Connect with us

Punjab

ਪੰਜਾਬ ਵਿੱਚ ਜੀ ਐਸ ਟੀ ਦੇ ਨਾਮ ਤੇ ਹੋ ਰਹੀ ਲੁੱਟ, ਸਰਕਾਰ ਜਨਤਾ ਨੂੰ ਕਰ ਰਹੀ ਗੁੰਮਰਾਹ : ਅਰਵਿੰਦ ਖੰਨਾ

Published

on

 

 

ਸਰਕਾਰ ਤੇ ਧਮਕੀਆਂ ਅਤੇ ਨੋਟਿਸਾਂ ਨਾਲ ਵਪਾਰੀਆਂ ਨੂੰ ਦਬਾਉਣ ਦਾ ਦੋਸ਼ ਲਗਇਆ

ਸੰਗਰੂਰ, 25 ਦਸੰਬਰ (ਸ.ਬ.) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਇਲਜਾਮ ਲਗਾਇਆ ਹੈ ਕਿ ਪੰਜਾਬ ਵਿੱਚ ਜੀਐਸਟੀ ਦੇ ਨਾਮ ਤੇ ਖੁੱਲ੍ਹੀ ਲੁੱਟ ਹੋ ਰਹੀ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਜੀ ਐਸ ਟੀ ਮਾਲੀਏ ਵਿੱਚ 16 ਪ੍ਰਤੀਸ਼ਤ ਵਾਧੇ ਦਾ ਦਾਅਵਾ ਸਿਰਫ ਅੰਕੜਿਆਂ ਦੀ ਹੇਰਾਫੇਰੀ ਹੈ ਅਤੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਧਮਕੀਆਂ ਅਤੇ ਨੋਟਿਸਾਂ ਨਾਲ ਵਪਾਰੀਆਂ ਨੂੰ ਦਬਾਉਣ ਦਾ ਯਤਨ ਕਰ ਰਹੀ ਹੈ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਅਰਵਿੰਦ ਖੰਨਾ ਨੇ ਕਿਹਾ ਕਿ ਸਰਕਾਰ ਅਪ੍ਰੈਲ ਤੋਂ ਨਵੰਬਰ ਤੱਕ 17,860 ਕਰੋੜ ਰੁਪਏ ਦੀ ਕਲੈਕਸ਼ਨ ਦਿਖਾ ਕੇ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਵਪਾਰੀਆਂ ਨੂੰ ਜੀ ਐਸ ਟੀ ਰਿਫੰਡ ਜਾਣ ਬੁੱਝ ਕੇ ਮਹੀਨਿਆਂ ਤੋਂ ਰੋਕਿਆ ਜਾ ਰਿਹਾ ਹੈ ਅਤੇ ਮਈ ਤੋਂ ਲੈ ਕੇ ਹੁਣ ਤਕ ਦੀਆਂ ਫਾਈਲਾਂ ਧੂੜ ਖਾ ਰਹੀਆਂ ਹਨ। ਉਹਨਾਂ ਕਿਹਾ ਕਿ ਸਰਕਾਰ ਝੂਠਾ ਮਾਲੀਆ ਦਿਖਾ ਕੇ ਆਪਣੀ ਅਸਫਲਤਾ ਨੂੰ ਛੁਪਾ ਰਹੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਜੀ ਐਸ ਟੀ ਵਿਭਾਗ ਨੂੰ ਹਰ ਵਪਾਰੀ ਤੇ ਚਾਰ-ਚਾਰ ਨਿਰੀਖਣ ਕਰਨ ਅਤੇ ਪ੍ਰਤੀ ਮਹੀਨਾ ਲਗਭਗ 100 ਕਰੋੜ ਰੁਪਏ ਦੀ ਵਸੂਲੀ ਦਾ ਟੀਚਾ ਪ੍ਰਾਪਤ ਕਰਨ ਦਾ ਹੁਕਮ ਦਿੱਤਾ ਗਿਆ ਹੈ। ਅਧਿਕਾਰੀ ਪੈਨਲਟੀ ਦੇ ਨਾਮ ਤੇ ਧਮਕੀਆਂ ਅਤੇ ਨੋਟਿਸਾਂ ਰਾਹੀਂ ਵਪਾਰੀਆਂ ਨੂੰ ਦਬਾਉਣ ਦੀ ਨੀਤੀ ਅਪਣਾ ਰਹੇ ਹਨ। ਇਸ ਤੋਂ ਸਾਬਤ ਹੁੰਦਾ ਹੈ ਕਿ ਡਰਾ-ਧਮਕਾ ਕੇ ਅਤੇ ਜ਼ਬਰਦਸਤੀ ਕਰਕੇ ਪੈਸਾ ਕੱਢਿਆ ਜਾ ਰਿਹਾ ਹੈ, ਜਿਸ ਨੂੰ ਕਿਸੇ ਵੀ ਤਰ੍ਹਾਂ ਟੈਕਸ ਸੁਧਾਰ ਨਹੀਂ ਕਿਹਾ ਜਾ ਸਕਦਾ।

ਭਾਜਪਾ ਆਗੂ ਨੇ ਕਿਹਾ ਕਿ ਜੇਕਰ ਮਾਲੀਆ ਸੱਚਮੁੱਚ ਵਧ ਰਿਹਾ ਹੈ, ਤਾਂ ਫਿਰ ਅਧਿਆਪਕ, ਸਿਹਤ ਕਰਮਚਾਰੀ, ਰਾਸ਼ਟਰੀ ਸਿਹਤ ਮਿਸ਼ਨ ਦੇ ਕਰਮਚਾਰੀ, ਸ਼ਹਿਰੀ ਸੰਸਥਾਵਾਂ ਦੇ ਕਰਮਚਾਰੀ ਅਤੇ ਪੈਨਸ਼ਨਰ ਆਪਣੀਆਂ ਤਨਖਾਹਾਂ ਅਤੇ ਪੈਨਸ਼ਨਾਂ ਦੀ ਮੰਗ ਨੂੰ ਲੈ ਕੇ ਸੜਕਾਂ ਤੇ ਕਿਉਂ ਉਤਰ ਰਹੇ ਹਨ? ਇਹ ਸਾਬਤ ਕਰਦਾ ਹੈ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ ਅਤੇ ਸਰਕਾਰ ਪੂਰੀ ਤਰ੍ਹਾਂ ਅਸਫਲ ਹੋ ਗਈ ਹੈ। ਇੱਕ ਪਾਸੇ, ਆਮ ਆਦਮੀ ਪਾਰਟੀ ਈਜ਼ ਆਫ਼ ਬਿਜ਼ਨਸ ਦੇ ਝੂਠੇ ਦਾਅਵੇ ਕਰ ਰਹੀ ਹੈ, ਜਦੋਂ ਕਿ ਦੂਜੇ ਪਾਸੇ, ਵਪਾਰੀਆਂ ਦੀ ਵਰਕਿੰਗ ਕੈਪੀਟਲ ਜ਼ਬਤ ਕਰਕੇ ਉਨ੍ਹਾਂ ਨੂੰ ਕਾਰੋਬਾਰ ਬੰਦ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।

 

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending