Connect with us

Mohali

ਨਗਰ ਨਿਗਮ ਦੀ ਵਾਰਡਬੰਦੀ ਵਿੱਚ ਹੇਰਫੇਰ ਕਰਕੇ ਚਹੇਤਿਆਂ ਨੂੰ ਫਾਇਦਾ ਪਹੁੰਚਾ ਰਹੀ ਹੈ ਸਰਕਾਰ : ਰਾਮਦੀਪ ਕੌਰ

Published

on

 

ਵਾਰਡਬੰਦੀ ਵਿੱਚ ਲੋੜੀਂਦਾ ਸੁਧਾਰ ਨਾ ਕਰਨ ਤੇ ਅਦਾਲਤ ਵਿੱਚ ਜਾਣ ਦੀ ਚਿਤਾਵਨੀ

ਐਸ ਏ ਐਸ ਨਗਰ, 25 ਦਸੰਬਰ ਸ.ਬ.) ਨਗਰ ਨਿਗਮ ਦੀਆਂ ਆਗਾਮੀ ਚੋਣਾਂ ਲਈ ਸਥਾਨਕ ਸਰਕਾਰ ਵਲੋਂ ਕੀਤੀ ਗਈ ਵਾਰਡਬੰਦੀ ਤੇ ਕਿੰਤੂ ਕਰਦਿਆਂ ਸਮਾਜਸੇਵੀ ਆਗੂ ਰਾਜਦੀਪ ਕੌਰ ਨੇ ਕਿਹਾ ਕਿ ਸਰਕਾਰ ਵਲੋਂ ਨਗਰ ਨਿਗਮ ਦੀ ਵਾਰਡਬੰਦੀ ਵਿੱਚ ਹੇਰਫੇਰ ਕਰਕੇ ਚਹੇਤਿਆਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ।

ਸੈਕਟਰ 90 ਦੀ ਵਸਨੀਕ ਰਾਮਦੀਪ ਕੌਰ ਨੇ ਕਿਹਾ ਕਿ ਪਹਿਲਾਂ ਇਹ ਦੱਸਿਆ ਗਿਆ ਸੀ ਕਿ ਸਰਕਾਰ ਵਲੋਂ ਜਾਰੀ ਕੀਤੇ ਗਏ ਵਾਰਡਬੰਦੀ ਦੇ ਪਹਿਲੇ ਨਕਸ਼ੇ ਵਿੱਚ ਸੈਕਟਰ 90-91 ਅਤੇ ਪਿੰਡ ਲਖਨੌਰ ਦੇ ਖੇਤਰ ਨੂੰ ਵਾਰਡ ਨੰਬਰ 43 ਦੱਸਿਆ ਗਿਆ ਸੀ ਅਤੇ ਇਸ ਸੰਬੰਧੀ ਪੰਜਾਬ ਸਰਕਾਰ ਵਲੋਂ 22 ਦਸੰਬਰ ਨੂੰ ਜਾਰੀ ਕੀਤੀ ਗਈ ਨੋਟਿਫਿਕੇਸ਼ਨ ਦੇ ਪੇਜ਼ ਨੰਬਰ 12 ਤੇ ਲਿਖਿਆ ਗਿਆ ਸੀ ਕਿ ਇਹ ਵਾਰਡ ਸੈਕਟਰ 74-91 ਦੀ ਸੈਕਟਰ ਡਿਵਾਈਡਿਗ ਸੜਕ ਤੋਂ ਸ਼ੁਰੂ ਕਰਦੇ ਹੋਏ ਸੈਕਟਰ 75-90 ਦੀ ਸੈਕਟਰ ਡਿਵਾਇਡਿੰਗ ਸੜਕ ਤਕ ਅਤੇ ਫਿਰ ਉੱਥੋਂ ਚਲਦੇ ਹੋਏ ਅਜੀਤ ਸਮਾਚਾਰ ਦੀ ਬਿਲਡਿੰਗ ਤਕ, ਫਿਰ ਸੈਕਟਰ 76-90 ਦੀ ਸੈਕਟਰ ਡਿਵਾਇਡਿੰਗ ਸੜਕ ਤਕ, ਫਿਰ ਉਸ ਸੜਕ ਦੇ ਨਾਲ ਚਲਦੇ ਹੋਏ ਪਿੰਡ ਲਖਨੌਰ ਨੂੰ ਸ਼ਾਮਿਲ ਕਰਦੇ ਹੋਏ ਲਖਨੌਰ ਲਾਂਡਰਾ ਸੜਕ ਤਕ, ਫਿਰ ਲਾਂਡਰਾ ਰੋਡ ਤੇ ਅੱਗੇ ਵੱਧਦੇ ਹੋਏ )ਸੈਕਟਰ 90 ਦਾ (ਮਕਾਨ ਨੰਬਰ 1200 ਤੋਂ 1269 ਤਕ ਅਤੇ ਇਸਦੇ ਸਾਮ੍ਹਣੇ ਪੈਂਦੀ ਸੈਕਟਰ 90 ਦੀ ਖਾਲੀ ਜਮੀਨ ਪੈਟਰੋਲ ਪੰਪ ਵਲੀ ਸਾਈਡ ਨੂੰ ਛੱਡ ਕੇ) ਬਾਕੀ ਸਾਰਾ ਸੈਕਟਰ 90 ਅਤੇ ਸੈਕਟਰ 91 ਇਸ ਵਾਰਡ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਇਸ ਵਾਰਡ ਵਿੱਚੋਂ 1200 ਤੋਂ ਲੈ ਕੇ 1269 ਨੰਬਰ ਦੀਆਂ ਕੋਠੀਆਂ ਜਾਣ ਬੁੱਝ ਕੇ ਕੱਟੀਆਂ ਗਈਆਂ ਸਨ ਕਿਉਂਕਿ ਉਹ ਇਸੇ ਬਲਾਕ ਵਿੱਚ ਰਹਿੰਦੇ ਹਨ ਅਤੇ ਉਹਨਾਂ ਵਲੋਂ ਚੋਣ ਲੜਣ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸੈਕਟਰ 91 ਵਿੱਚ ਰਹਿੰਦੇ ਹਲਕਾ ਵਿਧਾਇਕ ਦੇ ਇੱਕ ਨਜਦੀਕੀ ਆਗੂ ਨੂੰ ਫਾਇਦਾ ਪਹੁੰਚਾਉਣ ਲਈ ਇਸ ਵਾਰਡ ਵਿੱਚੋਂ ਉਹਨਾਂ ਦੀਆਂ ਕੋਠੀਆਂ ਦਾ ਪੂਰਾ ਬਲਾਕ ਹੀ ਬਾਹਰ ਕੱਢ ਦਿੱਤਾ ਗਿਆ।

ਉਹਨਾਂ ਕਿਹਾ ਕਿ ਵਾਰਡਬੰਦੀ ਦਾ ਨਕਸ਼ਾ ਜਾਰੀ ਕੀਤੇ ਜਾਣ ਅਤੇ ਬਾਕਾਇਦਾ ਨੋਟਿਫਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਅਗਲੇ ਦਿਨ ਇਸ ਵਾਰਡ ਦਾ ਨੰਬਰ ਬਦਲ ਕੇ 44 ਕਰ ਦਿੱਤਾ ਗਿਆ ਅਤੇ ਪਹਿਲਾਂ ਐਲਾਨੇ 44 ਨੰਬਰ ਵਾਰਡ ਨੂੰ 43 ਬਣਾ ਦਿੱਤਾ ਗਿਆ (ਜਿਸਦੇ ਤਹਿਤ ਲਾਂਡਰਾ, ਚਪੱੜਚਿੜੀਕਲਾਂ ਅਤੇ ਚੱਪੜਚਿੜੀ ਖੁਰਦ ਸਮੇਤ ਨਾਲ ਲੱਗਦਾ ਖੇਤਰ ਸ਼ਾਮਿਲ ਕੀਤਾ ਗਿਆ ਹੈ) ਅਤੇ ਇਸ ਸੰਬੰਧੀ ਪਹਿਲਾਂ ਜਾਰੀ ਕੀਤੀ ਗਈ ਨੋਟਿਫਿਕੇਸ਼ਨ ਨੂੰ ਵੀ ਬਦਲ ਦਿੱਤਾ ਗਿਆ।

ਉਹਨਾਂ ਇਲਜਾਮ ਲਗਾਇਆ ਕਿ ਇਹ ਸਾਰਾ ਕੁੱਝ ਹਲਕਾ ਵਿਧਾਇਕ ਦੇ ਸੈਕਟਰ 91 ਵਿੱਚ ਰਹਿੰਦੇ ਨਜਦੀਕੀ ਆਗੂ ਨੂੰ ਇਸੇ ਵਾਰਡ ਤੋਂ ਚੋਣ ਲੜਾਉਣ ਲਈ ਕੀਤਾ ਗਿਆ ਹੈ ਕਿਉਂਕਿ 43 ਨੰਬਰ ਵਾਰਡ ਔਰਤਾਂ ਲਈ ਰਾਖਵਾਂ ਰੱਖਿਆ ਗਿਆ ਸੀ ਅਤੇ ਇਸਦਾ ਨੰਬਰ ਬਦਲ ਕੇ ਇਸਨੂੰ ਜਨਰਲ ਵਾਰਡ ਬਣਾ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਉਹ ਇਸ ਸੰਬੰਧੀ ਆਪਣਾ ਇਤਰਾਜ ਦੇਣਗੇ ਅਤੇ ਜੇਕਰ ਸਰਕਾਰ ਵਲੋਂ ਇਸ ਕਾਰਵਾਈ ਨੂੰ ਵਾਪਸ ਨਾ ਲਿਆ ਗਿਆ ਤਾਂ ਉਹ ਇਸਦੇ ਖਿਲਾਫ ਅਦਾਲਤ ਵਿੱਚ ਵੀ ਜਾਣਗੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending