Mohali
ਜਨਰਲ ਵਰਗ ਦੇ ਲੋਕਾਂ ਲਈ ਕੇਂਦਰ ਵਿੱਚ ਕਮਿਸ਼ਨ ਬਣਾਉਣ ਦੀ ਮੰਗ
ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਦਾ ਵਫਦ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਮਿਲਿਆ
ਐਸ ਏ ਐਸ ਨਗਰ, 22 ਦਸੰਬਰ (ਸ.ਬ.) ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ (ਰਜਿ:) ਪੰਜਾਬ ਦੇ ਵਫਦ ਨੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਮਿਲ ਕੇ ਜਨਰਲ ਕੈਟਾਗਰੀ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਕੇਂਦਰ ਵਿੱਚ ਕਮਿਸ਼ਨ ਸਥਾਪਿਤ ਕਰਨ ਲਈ ਮੰਗ ਪੱਤਰ ਦਿੱਤਾ।
ਫੈਡਰੈਸ਼ਨ ਦੇ ਸੂਬਾਈ ਆਗੂਆਂ ਜਰਨੈਲ ਸਿੰਘ ਬਰਾੜ ਅਤੇ ਜਸਵੀਰ ਸਿੰਘ ਗੜਾਂਗ ਨੇ ਸz. ਸਤਨਾਮ ਸਿੰਘ ਸੰਧੂ ਦੇ ਧਿਆਨ ਵਿੱਚ ਲਿਆਂਦਾ ਕਿ ਜਨਰਲ ਵਰਗ ਦੇ ਲੋਕਾਂ ਕੋਲ ਸਰਕਾਰੀ ਪੱਧਰ ਤੇ ਕੋਈ ਵੀ ਅਜਿਹਾ ਪਲੇਟਫਾਰਮ ਨਹੀਂ ਹੈ ਜਿੱਥੇ ਜਾ ਕੇ ਆਪਣੀਆਂ ਸਮੱਸਿਆਵਾਂ ਦੱਸੀਆਂ ਜਾ ਸਕਣ। ਆਗੂਆਂ ਨੇ ਕਿਹਾ ਕਿ ਭਾਜਪਾ ਦੀ ਗੁਜਰਾਤ ਸਰਕਾਰ ਵੱਲੋਂ ਸਾਲ 2017 ਵਿੱਚ ਜਨਰਲ ਕੈਟਾਗਰੀ ਕਮਿਸ਼ਨ ਦੀ ਸਥਾਪਨਾ ਕੀਤੀ ਗਈ ਸੀ ਜੋ ਕਿ ਵਧੀਆ ਤਰੀਕੇ ਨਾਲ ਚੱਲ ਰਿਹਾ ਹੈ। ਪੰਜਾਬ ਵਿੱਚ 2021 ਵਿੱਚ ਕਾਂਗਰਸ ਸਰਕਾਰ ਨੇ ਗੁਜਰਾਤ ਦੇ ਜਨਰਲ ਕੈਟਾਗਰੀ ਕਮਿਸ਼ਨ ਦੀ ਤਰਜ਼ ਤੇ ਕਮਿਸ਼ਨ ਦੀ ਸਥਾਪਨਾ ਕੀਤੀ ਹੈ, ਜਿਸ ਦਾ ਚੇਅਰਮੈਨ ਨਵਜੋਤ ਦਹੀਆ ਨੂੰ ਲਾਇਆ ਗਿਆ ਸੀ ਪਰੰਤੂ ਉਹਨਾਂ ਵੱਲੋਂ ਐਮ.ਐਲ.ਏ ਦੀ ਚੋਣ ਲੜਨ ਕਰਕੇ ਚੇਅਰਮੈਨੀ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਅਤੇ ਪੰਜਾਬ ਦੀ ਮੌਜੂਦਾ ਸਰਕਾਰ ਨੇ ਚਾਰ ਸਾਲਾਂ ਦਾ ਸਮਾਂ ਬੀਤ ਜਾਣ ਤੇ ਵੀ ਜਨਰਲ ਕੈਟਾਗਰੀ ਦੇ ਕਮਿਸ਼ਨ ਦਾ ਨਾਂ ਤਾਂ ਕੋਈ ਚੇਅਰਮੈਨ ਲਾਇਆ ਹੈ ਅਤੇ ਨਾ ਹੀ ਕੋਈ ਦਫਤਰੀ ਅਮਲਾ ਨਿਯੁਕਤ ਕੀਤਾ ਗਿਆ ਹੈ।
