Mohali
3 ਬੀ 2 ਦੀ ਮਾਰਕੀਟ ਵਿੱਚ ਹੁੱਲੜਬਾਜੀ ਕਰਨ ਦੇ ਦੋਸ਼ ਹੇਠ ਅਕਾਲੀ ਦਲ ਦੇ ਸਾਬਕਾ ਆਗੂ ਮਲਕੀਅਤ ਸਿੰਘ ਖਾਲਸਾ ਸਮੇਤ ਦੋ ਵਿਅਕਤੀ ਗ੍ਰਿਫਤਾਰ
ਪੁਲੀਸ ਕਰਮਾਚਾਰੀਆਂ ਨਾਲ ਹੱਥੋਪਾਈ ਕਰਨ ਅਤੇ ਬਦਸਲੂਕੀ ਦਾ ਦੋਸ਼
ਐਸ ਏ ਐਸ ਨਗਰ, 27 ਦਸੰਬਰ (ਸ.ਬ.) ਮੁਹਾਲੀ ਪੁਲੀਸ ਵੱਲੋਂ ਫੇਜ਼-3ਬੀ2 ਦੀ ਮਾਰਕੀਟ ਵਿੱਚ ਹੁੱਲੜਬਾਜੀ ਕਰ ਰਹੇ ਇੱਕ ਥਾਰ ਸਵਾਰ 2 ਵਿਅਕਤੀਆਂ ਨੂੰ ਪੁਲੀਸ ਮੁਲਾਜਮਾਂ ਨਾਲ ਝਗੜਾ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ, ਜਦੋਂਕਿ ਉਹਨਾਂ ਦਾ ਤੀਜਾ ਸਾਥੀ ਮੌਕੇ ਤੋਂ ਫਰਾਰ ਹੋ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਇਹ ਵਿਅਕਤੀ ਥਾਰ ਗੱਡੀ ਵਿੱਚ ਤੇਜ ਆਵਾਜ ਵਿੱਚ ਮਿਊਜਿਕ ਵਜਾਉਂਦੇ ਹੋਏ ਫੇਜ਼ 3 ਬੀ 2 ਦੀ ਮਾਰਕੀਟ ਦੀ ਪਾਰਕਿੰਗ ਵਿੱਚ ਗੇੜੀਆਂ ਲਗਾ ਰਹੇ ਸਨ। ਇਸ ਦੌਰਾਨ ਮਾਰਕੀਟ ਵਿੱਚ ਮੌਜੂਦ ਪੀ ਸੀ ਆਰ ਦੇ ਮੁਲਜਮਾਂ ਵਲੋਂ ਇਹਨਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ ਅਤੇ ਗੱਡੀ ਮਾਰਕੀਟ ਤੋਂ ਬਾਹਰ ਲਿਜਾਣ ਲਈ ਕਿਹਾ ਗਿਆ ਜਿਸਤੇ ਇਹ ਵਿਅਕਤੀ ਗੱਡੀ ਲੈ ਕੇ ਬਾਹਰ ਚਲੇ ਗਏ ਪਰੰਤੂ ਥੋੜ੍ਹੀ ਦੇਰ ਬਾਅਦ ਇਹ ਵਿਅਕਤੀ ਵਾਪਸ ਮਾਰਕੀਟ ਵਿੱਚ ਆ ਕੇ ਗੇੜੀਆਂ ਮਾਰਨ ਲੱਗ ਗਏ ਜਿਸਤੇ ਪੁਲੀਸ ਕਰਮਚਾਰੀਆਂ ਵਲੋਂ ਏ ਐਸ ਆਈ ਗੁਰਮੀਤ ਸਿੰਘ ਦੀ ਹਾਜ਼ਰੀ ਵਿੱਚ ਇਹਨਾਂ ਵਿਅਕਤੀਆਂ ਦਾ ਚਲਾਣ ਕਰ ਦਿੱਤਾ ਗਿਆ ਜਿਸ ਤੇ ਇਹ ਵਿਅਕਤੀ ਤੈਸ਼ ਵਿੱਚ ਆ ਕੇ ਗੱਡੀ ਤੋਂ ਬਾਹਰ ਆ ਗਏ ਅਤੇ ਨਸ਼ੇ ਦੀ ਹਾਲਤ ਵਿੱਚ ਪੁਲੀਸ ਮੁਲਾਜਮਾਂ ਨੂੰ ਧੱਕੇ ਮਾਰਨ ਅਤੇ ਗਾਲਾਂ ਕੱਢਣ ਲੱਗ ਪਏ। ਇਹਨਾਂ ਵਲੋਂ ਪੁਲੀਸ ਮੁਲਾਜਮਾਂ ਦੀ ਵਰਦੀ ਨੂੰ ਵੀ ਹੱਥ ਪਾਇਆ ਗਿਆ ਜਿਸਤੇ ਪੀ ਸੀ ਆਰ ਮੁਲਾਜਮ ਗੁਰਨੈਬ ਸਿੰਘ ਅਤੇ ਉਸਦੇ ਸਾਥੀ ਸਿਪਾਹੀ ਅਰਸ਼ਦੀਪ ਸਿੰਘ ਵਲੋਂ ਪੁਲੀਸ ਥਾਣੇ ਵਿੱਚ ਜਾਣਕਾਰੀ ਦਿੱਤੀ ਗਈ ਅਤੇ ਥਾਣੇ ਤੋਂ ਐਸ ਐਚ ਓ ਰੁਪਿੰਦਰ ਸਿੰਘ ਸਮੇਤ ਪੁਲੀਸ ਟੀਮ ਨੇ ਮੌਕੇ ਤੇ ਪਹੁੰਚ ਕੇ ਮਲਕੀਅਤ ਸਿੰਘ ਖਾਲਸਾ ਅਤੇ ਸਿਮਰਜੀਤ ਸਿੰਘ ਨਾਮ ਦੇ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਜਦੋਂਕਿ ਇਹਨਾਂ ਦਾ ਇੱਕ ਸਾਥੀ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਜ਼ਿਕਰਯੋਗ ਹੈ ਕਿ ਮਲਕੀਅਤ ਸਿੰਘ ਖਾਲਸਾ ਯੂਥ ਅਕਾਲੀ ਦਲ ਦਾ ਮੀਤ ਪ੍ਰਧਾਨ ਰਿਹਾ ਹੈ।
ਸੰਪਰਕ ਕਰਨ ਤੇ ਥਾਣਾ ਮਟੌਰ ਦੇ ਐਸ ਐਚ ਓ ਸz. ਰੁਪਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਵਲੋਂ ਇਹਨਾਂ ਦੋਵਾਂ ਵਿਅਕਤੀਆਂ ਦਾ ਮੈਡੀਕਲ ਕਰਵਾਇਆ ਗਿਆ ਜਿਸ ਵਿੱਚ ਇਹਨਾਂ ਦੇ ਸ਼ਰਾਬੀ ਹੋਣ ਦੀ ਗੱਲ ਸਾਮ੍ਹਣੇ ਆਈ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਸਿਮਰਜੀਤ ਸਿੰਘ ਵਾਸੀ ਸੈਕਟਰ 126 ਮੁੰਡੀ ਖਰੜ ਅਤੇ ਮਲਕੀਤ ਸਿੰਘ ਖਾਲਸਾ ਵਾਸੀ ਫੇਜ਼-3ਬੀ2 ਦੇ ਖਿਲਾਫ ਇਸ ਬੀ ਐਨ ਐਸ ਦੀ ਧਾਰਾ 132, 221, 296, 281, 115(2) ਅਤੇ ਮੋਟਰ ਵਹੀਕਲ ਐਕਟ ਦੀ ਧਾਰਾ 184, 185 ਅਧੀਨ ਮਾਮਲਾ ਦਰਜ ਕੀਤਾ ਹੈ।
Mohali
ਨਗਰ ਨਿਗਮ ਦੀ ਮੀਟਿੰਗ ਵਿੱਚ ਉੱਠਿਆ ਸਫਾਈ ਵਿਵਸਥਾ ਦੀ ਬਦਹਾਲੀ ਦਾ ਮੁੱਦਾ
ਮੈਂਬਰਾਂ ਵਲੋਂ ਸਫਾਈ ਵਿਵਸਥਾ ਵਿੱਚ ਸੁਧਾਰ, ਨਵੇਂ ਸਫਾਈ ਕਰਮਚਾਰੀ ਭਰਤੀ ਕਰਨ ਅਤੇ ਟ੍ਰਾਲੀਆਂ ਦੀ ਖਰੀਦ ਕਰਨ ਦੀ ਮੰਗ
ਐਸ ਏ ਐਸ ਨਗਰ, 9 ਫਰਵਰੀ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੀ ਅੱਜ ਹੋਈ ਮੀਟਿੰਗ ਦੌਰਾਨ ਮੈਂਬਰਾਂ ਵਲੋਂ ਖ਼ਾਸ ਤੌਰ ਤੇ ਸ਼ਹਿਰ ਦੀ ਮਾੜੀ ਹੋ ਚੁੱਕੀ ਸਫਾਈ ਵਿਵਸਥਾ ਦਾ ਮੁੱਦਾ ਚੁੱਕਿਆ ਗਿਆ ਅਤੇ ਇਸ ਵਿੱਚ ਸੁਧਾਰ ਲਈ ਤੁਰੰਤ ਕਾਰਵਾਈ ਕਰਨ ਦੀ ਮੰਗ ਕੀੰਤੀ ਗਈ।
ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ ਮੀਟਿੰਗ ਦੌੌਰਾਨ ਮੈਂਬਰਾਂ ਵਲੋਂ ਸਫਾਈ ਵਿਵਸਥਾ ਦੀ ਬਦਹਾਲੀ ਅਤੇ ਸੜਕਾਂ ਦੀ ਮਾੜੀ ਹਾਲਤ ਵਿੱਚ ਸੁਧਾਰ ਦੀ ਮੰਗ ਕੀਤੀ ਗਈ। ਇਸ ਮੌਕੇ ਕੌਂਸਲਰ ਮਨਜੀਤ ਸਿੰਘ ਸੇਠੀ, ਰੁਪਿੰਦਰ ਕੌਰ, ਕੁਲਵੰਤ ਸਿੰਘ ਕਲੇਰ ਅਤੇ ਹੋਰਨਾਂ ਨੇ ਕਿਹਾ ਕਿ ਬੀ ਰੋਡਾਂ ਦੀ ਹਾਲਤ ਬਹੁਤ ਮਾੜੀ ਹੈ ਅਤੇ ਥਾਂ ਥਾਂ ਤੇ ਕੂੜੇ ਦੇ ਢੇਰ ਹਨ। ਉਹਨਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਵਿਸ਼ੇਸ਼ ਸਫਾਈ ਮੁਹਿੰਮ ਚਲਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰੰਤੂ ਜਮੀਨੀ ਪੱਧਰ ਤੇ ਇਹ ਮੁਹਿੰਮ ਕਿਤੇ ਨਜਰ ਨਹੀਂ ਆਉਂਦੀ।
ਇਸ ਮੌਕੇ ਕਿਹਾ ਗਿਆ ਕਿ ਨਾ ਤਾਂ ਸ਼ਹਿਰ ਵਿੱਚ ਲੋੜੀਂਦੇ ਸਫਾਈ ਕਰਮਚਾਰੀ ਹਨ ਅਤੇ ਨਾ ਹੀ ਕੂੜਾ ਲਿਜਾਣ ਵਾਸਤੇ ਲੋੜੀਂਦੀਆਂ ਟਰਾਲੀਆਂ ਹਨ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਦੀ ਹੱਦ ਵਿੱਚ ਵਾਧਾ ਹੋਣ ਤੋਂ ਬਾਅਦ ਹੁਣ ਨਗਰ ਨਿਗਮ ਦੇ ਅਧੀਨ ਹੋਰ ਵੱਡਾ ਖੇਤਰ ਆ ਗਿਆ ਹੈ ਜਿਸ ਕਾਰਨ ਇੱਥੇ ਘੱਟੋ-ਘੱਟ 450 ਸਫਾਈ ਕਰਮਚਾਰੀਆਂ ਅਤੇ 50 ਹੋਰ ਟਰਾਲੀਆਂ ਦੀ ਲੋੜ ਹੈ।
ਕੌਂਸਲਰਾਂ ਵਲੋਂ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਵੱਧਦੀ ਗਿਣਤੀ ਦਾ ਮੁੱਦਾ ਵੀ ਚੁੱਕਿਆ ਗਿਆ ਅਤੇ ਮੰਗ ਕੀਤੀ ਗਈ ਕਿ ਇਸ ਸੰਬੰਧੀ ਮਾਣਯੋਗ ਸੁਪਰੀਮ ਕੋਰਟ ਦੀਆਂ ਹਿਦਾਇਤਾਂ ਅਨੁਸਾਰ ਡਾਗ ਸ਼ੈਲਟਰ ਦੀ ਉਸਾਰੀ ਕੀਤੀ ਜਾਵੇ। ਇਸ ਤੇ ਕਮਿਸ਼ਨਰ ਪਰਮਿੰਦਰ ਸਿੰਘ ਨੇ ਕਿਹਾ ਕਿ ਇਸ ਵਾਸਤੇ ਗਮਾਡਾ ਤੋਂ ਜਮੀਨ ਮੰਗੀ ਗਈ ਹੈ ਅਤੇ ਕੁੱਤਿਆਂ ਦੀ ਨਸਬੰਦੀ ਦਾ ਕੰਮ ਆਰੰਭ ਕੀਤਾ ਜਾ ਰਿਹਾ ਹੈ।
ਕੌਂਸਲਰ ਗੁਰਪ੍ਰੀਤ ਕੌਰ ਵਲੋਂ ਪਿੰਡ ਮਟੌਰ ਵਿੱਚ ਸ਼ਾਮਲਾਤ ਜਮੀਨ ਤੇ ਕਬਜੇ ਦਾ ਮੁੱਦਾ ਚੁੱਕਦਿਆਂ ਇਹ ਕਬਜੇ ਖਤਮ ਕਰਵਾਉਣ ਦੀ ਮੰਗ ਕੀਤੀ ਗਈ। ਕੌਂਸਲਰ ਹਰਜੀਤ ਸਿੰਘ ਭੋਲੂ ਵਲੋਂ ਉਹਨਾਂ ਦੇ ਵਾਰਡ ਦੇ ਪਾਸ ਹੋਏ ਕੰਮਾਂ ਦੇ ਵਰਕ ਆਰਡਰ ਜਾਰੀ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਦੌਰਾਨ ਪੇਸ਼ ਕੀਤੇ ਗਏ ਮਤੇ ਪਾਸ ਕਰ ਦਿੱਤੇ ਗਏ।
Mohali
ਪੱਤਰਕਾਰ ਦਵਿੰਦਰ ਸਿੰਘ ਦਾ ਸੜਕ ਹਾਦਸੇ ਵਿੱਚ ਦੇਹਾਂਤ
ਐਸ ਏ ਐਸ ਨਗਰ, 9 ਫਰਵਰੀ (ਸ.ਬ.) ਅਜੀਤ ਦੇ ਸੀਨੀਅਰ ਪੱਤਰਕਾਰ ਸ. ਦਵਿੰਦਰ ਸਿੰਘ ਦੀ ਬੀਤੀ ਦੇਰ ਰਾਤ ਨੂੰ ਹੋਏ ਇਕ ਦਰਦਨਾਕ ਸੜਕ ਹਾਦਸੇ ਕਾਰਨ ਦਿਹਾਂਤ ਹੋ ਗਿਆ। ਉਹ ਬੀਤੀ ਦੇਰ ਰਾਤ ਇੱਕ ਵਿਆਹ ਦੀ ਪਾਰਟੀ ਤੋਂ ਵਾਪਸ ਆ ਰਹੇ ਸਨ ਜਦੋਂ ਸੈਕਟਰ 89 ਵਿੱਚ ਹਾਦਸੇ ਕਾਰਨ ਗੰਭੀਰ ਜ਼ਖਮੀ ਹੋ ਗਏ ਸਨ।
ਸ. ਦਵਿੰਦਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਅਜੀਤ ਅਖਬਾਰ ਨਾਲ ਜੁੜੇ ਸਨ ਅਤੇ ਉਹਨਾਂ ਨੇ ਮੁਹਾਲੀ ਅਤੇ ਚੰਡੀਗੜ੍ਹ ਤੋਂ ਐਂਕਰ ਵਜੋਂ ਵੀ ਸੇਵਾਵਾਂ ਨਿਭਾਈਆਂ। ਉਹ ਆਪਣੀ ਵਧੀਆ ਬੋਲਚਾਲ, ਮੈਦਾਨੀ ਰਿਪੋਰਟਿੰਗ ਅਤੇ ਪੱਤਰਕਾਰਤਾ ਪ੍ਰਤੀ ਸਮਰਪਣ ਲਈ ਜਾਣੇ ਜਾਂਦੇ ਸਨ। ਇਸ ਮੰਦਭਾਗੀ ਘਟਨਾ ਵਿਚ ਦਵਿੰਦਰ ਸਿੰਘ ਦੇ ਅਚਾਨਕ ਦੇਹਾਂਤ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੱਤਰਕਾਰ ਭਾਈਚਾਰੇ ਵਿਚ ਸੋਗ ਦੀ ਲਹਿਰ ਹੈ।
ਸz.ਦਵਿੰਦਰ ਸਿੰਘ ਦਾ ਅੱਜ ਬਾਅਦ ਦੁਪਹਿਰ ਉਹਨਾਂ ਦੇ ਪਿੰਡ ਸ਼ਮਸਪੁਰ (ਨੇੜੇ ਸਮਰਾਲਾ) ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਜੁੜੇ ਪਿੰਡ ਵਾਸੀਆਂ, ਮੁਹਾਲੀ ਦੇ ਪੱਤਰਕਾਰ ਭਾਈਚਾਰੇ ਦੇ ਮੈਂਬਰਾਂ, ਨਜਦੀਕੀ ਰਿਸ਼ਤੇਦਾਰਾਂ ਅਤੇ ਪਰਿਵਾਰ ਮੈਂਬਰਾਂ ਵਲੋਂ ਉਹਨਾਂ ਨੂੰ ਅੰਤਮ ਵਿਦਾਇਗੀ ਦਿੱਤੀ ਗਈ।
Mohali
ਡਾ. ਸੁਖਜਿੰਦਰ ਸਿੰਘ ਬਾਜਵਾ ਨੇ ਮੁੱਖ ਖੇਤੀਬਾੜੀ ਅਫਸਰ ਵਜੋਂ ਚਾਰਜ ਸੰਭਾਲਿਆ
ਐਸ ਏ ਐਸ ਨਗਰ, 9 ਫਰਵਰੀ (ਸ.ਬ.) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਵੱਲੋਂ ਬਤੌਰ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ.ਨਗਰ ਵਜੋਂ ਤੈਨਾਤ ਕੀਤੇ ਗਏ ਡਾ. ਸੁਖਜਿੰਦਰ ਸਿੰਘ ਬਾਜਵਾ ਵਲੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ।
ਚਾਰਜ ਸੰਭਾਲਣ ਮੌਕੇ ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ.ਨਗਰ ਵਿੱਚ ਕੰਮ ਕਰ ਰਹੇ ਵੱਖ ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਕਿਸਾਨ ਭਲਾਈ ਲਈ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਵੱਖ ਵੱਖ ਸਕੀਮਾਂ ਤਹਿਤ ਕਿਸਾਨਾਂ ਨੂੰ ਲਾਭ ਦੇਣ ਨੂੰ ਸੁਨਿਸਚਿਤ ਕੀਤਾ ਜਾਵੇ ਅਤੇ ਉਚ ਮਿਆਰੀ ਖੇਤੀ ਇਨਪੁਟਸ ਦੀ ਸਪਲਾਈ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ.ਗੁਰਮੇਲ ਸਿੰਘ ਨੇ ਸ਼ਿਰਕਤ ਕਰਦਿਆਂ ਡਾ. ਸੁਖਜਿੰਦਰ ਸਿੰਘ ਬਾਜਵਾ ਨੂੰ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ.ਨਗਰ ਦੀ ਨਿਯੁਕਤੀ ਲਈ ਸ਼ੁਭ ਇਛਾਵਾਂ ਭੇਂਟ ਕੀਤੀਆਂ।
-
Mohali2 months agoਜਨਰਲ ਵਰਗ ਦੇ ਲੋਕਾਂ ਲਈ ਕੇਂਦਰ ਵਿੱਚ ਕਮਿਸ਼ਨ ਬਣਾਉਣ ਦੀ ਮੰਗ
-
Punjab2 months agoਪੂਰਨ ਸ਼ਾਹਕੋਟੀ ਨਹੀਂ ਰਹੇ
-
Mohali2 months agoਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ ਲੰਗਰ ਲਗਾਇਆ
-
Mohali2 months agoਖਪਤਕਾਰ ਸੁਰਖਿਆ ਫੈਡਰੇਸ਼ਨ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ
-
Editorial1 month agoਕੁਦਰਤ ਨੂੰ ਬਹੁਤ ਪਿਆਰ ਕਰਦੇ ਹਨ ਪੰਜਾਬੀ
-
Punjab1 month agoਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ ਸਬੰਧੀ ਨਗਰ ਕੀਰਤਨ ਵਿੱਚ ਵੱਧ ਤੋਂ ਵੱਧ ਸੰਗਤ ਸ਼ਮੂਲੀਅਤ ਕਰੇ : ਜਥੇਦਾਰ ਗੜਗੱਜ
-
Punjab2 months agoਕਿਸਾਨ ਆਗੂ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
-
Mohali2 months agoਜਿਲ੍ਹਾ ਮੁਹਾਲੀ ਦੇ ਪਿੰਡ ਮੰਡੀ ਖਜੂਰ ਵਿੱਚ ਹੜ੍ਹਾਂ ਨਾਲ ਨੁਕਸਾਨੇ ਘਰ ਦਾ ਲੈਂਟਰ ਪਵਾਇਆ
