Connect with us

Chandigarh

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

Published

on

ਚੰਡੀਗੜ੍ਹ, 18 ਦਸੰਬਰ (ਸ.ਬ.) ਅੰਬਰ ਗਰੁੱਪ ਆਫ਼ ਇੰਡਸਟਰੀਜ਼ ਨੇ ਰਾਜਪੁਰਾ ਵਿਖੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਅਤਿ-ਆਧੁਨਿਕ ਖੋਜ ਅਤੇ ਵਿਕਾਸ ਕੇਂਦਰ ਦੀ ਸਥਾਪਨਾ ਰਾਹੀਂ ਇੱਕ ਵੱਡੇ ਵਿਸਥਾਰ ਦਾ ਐਲਾਨ ਕੀਤਾ ਹੈ। ਇਸ ਨਿਵੇਸ਼ ਦਾ ਸਵਾਗਤ ਕਰਦਿਆਂ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਅੰਬਰ ਗਰੁੱਪ ਦਾ ਰਾਜਪੁਰਾ ਵਿਖੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਇੱਕ ਵੱਡੇ ਪੱਧਰ ਦਾ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦਾ ਫੈਸਲਾ ਪੰਜਾਬ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ, ਹੁਨਰਮੰਦ ਕਿਰਤੀਆਂ ਅਤੇ ਨਿਵੇਸ਼ਕ-ਪੱਖੀ ਵਾਤਾਵਰਣ ਪ੍ਰਣਾਲੀ ਦਾ ਮਜ਼ਬੂਤ ਸਮਰਥਨ ਕਰਦਾ ਹੈ।

ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਲਗਭਗ 1,000 ਉਚ-ਗੁਣਵੱਤਾ ਤੇ ਚੰਗੀ ਤਨਖਾਹ ਵਾਲੀਆਂ ਰੋਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾ ਸਕਣਗੇ ਅਤੇ ਉੱਨਤ ਇੰਜੀਨੀਅਰਿੰਗ ਤੇ ਉਤਪਾਦ ਡਿਜ਼ਾਈਨ ਦੇ ਖੇਤਰ ਵਿੱਚ ਪੰਜਾਬ ਦੀ ਸਥਿਤੀ ਨੂੰ ਮਜ਼ਬੂਤੀ ਮਿਲੇਗੀ। ਉਹਨਾਂ ਕਿਹਾ ਕਿ ਇਹ ਨਿਵੇਕਲੀ ਖੋਜ ਅਤੇ ਵਿਕਾਸ ਸਹੂਲਤ ਘਰੇਲੂ ਅਤੇ ਨਿਰਯਾਤ ਬਾਜ਼ਾਰਾਂ ਦੋਵਾਂ ਲਈ ਅਗਲੀ ਪੀੜ੍ਹੀ ਦੇ ਐਚਵੀਏਸੀ ਉਤਪਾਦਾਂ ਦੀ ਡਿਜ਼ਾਈਨਿੰਗ, ਪ੍ਰਮਾਣਿਕਤਾ ਅਤੇ ਟੈਸਟਿੰਗ ਤੇ ਕੇਂਦ੍ਰਿਤ ਹੋਵੇਗੀ। ਇਹ ਸਹੂਲਤ ਪੰਜਾਬ ਦੇ ਨਿਰਮਾਣ ਨੂੰ ਸਿਖਰਾਂ ਤੇ ਲਿਜਾਉਣ ਲਈ ਉੱਚ-ਪੱਧਰੀ ਖੋਜ, ਡਿਜ਼ਾਈਨ ਅਤੇ ਵਿਸ਼ਵਵਿਆਪੀ ਨਿਰਯਾਤ ਦਾ ਕੇਂਦਰ ਬਣਨ ਦੇ ਦ੍ਰਿਸ਼ਟੀਕੋਣ ਨਾਲ ਪੂਰੀ ਤਰ੍ਹਾਂ ਮੇਲ ਖਾਂਦੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਅੰਬਰ ਗਰੁੱਪ ਕਈ ਪ੍ਰਮੁੱਖ ਗਲੋਬਲ ਬ੍ਰਾਂਡਾਂ ਲਈ ਏਅਰ ਕੰਡੀਸ਼ਨਰਾਂ ਅਤੇ ਕੰਪੋਨੈਂਟਸ ਲਈ ਹੱਲ ਪ੍ਰਦਾਨ ਕਰਦਾ ਹੈ, ਜਿਨ੍ਹਾਂ ਵਿੱਚ ਡਾਇਕਿਨ, ਮਿਤਸੁਬੀਸ਼ੀ, ਪੈਨਾਸੋਨਿਕ, ਹਿਟਾਚੀ, ਫੁਜਿਤਸੁ ਜਨਰਲ, ਐਲਜੀ ਅਤੇ ਸੈਮਸੰਗ, ਵੋਲਟਾਸ, ਗੋਦਰੇਜ ਆਦਿ ਸ਼ਾਮਲ ਹਨ, ਜੋ ਕਿ ਗਲੋਬਲ ਵੈਲਯੂ ਚੇਨਸ ਨਾਲ ਪੰਜਾਬ ਦੇ ਏਕੀਕਰਨ ਨੂੰ ਉਜਾਗਰ ਕਰਦੇ ਹਨ।

ਅੰਬਰ ਐਂਟਰਪ੍ਰਾਈਜ਼ਿਜ਼ ਇੰਡੀਆ ਲਿਮਟਿਡ ਦੇ ਸੀਈਓ ਸ੍ਰੀ ਜਸਬੀਰ ਸਿੰਘ ਨੇ ਕਿਹਾ ਕਿ ਪੰਜਾਬ ਹੁਨਰਮੰਦ ਯੋਗਤਾ, ਮਜ਼ਬੂਤ ਉਦਯੋਗਿਕ ਬੁਨਿਆਦੀ ਢਾਂਚਾ ਅਤੇ ਇੱਕ ਜਵਾਬਦੇਹ ਨੀਤੀਗਤ ਢਾਂਚੇ ਦਾ ਇੱਕ ਮਜ਼ਬੂਤ ਸੁਮੇਲ ਪੇਸ਼ ਕਰਦਾ ਹੈ। ਉਹਨਾਂ ਕਿਹਾ ਕਿ ਰਾਜਪੁਰਾ ਵਿਖੇ ਦੋ ਪੜਾਵਾਂ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਖੋਜ ਅਤੇ ਵਿਕਾਸ ਕੇਂਦਰ ਦਾ ਵਿਸਥਾਰ ਕਰਨ ਦਾ ਸਾਡਾ ਫੈਸਲਾ ਭਾਰਤ ਵਿੱਚ ਨਵੀਨਤਮ ਅਗਵਾਈ ਵਾਲੇ ਵਿਕਾਸ ਪ੍ਰਤੀ ਸਾਡੀ ਲੰਬੇ ਸਮੇਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਆਗਾਮੀ ਖੋਜ ਅਤੇ ਵਿਕਾਸ ਕੇਂਦਰ ਘਰੇਲੂ ਅਤੇ ਵਿਸ਼ਵਵਿਆਪੀ ਬਾਜ਼ਾਰਾਂ ਦੋਵਾਂ ਲਈ ਐਚਵੀਏਸੀ ਹੱਲਾਂ ਦੇ ਉੱਨਤ ਡਿਜ਼ਾਈਨ, ਪ੍ਰਮਾਣਿਕਤਾ ਅਤੇ ਟੈਸਟਿੰਗ ਤੇ ਕੇਂਦ੍ਰਤ ਕਰੇਗਾ, ਜਦੋਂ ਕਿ ਲਗਭਗ 1,000 ਉੱਚ-ਮੁੱਲ ਵਾਲੀਆਂ ਇੰਜੀਨੀਅਰਿੰਗ ਅਤੇ ਤਕਨੀਕੀ ਨੌਕਰੀਆਂ ਪੈਦਾ ਕਰੇਗਾ।

ਸ੍ਰੀ ਅਰੋੜਾ ਨੇ ਕਿਹਾ ਕਿ ਅਜਿਹੇ ਨਿਵੇਸ਼ ਗਲੋਬਲ ਓਈਐਮਜ਼ ਲਈ ਇੱਕ ਭਰੋਸੇਮੰਦ ਭਾਈਵਾਲ ਵਜੋਂ ਪੰਜਾਬ ਵਿੱਚ ਵਿਸ਼ਵਾਸ ਨੂੰ ਮਜ਼ਬੂਤ ਕਰਦੇ ਹਨ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ, ਤੁਰੰਤ ਪ੍ਰਵਾਨਗੀਆਂ ਅਤੇ ਨਿਵੇਸ਼ਕਾਂ ਦੀ ਸਹੂਲਤ ਦੇ ਉਦੇਸ਼ ਨਾਲ ਸਾਡੇ ਨਿਰੰਤਰ ਸੁਧਾਰਾਂ ਦੀ ਸਫ਼ਲਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਐਂਬਰ ਗਰੁੱਪ ਅਤੇ ਹੋਰ ਨਿਵੇਸ਼ਕਾਂ ਨੂੰ ਸਰਗਰਮ ਸਹੂਲਤ, ਬੁਨਿਆਦੀ ਢਾਂਚਾ ਵਿਕਾਸ ਅਤੇ ਨੀਤੀ ਸਥਿਰਤਾ ਰਾਹੀਂ ਪੂਰਾ ਸਮਰਥਨ ਪ੍ਰਦਾਨ ਕਰਨ ਲਈ ਵਚਨਬੱਧ ਹੈ।

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending