Connect with us

Mohali

ਮੁਹਾਲੀ ਪੁਲੀਸ ਵਲੋਂ ਰਾਣਾ ਬਲਾਚੌਰੀਆਂ ਦੇ ਕਤਲ ਮਾਮਲੇ ਵਿੱਚ 2 ਸ਼ੂਟਰਾਂ ਸਮੇਤ 3 ਮੁਲਜਮ ਕਾਬੂ

Published

on

ਮੁਹਾਲੀ ਵਿੱਚ ਕਬੱਡੀ ਟੂਰਨਾਮੈਂਟ ਦੌਰਾਨ ਹੋਏ ਕਤਲ ਮਾਮਲੇ ਵਿੱਚ ਕੋਲਕਾਤਾ ਤੋਂ ਕੀਤੇ ਕਾਬੂ

ਐਸ ਏ ਐਸ ਨਗਰ, 14 ਜਨਵਰੀ (ਸ.ਬ.) ਬੀਤੀ 15 ਦਸੰਬਰ ਨੂੰ ਸੈਕਟਰ-79, ਸੋਹਾਣਾ ਵਿਖੇ ਕਰਵਾਏ ਗਏ ਕਬੱਡੀ ਟੂਰਨਾਮੈਂਟ ਦੌਰਾਨ ਕਬੱਡੀ ਕੋਚ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਨੂੰ ਗੋਲੀਆਂ ਚਲਾ ਕੇ ਉਸਦਾ ਕਤਲ ਕੀਤੇ ਜਾਣ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਕੋਲਕਾਤਾ ਤੋਂ 2 ਸ਼ੂਟਰਾਂ ਸਮੇਤ 3 ਮੁਲਜਮਾ ਕਾਬੂ ਕੀਤੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਸ਼੍ਰੀ ਹਰਮਨਦੀਪ ਸਿੰਘ ਹਾਂਸ ਨੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਵਿਦੇਸ਼ ਬੈਠੇ ਗੈਂਗਸਟਰ ਬਲਵਿੰਦਰ ਸਿੰਘ ਉਰਫ਼ ਡੌਨੀ ਬਲ ਅਤੇ ਅਮਰਜੀਤ ਸਿੰਘ ਉਰਫ਼ ਖੱਬਾ ਦੇ ਇਸ਼ਾਰਿਆਂ ਤੇ ਕੰਮ ਕਰ ਰਹੇ ਤਿੰਨ ਦੋਸ਼ੀਆਂ (ਦੋ ਸ਼ੂਟਰਾਂ ਸਮੇਤ) ਨੂੰ ਹਾਵੜਾ ਰੇਲਵੇ ਸਟੇਸ਼ਨ, ਕੋਲਕਾਤਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਹਲ ਕਰਨ ਵਾਸਤੇ ਡੀ ਜੀ ਪੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਏ ਜੀ ਟੀ ਐਫ ਅਤੇ ਜ਼ਿਲ੍ਹਾ ਪੁਲੀਸ ਮੁਹਾਲੀ ਦੀਆਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ ਜਿਸ ਵਲੋਂ ਸੀ ਸੀ ਟੀ ਵੀ ਫੁਟੇਜ ਅਤੇ ਤਕਨੀਕੀ ਵਿਸ਼ਲੇਸ਼ਣ ਦੀ ਮਦਦ ਨਾਲ ਆਰੋਪੀਆਂ ਦਾ ਪਤਾ ਲਗਾਉਣ ਉਪਰੰਤ ਕਰਨ ਪਾਠਕ ਉਰਫ਼ ਕਰਨ ਡਿਫਾਲਟਰ, ਵਾਸੀ ਗਲੀ ਤੇਲੀਆਂ ਵਾਲੀ, ਨਿਮਾਲ ਮੰਡੀ, ਅੰਮ੍ਰਿਤਸਰ, ਤਰਨਦੀਪ ਸਿੰਘ, ਵਾਸੀ ਪਿੰਡ ਬਾੜੇਵਾਲ, ਥਾਣਾ ਸਰਾਭਾ ਨਗਰ, ਜ਼ਿਲ੍ਹਾ ਲੁਧਿਆਣਾ ਅਤੇ ਸੁਖਸ਼ੇਰਪਾਲ ਸਿੰਘ ਉਰਫ਼ ਆਕਾਸ਼ ਉੱਪਲ, ਵਾਸੀ ਪਿੰਡ ਉੱਪਲ, ਥਾਣਾ ਵੈਰੋਵਾਲ, ਜ਼ਿਲ੍ਹਾ ਤਰਨ ਤਾਰਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਆਰੋਪੀ ਵਿਦੇਸ਼ ਬੈਠੇ ਗੈਂਗਸਟਰਾਂ ਡੌਨੀ ਬਲ ਅਤੇ ਅਮਰ ਖੱਬੇ ਲਈ ਸ਼ੂਟਰ ਵਜੋਂ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਦੇ ਕਹਿਣ ਤੇ ਕਤਲ ਅਤੇ ਫਿਰੌਤੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਸਨ। ਉਹਨਾਂ ਦੱਸਿਆ ਕਿ ਰਾਣਾ ਬਲਾਚੌਰੀਆ ਦੇ ਕਤਲ ਦੀ ਸਾਜ਼ਿਸ਼ ਅਕਤੂਬਰ 2025 ਵਿੱਚ ਰਚੀ ਗਈ ਸੀ ਅਤੇ ਅਕਤੂਬਰ ਤੋਂ ਵਾਰਦਾਤ ਤੱਕ ਆਰੋਪੀ ਚੰਡੀਗੜ੍ਹ, ਕਾਲਕਾ, ਜ਼ੀਰਕਪੁਰ ਅਤੇ ਖਰੜ ਦੇ ਵੱਖ-ਵੱਖ ਹੋਟਲਾਂ ਵਿੱਚ ਰਹਿੰਦੇ ਰਹੇ ਸਨ। ਉਨ੍ਹਾਂ ਦੱਸਿਆ ਕਿ ਰਾਣਾ ਬਲਾਚੌਰੀਆ ਤੇ ਪਹਿਲਾਂ ਦੋ ਵਾਰ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਆਰੋਪੀ ਕਾਮਯਾਬ ਨਹੀਂ ਹੋ ਪਾਏ ਸਨ।

ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਵਲੋਂ ਐਸ਼ਦੀਪ ਸਿੰਘ ਵਾਸੀ ਪਿੰਡ ਨੌਸ਼ਹਿਰਾ ਪਨੂੰਆਂ, ਥਾਣਾ ਸਰਹਾਲੀ, ਜ਼ਿਲ੍ਹਾ ਤਰਨ ਤਾਰਨ, ਜੁਗਰਾਜ ਸਿੰਘ ਉਰਫ਼ ਜੱਗਾ, ਵਾਸੀ ਛਾਪਿਆਂਵਾਲੀ, ਥਾਣਾ ਬਿਆਸ, ਅੰਮ੍ਰਿਤਸਰ, ਮਨਦੀਪ ਸਿੰਘ ਉਰਫ਼ ਮੋਟਾ ਵਾਸੀ ਮਕਾਨ ਨੰਬਰ 512, ਮੀਰਾਕੋਟ ਚੌਂਕ, ਖਹਿਰਾਬਾਦ ਰੋਡ ਗੁਮਟਾਲਾ ਚੌਂਕ, ਥਾਣਾ ਕੰਬੋਅ, ਜ਼ਿਲ੍ਹਾ ਅੰਮ੍ਰਿਤਸਰ, ਦਵਿੰਦਰ ਸਿੰਘ ਉਰਫ਼ ਟਿੰਕਾ, ਵਾਸੀ ਮਹਾਂਦੇਵ ਕਲੋਨੀ, ਰਾਮਪੁਰ ਸਿਉਰੀ, ਥਾਣਾ ਪਿੰਜੌਰ, ਜ਼ਿਲ੍ਹਾ ਪੰਚਕੂਲਾ, ਹਰਿਆਣਾ, ਗਗਨਦੀਪ ਸਿੰਘ ਉਰਫ਼ ਕਰਨ ਸੋਹਲ, ਵਾਸੀ ਵਡਾਲਾ ਕਲੋਨੀ ਜਲੰਧਰ ਪਹਿਲਾਂ ਤੋਂ ਗ੍ਰਿਫ਼ਤਾਰ ਕਰ ਲਏ ਗਏ ਸਨ ਜਦੋਂਕਿ ਹਰਪਿੰਦਰ ਸਿੰਘ ਉਰਫ਼ ਮਿੱਡੀ, ਵਾਸੀ ਪਿੰਡ ਨੌਸ਼ਹਿਰਾ ਪਨੂੰਆਂ, ਥਾਣਾ ਸਰਹਾਲੀ, ਜ਼ਿਲ੍ਹਾ ਤਰਨ ਤਾਰਨ ਲਾਲੜੂ ਇਲਾਕੇ ਵਿੱਚ ਪੁਲੀਸ ਮੁਕਾਬਲੇ ਦੌਰਾਨ ਮਾਰਿਆ ਗਿਆ ਸੀ।

ਉਹਨਾਂ ਦੱਸਿਆ ਕਿ ਆਦਿਤਿਆ ਕਪੂਰ ਉਰਫ਼ ਮੱਖਣ ਅਤੇ ਉਸਦੇ ਕੁਝ ਸਾਥੀ ਅਜੇ ਫਰਾਰ ਹਨ, ਜਿਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਗ੍ਰਿਫ਼ਤਾਰ ਮੁਲਜਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਪੁਲੀਸ ਰਿਮਾਂਡ ਲਿਆ ਜਾ ਰਿਹਾ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending