Connect with us

Mohali

ਸਮਾਜਸੇਵੀ ਨਸੀਬ ਸਿੰਘ ਸੰਧੂ ਵਲੋਂ ਨਗਰ ਨਿਗਮ ਚੋਣ ਲੜਣ ਦਾ ਐਲਾਨ

Published

on

ਵਾਰਡ ਨੰਬਰ 24 ਤੋਂ ਅਜਮਾਉਣਗੇ ਕਿਸਮਤ, ਖੇਤਰ ਦੀਆਂ ਸਾਰੀਆਂ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਨੇ ਦਿੱਤਾ ਸਮਰਥਨ

ਐਸ ਏ ਐਸ ਨਗਰ, 3 ਜਨਵਰੀ (ਸ.ਬ.) ਪ੍ਰਸਿੱਧ ਸਮਾਜਸੇਵੀ ਆਗੂ ਜੋ ਉਦਯੋਗਿਕ ਖੇਤਰ ਸੈਕਟਰ 82 (ਜੇ ਐਲ ਪੀ ਐਲ) ਦੀ ਇੰਡਸਟ੍ਰੀਅਲ ਸੰਸਥਾ ਦੇ ਚੇਅਰਮੈਨ ਅਤੇ ਸੈਕਟਰ 82 ਏ ਦੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਹਨ) ਉਦਯੋਗਪਤੀਆਂ ਦੀ ਸੰਸਥਾ ਦੇ ਚੇਅਰਮੈਨ ਸz. ਨਸੀਬ ਸਿੰਘ ਸੰਧੂ ਵਲੋਂ ਵਾਰਡ ਨੰਬਰ 24 ਤੋਂ ਨਗਰ ਨਿਗਮ ਚੋਣ ਲੜਣ ਦਾ ਐਲਾਨ ਕਰ ਦਿਤਾ ਗਿਆ ਹੈ। ਇਸ ਵਾਰਡ ਵਿੱਚ ਸੈਕਟਰ 82, ਸੈਕਟਰ 82 ਏ, ਸੈਕਨਰ 83 ਅਤੇ ਪਿੰਡ ਚਿੱਲਾ ਦਾ ਖੇਤਰ ਆਉਂਦਾ ਹੈ।

ਸz. ਸੰਧੂ ਵਲੋਂ ਇਹ ਐਲਾਨ ਇਸ ਖੇਤਰ ਦੀਆਂ ਵੱਖ ਵੱਖ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਕੀਤਾ ਗਿਆ ਹੈ, ਜਿਹਨਾਂ ਵਲੋਂ ਉਹਨਾਂ ਨੂੰ ਚੋਣ ਦੌਰਾਨ ਖੁੱਲਾ ਸਮਰਥਨ ਦੇਣ ਦਾ ਫੈਸਲਾ ਕੀਤਾ ਗਿਆ। ਉਹਨਾਂ ਦੱਸਿਆ ਕਿ ਮੀਟਿੰਗ ਵਿੱਚ ਸੈਕਟਰ 82 ਏ ਦੇ ਡੀ ਬਲਾਕ ਦੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸz. ਜਸਪਾਲ ਸਿੰਘ, ਚੇਅਰਮੈਨ ਸz. ਹਰਿੰਦਰ ਪਾਲ ਸਿੰਘ, ਜਨਰਲ ਸਕੱਤਰ ਕੁਲਤਾਰ ਸਿੰਘ ਅਤੇ ਵਿੱਤ ਸਕੱਤਰ ਸ੍ਰੀ ਆਰ ਕੇ ਮਹਾਜਨ, ਬੀ ਅਤੇ ਸੀ ਬਲਾਕ ਦੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸz. ਗੋਬਿੰਦਰ ਸਿੰਘ, ਚੇਅਰਮੈਨ ਕਰਨਲ ਜਸਵੰਤ ਸਿੰਘ ਚਾਹਲ ਅਤੇ ਜਨਰਲ ਸਕੱਤਰ ਐਨ ਕੇ ਸ਼ਰਮਾ, ਏ ਬਲਾਕ ਦੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਸz. ਮਨਜੀਤ ਸਿੰਘ, ਜਨਰਲ ਸਕੱਤਰ ਗੁਰਦਿੱਤਾ ਸਿੰਘ, ਵਿੱਤ ਸਕੱਤਰ ਦਲਜੀਤ ਸਿੰਘ ਅਤੇ ਸਕੱਤਰ ਰਣਜੀਤ ਸਿੰਘ, ਸੈਕਟਰ 83 ਏ ਦੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸz. ਪਰਮਜੀਤ ਸਿੰਘ ਅਤੇ ਜਨਰਲ ਸਕੱਤਰ ਨਵੀਨ ਆਹੂਜਾ ਤੋਂ ਇਲਾਵਾ ਰੁਪਿੰਦਰ ਸਿੰਘ, ਗੁਰਦੇਵ ਸਿੰਘ, ਜਸਵੰਤ ਸਿਘ ਸਹੋਤਾ, ਰਾਜੇਸ਼ ਕੁਮਾਰ ਅਤੇ ਬੀ ਬੀ ਖੰਡੂਜਾ ਵੀ ਸ਼ਾਮਿਲ ਸਨ। ਉਹਨਾਂ ਦੱਸਿਆ ਕਿ ਸੈਕਟਰ 82 ਇੰਡਸਟ੍ਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਾਜੀਵ ਵਸ਼ਿਸ਼ਠ ਅਤੇ ਮੈਂਬਰਾਂ ਵਲੋਂ ਵੀ ਉਹਨਾਂ ਨੂੰ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ।

