Chandigarh
ਚੰਡੀਗੜ੍ਹ ਵਿੱਚ 9 ਜਨਵਰੀ ਨੂੰ ਆਰੰਭ ਹੋਵੇਗੀ ਇਲੈਕਟ੍ਰਿਕ ਵਾਹਨਾਂ ਅਤੇ ਸੂਰਜੀ ਊਰਜਾ ਸੰਬੰਧੀ ਪ੍ਰਦਰਸ਼ਨੀ
ਚੰਡੀਗੜ੍ਹ, 7 ਜਨਵਰੀ (ਸ.ਬ.) ਪੀ ਐਚ ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਵਾਤਾਵਰਣ ਸੁਰੱਖਿਆ ਦੇ ਮੱਦੇਨਜ਼ਰ ਸਿਟੀ ਬਿਊਟੀਫੁੱਲ ਵਿੱਚ ਇਲੈਕਟ੍ਰਿਕ ਵਾਹਨਾਂ ਅਤੇ ਸੂਰਜੀ ਊਰਜਾ ਨੂੰ ਉਤਸ਼ਾਹਿਤ ਕਰਨ ਲਈ 9 ਜਨਵਰੀ ਤੋਂ ਚੰਡੀਗੜ੍ਹ ਵਿੱਚ ਚੌਥੇ ਰੀਨਿਊਅਲ ਐਨਰਜੀ ਅਤੇ ਇਲੈਕਟ੍ਰਿਕ ਵ੍ਹੀਕਲ ਐਕਸਪੋ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀ ਐਚ ਡੀ ਸੀ ਸੀ ਆਈ ਦੇ ਡਿਪਟੀ ਸੈਕਟਰੀ ਜਨਰਲ ਨਵੀਨ ਸੇਠ ਨੇ ਦੱਸਿਆ ਕਿ ਚੰਡੀਗੜ੍ਹ ਦੇ ਸੈਕਟਰ-34 ਸਥਿਤ ਐਗਜ਼ੀਬਿਜ਼ਨ ਗ੍ਰਾਉਂਡ ਵਿੱਚ ਸ਼ੁਰੂ ਹੋਣ ਜਾ ਰਹੇ ਚੌਥੇ ਆਰ ਈ ਵੀ ਐਕਸਪੋ ਦਾ ਉਦਘਾਟਨ ਚੰਡੀਗੜ੍ਹ ਦੇ ਮੁੱਖ ਸਕੱਤਰ ਐਚ. ਰਾਜੇਸ਼ ਪ੍ਰਸਾਦ ਆਈਏਐਸ ਕਰਨਗੇ। ਇਸ ਮੌਕੇ ਸਮਾਗਮ ਦੀ ਪ੍ਰਧਾਨਗੀ ਕ੍ਰੇਸਟ ਦੇ ਸਕੱਤਰ ਸੌਰਭ ਕੁਮਾਰ ਕਰਨਗੇ ਅਤੇ ਹਰਿਆਣਾ ਚੈਪਟਰ ਦੇ ਚੇਅਰ ਸਤੀਸ਼ ਦੇਵ ਜੈਨ ਸਵਾਗਤੀ ਭਾਸ਼ਣ ਦੇਣਗੇ। ਤਿੰਨ ਦਿਨ ਤੱਕ ਚੱਲਣ ਵਾਲੇ ਐਕਸਪੋ ਵਿੱਚ ਦੇਸ਼ ਭਰ ਤੋਂ ਇਲੈਕਟ੍ਰਿਕ ਵ੍ਹੀਕਲ ਨਿਰਮਾਤਾ ਕੰਪਨੀਆਂ ਆਪਣੇ ਵਾਹਨ ਚੰਡੀਗੜ੍ਹ ਵਿੱਚ ਲਿਆ ਰਹੀਆਂ ਹਨ।
ਪੀ ਐਚ ਡੀ ਸੀ ਸੀ ਆਈ ਦੀ ਸੀਨੀਅਰ ਖੇਤਰੀ ਨਿਰਦੇਸ਼ਕ ਭਾਰਤੀ ਸੂਦ ਨੇ ਦੱਸਿਆ ਕਿ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਪਰ ਖਪਤਕਾਰਾਂ ਵਿੱਚ ਇਨ੍ਹਾਂ ਯੋਜਨਾਵਾਂ ਬਾਰੇ ਜਾਗਰੂਕਤਾ ਦੀ ਘਾਟ ਹੈ ਅਤੇ ਲੋਕਾਂ ਵਿੱਚ ਜਾਗਰੂਕਤਾ ਵਧਾਉਣ ਲਈ ਲਗਾਈ ਜਾ ਰਹੀ ਇਸ ਐਕਸਪੋ ਰਾਹੀਂ ਸ਼ਹਿਰ ਦੇ ਲੋਕਾਂ ਨੂੰ ਇਲੈਕਟ੍ਰਿਕ ਵਾਹਨਾਂ ਦੀ ਉਪਯੋਗਤਾ ਅਤੇ ਭਵਿੱਖ ਦੇ ਲਾਭਾਂ ਬਾਰੇ ਦੱਸਿਆ ਜਾਵੇਗਾ।
ਉਹਨਾਂ ਦੱਸਿਆ ਕਿ ਉਦਘਾਟਨੀ ਸੈਸ਼ਨ ਤੋਂ ਬਾਅਦ, ਸੋਲਰ ਇੰਡਸਟਰੀ ਵਿੱਚ ਔਰਤਾਂ ਲਈ ਕਾਰੋਬਾਰੀ ਮੌਕਿਆਂ ਦੇ ਵਿਸ਼ੇ ਤੇ ਸੈਮੀਨਾਰ ਆਯੋਜਿਤ ਕੀਤਾ ਜਾਵੇਗਾ। ਇਸ ਵਿੱਚ, ਕ੍ਰੇਸਟ ਦੇ ਪ੍ਰੋਜੈਕਟ ਡਾਇਰੈਕਟਰ ਸੁਖਵਿੰਦਰ ਸਿੰਘ ਅਬਰੋਲ ਅਤੇ ਸੀਐਸ ਅਰਸ਼ਦੀਪ ਕੌਰ ਤੋਂ ਇਲਾਵਾ, ਕਈ ਵਿਸ਼ਾ ਮਾਹਿਰ ਸੋਲਰ ਦੇ ਖੇਤਰ ਵਿੱਚ ਉੱਭਰ ਰਹੀ ਤਕਨਾਲੋਜੀ ਤੇ ਚਰਚਾ ਕਰਨਗੇ। ਇਸ ਐਕਸਪੋ ਦਾ ਸਮਾਪਤੀ ਸਮਾਰੋਹ 11 ਜਨਵਰੀ ਨੂੰ ਆਯੋਜਿਤ ਕੀਤਾ ਜਾਵੇਗਾ।
Chandigarh
ਪੰਚਾਇਤੀ ਰਾਜ ਦਿਵਸ ਦੀਆਂ ਤਿਆਰੀਆਂ ਲਈ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਮੀਟਿੰਗ ਆਯੋਜਿਤ
ਚੰਡੀਗੜ੍ਹ,18 ਅਪ੍ਰੈਲ (ਸ.ਬ.) ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਇੱਕ ਵਿਸ਼ੇਸ਼ ਮੀਟਿੰਗ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਸੂਬਾ ਚੇਅਰਮੈਨ ਐਡਵੋਕੇਟ ਜਸਪ੍ਰੀਤ ਸਿੰਘ ਕਲਾਲਮਾਜਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ 24 ਅਪ੍ਰੈਲ ਨੂੰ ਮਨਾਏ ਜਾਣ ਵਾਲੇ ‘ਰਾਸ਼ਟਰੀ ਪੰਚਾਇਤੀ ਰਾਜ ਦਿਵਸ’ ਸਬੰਧੀ ਰੂਪ-ਰੇਖਾ ਉਲੀਕੀ ਗਈ।
ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ , ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ 24 ਅਪ੍ਰੈਲ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਆਡੀਟੋਰੀਅਮ ਚੰਡੀਗੜ੍ਹ ਵਿਖੇ ਇੱਕ ਵਿਸ਼ਾਲ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ, ਡਾ. ਅਮਨਦੀਪ ਕੌਰ ਢੋਲੇਵਾਲ ਅਤੇ ਗੌਰਵ ਸੰਧੂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਮਾਗਮ ਦੀ ਸਫਲਤਾ ਲਈ ਅਹਿਮ ਸੁਝਾਅ ਦਿੱਤੇ।
ਉਹਨਾਂ ਕਿਹਾ ਕਿ ਇਸ ਮੌਕੇ ਮੁਹਾਲੀ ਜ਼ਿਲ੍ਹੇ ਦੇ ਕੋਨੇ-ਕੋਨੇ ਤੋਂ ਪੰਚਾਇਤੀ ਨੁਮਾਇੰਦੇ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਪਹੁੰਚਣਗੇ।
Chandigarh
ਪੰਜਾਬ ਕੈਬਨਿਟ ਨੇ ਕਿਸਾਨਾਂ ਨੂੰ ਜ਼ਮੀਨਾਂ ਵਿੱਚੋਂ ਗਾਰ ਕੱਢਣ ਦੀ ਪ੍ਰਵਾਨਗੀ ਦਿੱਤੀ
ਪੰਜਾਬ ਪੰਚਾਇਤੀ ਰਾਜ ਰੂਲਜ਼ 1994 ਵਿੱਚ ਵੀ ਸੋਧ ਨੂੰ ਮੰਜੂਰੀ ਦਿੱਤੀ
ਚੰਡੀਗੜ੍ਹ, 17 ਅਪ੍ਰੈਲ (ਸ.ਬ.) ਪੰਜਾਬ ਮੰਤਰੀ ਮੰਡਲ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਸਤਲੁਜ ਅਤੇ ਘੱਗਰ ਦਰਿਆ ਦੇ ਨਾਲ ਲੱਗਦੇ ਖੇਤਰਾਂ ਵਿੱਚੋਂ ਕਿਸਾਨਾਂ ਨੂੰ ਆਪਣੀਆਂ ਜਮੀਨਾਂ ਵਿੱਚੋਂ ਗਾਰ ਕੱਢਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਨ੍ਹਾਂ ਦਰਿਆਵਾਂ ਦੇ ਨਾਲ ਲੱਗਦੀਆਂ ਜ਼ਮੀਨਾਂ ਦੇ ਮਾਲਕ ਕਿਸਾਨ ਹੁਣ ਆਪਣੀ ਜ਼ਮੀਨ ਵਿੱਚੋਂ ਗਾਰ (ਡੀਸਿਲਟਿੰਗ) ਕੱਢ ਸਕਣਗੇ। ਪੰਜਾਬ ਸਰਕਾਰ ਨੇ 9 ਸੰਵੇਦਨਸ਼ੀਲ ਡੀਸਿਲਟਿੰਗ ਸਾਈਟਾਂ ਦੀ ਸ਼ਨਾਖ਼ਤ ਕੀਤੀ ਹੈ, ਜਿੱਥੋਂ ਜ਼ਮੀਨ ਮਾਲਕਾਂ ਨੂੰ ਆਪਣੀ ਲਾਗਤ ਤੇ ਡੀਸਿਲਟਿੰਗ ਕਰਨ ਦੀ ਮਨਜ਼ੂਰੀ ਦਿੱਤੀ ਜਾਵੇਗੀ।
ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਸਾਲ ਹੜ੍ਹਾਂ ਦੇ ਦੌਰਾਨ ਕਿਸਾਨਾਂ ਦੇ ਖੇਤਾਂ ਵਿੱਚ ਰੇਤ ਚੜ੍ਹ ਗਈ ਸੀ ਅਤੇ ਉਸ ਸਮੇਂ ‘ਜਿਸ ਦਾ ਖੇਤ, ਉਸ ਦੀ ਰੇਤ’ ਸਕੀਮ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਹੁਣ ਸਤਲੁਜ ਤੇ ਘੱਗਰ ਦਰਿਆ ਦੇ ਐਨ ਨਾਲ ਲੱਗਦੇ 9 ਅਜਿਹੇ ਖੇਤਰਾਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜਿੱਥੋਂ ਜ਼ਮੀਨ ਮਾਲਕ ਕਿਸਾਨ ਪ੍ਰਵਾਨਗੀ ਲੈ ਕੇ ਡੀਸਿਲਟਿੰਗ ਕਰ ਸਕਣਗੇ। ਚੀਮਾ ਨੇ ਦੱਸਿਆ ਕਿ ਇਹ ਕਦਮ ਹੜ੍ਹਾਂ ਤੋਂ ਬਚਾਓ ਅਤੇ ਅਗਾਊਂ ਪ੍ਰਬੰਧ ਕਰਨ ਲਈ ਚੁੱਕਿਆ ਗਿਆ ਹੈ।
ਕੈਬਨਿਟ ਦੇ ਫ਼ੈਸਲੇ ਅਨੁਸਾਰ ਕਿਸਾਨ ਆਪਣੀ ਜ਼ਮੀਨ ਵਿੱਚੋਂ ਕੱਢੀ ਰੇਤ ਜਾਂ ਮਿੱਟੀ ਨੂੰ ਆਪਣੀ ਲੋੜ ਅਨੁਸਾਰ ਮੁਫ਼ਤ ਵਰਤ ਸਕਣਗੇ। ਕਿਸਾਨਾਂ ਨੂੰ ਇਹ ਮਨਜ਼ੂਰੀ 30 ਜੂਨ 2026 ਤੱਕ ਸਮਾਂਬੱਧ ਕੀਤੀ ਗਈ ਹੈ। ਸ਼ਨਾਖ਼ਤ ਸਾਈਟਾਂ ਵਿੱਚ ਹਰਸ਼ਾ ਬੇਲਾ, ਮੰਡਲਾ ਤਾਜੋਵਾਲ, ਰੁਕਨੇਵਾਲਾ,ਖੈਰਾ ਬੇਟ,ਬੁਰਜ ਚਹਿਲਾਂ ਅਤੇ ਕਰਾਲੀ ਆਦਿ ਸ਼ਾਮਲ ਹਨ।
ਉਹਨਾਂ ਦੱਸਿਆ ਕਿ ਕੈਬਨਿਟ ਵੱਲੋਂ ਅੱਜ ਪੰਜਾਬ ਪੰਚਾਇਤੀ ਰਾਜ ਰੂਲਜ਼ 1994 ਵਿੱਚ ਸੋਧ ਨੂੰ ਵੀ ਮੰਜੂਰੀ ਦਿੱਤੀ ਗਈ ਹੈ, ਜਿਸਤੋਂ ਬਾਅਦ ਹੁਣ ਜ਼ਿਲ੍ਹਾ ਪਰਿਸ਼ਦ ਦੇ ਚੁਣੇ ਜਾਣ ਵਾਲੇ ਚੇਅਰਮੈਨ ਅਤੇ ਉਪ ਚੇਅਰਮੈਨਾਂ ਦੇ ਰਾਖਵੇਂਕਰਨ ਦੀ ਰੋਟੇਸ਼ਨ ਵਿੱਚ ਤਬਦੀਲੀ ਹੋਵੇਗੀ। ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਛੇ ਜ਼ਿਲ੍ਹਿਆਂ ਦੀ ਹੱਦਬੰਦੀ ਵਿੱਚ ਤਬਦੀਲੀ ਆਈ ਹੈ ਜਿਨ੍ਹਾਂ ਦੇ ਪਿੰਡਾਂ ਦੀ ਇੱਕ ਦੂਜੇ ਜ਼ਿਲ੍ਹੇ ਵਿੱਚ ਅਦਲਾ ਬਦਲੀ ਹੋਈ ਹੈ। ਉਹਨਾਂ ਕਿਹਾ ਕਿ ਇਸ ਅਦਲਾ ਬਦਲੀ ਕਾਰਨ ਇਨ੍ਹਾਂ ਜ਼ਿਲ੍ਹਿਆਂ ਦੇ ਜ਼ਿਲ੍ਹਾ ਪਰਿਸ਼ਦਾਂ ਦੇ ਚੇਅਰਮੈਨਾਂ ਅਤੇ ਉਪ ਚੇਅਰਮੈਨਾਂ ਦੇ ਰਾਖਵੇਂਕਰਨ ਵਿੱਚ ਵੀ ਤਬਦੀਲੀ ਆਵੇਗੀ। ਉਹਨਾਂ ਕਿਹਾ ਕਿ ਜ਼ਿਲ੍ਹਾ ਮੁਹਾਲੀ, ਪਟਿਆਲਾ, ਮਲੇਰਕੋਟਲਾ, ਸੰਗਰੂਰ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੀਆਂ ਜ਼ਿਲ੍ਹਾ ਪਰਿਸ਼ਦਾਂ ਦੇ ਚੇਅਰਮੈਨਾਂ ਅਤੇ ਉਪ ਚੇਅਰਮੈਨਾਂ ਦੇ ਰਾਖਵੇਂਕਰਨ ਦਾ ਰੋਸਟਰ ਤਬਦੀਲ ਹੋਵੇਗਾ।
Chandigarh
ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਲਿਜਾਣ ਲਈ ਅਤੇ ਭਰਿਸ਼ਟਾਚਾਰ ਮੁਕਤ ਪੰਜਾਬ ਬਣਾਉਣ ਲਈ ਕੰਮ ਕਰੇਗੀ ਪੰਜਾਬੀ ਲੋਕ ਰਾਜ ਪਾਰਟੀ : ਕਿਰਨਬੀਰ ਸਿੰਘ ਕੰਗ
ਨਵੀਂ ਸਿਆਸੀ ਪਾਰਟੀ ਦਾ ਗਠਨ ਕੀਤਾ, 2027 ਵਿੱਚ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਚੋਣ ਲੜੇਗੀ ਪੰਜਾਬੀ ਲੋਕ ਰਾਜ ਪਾਰਟੀ
ਚੰਡੀਗੜ੍ਹ, 17 ਅਪ੍ਰੈਲ (ਭਗਵੰਤ ਸਿੰਘ ਬੇਦੀ) ਸਾਬਕਾ ਅਕਾਲੀ ਆਗੂ ਅਤੇ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਕਿਰਨਬੀਰ ਸਿੰਘ ਕੰਗ ਵਲੋਂ ਆਪਣੀ ਨਵੀਂ ਸਿਆਸੀ ਪਾਰਟੀ ਦੇ ਗਠਨ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਪੰਜਾਬੀ ਲੋਕ ਰਾਜ ਪਾਰਟੀ ਦੇ ਗਠਨ ਦਾ ਐਲਾਨ ਕਰਦਿਆਂ ਉਹਨਾਂ ਕਿਹਾ ਕਿ ਪਾਰਟੀ ਪੰਜਾਬ ਨੂੰ ਫਿਰ ਤੋਂ ਵਿਕਾਸ ਦੀਆਂ ਲੀਹਾਂ ਤੇ ਲਿਜਾਣ ਅਤੇ ਭਰਿਸ਼ਟਾਚਾਰ ਮੁਕਤ ਪੰਜਾਬ ਬਣਾਉਣ ਲਈ ਕੰਮ ਕਰੇਗੀ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬੀ ਲੋਕ ਰਾਜ ਪਾਰਟੀ ਦਾ ਗਠਨ ਪੰਜਾਬ ਨੂੰ ਮੁੜ ਹਿੰਦੁਸਤਾਨ ਦਾ ਨੰਬਰ ਇੱਕ ਸੂਬਾ ਬਣਾਉਣ ਲਈ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਦਹਾਕਿਆਂ ਤੋਂ ਪੰਜਾਬ ਨਾਲ ਖਿਲਵਾੜ ਕਰਦੀਆਂ ਆ ਰਹੀਆਂ ਹਨ ਅਤੇ ਸਰਕਾਰਾਂ ਦਾ ਧਿਆਨ ਵਿਕਾਸ ਦੀ ਥਾਂ ਤੇ ਲੁੱਟ ਖਸੁੱਟ ਵੱਲ ਜਿਆਦਾ ਹੈ, ਜਿਸ ਕਾਰਨ ਹਿੰਦੁਸਤਾਨ ਦਾ ਇੱਕ ਨੰਬਰ ਸੂਬਾ ਵਿਕਾਸ ਪੱਖੋਂ ਪੱਛੜ ਕੇ 18ਵੇਂ ਨੰਬਰ ਤੇ ਪਹੁੰਚ ਚੁੱਕਾ ਹੈ।
ਉਹਨਾਂ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਪੰਜਾਬ ਦੇ ਹਿੱਤਾਂ ਦੀ ਰਾਖੀ ਨਹੀਂ ਕਰਦੀਆਂ ਬਲਕਿ ਉਹ ਪੰਜਾਬ ਨੂੰ ਲਗਾਤਾਰ ਲੁੱਟ ਰਹੀਆਂ ਹਨ, ਜਿਸ ਕਾਰਨ ਪੰਜਾਬ ਅੱਜ 4 ਲੱਖ ਕਰੋੜ ਦਾ ਕਰਜਾਈ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਅੱਜ ਲੋੜ ਹੈ ਕਿ ਜਨਤਾ ਨੂੰ ਮੁਫਤ ਦੀਆਂ ਸਕੀਮਾਂ ਦੇਣ ਦੀ ਦੀ ਥਾਂ ਪੰਜਾਬ ਦੇ ਲੋਕਾਂ ਨੂੰ ਰੁਜ਼ਗਾਰ ਮੁਹਈਆ ਕਰਵਾਇਆ ਜਾਵੇ। ਪੰਜਾਬੀਆਂ ਦੀ ਸਾਰ ਲਈ ਜਾਵੇ ਅਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਜਾਣ ਲਈ ਹਰ ਪੱਖੋਂ ਕਦਮ ਚੁੱਕੇ ਜਾਣ।
ਉਹਨਾਂ ਕਿਹਾ ਕਿ ਉਹਨਾਂ ਦਾ ਮਕਸਦ ਚੋਣਾਂ ਲੜਨਾ ਨਹੀਂ ਹੈ ਬਲਕਿ ਪੰਜਾਬ ਦੇ ਇਮਾਨਦਾਰ ਤੇ ਨੇਕ ਲੋਕਾਂ ਨੂੰ ਚੋਣਾਂ ਲੜਾ ਕੇ ਪੰਜਾਬ ਨੂੰ ਇੱਕ ਚੰਗੀ ਸਰਕਾਰ ਦੇਣਾ ਹੈ ਉਹਨਾਂ ਕਿਹਾ ਕਿ ਪੰਜਾਬੀ ਲੋਕ ਰਾਜ ਪਾਰਟੀ 2027 ਦੀਆਂ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਚੋਣ ਲੜੇਗੀ ਅਤੇ ਮੌਜੂਦਾ ਸਿਆਸੀ ਪਾਰਟੀਆਂ ਨਾਲ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਆਉਂਦੀਆਂ 2027 ਦੀਆਂ ਚੋਣਾਂ ਦੌਰਾਨ ਉਹਨਾਂ ਦਾ ਖੁਦ ਲੜਨ ਦਾ ਕੋਈ ਇਰਾਦਾ ਨਹੀਂ ਹੈ, ਪਰ ਜੇਕਰ ਪਾਰਟੀ ਉਹਨਾਂ ਨੂੰ ਦੀ ਡਿਊਟੀ ਲਾਏਗੀ ਤਾਂ ਇਸ ਬਾਰੇ ਵਿਚਾਰ ਵੀ ਹੋ ਸਕਦਾ ਹੈ।
ਇਸ ਮੌਕੇ ਜਸਪ੍ਰੀਤ ਸਿੰਘ ਦਹੀਆ ਨੇ ਕਿਹਾ ਕਿ ਅੱਜ ਪੰਜਾਬ ਨੂੰ ਚਾਰੇ ਪਾਸਿਓਂ ਲੁੱਟਿਆ ਜਾ ਰਿਹਾ ਹੈ। ਪੰਜਾਬ ਵਿੱਚ ਸਾਧਨਾਂ ਦੀ ਕੋਈ ਕਮੀ ਨਹੀਂ ਹੈ ਪਰ ਲੁਟੇਰਿਆਂ ਵੱਲੋਂ ਸਾਰੇ ਪਾਸਿਉਂ ਲਗਾਤਾਰ ਲੁੱਟ ਕੀਤੇ ਜਾਣ ਨਾਲ ਪੰਜਾਬ ਆਰਥਿਕ ਪੱਖੋਂ ਪਛੜ ਰਿਹਾ ਹੈ।
ਇਸ ਮੌਕੇ ਸਰਦਾਰ ਤੇਜਾ ਸਿੰਘ ਸਮੁੰਦਰੀ ਦੇ ਸਭ ਤੋਂ ਵੱਡੇ ਪੁੱਤਰ ਸਾਹਿਬ ਸਿੰਘ ਦੀ ਪਰਿਵਾਰਿਕ ਮੈਂਬਰ ਡਾਕਟਰ ਸਿਮਰਤ ਕੌਰ ਸੰਧੂ ਨੇ ਕਿਹਾ ਕਿ ਪੰਜਾਬ ਦੀਆਂ ਨੂੰ ਅੱਗੇ ਹੋ ਕੇ ਪੰਜਾਬ ਦੇ ਵਿਕਾਸ ਵਿੱਚ ਮੋਹਰੀ ਹੋਣ ਅਤੇ ਪੰਜਾਬ ਨੂੰ ਭ੍ਰਿਸ਼ਟਚਾਰ, ਨਸ਼ਿਆਂ ਅਤੇ ਭਾਈ ਭਤੀਜਾਵਾਦ ਤੋਂ ਛੁਟਕਾਰਾ ਦਿਵਾਉਣ ਲਈ ਕੰਮ ਕਰਨਾ ਚਾਹੀਦਾ ਹੈ ਤਾਂ ਹੀ ਪੰਜਾਬ ਨੂੰ ਬਚਾਇਆ ਜਾ ਸਕਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਤਾਰ ਸਿੰਘ ਭੰਗੂ, ਬ੍ਰਿਗੇਡੀਅਰ ਸੰਜੀਵ ਕੁਮਾਰ, ਤਬਲੀਨ ਜਪਰਾ, ਪਰਮਿੰਦਰ ਸੰਧੂ, ਰਜੀਵ ਜੌੜਾ, ਐਡਵੋਕੇਟ ਬਖਸ਼ਿੰਦਰ ਪਾਲ ਸਿੰਘ, ਹਰਮਿੰਦਰ ਸਿੰਘ ਲਾਲੀ, ਵਰਿੰਦਰ ਸਿੰਘ ਸੰਧੂ, ਗਗਨਦੀਪ ਸਿੰਘ ਬੈਂਸ ਸਮੇਤ ਪੰਜਾਬੀ ਲੋਕ ਰਾਜ ਪਾਰਟੀ ਦੇ ਹੋਰ ਆਗੂ ਮੌਜੂਦ ਸਨ।
-
International2 months ago
ਇਰਾਨ ਵਿੱਚ ਮੌਜੂਦ ਹਨ 10,000 ਤੋਂ ਵਧੇਰੇ ਭਾਰਤੀ
-
International2 months agoਲੰਡਨ ਵਿੱਚ ਮਕਾਨ ਨੂੰ ਅੱਗ ਲੱਗਣ ਕਾਰਨ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ
-
Editorial1 month agoਚੋਣ ਪ੍ਰਚਾਰ ਦਾ ਹਿੱਸਾ ਕਿਉਂ ਨਹੀਂ ਬਣਦੇ ਲੋਕ ਮਸਲੇ?
-
Chandigarh2 months ago
ਪੰਜਾਬ ਵਿਚ ਸਕੂਲਾਂ ਦਾ ਸਮਾਂ ਬਦਲਿਆ
-
National2 months agoਛਿੜ ਗਿਆ ਵਿਸ਼ਵ ਯੁੱਧ : ਇਜ਼ਰਾਈਲ ਵੱਲੋਂ ਇਰਾਨ ਦੀ ਰਾਜਧਾਨੀ ਤਹਿਰਾਨ ਤੇ ਹੋਰ ਸ਼ਹਿਰਾਂ ਤੇ ਹਵਾਈ ਹਮਲਾ
-
Mohali1 month agoਭਾਰਤੀ ਨਵਵਰਸ਼ ਦੇ ਸਵਾਗਤ ਵਿੱਚ ਪ੍ਰਭਾਤ ਫੇਰੀ ਕੱਢੀ
-
Editorial1 month agoਜੰਗ ਦੀ ਅੱਗ ਵਿਚੋਂ ਵੀ ਆਰਥਿਕ ਲਾਭ ਲੱਭ ਰਹੇ ਨੇ ਪੂੰਜੀਪਤੀ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