ਆਗੂਆਂ ਨੇ ਸz. ਸੰਧੂ ਨੂੰ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਅਮੀਰ ਲੋਕ ਹੀ ਵਾਰ-ਵਾਰ ਰਾਖਵੇਂ ਕਰਨ ਦੀ ਸਹੂਲਤ ਦਾ ਆਨੰਦ ਮਾਣ ਰਹੇ ਹਨ, ਇਸ ਲਈ ਰਾਖਵੇਂਕਰਨ ਦਾ ਆਧਾਰ ਆਰਥਿਕ ਕਰਨ ਦੀ ਲੋੜ ਹੈ, ਜਿਸ ਨਾਲ ਅਨੁਸੂਚਿਤ ਜਾਤੀ ਦੇ ਗਰੀਬ ਤੇ ਅਸਲ ਦਲਿਤ ਲੋਕਾਂ ਨੂੰ ਲਾਭ ਮਿਲ ਸਕੇ। ਉਹਨਾਂ ਕਿਹਾ ਕਿ ਇਸ ਲਈ ਅਨੁਸੂਚਿਤ ਜਾਤੀਆਂ ਦੇ ਅਮੀਰ ਲੋਕਾਂ ਨੂੰ ਬਾਹਰ ਕਰਨ ਲਈ ਬੀ. ਸੀ. ਕੈਟਾਗਰੀ ਵਾਂਗ ਐਸ. ਸੀ. ਕੈਟਾਗਰੀ ਵਿੱਚ ਵੀ ਕ੍ਰੀਮੀਲੇਅਰ ਦੀ ਹੱਦ ਹੋਣੀ ਅਤਿ ਜਰੂਰੀ ਹੈ। ਆਗੂਆਂ ਨੇ ਕਿਹਾ ਕਿ ਐਟਰੋਸਿਟੀ ਐਕਟ ਵਿੱਚ ਸੋਧ ਹੋਣੀ ਵੀ ਜਰੂਰੀ ਹੈ ਕਿਉਂਕਿ ਇਸ ਐਕਟ ਦੀ ਦੁਰਵਰਤੋਂ ਹੋ ਰਹੀ ਹੈ ਅਤੇ ਮੁਕੰਮਲ ਪੜਤਾਲ ਕੀਤੇ ਬਿਨਾਂ ਪਰਚਾ ਦਰਜ ਨਹੀਂ ਹੋਣਾ ਚਾਹੀਦਾ। ਪਿਛਲੇ ਸਮੇਂ ਵਿੱਚ ਇਹ ਦੇਖਣ ਨੂੰਮਿਲਿਆ ਹੈ ਕਿ ਇਸ ਐਕਟ ਨਾਲ ਸੰਬੰਧਿਤ ਮਾਮਲੇ ਜ਼ਿਆਦਾਤਰ ਝੂਠੇ ਪਾਏ ਜਾਂਦੇ ਹਨ।
ਆਗੂਆਂ ਨੇ ਦੱਸਿਆ ਕਿ ਸz. ਸਤਨਾਮ ਸਿੰਘ ਸੰਧੂ ਨੇ ਵਫਦ ਦੀ ਗੱਲ ਨੂੰ ਬਹੁਤ ਹੀ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਕੇਂਦਰੀ ਵਜ਼ਾਰਤ ਵਿੱਚ ਇਸ ਮੰਗ ਨੂੰ ਵਿਚਾਰਿਆ ਜਾਵੇਗਾ। ਇਸ ਮੌਕੇ ਦਿਲਬਾਗ ਸਿੰਘ ਗਿੱਲ, ਹਰਮਿੰਦਰ ਸਿੰਘ ਸੋਹੀ, ਰਾਜਵਿੰਦਰ ਸਿੰਘ, ਮਨੋਹਰ ਲਾਲ ਸ਼ਰਮਾ ਅਤੇ ਸੁਰਿੰਦਰ ਪਾਲ ਸਿੰਘ ਖਟੜਾ ਵੀ ਹਾਜ਼ਰ ਸਨ।
Mohali
ਨਗਰ ਨਿਗਮ ਦੀ ਮੀਟਿੰਗ ਵਿੱਚ ਉੱਠਿਆ ਸਫਾਈ ਵਿਵਸਥਾ ਦੀ ਬਦਹਾਲੀ ਦਾ ਮੁੱਦਾ
ਮੈਂਬਰਾਂ ਵਲੋਂ ਸਫਾਈ ਵਿਵਸਥਾ ਵਿੱਚ ਸੁਧਾਰ, ਨਵੇਂ ਸਫਾਈ ਕਰਮਚਾਰੀ ਭਰਤੀ ਕਰਨ ਅਤੇ ਟ੍ਰਾਲੀਆਂ ਦੀ ਖਰੀਦ ਕਰਨ ਦੀ ਮੰਗ
ਐਸ ਏ ਐਸ ਨਗਰ, 9 ਫਰਵਰੀ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੀ ਅੱਜ ਹੋਈ ਮੀਟਿੰਗ ਦੌਰਾਨ ਮੈਂਬਰਾਂ ਵਲੋਂ ਖ਼ਾਸ ਤੌਰ ਤੇ ਸ਼ਹਿਰ ਦੀ ਮਾੜੀ ਹੋ ਚੁੱਕੀ ਸਫਾਈ ਵਿਵਸਥਾ ਦਾ ਮੁੱਦਾ ਚੁੱਕਿਆ ਗਿਆ ਅਤੇ ਇਸ ਵਿੱਚ ਸੁਧਾਰ ਲਈ ਤੁਰੰਤ ਕਾਰਵਾਈ ਕਰਨ ਦੀ ਮੰਗ ਕੀੰਤੀ ਗਈ।
ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ ਮੀਟਿੰਗ ਦੌੌਰਾਨ ਮੈਂਬਰਾਂ ਵਲੋਂ ਸਫਾਈ ਵਿਵਸਥਾ ਦੀ ਬਦਹਾਲੀ ਅਤੇ ਸੜਕਾਂ ਦੀ ਮਾੜੀ ਹਾਲਤ ਵਿੱਚ ਸੁਧਾਰ ਦੀ ਮੰਗ ਕੀਤੀ ਗਈ। ਇਸ ਮੌਕੇ ਕੌਂਸਲਰ ਮਨਜੀਤ ਸਿੰਘ ਸੇਠੀ, ਰੁਪਿੰਦਰ ਕੌਰ, ਕੁਲਵੰਤ ਸਿੰਘ ਕਲੇਰ ਅਤੇ ਹੋਰਨਾਂ ਨੇ ਕਿਹਾ ਕਿ ਬੀ ਰੋਡਾਂ ਦੀ ਹਾਲਤ ਬਹੁਤ ਮਾੜੀ ਹੈ ਅਤੇ ਥਾਂ ਥਾਂ ਤੇ ਕੂੜੇ ਦੇ ਢੇਰ ਹਨ। ਉਹਨਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਵਿਸ਼ੇਸ਼ ਸਫਾਈ ਮੁਹਿੰਮ ਚਲਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰੰਤੂ ਜਮੀਨੀ ਪੱਧਰ ਤੇ ਇਹ ਮੁਹਿੰਮ ਕਿਤੇ ਨਜਰ ਨਹੀਂ ਆਉਂਦੀ।
ਇਸ ਮੌਕੇ ਕਿਹਾ ਗਿਆ ਕਿ ਨਾ ਤਾਂ ਸ਼ਹਿਰ ਵਿੱਚ ਲੋੜੀਂਦੇ ਸਫਾਈ ਕਰਮਚਾਰੀ ਹਨ ਅਤੇ ਨਾ ਹੀ ਕੂੜਾ ਲਿਜਾਣ ਵਾਸਤੇ ਲੋੜੀਂਦੀਆਂ ਟਰਾਲੀਆਂ ਹਨ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਦੀ ਹੱਦ ਵਿੱਚ ਵਾਧਾ ਹੋਣ ਤੋਂ ਬਾਅਦ ਹੁਣ ਨਗਰ ਨਿਗਮ ਦੇ ਅਧੀਨ ਹੋਰ ਵੱਡਾ ਖੇਤਰ ਆ ਗਿਆ ਹੈ ਜਿਸ ਕਾਰਨ ਇੱਥੇ ਘੱਟੋ-ਘੱਟ 450 ਸਫਾਈ ਕਰਮਚਾਰੀਆਂ ਅਤੇ 50 ਹੋਰ ਟਰਾਲੀਆਂ ਦੀ ਲੋੜ ਹੈ।
ਕੌਂਸਲਰਾਂ ਵਲੋਂ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਵੱਧਦੀ ਗਿਣਤੀ ਦਾ ਮੁੱਦਾ ਵੀ ਚੁੱਕਿਆ ਗਿਆ ਅਤੇ ਮੰਗ ਕੀਤੀ ਗਈ ਕਿ ਇਸ ਸੰਬੰਧੀ ਮਾਣਯੋਗ ਸੁਪਰੀਮ ਕੋਰਟ ਦੀਆਂ ਹਿਦਾਇਤਾਂ ਅਨੁਸਾਰ ਡਾਗ ਸ਼ੈਲਟਰ ਦੀ ਉਸਾਰੀ ਕੀਤੀ ਜਾਵੇ। ਇਸ ਤੇ ਕਮਿਸ਼ਨਰ ਪਰਮਿੰਦਰ ਸਿੰਘ ਨੇ ਕਿਹਾ ਕਿ ਇਸ ਵਾਸਤੇ ਗਮਾਡਾ ਤੋਂ ਜਮੀਨ ਮੰਗੀ ਗਈ ਹੈ ਅਤੇ ਕੁੱਤਿਆਂ ਦੀ ਨਸਬੰਦੀ ਦਾ ਕੰਮ ਆਰੰਭ ਕੀਤਾ ਜਾ ਰਿਹਾ ਹੈ।
ਕੌਂਸਲਰ ਗੁਰਪ੍ਰੀਤ ਕੌਰ ਵਲੋਂ ਪਿੰਡ ਮਟੌਰ ਵਿੱਚ ਸ਼ਾਮਲਾਤ ਜਮੀਨ ਤੇ ਕਬਜੇ ਦਾ ਮੁੱਦਾ ਚੁੱਕਦਿਆਂ ਇਹ ਕਬਜੇ ਖਤਮ ਕਰਵਾਉਣ ਦੀ ਮੰਗ ਕੀਤੀ ਗਈ। ਕੌਂਸਲਰ ਹਰਜੀਤ ਸਿੰਘ ਭੋਲੂ ਵਲੋਂ ਉਹਨਾਂ ਦੇ ਵਾਰਡ ਦੇ ਪਾਸ ਹੋਏ ਕੰਮਾਂ ਦੇ ਵਰਕ ਆਰਡਰ ਜਾਰੀ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਦੌਰਾਨ ਪੇਸ਼ ਕੀਤੇ ਗਏ ਮਤੇ ਪਾਸ ਕਰ ਦਿੱਤੇ ਗਏ।
Mohali
ਪੱਤਰਕਾਰ ਦਵਿੰਦਰ ਸਿੰਘ ਦਾ ਸੜਕ ਹਾਦਸੇ ਵਿੱਚ ਦੇਹਾਂਤ
ਐਸ ਏ ਐਸ ਨਗਰ, 9 ਫਰਵਰੀ (ਸ.ਬ.) ਅਜੀਤ ਦੇ ਸੀਨੀਅਰ ਪੱਤਰਕਾਰ ਸ. ਦਵਿੰਦਰ ਸਿੰਘ ਦੀ ਬੀਤੀ ਦੇਰ ਰਾਤ ਨੂੰ ਹੋਏ ਇਕ ਦਰਦਨਾਕ ਸੜਕ ਹਾਦਸੇ ਕਾਰਨ ਦਿਹਾਂਤ ਹੋ ਗਿਆ। ਉਹ ਬੀਤੀ ਦੇਰ ਰਾਤ ਇੱਕ ਵਿਆਹ ਦੀ ਪਾਰਟੀ ਤੋਂ ਵਾਪਸ ਆ ਰਹੇ ਸਨ ਜਦੋਂ ਸੈਕਟਰ 89 ਵਿੱਚ ਹਾਦਸੇ ਕਾਰਨ ਗੰਭੀਰ ਜ਼ਖਮੀ ਹੋ ਗਏ ਸਨ।
ਸ. ਦਵਿੰਦਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਅਜੀਤ ਅਖਬਾਰ ਨਾਲ ਜੁੜੇ ਸਨ ਅਤੇ ਉਹਨਾਂ ਨੇ ਮੁਹਾਲੀ ਅਤੇ ਚੰਡੀਗੜ੍ਹ ਤੋਂ ਐਂਕਰ ਵਜੋਂ ਵੀ ਸੇਵਾਵਾਂ ਨਿਭਾਈਆਂ। ਉਹ ਆਪਣੀ ਵਧੀਆ ਬੋਲਚਾਲ, ਮੈਦਾਨੀ ਰਿਪੋਰਟਿੰਗ ਅਤੇ ਪੱਤਰਕਾਰਤਾ ਪ੍ਰਤੀ ਸਮਰਪਣ ਲਈ ਜਾਣੇ ਜਾਂਦੇ ਸਨ। ਇਸ ਮੰਦਭਾਗੀ ਘਟਨਾ ਵਿਚ ਦਵਿੰਦਰ ਸਿੰਘ ਦੇ ਅਚਾਨਕ ਦੇਹਾਂਤ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੱਤਰਕਾਰ ਭਾਈਚਾਰੇ ਵਿਚ ਸੋਗ ਦੀ ਲਹਿਰ ਹੈ।
ਸz.ਦਵਿੰਦਰ ਸਿੰਘ ਦਾ ਅੱਜ ਬਾਅਦ ਦੁਪਹਿਰ ਉਹਨਾਂ ਦੇ ਪਿੰਡ ਸ਼ਮਸਪੁਰ (ਨੇੜੇ ਸਮਰਾਲਾ) ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਜੁੜੇ ਪਿੰਡ ਵਾਸੀਆਂ, ਮੁਹਾਲੀ ਦੇ ਪੱਤਰਕਾਰ ਭਾਈਚਾਰੇ ਦੇ ਮੈਂਬਰਾਂ, ਨਜਦੀਕੀ ਰਿਸ਼ਤੇਦਾਰਾਂ ਅਤੇ ਪਰਿਵਾਰ ਮੈਂਬਰਾਂ ਵਲੋਂ ਉਹਨਾਂ ਨੂੰ ਅੰਤਮ ਵਿਦਾਇਗੀ ਦਿੱਤੀ ਗਈ।
Mohali
ਡਾ. ਸੁਖਜਿੰਦਰ ਸਿੰਘ ਬਾਜਵਾ ਨੇ ਮੁੱਖ ਖੇਤੀਬਾੜੀ ਅਫਸਰ ਵਜੋਂ ਚਾਰਜ ਸੰਭਾਲਿਆ
ਐਸ ਏ ਐਸ ਨਗਰ, 9 ਫਰਵਰੀ (ਸ.ਬ.) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਵੱਲੋਂ ਬਤੌਰ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ.ਨਗਰ ਵਜੋਂ ਤੈਨਾਤ ਕੀਤੇ ਗਏ ਡਾ. ਸੁਖਜਿੰਦਰ ਸਿੰਘ ਬਾਜਵਾ ਵਲੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ।
ਚਾਰਜ ਸੰਭਾਲਣ ਮੌਕੇ ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ.ਨਗਰ ਵਿੱਚ ਕੰਮ ਕਰ ਰਹੇ ਵੱਖ ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਕਿਸਾਨ ਭਲਾਈ ਲਈ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਵੱਖ ਵੱਖ ਸਕੀਮਾਂ ਤਹਿਤ ਕਿਸਾਨਾਂ ਨੂੰ ਲਾਭ ਦੇਣ ਨੂੰ ਸੁਨਿਸਚਿਤ ਕੀਤਾ ਜਾਵੇ ਅਤੇ ਉਚ ਮਿਆਰੀ ਖੇਤੀ ਇਨਪੁਟਸ ਦੀ ਸਪਲਾਈ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ.ਗੁਰਮੇਲ ਸਿੰਘ ਨੇ ਸ਼ਿਰਕਤ ਕਰਦਿਆਂ ਡਾ. ਸੁਖਜਿੰਦਰ ਸਿੰਘ ਬਾਜਵਾ ਨੂੰ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ.ਨਗਰ ਦੀ ਨਿਯੁਕਤੀ ਲਈ ਸ਼ੁਭ ਇਛਾਵਾਂ ਭੇਂਟ ਕੀਤੀਆਂ।
-
Punjab2 months agoਪੂਰਨ ਸ਼ਾਹਕੋਟੀ ਨਹੀਂ ਰਹੇ
-
Mohali2 months agoਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ ਲੰਗਰ ਲਗਾਇਆ
-
Mohali2 months agoਖਪਤਕਾਰ ਸੁਰਖਿਆ ਫੈਡਰੇਸ਼ਨ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ
-
Editorial1 month agoਕੁਦਰਤ ਨੂੰ ਬਹੁਤ ਪਿਆਰ ਕਰਦੇ ਹਨ ਪੰਜਾਬੀ
-
Mohali1 month ago3 ਬੀ 2 ਦੀ ਮਾਰਕੀਟ ਵਿੱਚ ਹੁੱਲੜਬਾਜੀ ਕਰਨ ਦੇ ਦੋਸ਼ ਹੇਠ ਅਕਾਲੀ ਦਲ ਦੇ ਸਾਬਕਾ ਆਗੂ ਮਲਕੀਅਤ ਸਿੰਘ ਖਾਲਸਾ ਸਮੇਤ ਦੋ ਵਿਅਕਤੀ ਗ੍ਰਿਫਤਾਰ
-
Punjab1 month agoਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ ਸਬੰਧੀ ਨਗਰ ਕੀਰਤਨ ਵਿੱਚ ਵੱਧ ਤੋਂ ਵੱਧ ਸੰਗਤ ਸ਼ਮੂਲੀਅਤ ਕਰੇ : ਜਥੇਦਾਰ ਗੜਗੱਜ
-
Punjab2 months agoਕਿਸਾਨ ਆਗੂ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
-
Mohali2 months agoਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ ਸਫਰ-ਏ-ਸ਼ਹਾਦਤ ਸਮਾਗਮ
