Chandigarh
ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 2,559 ਪਰਿਵਾਰਾਂ ਨੂੰ ਦਿੱਤੇ 13.05 ਕਰੋੜ ਰੁਪਏ : ਡਾ. ਬਲਜੀਤ ਕੌਰ
ਚੰਡੀਗੜ੍ਹ, 23 ਜਨਵਰੀ (ਸ.ਬ.) ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 2,559 ਪਰਿਵਾਰਾਂ ਨੂੰ 13.05 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਪੰਜਾਬ ਸਰਕਾਰ ਨੇ ਪੱਛੜੇ ਵਰਗਾਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਨਾਲ ਸਬੰਧਤ 2,559 ਪਰਿਵਾਰਾਂ ਨੂੰ ਲਾਭ ਪਹੁੰਚਾਉਣ ਲਈ 13.05 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਮੰਤਰੀ ਨੇ ਦੱਸਿਆ ਕਿ ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਟਿਆਲਾ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਤਰਨਤਾਰਨ ਸਮੇਤ 12 ਜ਼ਿਲ੍ਹਿਆਂ ਤੋਂ ਅਸ਼ੀਰਵਾਦ ਪੋਰਟਲ ਰਾਹੀਂ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਜ਼ਿਲ੍ਹਿਆਂ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਲਈ 13.05 ਕਰੋੜ ਦੀ ਰਕਮ ਮਨਜ਼ੂਰ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਫ਼ਰੀਦਕੋਟ ਦੇ 19, ਫਿਰੋਜ਼ਪੁਰ ਦੇ 45, ਸ੍ਰੀ ਫਤਿਹਗੜ੍ਹ ਸਾਹਿਬ ਦੇ 83, ਫਾਜ਼ਿਲਕਾ ਦੇ 723, ਗੁਰਦਾਸਪੁਰ ਦੇ 291 ਅਤੇ ਜਲੰਧਰ ਦੇ 7 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਸੇ ਤਰ੍ਹਾਂ ਕਪੂਰਥਲਾ ਦੇ 163, ਲੁਧਿਆਣਾ ਦੇ 892, ਪਟਿਆਲਾ ਦੇ 175, ਐਸ.ਬੀ.ਐਸ. ਨਗਰ ਦੇ 43, ਸੰਗਰੂਰ ਦੇ 37 ਅਤੇ ਤਰਨਤਾਰਨ ਦੇ 81 ਲਾਭਪਾਤਰੀਆਂ ਨੂੰ ਵੀ ਇਸ ਯੋਜਨਾ ਅਧੀਨ ਲਿਆਂਦਾ ਗਿਆ ਹੈ।
ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਸ ਸਹਾਇਤਾ ਦਾ ਉਦੇਸ਼ ਉਨ੍ਹਾਂ ਦੇ ਵਿੱਤੀ ਬੋਝ ਨੂੰ ਘਟਾਉਣਾ ਅਤੇ ਸਮਾਜਿਕ ਮਾਣ-ਸਨਮਾਨ ਨੂੰ ਯਕੀਨੀ ਬਣਾਉਣਾ ਹੈ। ਉਹਨਾਂ ਕਿਹਾ ਕਿ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਦਾ ਸਥਾਈ ਨਿਵਾਸੀ ਹੋਵੇ, ਗਰੀਬੀ ਰੇਖਾ ਤੋਂ ਹੇਠਾਂ ਵਾਲੇ ਪਰਿਵਾਰ ਨਾਲ ਸਬੰਧਤ ਅਤੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਜਾਂ ਹੋਰ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਣਾ ਚਾਹੀਦਾ ਹੈ।
Chandigarh
ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ
ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ
ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।
ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।
Chandigarh
ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
Chandigarh
ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼
ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।
ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।
ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International2 months agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
