National
ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਤਿਮੋਰ- ਲੇਸਤੇ ਪੁੱਜੀ ਰਾਸ਼ਟਰਪਤੀ ਦਰੋਪਦੀ ਮੁਰਮੂ
ਨਵੀਂ ਦਿੱਲੀ, 10 ਅਗਸਤ (ਸ.ਬ.) ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਤਿੰਨ ਦੇਸ਼ਾਂ ਦੀ ਯਾਤਰਾ ਦੇ ਆਖ਼ਰੀ ਪੜਾਅ ਤਹਿਤ ਅੱਜ ਦੱਖਣੀ ਪੂਰਬੀ ਏਸ਼ੀਆਈ ਦੇਸ਼ ਤਿਮੋਰ-ਲੇਸਤੇ ਪੁੱਜੇ ਹਨ। ਇਸ ਤੋਂ ਪਹਿਲਾਂ ਉਹ ਨਿਉਜ਼ਿਲੈਂਡ ਅਤੇ ਫਿਜੀ ਦੀ ਯਾਤਰਾ ਤੇ ਸਨ। ਦਰੋਪਦੀ ਮੁਰਮੂ ਤਿਮੋਰ-ਲੇਸਤੇ ਦੀ ਯਾਤਰਾ ਕਰਨ ਵਾਲੀ ਪਹਿਲੀ ਭਾਰਤੀ ਰਾਸ਼ਟਰਪਤੀ ਹੈ। ਇਸ ਸਬੰਧੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਐਕਸ ਪੋਸਟ ਵਿਚ ਕਿਹਾ ਕਿ ਦਿੱਲੀ ਤੋਂ ਦਿਲੀ ਦੇ ਸਬੰਧਾਂ ਨੂੰ ਹੋ ਅੱਗੇ ਵਧਾਉਂਦੇ ਹੋਏ ਰਾਸ਼ਟਰਪਤੀ ਦਰੋਪਦੀ ਮੁਰਮੂ ਭਾਰਤ ਤੋ ਤਿਮੋਰ-ਲੇਸਤੇ ਦੀ ਪਹਿਲੀ ਰਾਸ਼ਟਰਪਤੀ ਪੱਧਰ ਦੀ ਯਾਤਰਾ ਤਹਿਤ ਦਿਲੀ ਪੁੱਜੇ ਹਨ, ਜਿੱਥੇ ਰਾਸ਼ਟਰਪਤੀ ਜੋਸੇ ਰਾਮੋਸ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਦੋਰਾਨ ਮੁਰਮੂ ਤਿਮੋਰ-ਲੇਸਤੇ ਦੇ ਪ੍ਰਧਾਨ ਮੰਤਰੀ ਜਾਨਾਨਾ ਗੁਸਮਾਓ ਨਾਲ ਵੀ ਮੁਲਾਕਾਤ ਕਰਨਗੇ। ਵਿਦੇਸ਼ ਮੰਤਰਾਲੇ ਦੇ ਅਨੁਸਾਰ ਮੁਰਮੂ ਤਿਮੋਰ-ਲੇਸਤੇ ਵਿੱਚ ਭਾਰਤੀਆਂ ਅਤੇ ਫ੍ਰੈਂਡਜ਼ ਆਫ ਇੰਡੀਆ ਦੁਆਰਾ ਆਯੋਜਿਤ ਇੱਕ ਭਾਈਚਾਰਕ ਸਮਾਗਮ ਵਿੱਚ ਸ਼ਾਮਲ ਹੋਣਗੇ। ਮੁਰਮੂ ਦੇ ਦੌਰੇ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੇ ਨਵੀਂ ਦਿੱਲੀ ਵਿੱਚ ਪੱਤਰਕਾਰਾਂ ਨੂੰ ਕਿਹਾ ਸੀ ਕਿ ਭਾਰਤ ਛੇਤੀ ਹੀ ਦਿਲੀ ਵਿੱਚ ਇੱਕ ਦੂਤਾਵਾਸ ਸਥਾਪਤ ਕਰੇਗਾ। ਜ਼ਿਕਰਯੋਗ ਹੈ ਕਿ ਕਰੀਬ 7 ਮਹੀਨੇ ਪਹਿਲਾਂ ਤਿਮੋਰ ਲੇਸਤੇ ਦੇ ਰਾਸ਼ਟਰਪਤੀ ਨੇ ਵੀ ਭਾਰਤ ਦਾ ਦੌਰਾ ਕੀਤਾ ਸੀ।
National
ਵਿਰੋਧੀ ਧਿਰ ਦੇ ਹੰਗਾਮੇ ਕਾਰਨ ਰਾਜ ਸਭਾ ਅਤੇ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਅਡਾਨੀ ਮੁੱਦੇ ਤੇ ਜੇਪੀਸੀ ਦੀ ਮੰਗ ਨੂੰ ਲੈ ਕੇ ਹੰਗਾਮਾ
ਨਵੀਂ ਦਿੱਲੀ, 27 ਨਵੰਬਰ (ਸ.ਬ.) ਵਿਰੋਧੀ ਧਿਰ ਦੇ ਹੰਗਾਮੇ ਕਾਰਨ ਰਾਜ ਸਭਾ ਅਤੇ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਹੋਈ ਹੈ।
ਕਾਂਗਰਸ ਅਤੇ ਕੁਝ ਹੋਰ ਵਿਰੋਧੀ ਪਾਰਟੀਆਂ ਨੇ ਅਡਾਨੀ ਸਮੂਹ ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਸੰਯੁਕਤ ਸੰਸਦੀ ਕਮੇਟੀ (ਜੇ.ਪੀ.ਸੀ.) ਦੇ ਗਠਨ ਦੀ ਮੰਗ ਨੂੰ ਲੈ ਕੇ ਅੱਜ ਰਾਜ ਸਭਾ ਵਿੱਚ ਹੰਗਾਮਾ ਕੀਤਾ, ਜਿਸ ਕਾਰਨ ਕਾਰਵਾਈ ਸਦਨ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।
ਸਵੇਰੇ ਜਿਉਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਚੇਅਰਮੈਨ ਜਗਦੀਪ ਧਨਖੜ ਨੇ ਕਿਹਾ ਕਿ ਉਨ੍ਹਾਂ ਨੂੰ ਅਡਾਨੀ, ਮਨੀਪੁਰ ਹਿੰਸਾ, ਸੰਭਲ ਹਿੰਸਾ ਅਤੇ ਦਿੱਲੀ ਵਿਚ ਵਧਦੇ ਅਪਰਾਧਾਂ ਦੇ ਮਾਮਲਿਆਂ ਤੇ ਚਰਚਾ ਲਈ ਨਿਯਮ 267 ਤਹਿਤ ਕੁੱਲ 18 ਨੋਟਿਸ ਮਿਲੇ ਹਨ। ਉਸ ਨੇ ਸਾਰੇ ਨੋਟਿਸਾਂ ਨੂੰ ਰੱਦ ਕਰ ਦਿੱਤਾ।
ਜੀਸੀ ਚੰਦਰਸ਼ੇਖਰ, ਰਣਦੀਪ ਸਿੰਘ ਸੂਰਜੇਵਾਲਾ, ਸਈਦ ਨਾਸਿਰ ਹੁਸੈਨ, ਨੀਰਜ ਡਾਂਗੀ ਅਤੇ ਰਾਜੀਵ ਸ਼ੁਕਲਾ ਸਮੇਤ ਕੁਝ ਹੋਰ ਕਾਂਗਰਸੀ ਮੈਂਬਰਾਂ ਨੇ ਅਡਾਨੀ ਸਮੂਹ ਦੇ ਕਥਿਤ ਭ੍ਰਿਸ਼ਟਾਚਾਰ, ਰਿਸ਼ਵਤਖੋਰੀ ਅਤੇ ਹੋਰ ਅਥਾਰਟੀ ਨਾਲ ਮਿਲੀਭੁਗਤ ਨਾਲ ਕੀਤੇ ਗਏ ਭ੍ਰਿਸ਼ਟਾਚਾਰ ਦੀ ਜਾਂਚ ਲਈ ਜੇਪੀਸੀ ਦੇ ਗਠਨ ਲਈ ਨੋਟਿਸ ਦਿੱਤੇ ਸਨ।
ਮਨੀਪੁਰ ਵਿੱਚ ਚੱਲ ਰਹੀ ਹਿੰਸਾ ਦੇ ਮੁੱਦੇ ਤੇ ਤ੍ਰਿਣਮੂਲ ਕਾਂਗਰਸ ਦੀ ਸੁਸ਼ਮਿਤਾ ਦੇਵ, ਦ੍ਰਵਿੜ ਮੁਨੇਤਰ ਕੜਗਮ (ਡੀ.ਐੱਮ.ਕੇ) ਦੇ ਤਿਰੁਚੀ ਸ਼ਿਵਾ, ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਅਤੇ ਭਾਰਤੀ ਕਮਿਊਨਿਸਟ ਪਾਰਟੀ (ਸੀ ਪੀ ਆਈ) ਦੇ ਪੀ ਸੰਦੋਸ਼ ਕੁਮਾਰ, ਜਦਕਿ ਭਾਰਤੀ ਕਮਿਊਨਿਸਟ ਪਾਰਟੀ ਦੇ ਜੌਹਨ ਬ੍ਰਿਟਾਸ (ਮਾਰਕਸਵਾਦੀ) , ਸੀਪੀਆਈ (ਐਮ) ਦੇ ਏ ਏ ਰਹੀਮ, ਸਮਾਜਵਾਦੀ ਪਾਰਟੀ ਦੇ ਰਾਮ ਗੋਪਾਲ ਯਾਦਵ ਅਤੇ ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈਯੂਐਮਐਲ) ਦੇ ਅਬਦੁਲ ਵਹਾਬ ਨੇ ਉੱਤਰ ਪ੍ਰਦੇਸ਼ ਤੋਂ ਚੋਣ ਲੜੀ ਹੈ। ਸੰਭਲ ਵਿੱਚ ਹੋਈ ਹਿੰਸਾ ਤੇ ਚਰਚਾ ਲਈ ਨੋਟਿਸ ਦਿੱਤੇ ਗਏ ਸਨ।
ਆਮ ਆਦਮੀ ਪਾਰਟੀ ਦੇ ਸੰਜੇ ਸਿੰਘ ਨੇ ਰਾਜਧਾਨੀ ਦਿੱਲੀ ਵਿੱਚ ਵਧਦੇ ਅਪਰਾਧਾਂ ਤੇ ਚਰਚਾ ਲਈ ਨੋਟਿਸ ਦਿੱਤਾ ਸੀ।
ਚੇਅਰਮੈਨ ਧਨਖੜ ਨੇ ਸਾਰੇ ਨੋਟਿਸਾਂ ਨੂੰ ਰੱਦ ਕਰਦਿਆਂ ਕਿਹਾ ਕਿ ਮੈਂਬਰ ਹੋਰ ਵਿਵਸਥਾਵਾਂ ਤਹਿਤ ਇਹ ਮੁੱਦੇ ਉਠਾ ਸਕਦੇ ਹਨ।
ਇਸ ਤੋਂ ਤੁਰੰਤ ਬਾਅਦ ਕਾਂਗਰਸ ਅਤੇ ਵਿਰੋਧੀ ਧਿਰ ਦੇ ਹੋਰ ਮੈਂਬਰਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਪਹਿਲਾਂ ਕਿ ਹੰਗਾਮਾ ਹੋਰ ਵਧਦਾ, ਧਨਖੜ ਨੇ ਸਵੇਰੇ 11.11 ਵਜੇ ਸਦਨ ਦੀ ਕਾਰਵਾਈ 11:30 ਵਜੇ ਤੱਕ ਮੁਲਤਵੀ ਕਰ ਦਿੱਤੀ।
ਦੁਬਾਰਾ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੇ ਚੇਅਰਮੈਨ ਨੇ ਮੈਂਬਰਾਂ ਨੂੰ ਬੇਨਤੀ ਕੀਤੀ ਕਿ ਉਹ ਆਪੋ-ਆਪਣੇ ਸਥਾਨਾਂ ਤੇ ਬੈਠੇ ਰਹਿਣ ਅਤੇ ਵਿਵਸਥਾ ਬਣਾਈ ਰੱਖਣ ਤਾਂ ਜੋ ਸੂਚੀਬੱਧ ਕੰਮਕਾਜ ਦਾ ਲੈਣ-ਦੇਣ ਕੀਤਾ ਜਾ ਸਕੇ। ਹਾਲਾਂਕਿ ਇਸ ਦੇ ਬਾਵਜੂਦ ਕੁਝ ਮੈਂਬਰ ਆਪੋ-ਆਪਣੇ ਸਥਾਨਾਂ ਤੇ ਖੜ੍ਹੇ ਹੋ ਕੇ ਨਾਅਰੇਬਾਜ਼ੀ ਕਰਦੇ ਰਹੇ ਅਤੇ ਹੰਗਾਮਾ ਕਰਦੇ ਰਹੇ।
ਇਸ ਤੋਂ ਬਾਅਦ ਧਨਖੜ ਨੇ ਸਦਨ ਦੀ ਕਾਰਵਾਈ ਵੀਰਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ।
ਇਸੇ ਦੌਰਾਨ ਵੱਖ-ਵੱਖ ਮੁੱਦਿਆਂ ਤੇ ਵਿਰੋਧੀ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਬੈਠਕ ਅੱਜ ਇਕ ਵਾਰ ਦੀ ਮੁਲਤਵੀ ਤੋਂ ਬਾਅਦ ਮੁੜ ਸ਼ੁਰੂ ਹੋਣ ਦੇ ਕਰੀਬ 10 ਮਿੰਟਾਂ ਅੰਦਰ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਸਦਨ ਦੀ ਕਾਰਵਾਈ ਸ਼ੁਰੂ ਹੋਣ ਦੇ ਨਾਲ ਹੀ ਕਾਂਗਰਸ ਦੇ ਮੈਂਬਰ ਆਪਣੇ ਸਥਾਨ ਤੇ ਖੜ੍ਹੇ ਹੋ ਗਏ ਅਤੇ ਅਡਾਨੀ ਸਮੂਹ ਨਾਲ ਜੁੜੇ ਮਾਮਲੇ ਨੂੰ ਚੁੱਕਣ ਦੀ ਕੋਸ਼ਿਸ਼ ਕਰਨ ਲੱਗੇ, ਉੱਥੇ ਹੀ ਸਮਾਜਵਾਦੀ ਪਾਰਟੀ (ਸਪਾ) ਦੇ ਮੈਂਬਰਾਂ ਨੇ ਸੰਭਵ ਦੀ ਘਟਨਾ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਦੇ ਮੈਂਬਰਾਂ ਦੀ ਨਾਅਰੇਬਾਜ਼ੀ ਵਿਚਾਲੇ ਪ੍ਰਸ਼ਨਕਾਲ ਸ਼ੁਰੂ ਕਰਵਾਇਆ। ਇਸ ਵਿਚ ਕਾਂਗਰਸ ਅਤੇ ਸਪਾ ਦੇ ਕਈ ਮੈਂਬਰ ਆਸਨ ਨੇੜੇ ਪਹੁੰਚ ਕੇ ਨਾਅਰੇਬਾਜ਼ੀ ਕਰਨ ਲੱਗੇ।
ਬਿਰਲਾ ਨੇ ਆਸਨ ਨੇੜੇ ਪਹੁੰਚ ਕੇ ਨਾਅਰੇਬਾਜ਼ੀ ਕਰ ਰਹੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਆਪਣੇ ਸਥਾਨ ਤੇ ਜਾਣ ਅਤੇ ਪ੍ਰਸ਼ਨਕਾਲ ਚੱਲਣ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਭਾਜਪਾ ਦੇ ਮੈਂਬਰ ਅਰੁਣ ਗੋਵਿਲ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਹ ਪਹਿਲੀ ਵਾਰ ਪ੍ਰਸ਼ਨਕਾਲ ਵਿੱਚ ਪ੍ਰਸ਼ਨ ਪੁੱਛ ਰਹੇ ਹਨ, ਅਜਿਹੇ ਵਿੱਚ ਸਦਨ ਦੀ ਕਾਰਵਾਈ ਚੱਲਣ ਦਿੱਤੀ ਜਾਵੇ। ਹਾਲਾਂਕਿ ਹੰਗਾਮਾ ਨਹੀਂ ਰੁਕਿਆ ਅਤੇ ਵਿਰੋਧੀ ਮੈਂਬਰਾਂ ਦੀ ਨਾਅਰੇਬਾਜ਼ੀ ਜਾਰੀ ਰਹੀ। ਲੋਕ ਸਭਾ ਸਪੀਕਰ ਨੇ ਨਾਅਰੇਬਾਜ਼ੀ ਕਰ ਰਹੇ ਵਿਰੋਧੀ ਮੈਂਬਰਾਂ ਨੂੰ ਕਿਹਾ, ਪ੍ਰਸ਼ਨਕਾਲ ਮਹੱਤਵਪੂਰਨ ਸਮਾਂ ਹੈ, ਸਾਰਿਆਂ ਦਾ ਸਮਾਂ ਹੈ। ਤੁਸੀਂ ਪ੍ਰਸ਼ਨਕਾਲ ਚੱਲਣ ਦੇਣ, ਤੁਹਾਨੂੰ ਹਰ ਮੁੱਦੇ ਤੇ ਚਰਚਾ ਕਰਨ ਦਾ ਮੌਕਾ ਦਿੱਤਾ ਜਾਵੇਗਾ…ਤੁਸੀਂ ਨਿਯੋਜਿਤ ਤਰੀਕੇ ਨਾਲ ਗਤੀਰੋਧ ਕਰਨਾ ਚਾਹੁੰਦੇ ਹਨ, ਜੋ ਉੱਚਿਤ ਨਹੀਂ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਦੁਪਹਿਰ ਕਰੀਬ 11.05 ਵਜੇ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ। ਦੁਪਹਿਰ 12 ਵਜੇ ਹੇਠਲੇ ਸਦਨ ਦੀ ਬੈਠਕ ਮੁੜ ਸ਼ੁਰੂ ਹੋਈ ਤਾਂ ਪ੍ਰਧਾਨ ਸਪੀਕਰ ਦਿਲੀਪ ਸੈਕਿਆ ਨੇ ਜ਼ਰੂਰੀ ਕਾਗਜ਼ਾਤ ਸਦਨ ਦੀ ਮੇਜ ਤੇ ਰਖਵਾਏ। ਵਿਰੋਧੀ ਧਿਰ ਦੇ ਮੈਂਬਰ ਆਸਨ ਨੇੜੇ ਆ ਕੇ ਨਾਅਰੇਬਾਜ਼ੀ ਕਰਨ ਲੱਗੇ। ਸੈਕਿਆ ਨੇ ਹੰਗਾਮਾ ਕਰ ਰਹੇ ਮੈਂਬਰਾਂ ਨੂੰ ਆਪਣੇ ਸਥਾਨ ਤੇ ਬੈਠਣ ਅਤੇ ਕਾਰਵਾਈ ਚੱਲਣ ਦੇਣ ਦੀ ਅਪੀਲ ਕੀਤੀ। ਹਾਲਾਂਕਿ ਨਾਅਰੇਬਾਜ਼ੀ ਜਾਰੀ ਰਹੀ। ਉਨ੍ਹਾਂ ਨੇ ਕਰੀਬ 12.10 ਵਜੇ ਸਦਨ ਦੀ ਬੈਠਕ ਦਿਨ ਭਰ ਲਈ ਮੁਲਤਵੀ ਕਰ ਦਿੱਤੀ।
National
ਲੁਧਿਆਣਾ ਤੋਂ ਯੂ. ਪੀ. ਜਾ ਰਿਹਾ ਟਰੱਕ ਨਦੀ ਵਿੱਚ ਡਿੱਗਿਆ, ਦੋ ਵਿਅਕਤੀਆਂ ਦੀ ਮੌਤ
ਮੁਜ਼ੱਫਰਨਗਰ, 27 ਨਵੰਬਰ (ਸ.ਬ.) ਉੱਤਰ ਪ੍ਰਦੇਸ਼ ਦੇ ਮੁੱਜ਼ਫਰਨਗਰ ਜ਼ਿਲ੍ਹੇ ਦੇ ਬੁਢਾਨਾ ਇਲਾਕੇ ਵਿਚ ਅੱਜ ਇਕ ਟਰੱਕ ਦੇ ਹਿੰਡਨ ਨਦੀ ਵਿੱਚ ਡਿੱਗਣ ਕਾਰਨ ਟਰੱਕ ਡਰਾਈਵਰ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਰੈਸਕਿਊ ਮੁਹਿੰਮ ਚਲਾ ਕੇ ਸਾਰਿਆਂ ਨੂੰ ਟਰੱਕ ਵਿਚੋਂ ਬਾਹਰ ਕੱਢਿਆ। ਚਾਰ ਟਰੱਕ ਵਿਚ ਲੁਧਿਆਣਾ ਤੋਂ ਮਿੱਟੀ ਭਰ ਕੇ ਮੁਰਾਦਾਬਦ ਲੈ ਕੇ ਜਾ ਰਹੇ ਸਨ, ਜਿਨ੍ਹਾਂ ਵਿੱਚ ਇੱਕ ਨਰੱਕ ਬੇਕਾਬੂ ਹੋ ਕੇ ਨਦੀ ਵਿਚ ਡਿੱਗ ਗਿਆ।
ਇਸ ਹਾਦਸੇ ਵਿਚ ਟਰੱਕ ਡਰਾਈਵਰ ਛੋਟੇ ਲਾਲ ਅਤੇ ਕਾਰੋਬਾਰੀ ਨੀਲ ਦੀ ਮੌਤ ਹੋ ਗਈ। ਟਰੱਕ ਦੇ ਮਾਲਕ ਜਾਵੇਦ ਅਤੇ ਅਜੇ ਨਾਮੀ ਦੋ ਹੋਰ ਲੋਕ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ਤੇ ਪੁਲੀਸ ਤੁਰੰਤ ਘਟਨਾ ਵਾਲੀ ਥਾਂ ਤੇ ਪਹੁੰਚੀ ਅਤੇ ਬਚਾਅ ਮੁਹਿੰਮ ਸ਼ੁਰੂ ਕੀਤੀ। ਦੋ ਜ਼ਖ਼ਮੀ ਵਿਅਕਤੀਆਂ ਨੂੰ ਬਚਾਅ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਪੁਲ ਤੋਂ ਬਚਾਅ ਮੁਹਿੰਮ ਦੇ ਚੱਲਦੇ ਸੜਕ ਤੇ ਦੋਹਾਂ ਪਾਸੇ ਲੰਬਾ ਜਾਮ ਲੱਗ ਗਿਆ। ਪੁਲੀਸ ਨੇ ਰੈਸਕਿਊ ਆਪ੍ਰੇਸ਼ਨ ਮਗਰੋਂ ਜਾਮ ਖੁੱਲ੍ਹਵਾਇਆ ਦੱਸਿਆ ਗਿਆ ਹੈ ਕਿ ਟਰੱਕ ਬੁਢਾਨਾ ਕੋਤਵਾਲੀ ਖੇਤਰ ਕੋਲ ਹਿੰਡਨ ਨਦੀ ਪੁਲ ਤੇ ਬੇਕਾਬੂ ਹੋ ਗਿਆ ਅਤੇ ਨਦੀ ਵਿਚ ਡਿੱਗ ਗਿਆ।
National
ਅਡਾਨੀ ਨੂੰ ਜੇਲ੍ਹ ਵਿੱਚ ਹੋਣਾ ਚਾਹੀਦਾ ਹੈ: ਰਾਹੁਲ
ਕੇਂਦਰ ਸਰਕਾਰ ਤੇ ਅਡਾਨੀ ਦਾ ਬਚਾਅ ਕਰਨ ਦਾ ਦੋਸ਼
ਨਵੀਂ ਦਿੱਲੀ, 27 ਨਵੰਬਰ (ਸ.ਬ.) ਲੋਕ ਸਭਾ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸੰਸਦ ਦੇ ਬਾਹਰ ਕਿਹਾ ਕਿ ਅਡਾਨੀ ਤੇ ਅਮਰੀਕਾ ਵਿਚ ਦੋ ਹਜ਼ਾਰ ਕਰੋੜ ਰੁਪਏ ਰਿਸ਼ਵਤ ਦੇਣ ਦਾ ਦੋਸ਼ ਹੈ, ਇਸ ਕਰ ਕੇ ਉਨ੍ਹਾਂ ਨੂੰ ਜੇਲ੍ਹ ਵਿਚ ਹੋਣਾ ਚਾਹੀਦਾ ਹੈ ਪਰ ਮੋਦੀ ਸਰਕਾਰ ਉਨ੍ਹਾਂ ਨੂੰ ਬਚਾਅ ਰਹੀ ਹੈ। ਜਿਕਰਯੋਗ ਹੈ ਕਿ ਭਾਰਤੀ ਅਰਬਪਤੀ ਕਾਰੋਬਾਰੀ ਗੌਤਮ ਅਡਾਨੀ ਤੇ ਅਮਰੀਕਾ ਦੀ ਅਦਾਲਤ ਵਿੱਚ ਉਸ ਤੇ ਸੂਰਜੀ ਊਰਜਾ ਠੇਕੇ ਹਾਸਲ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ 25 ਕਰੋੜ ਡਾਲਰ (ਕਰੀਬ 2100 ਕਰੋੜ ਰੁਪਏ) ਦੀ ਰਿਸ਼ਵਤ ਦੇਣ ਦੇ ਦੋਸ਼ ਲੱਗੇ ਸਨ। ਭਾਰਤ ਦੇ ਦੂਜੇ ਸਭ ਤੋਂ ਅਮੀਰ ਅਡਾਨੀ ਤੇ ਅਮਰੀਕੀ ਅਧਿਕਾਰੀਆਂ ਨੇ ਦੋ ਵੱਖੋ-ਵੱਖਰੇ ਮਾਮਲਿਆਂ ਵਿੱਚ ਰਿਸ਼ਵਤਖੋਰੀ ਅਤੇ ਸਕਿਉਰਿਟੀਜ਼ ਧੋਖਾਧੜੀ ਦੇ ਦੋਸ਼ ਲਾਏ ਹਨ। ਨਿਊਯਾਰਕ ਦੀ ਅਦਾਲਤ ਵਿੱਚ ਅਮਰੀਕੀ ਨਿਆਂ ਵਿਭਾਗ ਵੱਲੋਂ ਗੌਤਮ ਅਤੇ ਉਸ ਦੇ ਭਤੀਜੇ ਸਾਗਰ ਸਮੇਤ ਸੱਤ ਹੋਰਾਂ ਤੇ ਮਹਿੰਗੀ ਸੂਰਜੀ ਊਰਜਾ ਖ਼ਰੀਦਣ ਲਈ ਆਂਧਰਾ ਪ੍ਰਦੇਸ਼ ਜਿਹੀਆਂ ਸੂਬਾ ਸਰਕਾਰਾਂ ਦੇ ਅਣਪਛਾਤੇ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਦੇ ਦੋਸ਼ ਲਾਏ ਹਨ ਤਾਂ ਜੋ 20 ਸਾਲਾਂ ਵਿੱਚ ਦੋ ਅਰਬ ਅਮਰੀਕੀ ਡਾਲਰ ਤੋਂ ਵੱਧ ਦਾ ਮੁਨਾਫ਼ਾ ਕਮਾਇਆ ਜਾ ਸਕੇ। ਮੁਕੱਦਮੇ ਮੁਤਾਬਕ ਨਵੀਂ ਦਿੱਲੀ ਸਥਿਤ ਐਜ਼ਿਊਰ ਪਾਵਰ ਵੀ ਕਥਿਤ ਰਿਸ਼ਵਤਖੋਰੀ ਸਾਜ਼ਿਸ਼ ਦਾ ਹਿੱਸਾ ਸੀ। ਇਸ ਤੋਂ ਇਲਾਵਾ ਅਮਰੀਕੀ ਸਕਿਉਰਿਟੀਜ਼ ਅਤੇ ਐਕਸਚੇਂਜ ਕਮਿਸ਼ਨ ਨੇ ਵੀ ਗੌਤਮ ਅਤੇ ਸਾਗਰ ਅਡਾਨੀ ਤੇ ਐਜ਼ਿਊਰ ਪਾਵਰ ਦੇ ਅਧਿਕਾਰੀ ਤੇ ਸੰਘੀ ਸਕਿਊਰਿਟੀਜ਼ ਕਾਨੂੰਨਾਂ ਦੀਆਂ ਧੋਖਾਧੜੀ ਵਿਰੋਧੀ ਧਾਰਾਵਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ।
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
International2 months ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
National1 month ago
ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਮੁੜ ਹਿੰਸਾ
-
National1 month ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ
-
National1 month ago
ਜਨਮ ਦਿਨ ਮੌਕੇ ਸਿਲੰਡਰ ਫਟਣ ਕਾਰਨ ਦਾਦਾ-ਦਾਦੀ ਅਤੇ ਪੋਤੇ ਦੀ ਮੌਤ
-
Mohali1 month ago
29 ਅਕਤੂਬਰ ਤੋਂ ਸ਼ੁਰੂ ਹੋਵੇਗਾ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਸੰਬੰਧੀ ਪ੍ਰੋਗਰਾਮ