Mohali
ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਦੇ ਖਿਲਾਫ ਵੱਖ ਵੱਖ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਆਯੋਜਿਤ
ਖਰੜ, 24 ਦਸੰਬਰ (ਸ.ਬ.) ਕੇਂਦਰ ਦੀ ਮੋਦੀ ਭਾਜਪਾ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਦੇ ਹੱਲੇ ਖਿਲਾਫ ਵੱਖ ਵੱਖ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ ਜਿਸ ਵਿਚ ਕੇਂਦਰ ਤੇ ਪੰਜਾਬ ਸਰਕਾਰ ਦੇ ਮਨਰੇਗਾ ਵਿਰੋਧੀ ਮਨਸੂਬਿਆਂ ਖਿਲਾਫ ਸੰਘਰਸ਼ ਕਰਨ ਲਈ ਬਣੇ ਮਨਰੇਗਾ ਰੁਜ਼ਗਾਰ ਬਚਾਓ ਸੰਯੁਕਤ ਮੋਰਚਾ ਵੱਲੋਂ ਸੂਬਾ ਪੱਧਰੀ ਸਾਂਝਾ ਮਜ਼ਦੂਰ ਅੰਦੋਲਨ ਵਿੱਢਣ ਦਾ ਐਲਾਨ ਕੀਤਾ ਗਿਆ।
ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਵੱਲੋਂ 30 ਦਸੰਬਰ ਨੂੰ ਸੱਦੇ ਵਿਸ਼ੇਸ਼ ਵਿਧਾਨ ਸਭਾ ਇਜਲਾਸ ਵਿਚ ਮਨਰੇਗਾ ਦੇ ਨਾਲ ਭਾਜਪਾ ਵੱਲੋਂ ਮਜ਼ਦੂਰ ਵਿਰੋਧੀ ਪਾਸ ਕੀਤੇ ਨਵੇਂ ਕਿਰਤ ਕਾਨੂੰਨਾਂ ਸਮੇਤ ਬਿਜਲੀ ਦੇ ਨਿਜੀਕਰਨ ਖਿਲਾਫ ਵੀ ਮਤੇ ਪਾਸ ਕੀਤੇ ਜਾਣ ਅਤੇ ਕੇਂਦਰ ਵੱਲੋਂ ਮਨਰੇਗਾ ਕਾਨੂੰਨ ਦੇ ਬੰਦ ਕੀਤੇ ਕੰਮਾਂ ਨੂੰ ਬਹਾਲ ਕਰਕੇ ਮਜ਼ਦੂਰਾਂ ਨੂੰ ਰੁਜ਼ਗਾਰ ਦੇਣ ਦਾ ਵੀ ਐਲਾਨ ਕੀਤਾ ਜਾਵੇ।
ਇਸ ਮੌਕੇ ਕਿਹਾ ਗਿਆ ਕਿ ਪੰਜਾਬ ਸਮੇਤ ਬਹੁਤ ਸਾਰੇ ਰਾਜਾਂ ਕੋਲ ਆਪਣੇ ਮੁਲਾਜ਼ਮਾਂ ਨੂੰ ਤਨਖਾਹ ਦੇਣ ਜੋਗੇ ਪੈਸੇ ਵੀ ਨਹੀਂ ਹਨ, ਜਿਸ ਕਰਕੇ ਇਹਨਾਂ ਨੇ ਪਹਿਲਾਂ ਹੀ ਆਪਣੇ ਹੱਥ ਪਿੱਛੇ ਖਿੱਚ ਲਏ ਹਨ ਅਤੇ ਜੇਕਰ 30 ਦਸੰਬਰ ਨੂੰ ਹੋਣ ਵਾਲੇ ਵਿਸ਼ੇਸ਼ ਵਿਧਾਨ ਸਭਾ ਇਜਲਾਸ ਵਿੱਚ ਸਰਕਾਰ ਨੇ ਇਹ ਮੰਗਾਂ ਨਾ ਮੰਨੀਆਂ ਤਾਂ ਮਨਰੇਗਾ ਮਜ਼ਦੂਰ ਪੰਜਾਬ ਵਿੱਚ ਭਾਜਪਾ ਦੇ ਨਾਲ ਆਪ ਪਾਰਟੀ ਖਿਲਾਫ ਵੀ ਅੰਦੋਲਨ ਚਲਾਉਣ ਲਈ ਮਜਬੂਰ ਹੋਣਗੇ। ਇਸ ਮੌਕੇ ਕਿਹਾ ਗਿਆ ਕਿ ਅਗਲੇ ਸੰਘਰਸ਼ ਦਾ ਐਲਾਨ 26 ਦਸੰਬਰ ਨੂੰ ਚੰਡੀਗੜ੍ਹ ਵਿੱਚ ਕੀਤਾ ਜਾਵੇਗਾ।
ਇਸ ਮੌਕੇ ਮਜ਼ਦੂਰ ਆਗੂਆਂ ਨੇ ਕਿਹਾ ਕਿ 47 ਤੋਂ ਪਹਿਲਾਂ ਅੰਗਰੇਜ਼ ਹਕੂਮਤ ਅੱਗੇ ਗੋਡੇ ਟੇਕਣ ਵਾਲੇ ਆਜ਼ਾਦੀ ਅੰਦੋਲਨ ਦੇ ਭਗੌੜੇ ਆਰ ਐਸ ਐਸ ਦੇ ਭਾਜਪਾ ਲੀਡਰ ਸੱਤਾ ਉਪਰ ਬੈਠ ਆਜ਼ਾਦੀ ਅੰਦੋਲਨ ਦੇ ਕੌਮੀ ਨਾਇਕਾਂ ਦੇ ਇਤਿਹਾਸ ਤੇ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੌਜਵਾਨਾਂ, ਮਜ਼ਦੂਰਾਂ, ਕਿਸਾਨਾਂ ਤੋਂ ਰੋਜ਼ੀ ਰੋਟੀ, ਸਿੱਖਿਆ ਖੋਹਕੇ ਅਡਾਨੀ ਤੇ ਅੰਬਾਨੀ ਦੇ ਘਰ ਭਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਮਗਨਰੇਗਾ ਰੁਜ਼ਗਾਰ ਖ਼ਤਮ ਕਰਨਾ ਮਹਿੰਗਾ ਪਵੇਗਾ।
ਮੀਟਿੰਗ ਵਿੱਚ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ, ਮਨਰੇਗਾ ਰੁਜ਼ਗਾਰ ਪ੍ਰਾਪਤੀ ਯੁਨੀਆਨ ਦੇ ਸੂਬਾ ਪ੍ਰਧਾਨ ਕਸ਼ਮੀਰ ਸਿੰਘ ਗਦਾਈਆ, ਡਾ ਅੰਬੇਡਕਰ ਮਨਰੇਗਾ ਮਜ਼ਦੂਰ ਏਕਤਾ ਯੂਨੀਅਨ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਬੌਬੀ, ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾਈ ਆਗੂ ਜਗਰਾਜ ਸਿੰਘ ਟੱਲੇਵਾਲ, ਭੱਠਾ ਮਜ਼ਦੂਰ ਯੂਨੀਅਨ ਆਜ਼ਾਦ ਦੇ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਸੇਮਾ, ਸਮੂਹ ਮਜ਼ਦੂਰ ਵੈਲਫੇਅਰ ਰਜਿਸਟ ਦੇ ਸੂਬਾ ਆਗੂ ਰੰਗਾਂ ਰਾਮ,ਮਜ਼ਦੂਰ ਅਧਿਕਾਰ ਅੰਦੋਲਨ ਦੇ ਨਛੱਤਰ ਸਿੰਘ ਰਾਮਨਗਰ, ਆਗੂ ਸ਼ਾਮਲ ਹੋਏ।
ਇਸ ਮੌਕੇ ਮਜ਼ਦੂਰ ਆਗੂ ਹਰਵਿੰਦਰ ਸਿੰਘ ਸੇਮਾ, ਮੱਖਣ ਸਿੰਘ ਰਾਮਗੜ੍ਹ, ਜਗਸੀਰ ਸਿੰਘ ਮੋਗਾ, ਜਗਰਾਜ ਸਿੰਘ ਰਾਮਾ, ਨਿੱਕਾ ਸਿੰਘ ਬਹਾਦਰਪੁਰ, ਸ਼ਿੰਗਾਰਾ ਸਿੰਘ ਚੋਹਾਨ ਵੀ ਮੌਜੂਦ ਸਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