ਸz. ਸੰਧੂ ਨੇ ਦੱਸਿਆ ਕਿ ਉਹ ਖੁਦ ਸੈਕਟਰ 82 ਏ ਦੇ ਵਸਨੀਕ ਹਨ ਅਤੇ ਪਿਛਲੇ ਲੰਬੇ ਸਮੇਂ ਤੋਂ ਇਸ ਖੇਤਰ ਦੇ ਵਸਨੀਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹਲ ਲਈ ਇਸ ਖੇਤਰ ਦੀਆਂ ਵੱਖ ਵੱਖ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾ ਨਾਲ ਮਿਲ ਕੇ ਅਫਸਰਸ਼ਾਹੀ ਤਕ ਪਹੁੰਚ ਕਰਦੇ ਆ ਰਹੇ ਹਨ। ਉਹਨਾਂ ਕਿਹਾ ਕਿ ਗਮਾਡਾ ਵਲੋਂ ਇਸ ਖੇਤਰ ਵਿੱਚ ਪਲਾਟ ਤਾਂ ਵੇਚ ਦਿੱਤੇ ਗਏ ਅਤੇ ਲੋਕਾਂ ਨੇ ਇੱਥੇ ਮਕਾਨ ਵੀ ਬਣਾ ਲਏ ਪਰੰਤੂ ਗਮਾਡਾ ਵਲੋਂ ਇੱਥੇ ਲੋੜੀਦੀਂਆਂ ਬੁਨਿਆਦੀ ਸੁਵਿਧਾਵਾਂ ਤਕ ਮੁਹਈਆ ਨਹੀਂ ਕਰਵਾਈਆਂ ਜਾਂਦੀਆਂ। ਇਸ ਖੇਤਰ ਦੀਆਂ ਸੜਕਾਂ ਦੀ ਹਾਲਤ ਮਾੜੀ ਹੈ ਅਤੇ ਸਟ੍ਰੀਟ ਲਾਈਟਾਂ ਵੀ ਠੀਕ ਢੰਗ ਨਾਲ ਕੰਮ ਨਹੀਂ ਕਰਦੀਆਂ। ਪਾਰਕਾਂ ਦੀ ਹਾਲਤ ਵੀ ਬਹੁਤ ਮਾੜੀ ਹੈ। ਨਾ ਤਾਂ ਇਹਨਾਂ ਵਿੱਚ ਝੂਲੇ ਆਦਿ ਲੱਗੇ ਹਨ ਅਤੇ ਨਾ ਹੀ ਓਪਨ ਜਿਮ ਬਣੇ ਹਨ। ਉਹਨਾਂ ਕਿਹਾ ਕਿ ਇਹਨਾਂ ਸੈਕਟਰਾਂ ਵਿੱਚ ਸਾਫ ਸਫਾਈ ਦੇ ਵੀ ਲੋੜੀਂਦੀ ਪ੍ਰਬੰਧ ਨਹੀਂ ਹਨ ਅਤੇ ਇੱਕੇ ਬਿਜਲੀ ਅਤੇ ਪਾਣੀ ਦੀ ਸਪਲਾਈ ਦੀ ਵੀਖ ਭਾਰੀ ਸਮੱਸਿਆ ਪੇਸ਼ ਆਉਂਦੀ ਹੈ।

ਉਹਨਾਂ ਕਿਹਾ ਕਿ ਇਸਦੇ ਇਲਾਵਾ ਇਸ ਖੇਤਰ ਵਿੱਚ ਨਾ ਤਾਂ ਕੋਈ ਸਰਕਾਰੀ ਡਿਸਪੈਂਸਰੀ ਜਾਂ ਹਸਪਤਾਲ ਹੈ ਅਤੇ ਨਾ ਹੀ ਇੱਥੇ ਬੱਚਿਆਂ ਦੇ ਖੇਡਣ ਲਈ ਖੇਡ ਮੈਦਾਨ ਦੀ ਕੋਈ ਵਿਵਸਥਾ ਹੈ। ਹੋਰ ਤਾਂ ਹੋਰ ਕਿਸੇ ਵਿਅਕਤੀ ਦੀ ਮੌਤ ਹੋਣ ਤੇ ਇਸ ਖੇਤਰ ਨੇੜੇ ਸ਼ਮਸ਼ਾਨ ਘਾਟ ਦੀ ਵੀ ਸਹੂਲੀਅਤ ਨਹੀਂ ਹੈ ਅਤੇ ਲੋਕਾਂ ਨੂੰ ਆਪਣੈ ਪਰਿਵਾਰਕ ਮੈਂਬਰਾਂ ਦਾ ਸਸਕਾਰ ਕਰਨ ਲਈ ਬਲੌਂਗੀ ਦੇ ਸ਼ਮਸ਼ਾਨ ਘਾਟ ਜਾਣਾ ਪੈਂਦਾ ਹੈ। ਇਸ ਖੇਤਰ ਵਾਸਤੇ ਜਨਤਕ ਬਸ ਸੇਵਾ ਦਾ ਵੀ ਕੋਈ ਪ੍ਰਬੰਧ ਨਹੀਂ ਹੈ।

ਉਹਨਾਂ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਸਮਾਜਸੇਵਾ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ ਅਤੇ ਕਈ ਸੰਸਥਾਵਾ ਨਾਲ ਜੁੜੇ ਹੋਏ ਹਨ। ਭਾਈ ਘਨਈਆ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਹਨ ਜਿਸ ਵਲੋਂ ਹਰ ਐਤਵਾਰ ਪੀ ਜੀ ਆਈ ਦੇ ਮਰੀਜਾਂ ਦੇ ਰਿਸ਼ਤੇਦਾਰਾਂ ਲਈ ਲੰਗਰ ਲਗਾਇਆ ਜਾਂਦਾ ਹੈ ਅਤੇ ਡਾਕਟਰਾਂ ਦੇ ਦੱਸੇ ਅਨੁੁਸਾਰ ਲੋੜਵੰਦ ਮਰੀਜਾਂ ਨੂੰ ਦਵਾਈਆਂ ਵੀ ਮੁਹਈਆਂ ਕਰਵਾਈਆਂ ਜਾਂਦੀਆਂ ਹਨ। ਇਸਤੋਂ ਇਲਾਵਾ ਸੰਸਥਾ ਵਲੋਂ ਖੂਨਦਾਨ ਕੈਂਪ ਅਤੇ ਮੁਫਤ ਮੈਡੀਕਲ ਕੈਂਪ ਵੀ ਲਗਵਾਏ ਜਾਂਦੇ ਹਨ। ਉਹਨਾਂ ਵਲੋਂ ਪਿਛਲੇ ਸਾਲ ਆਈ ਹੜਾਂ ਦੀ ਕਰੋਪੀ ਮੌਕੇ ਸੰਸਥਾ ਦੇ ਮੈਂਬਰਾਂ ਨਾਲ ਜਾ ਕੇ ਰਾਹਤ ਕਾਰਜ ਕੀਤੇ ਜਾਂਦੇ ਰਹੇ ਹਨ ਅਤੇ ਕੋਵਿਡ ਦੌਰਾਨ ਵੀ ਸੰਸਥਾ ਵਲੋਂ ਲੋੜਵੰਦਾਂ ਨੂੰਰਾਸ਼ਨ ਪਹੁੰਚਾਇਆ ਜਾਂਦਾ ਰਿਹਾ ਹੈ।

ਸz. ਸੰਧੂ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਸੀਨੀਅਰ ਪ੍ਰਧਾਨ ਅਤੇ ਇੰਟਰ ਨੈਸ਼ਨਲ ਸਿੱਖ ਸਪੋਰਟਸ ਕੌਂਸਲ ਦੇ ਕਾਰਜਕਾਰੀ ਮੈਂਬਰ ਵੀ ਹਨ। ਉਹਨਾਂ ਵਲੋਂ ਕੀਤੇ ਜਾਂਦੇ ਲੋਕ ਭਲਾਈ ਦੇ ਕੰਮਾਂ ਲਈ ਉਹਨਾਂ ਨੂੰ ਦੇਸ਼ ਵਿਦੇਸ਼ ਵਿੱਚ ਸਨਮਾਨਿਤ ਵੀ ਕੀਤਾ ਜਾਂਦਾ ਰਿਹਾ ਹੈ ਜਿਸ ਦੌਰਾਨ ਕਨੈਡਾ ਦੇ ਮੈਂਬਰ ਪਾਰਲੀਮੈਂਟ ਸੁਖ ਧਾਲੀਵਾਲ ਅਤੇ ਜਗਰੂਪ ਬਰਾੜ ਵਲੋਂ ਵੀ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਬੀਤੇ ਸਮੇਂ ਦੌਰਾਨ ਉਹਨਾਂ ਦੇ ਕੰਮਾਂ ਬਦਲੇ ਆਸਟ੍ਰੇਲੀਆ ਦੇ ਬ੍ਰਿਸਬੇਨ ਸ਼ਹਿਰ ਵਿੰਚ ਪੰਜਾਬੀ ਕਲਚਰਲ ਸੁਸਾਇਟੀ ਵਲੋਂ ਉਹਲਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਸੀ।

ਇਸ ਮੌਕੇ ਮੀਟਿੰਗ ਵਿੱਚ ਹਾਜਿਰ ਵੱਖ ਵੱਖ ਆਗੂਆਂ ਨੇ ਕਿਹਾ ਕਿ ਉਹ ਸz. ਨਸੀਬ ਸਿੰਘ ਸੰਧੂ ਦੀ ਉਮੀਦਵਾਰੀ ਦਾ ਖੁਲ੍ਹਾ ਸਮਰਥਨ ਕਰਦੇ ਹਨ। ਆਗੂਆਂ ਨੇ ਕਿਹਾ ਕਿ ਉਹਨਾਂ ਨੂੰ ਖੁਸ਼ੀ ਹੈ ਕਿ ਇਹ ਖੇਤਰ ਨਗਰ ਨਿਗਮ ਵਿੱਚ ਸ਼ਾਮਿਲ ਕੀਤਾ ਗਿਆ ਹੈ ਅਤੇ ਹੁਣ ਉਹਨਾਂ ਨੂੰ ਖੇਤਰ ਦੀਆਂ ਸਮੱਸਿਆਵਾਂ ਦੇ ਹਲ ਲਈ ਪਹਿਲਾਂ ਵਾਂਗ ਗਮਾਡਾ ਦੇ ਅਧਿਕਾਰੀਆਂ ਦੇ ਗੇੇੜੇ ਨਹੀਂ ਲਗਾਉਣੇ ਪੈਣਗੇ ਬਲਕਿ ਉਹਨਾਂ ਦਾ ਆਪਣਾ ਚੁਣਿਆ ਹੋਇਆ ਨੁਮਾਇੰਦਾ ਇਸੇ ਖੇਤਰ ਦਾ ਸਰਵਪੱਖੀ ਵਿਕਾਸ ਕਰਵਾਏਗਾ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending