Connect with us

Mohali

ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਵੱਡੀ ਗਿਣਤੀ ਲੋਕ ਹੋ ਰਹੇ ਹਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ : ਕੁਲਵੰਤ ਸਿੰਘ

Published

on

ਕਾਂਗਰਸ ਨਾਲ ਸੰਬੰਧਿਤ 50 ਦੇ ਕਰੀਬ ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

ਐਸ ਏ ਐਸ ਨਗਰ, 29 ਦਸੰਬਰ (ਸ.ਬ.) ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਏ ਸਥਾਨਕ ਸੈਕਟਰ 114 ਅਤੇ ਸੈਕਟਰ 70 ਦੇ 50 ਦੇ ਕਰੀਬ ਪਰਿਵਾਰਾਂ ਦਾ ਪਾਰਟੀ ਵਿੱਚ ਰਸਮੀ ਤੌਰ ਤੇ ਸੁਆਗਤ ਕਰਦਿਆਂ ਉਹਨਾਂ ਕਿਹਾ ਕਿ ਅੱਜ 50 ਤੋਂ ਵੀ ਵੱਧ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਫੱਲਿਆ ਫੜਿਆ ਹੈ। ਇਸ ਨਾਲ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਵਾਧਾ ਹੋਇਆ ਹੈ ਅਤੇ ਇਹ ਅਗਾਂਹ ਵੀ ਜਾਰੀ ਰਹੇਗਾ।

ਉਹਨਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਯਕੀਨ ਦਿਵਾਉਂਦੇ ਹਨ ਕਿ ਉਹਨਾਂ ਦਾ ਮਾਣ -ਸਤਿਕਾਰ ਪੂਰੀ ਤਰ੍ਹਾਂ ਕਾਇਮ ਰੱਖਿਆ ਜਾਏਗਾ ਅਤੇ ਉਹ ਲੋਕਾਂ ਦੇ ਜਿਹੜੇ ਵੀ ਕੰਮ ਕਰਵਾਉਣ ਦੇ ਚਾਹਵਾਨ ਹੋਣਗੇ, ਉਹ ਕੰਮ ਕਰਵਾਏ ਜਾਣਗੇ। ਉਹਨਾਂ ਕਿਹਾ ਕਿ ਜੋਨ ਪ੍ਰਧਾਨ ਸਵਰਨਜੀਤ ਕੌਰ, ਜ਼ਿਲ੍ਹਾ ਪ੍ਰਧਾਨ ਕਸ਼ਮੀਰ ਕੌਰ, ਬਲਾਕ ਪ੍ਰਧਾਨ ਕੁਲਵੰਤ ਕੌਰ ਕੋਮਲ ਤੇ ਮੋਨਿਕਾ ਠਾਕਰ, ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਪ੍ਰੀਤਮਾ ਦੇਵੀ ਦੀ ਮਿਹਨਤ ਸਦਕਾ ਇਹ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ।

ਇਸ ਮੌਕੇ ਮੈਡਮ ਖੁਸ਼ਵੀਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਵਾਸਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਇਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਜਿੰਦਰ ਕੌਰ, ਮਨਿੰਦਰ ਕੌਰ, ਪਰਮਜੀਤ ਕੌਰ, ਜਸਵਿੰਦਰ ਕੌਰ, ਇੰਦੂ ਬਾਲਾ, ਕੁਲਦੀਪ ਕੌਰ, ਮੀਨਾ, ਖੁਸ਼ਵੀਰ ਕੌਰ, ਬਲਜੀਤ ਕੌਰ, ਸੋਨੀਆ, ਬੰਦਨਾ ਸ਼ਰਮਾ, ਪੂਜਾ, ਹਰਜੀਤ ਕੌਰ, ਜਸਮੀਨ ਕੌਰ, ਦੁਰਗਾ ਰਾਣੀ, ਸੁਰਜੀਤ ਕੌਰ, ਹਰਪਾਲ ਕੌਰ, ਬਲਜੀਤ ਕੌਰ, ਅਰਾਧਨਾ, ਜਸਵੰਤ ਕੌਰ, ਪਰਮਜੀਤ ਕੌਰ, ਸਿਮਰਨਜੀਤ ਕੌਰ, ਮੈਡਮ ਲਵਲੀ, ਜਸਮੀਨ ਕੌਰ, ਬਬਲੀ, ਲਾਜਵੰਤੀ, ਪਰਮਜੀਤ ਕੌਰ, ਸੁਖਵਿੰਦਰ ਕੌਰ, ਕੁਲਦੀਪ ਕੌਰ, ਨਸੀਬ ਕੌਰ, ਮਨਜੀਤ ਕੌਰ, ਲਸ਼ਮੀ, ਪ੍ਰੀਤਮ ਦੇਵੀ, ਹਰਵਿੰਦਰ ਕੌਰ, ਹਰ ਕੀਰਤਨ ਵੀ ਪਾਰਟੀ ਵਿੱਚ ਸ਼ਾਮਿਲ ਹੋਏ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending