Connect with us

Chandigarh

ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਵਾਸਤੇ ਕਿੰਨੇ ਕੁ ਮਦਦਗਾਰ ਹੋਣਗੇ ਵੱਖ ਵੱਖ ਪਾਰਟੀਆਂ ਤੋਂ ਉਸ ਵਿੱਚ ਸ਼ਾਮਿਲ ਹੋਣ ਵਾਲੇ ਆਗੂ

Published

on

ਚੰਡੀਗੜ੍ਹ, 17 ਜਨਵਰੀ (ਭਗਵੰਤ ਸਿੰਘ ਬੇਦੀ) ਬੀਤੇ ਕੱਲ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ, ਉਹਨਾਂ ਦੇ ਭਰਾ ਰਿਪਜੀਤ ਬਰਾੜ, ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਅਤੇ ਮੁੱਖ ਮੰਤਰੀ ਸz. ਭਗਵੰਤ ਸਿੰਘ ਮਾਨ ਦੇ ਸਾਬਕਾ ਓ ਐਸ ਡੀ ਉਂਕਾਰ ਸਿੰਘ ਸਮੇਤ ਕਈ ਹੋਰ ਲੋਕਾਂ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ ਹੈ ਅਤੇ ਇਹਨਾਂ ਲੋਕਾਂ ਦੇ ਸਹਾਰੇ ਭਾਰਤੀ ਜਨਤਾ ਪਾਰਟੀ 2027 ਵਿੱਚ ਪੰਜਾਬ ਵਿੱਚ ਨਿਰੋਲ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਦਾ ਦਾਅਵਾ ਵੀ ਪੇਸ਼ ਕਰ ਰਹੀ ਹੈ।

ਇਸ ਤੋਂ ਪਹਿਲਾਂ ਵੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਉਹਨਾਂ ਦੀ ਧਰਮ ਪਤਨੀ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪਰਨੀਤ ਕੌਰ, ਸਾਬਕਾ ਕਾਂਗਰਸੀ ਆਗੂ ਸੁਨੀਲ ਜਾਖੜ, ਰਾਣਾ ਗੁਰਮੀਤ ਸਿੰਘ ਸੋਢੀ, ਪ੍ਰਤਾਪ ਸਿੰਘ ਬਾਜਵਾ ਦੇ ਭਰਾ ਫਤਿਹ ਜੰਗ ਸਿੰਘ ਬਾਜਵਾ ਤੋਂ ਇਲਾਵਾ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਅਸ਼ਵਨੀ ਸੇਖੜੀ ਸਮੇਤ ਦੋ ਦਰਜਨ ਤੋਂ ਵੱਧ ਵੱਡੇ ਕਾਂਗਰਸੀ ਆਗੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਚੁੱਕੇ ਹਨ ਪਰੰਤੂ ਇਹਨਾਂ ਆਗੂਆਂ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਦੇ ਬਾਵਜੂਦ ਪਿਛਲੇ ਚਾਰ ਸਾਲ ਤੋਂ ਅੱਤ ਦੀਆਂ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੇ ਲੋਕਾਂ ਤੋਂ ਕੋਈ ਵੱਡਾ ਸਹਿਯੋਗ ਨਹੀਂ ਮਿਲਿਆ।

ਇਸ ਦੌਰਾਨ ਜਿੱਥੇ ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ ਦੇ ਕਈ ਆਗੂਆਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਿਲ ਕਰਾ ਚੁੱਕੀ ਹੈ ਉੱਥੇ ਅਕਾਲੀ ਦਲ ਦੇ ਕਈ ਆਗੂ ਵੀ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਹਨ। ਇਸ ਦੇ ਨਾਲ ਹੀ ਕਈ ਸਾਬਕਾ ਡਿਪਲੋਮੇਟ ਅਤੇ ਆਈ ਏ ਐਸ ਅਤੇ ਪੀਸੀਐਸ ਵੀ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਚੁੱਕੇ ਹਨ। ਪਰ ਉਸਦੇ ਬਾਵਜੂਦ ਸਫਲਤਾ ਨਾ ਮਿਲਣ ਕਈ ਸਵਾਲ ਖੜਾ ਹੁੰਦੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵਰਗੀ ਸz. ਬੇਅੰਤ ਸਿੰਘ ਦੇ ਪੋਤੇ ਰਵਨੀਤ ਬਿੱਟੂ ਨੂੰ ਭਾਰਤੀ ਜਨਤਾ ਪਾਰਟੀ ਨੇ ਲੁਧਿਆਣੇ ਤੋਂ ਪਾਰਲੀਮੈਂਟ ਟਿਕਟ ਦਿੱਤੀ ਸੀ ਅਤੇ ਉਹਨਾਂ ਦੇ ਹਾਰਨ ਦੇ ਬਾਵਜੂਦ ਉਹਨਾਂ ਨੂੰ ਕੇਂਦਰੀ ਰੇਲਵੇ ਰਾਜ ਮੰਤਰੀ ਦਾ ਅਹੁਦਾ ਦਿੱਤਾ ਸੀ ਪਰ ਬਿੱਟੂ ਤੋਂ ਬਿਨਾਂ ਹੋਰ ਕੋਈ ਵੀ ਨੇਤਾ ਖਾਸ ਸਰਗਰਮ ਨਹੀਂ ਹੈ।

ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਨੀਤ ਕੌਰ ਜਰੂਰ ਥੋੜੇ ਬਹੁਤੇ ਸਰਗਰਮ ਨਜ਼ਰ ਆਉਂਦੇ ਹਨ ਪਰੰਤੂ ਉਹਨਾਂ ਦੇ ਪਤੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਾਰਤੀ ਜਨਤਾ ਪਾਰਟੀ ਨੇ ਫਿਲਹਾਲ ਆਰਾਮ ਕੁਰਸੀ ਤੇ ਬਿਠਾ ਕੇ ਰੱਖਿਆ ਹੋਇਆ ਹੈ। ਕਾਂਗਰਸ ਤੋਂ ਭਾਜਪਾ ਵਿੱਚ ਗਏ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਕਾਰਗੁਜਾਰੀ ਵੀ ਕਾਫੀ ਸੀਮਤ ਹੈ ਕਿ ਉਹ ਭਾਰਤੀ ਜਨਤਾ ਪਾਰਟੀ ਦੇ ਸਮਾਗਮਾਂ ਵਿੱਚ ਵੀ ਘੱਟ ਹੀ ਦਿਖਦੇ ਹਨ। ਹੁਣ ਭਾਜਪਾ ਨੇ ਜਗਮੀਤ ਬਰਾੜ ਸਮੇਤ ਹੋਰਨਾਂ ਆਗੂਆਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਹੈ ਜਿਹੜੇ ਇਸ ਵਾਸਤੇ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਸਰਗਰਮ ਸਨ।

ਸਵਾਲ ਇਹ ਹੈ ਕਿ ਕੀ ਵੱਖ-ਵੱਖ ਪਾਰਟੀਆਂ ਵਿੱਚੋਂ ਆਏ ਇਹ ਆਗੂ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੀ ਸੱਤਾ ਵਿੱਚ ਲਿਆਉਣ ਵਿੱਚ ਕੋਈ ਰੋਲ ਅਦਾ ਕਰ ਸਕਦੇ ਹਨ। ਇੱਥੇ ਵਰਣਨ ਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਵਿੱਚ ਗਏ ਬਹੁਤੇ ਆਗੂ ਪਹਿਲਾਂ ਵੀ ਆਪਣੇ ਗਲਾਂ ਵਿੱਚ ਕਈ ਕਈ ਪਾਰਟੀਆਂ ਦੇ ਫੱਟੇ ਪਵਾ ਚੁੱਕੇ ਹਨ। ਜਗਮੀਤ ਬਰਾੜ ਕਾਂਗਰਸ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਅਤੇ ਅਕਾਲੀ ਦਲ ਤੋਂ ਹੁੰਦੇ ਹੋਏ ਭਾਜਪਾ ਵਿੱਚ ਪਹੁੰਚੇ ਹਨ। ਕੈਪਟਨ ਅਮਰਿੰਦਰ ਸਿੰਘ ਕਾਂਗਰਸ ਤੋਂ ਅਕਾਲੀ ਦਲ ਫਿਰ ਵਾਪਸ ਕਾਂਗਰਸ ਅਤੇ ਫਿਰ ਭਾਰਤੀ ਜਨਤਾ ਪਾਰਟੀ ਦਾ ਝੰਡਾ ਚੁੱਕ ਕੇ ਖੜ੍ਹੇ ਹਨ। ਚਰਨਜੀਤ ਬਰਾੜ ਵੀ ਮਨਪ੍ਰੀਤ ਬਾਦਲ ਦੀ ਪੀਪਲਸ ਪਾਰਟੀ ਵਿੱਚੋਂ ਆਏ ਸਨ ਅਤੇ ਫਿਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਚਲੇ ਗਏ। ਇਸਤੋਂ ਬਾਅਦ ਉਹ ਅਕਾਲੀ ਦਲ ਪੁਨਰ ਸੁਰਜੀਤ ਵਿੱਚ ਗਏ ਅਤੇ ਹੁਣ ਚੌਥੇ ਥਾਂ ਤੇ ਭਾਰਤੀ ਜਨਤਾ ਪਾਰਟੀ ਵੱਲ ਆਏ ਹਨ।

ਇਹਨਾਂ ਲੋਕਾਂ ਨੂੰ ਜੋ ਵੀ ਤਾਕਤ ਮਿਲੀ ਹੈ ਉਹ ਉਹਨਾਂ ਪਾਰਟੀਆਂ ਤੋਂ ਮਿਲੀ ਹੈ ਜਿਹਨਾ ਵਿੱਚ ਸ਼ਾਮਿਲ ਹੋਏ ਸਨ। ਨਿੱਜੀ ਤੌਰ ਦੇ ਉੱਤੇ ਇਹਨਾਂ ਵਿੱਚੋਂ ਜਿਆਦਾਤਰ ਲੀਡਰ (ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਅਤੇ ਜਗਮੀਤ ਬਰਾੜ ਨੂੰ ਛੱਡ ਕੇ) ਕੋਈ ਬਹੁਤਾ ਲੋਕ ਆਧਾਰ ਨਹੀਂ ਰੱਖਦੇ ਅਤੇ ਆਉਣ ਵਾਲੇ ਸਮੇਂ ਵਿੱਚ ਵੇਖਣਾ ਪਵੇਗਾ ਕਿ ਇਹ ਆਗੂ ਜੋ ਆਪਣੀਆਂ ਪਹਿਲਾਂ ਪਾਰਟੀਆਂ ਵਿੱਚ ਆਪਸੀ ਵਿਰੋਧ ਕਾਰਨ ਵੱਖ-ਵੱਖ ਪਾਰਟੀਆਂ ਵਿੱਚ ਗਏ ਸਨ, ਹੁਣ ਭਾਰਤੀ ਜਨਤਾ ਪਾਰਟੀ ਵਿੱਚ ਆ ਕੇ ਇਕੱਠੇ ਹੋ ਕੇ ਕੰਮ ਕਰਨਗੇ ਜਾਂ ਇਹਨਾਂ ਦੀ ਇਹ ਆਪਸੀ ਫੁੱਟ ਹੋਰ ਵੀ ਮਜਬੂਤ ਹੋਵੇਗੀ। ਇਹ ਵੇਖਣਾ ਵੀ ਦਿਲਚਸਪ ਹੋਵਗਾ ਕਿ ਇਹ ਆਗੂ ਪਾਰਟੀ ਨੂੰ ਫਾਇਦਾ ਪਹੁੰਚਾਉਣਗੇ ਜਾਂ ਪਾਰਟੀ ਦੀ ਕਿਸ਼ਤੀ ਡੋਬਣ ਵਿੱਚ ਅਹਿਮ ਰੋਲ ਅਦਾ ਕਰਨਗੇ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending