Connect with us

Mohali

ਬਹੁਜਨ ਸਮਾਜ ਪਾਰਟੀ ਵਲੋਂ ਮਨਰੇਗਾ ਨੂੰ ਤੋੜ ਕੇ ਨਵਾਂ ਕਾਨੂੰਨ ਬਣਾਏ ਜਾਣ ਖਿਲਾਫ਼ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਬਾਹਰ ਧਰਨਾ

Published

on

ਕੇਂਦਰ ਸਰਕਾਰ ਖਿਲਾਫ ਨਾਹਰੇਬਾਜੀ ਕੀਤੀ, ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ

ਐਸ ਏ ਐਸ ਨਗਰ, 2 ਜਨਵਰੀ (ਸ.ਬ.) ਬਹੁਜਨ ਸਮਾਜ ਪਾਰਟੀ ਜਿਲਾ ਮੁਹਾਲੀ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਮਨਰੇਗਾ ਨੂੰ ਤੋੜ ਕੇ ਨਵਾਂ ਕਾਨੂੰਨ ਬਣਾਏ ਜਾਣ ਦੇ ਖਿਲਾਫ਼ ਅੱਜ ਡਿਪਟੀ ਕਮਿਸ਼ਨਰ ਮੁਹਾਲੀ ਦੇ ਦਫਤਰ ਬਾਹਰ ਪਾਰਟੀ ਦੀ ਜਿਲ੍ਹਾ ਇਕਾਈ ਦੇ ਪ੍ਰਧਾਨ ਹਰਕਾਦਾਸ ਧਾਲੀਵਾਲ ਦੀ ਪ੍ਰਧਾਨਗੀ ਹੇਠ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਪਾਰਟੀ ਦੀ ਪੰਜਾਬ ਇਕਾਈ ਦੇ ਜਨਰਲ ਸਕੱਤਰ ਠੇਕੇਦਾਰ ਹਰਭਜਨ ਸਿੰਘ ਬਜਹੇੜੀ ਵਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ।

ਇਸ ਮੌਕੇ ਠੇਕੇਦਾਰ ਹਰਭਜਨ ਸਿੰਘ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦੇ ਗਰੀਬਾਂ, ਦਲਿਤਾਂ ਅਤੇ ਮਜਦੂਰਾਂ ਦੀ ਰੋਟੀ ਖੋਹ ਕੇ ਉਹਨਾਂ ਦਾ ਚੁੱਲ੍ਹਾ ਠੰਡਾ ਕਰਨ ਦੇ ਰਾਹ ਪਈ ਹੈ ਜਿਸ ਕਾਰਨ ਮਨਰੇਗਾ ਦਾ ਕਨੂੰਨ ਬਦਲ ਕੇ ਉਹਨਾਂ ਦੀ ਰੋਜੀ ਰੋਟੀ ਖਤਮ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਮਜ਼ਦੂਰਾਂ ਦੇ ਹੱਕ ਖੋਹੇ ਜਾ ਰਹੇ ਹਨ। ਜਿਸਦੇ ਤਹਿਤ ਵੱਖ ਵੱਖ ਕਾਨੂੰਨ ਲਿਆਂਦੇ ਜਾ ਰਹੇ ਹਨ। ਉਹਨਾਂ ਮੰਗ ਕੀਤੀ ਕਿ ਇਸ ਸਕੀਮ ਨੂੰ ਇਸੇ ਤਰ੍ਹਾਂ ਬਰਕਰਾਰ ਰੱਖਿਆ ਜਾਵੇ ਅਤੇ ਪੇਂਡੂ ਰੁਜ਼ਗਾਰ ਗਰੰਟੀ ਯੋਜਨਾ ਤਹਿਤ ਮਜ਼ਦੂਰਾਂ ਨੂੰ 300 ਦਿਨ ਦਾ ਪ੍ਰਤੀ ਰੁਜ਼ਗਾਰ ਦਿੱਤਾ ਜਾਵੇ।

ਇਸ ਉਪਰੰਤ ਡਿਪਟੀ ਕਮਿਸ਼ਨਰ ਮੁਹਾਲੀ ਰਾਂਹੀ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ ਗਿਆ ਜਿਸ ਵਿੱਚ ਇਸ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ। ਇਹ ਵੀ ਮੰਗ ਕੀਤੀ ਗਈ ਹੈ ਕਿ ਇਹਨਾਂ ਮਜ਼ਦੂਰਾਂ ਨੂੰ ਸਰਕਾਰੀ ਕਰਮਚਾਰੀਆਂ ਵਰਗੀਆਂ ਸਹੂਲਤਾਂ ਦਿੱਤੀਆਂ ਜਾਣ ਅਤੇ ਮਜ਼ਦੂਰੀ ਕਾਮਿਆਂ ਲਈ ਬੇਰੁਜ਼ਗਾਰੀ ਭੱਤਾ ਲਾਜ਼ਮੀ ਬਣਾਇਆ ਜਾਵੇ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਸਾਰੇ ਅਦਾਰਿਆਂ ਵਿੱਚ ਮਜ਼ਦੂਰੀ ਕਾਮਿਆਂ ਕੋਲੋਂ ਦਿਨ ਵਿੱਚ ਸਿਰਫ ਅੱਠ ਘੰਟੇ ਕੰਮ ਲੈਣ ਦਾ ਪ੍ਰਬੰਧ ਕੀਤਾ ਜਾਵੇ ਅਤੇ ਰੁਜ਼ਗਾਰ ਗਰੰਟੀ ਯੋਜਨਾ ਨਿਰੋਲ ਪੇਂਡੂ ਨਾ ਰੱਖ ਕੇ ਸ਼ਹਿਰਾਂ ਦੇ ਨਾਲ ਲੱਗਦੇ ਖੇਤਰਾਂ ਲਈ ਵੀ ਪ੍ਰਬੰਧ ਕੀਤਾ ਜਾਵੇ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਮਜ਼ਦੂਰੀ 346 ਰੁਪਏ ਪ੍ਰਤੀ ਦਿਨ ਤੋਂ ਵਧਾ ਕੇ ਘੱਟੋ ਘੱਟ 700 ਰੁਪਏ ਕੀਤੀ ਜਾਵੇ। ਮਨਰੇਗਾ ਸਕੀਮ ਤਹਿਤ ਕੰਮ ਕਰ ਚੁੱਕੇ ਇਸ ਕਾਮਿਆਂ ਦੇ ਬਕਾਏ ਬਿਨਾਂ ਕਿਸੇ ਦੇਰੀ ਦੇ ਦਿੱਤੇ ਜਾਣ।

ਇਸ ਮੌਕੇ ਮੰਗ ਕੀਤੀ ਗਈ ਕਿ ਸੰਵਿਧਾਨਿਕ ਕਦਰਾਂ ਕੀਮਤਾਂ ਦੀ ਰੱਖਿਆ ਕਰਦੇ ਹੋਏ ਇਨ੍ਹਾਂ ਗੰਭੀਰ ਮਸਲਿਆਂ ਲਈ ਢੁੱਕਵੇਂ ਪ੍ਰਬੰਧ ਕਰਕੇ ਇਹਨਾਂ ਨੂੰ ਲਾਗੂ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁੱਚਾ ਸਿੰਘ ਸਨੇਟਾ ਸੀਨੀਅਰ ਮੀਤ ਪ੍ਰਧਾਨ ਜਿਲਾ ਮੁਹਾਲੀ, ਬੇਗ ਸਿੰਘ ਜੂਨੀਅਰ ਮੀਤ ਪ੍ਰਧਾਨ ਜਿਲਾ ਮੁਹਾਲੀ, ਜਗਤਾਰ ਜਿਲਾ ਇੰਚਾਰਜ ਮੁਹਾਲੀ, ਮਾਸਟਰ ਸੁਰਿੰਦਰ ਸਿੰਘ ਜਿਲਾ ਇੰਚਾਰਜ ਮੁਹਾਲੀ, ਪ੍ਰਕਾਸ਼ ਸਿੰਘ ਜਿਲਾ ਸਕੱਤਰ ਮੁਹਾਲੀ, ਰਵਿੰਦਰ ਸਿੰਘ ਜਿਲਾ ਇੰਚਾਰਜ ਬੀ ਵੀ ਐਫ, ਜਸਪਾਲ ਸਿੰਘ ਸੈਦਪੁਰ ਪ੍ਰਧਾਨ ਹਲਕਾ ਮੁਹਾਲੀ, ਚਰਨਜੀਤ ਸਿੰਘ ਪ੍ਰਧਾਨ ਡੇਰਾਬਸੀ, ਲਖਵੀਰ ਸਿੰਘ ਬੌਬੀ ਸਮਾਜ ਸੇਵੀ, ਐਡਵੋਕੇਟ ਰਾਕੇਸ਼ ਪਾਸੀ ਮੀਤ ਪ੍ਰਧਾਨ ਹਲਕਾ ਖਰੜ, ਹਰਜਿੰਦਰ ਸਿੰਘ ਕੈਸ਼ੀਅਰ ਹਲਕਾ ਮੁਹਾਲੀ, ਪ੍ਰਿੰਸੀਪਲ ਬਨਵਾਰੀ ਲਾਲ ਸੀਨੀਅਰ ਆਗੂ, ਸੁਰੇਸ਼ ਕੁਮਾਰ, ਲਖਵੀਰ ਸਿੰਘ, ਜਸਪਾਲ ਭੱਟੀ ਸੀਨੀਅਰ ਆਗੂ, ਲਖਵੀਰ ਸਿੰਘ ਗੜਾਂਗ, ਰਜਿੰਦਰ ਸਿੰਘ ਬਲੋਂਗੀ, ਜੋਗਿੰਦਰ ਸਿੰਘ ਮਛਲੀ ਹਾਜਰ ਸਨ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending