 356 ਨੂੰ ਬੀ ਐਨ ਐਸ ਐਸ ਦੀ ਧਾਰਾ 222, ਬਟਾਲਾ ਦੀ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਸਮੇਤ, ਕਾਨੂੰਨ ਦੀ ਸਮਰੱਥ ਅਦਾਲਤ ਵਿੱਚ ਉਹਨਾਂ ਦੇ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨੀ ਪਵੇਗੀ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending