Connect with us

Chandigarh

ਕਾਂਗਰਸ ਦੱਸੇ 500 ਕਰੋੜ ਅਤੇ 350 ਕਰੋੜ ਦੀ ਖੇਡ ਦੀ ਅਸਲ ਕਹਾਣੀ ਕੀ ਹੈ : ਬਲਤੇਜ ਪੰਨੂ

Published

on

ਨਵਜੋਤ ਕੌਰ ਸਿੱਧੂ ਨੂੰ ਲੀਗਲ ਨੋਟਿਸ ਭੇਜ ਕੇ ਧਿਆਨ ਭਟਕਾਉਣ ਦੀ ਹੋ ਰਹੀ ਹੈ ਕੋਸ਼ਿਸ਼

ਚੰਡੀਗੜ੍ਹ, 9 ਦਸੰਬਰ (ਸ.ਬ.) ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਾਂਗਰਸ ਪਾਰਟੀ ਨੂੰ ਸਵਾਲ ਕੀਤਾ ਹੈ ਕਿ ਲੋਕਾਂ ਨੂੰ ਦੱਸਿਆ ਜਾਵੇ ਕਿ 500 ਕਰੋੜ ਅਤੇ 350 ਕਰੋੜ ਦੀ ਖੇਡ ਦੀ ਅਸਲ ਕਹਾਣੀ ਕੀ ਹੈ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਕਾਂਗਰਸ ਨੇ ਲੋਕਾਂ ਦਾ ਧਿਆਨ ਭਟਕਾਉਣ ਲਈ ਪਹਿਲਾਂ ਰਾਤੋ ਰਾਤ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਤੋਂ ਮੁਅੱਤਲ ਕੀਤਾ। ਫਿਰ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਨਵਜੋਤ ਕੌਰ ਸਿੱਧੂ ਨੂੰ ਲੀਗਲ ਨੋਟਿਸ ਫੜਾ ਦਿੱਤਾ। ਕੀ ਇਸ ਨੋਟਿਸਬਾਜ਼ੀ ਨਾਲ ਪੰਜਾਬੀਆਂ ਨੂੰ ਉਨ੍ਹਾਂ ਦੇ ਸਵਾਲ ਦਾ ਜਵਾਬ ਮਿਲ ਜਾਵੇਗਾ ਕਿ ਸੀ ਐਮ ਦੀ ਕੁਰਸੀ ਸੇਲ ਤੇ ਲੱਗੀ ਹੋਈ ਸੀ?

ਉਹਨਾਂ ਕਾਂਗਰਸ ਪਾਰਟੀ ਨੂੰ ਸਵਾਲ ਕੀਤਾ ਕਿ ਇਸ ਪੈਸੇ ਦੀ ਅਸਲ ਕਹਾਣੀ ਦੱਸੀ ਜਾਵੇ। ਇਹ ਪੈਸਾ ਕਿੱਥੋਂ ਇਕੱਠਾ ਕੀਤਾ ਜਾਂਦਾ ਸੀ? ਕੀ ਇਹ ਕਿਸੇ ਇੰਡਸਟਰੀ, ਪ੍ਰਾਈਵੇਟ ਸਕੂਲਾਂ, ਹਸਪਤਾਲਾਂ ਤੋਂ ਵਸੂਲਿਆ ਜਾਂਦਾ ਸੀ, ਜਾਂ ਫਿਰ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਫਾਈਲਾਂ ਦੀ ਗੱਲ ਕਰਦੇ ਹਨ, ਉਸੇ ਤਰ੍ਹਾਂ ਦੀਆਂ ਫਾਈਲਾਂ ਬਣਾ ਕੇ ਇਹ ਕੁਲੈਕਸ਼ਨ ਕੀਤੀ ਜਾਂਦੀ ਸੀ?

ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ, ਜਿਨ੍ਹਾਂ ਤੇ 350 ਕਰੋੜ ਰੁਪਏ ਦੇ ਇਲਜ਼ਾਮ ਲੱਗ ਰਹੇ ਹਨ, ਨੇ ਅਜੇ ਤੱਕ ਕੋਈ ਜਵਾਬ ਕਿਉਂ ਨਹੀਂ ਦਿੱਤਾ। ਉਨ੍ਹਾਂ ਨਵਜੋਤ ਕੌਰ ਸਿੱਧੂ ਨੂੰ ਵੀ ਕਿਹਾ ਕਿ ਉਹ ਪੰਜਾਬ ਦੀ ਜਨਤਾ ਨੂੰ ਦੱਸਣ ਕਿ ਉਨ੍ਹਾਂ ਕੋਲ ਕਿਹੜੇ ਸਬੂਤ ਅਤੇ ਫਾਈਲਾਂ ਹਨ।

ਪੰਨੂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਵੀ ਇਸ ਮਾਮਲੇ ਤੇ ਸਪੱਸ਼ਟੀਕਰਨ ਮੰਗਦਿਆਂ ਕਿਹਾ ਕਿ ਜਾਖੜ ਖੁਦ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ ਇਸ ਲਈ ਉਨ੍ਹਾਂ ਨੂੰ ਪਤਾ ਹੋਵੇਗਾ ਕਿ 350 ਕਰੋੜ ਕਿਸ ਨੂੰ ਜਾ ਰਿਹਾ ਸੀ ਅਤੇ 500 ਕਰੋੜ ਦੀ ਡੀਲ ਕਿਸ ਦੀ ਹੋ ਰਹੀ ਸੀ। ਜਦੋਂ ਜਾਖੜ ਸਾਹਿਬ ਖੁਦ ਸੀਐਮ ਦੀ ਦੌੜ ਵਿੱਚ ਸਨ, ਤਾਂ ਉਨ੍ਹਾਂ ਤੋਂ ਵੀ 350 ਕਰੋੜ ਰੁਪਏ ਮੰਗੇ ਗਏ ਹੋਣਗੇ। ਜਾਖੜ ਸਾਹਿਬ ਦੱਸਣ ਕਿ ਇਹ ਪੈਸਾ ਕਿਸ ਨੇ ਮੰਗਿਆ ਸੀ? ਉਹਨਾਂ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਤੋਂ ਮੰਗ ਕੀਤੀ ਕਿ ਉਹ ਸੁਨੀਲ ਜਾਖੜ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਨਾਲ ਬਿਠਾ ਕੇ ਪੰਜਾਬ ਦੀ ਜਨਤਾ ਨੂੰ ਸੱਚਾਈ ਦੱਸਣ। ਉਹ ਕੈਪਟਨ ਅਮਰਿੰਦਰ ਸਿੰਘ ਤੋਂ ਪੁੱਛਣ ਕਿ ਜਦੋਂ ਉਹ ਸੀ ਐਮ ਬਣੇ ਸਨ ਤਾਂ ਉਨ੍ਹਾਂ ਨੇ ਕਿੰਨੇ ਪੈਸੇ ਕਿਸ ਨੂੰ ਦਿੱਤੇ ਸਨ ਅਤੇ ਕੁਲੈਕਸ਼ਨ ਕਿਸ ਰੂਪ ਵਿੱਚ ਹੁੰਦੀ ਸੀ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending