Connect with us

Mohali

ਬੀਤੀ ਰਾਤ ਤੋਂ ਆਰੰਭ ਹੋਈ ਭਾਰੀ ਬਰਸਾਤ ਅਤੇ ਹਨੇਰੀ ਕਾਰਨ ਜਨਜੀਵਨ ਅਸਤ ਵਿਅਸਤ

Published

on

ਥਾਂ-ਥਾਂ ਤੇ ਡਿੱਗੇ ਦਰਖਤ ਅਤੇ ਖੰਭੇ, ਸੜਕਾਂ ਤੇ ਪਾਣੀ ਭਰਨ ਕਾਰਨ ਆਵਾਜਾਈ ਹੋਈ ਪ੍ਰਭਾਵਿਤ

ਐਸ ਏ ਐਸ ਨਗਰ, 23 ਜਨਵਰੀ (ਸ.ਬ.) ਬੀਤੀ ਦੇਰ ਰਾਤ ਤੋਂ ਆਰੰਭ ਹੋਈ ਭਾਰੀ ਬਰਸਾਤ ਅਤੇ ਹਨੇਰੀ ਕਾਰਨ ਜਨ ਜੀਵਨ ਪੂਰੀ ਤਰ੍ਹਾਂ ਅਸਤ ਵਿਅਸਤ ਹੋ ਗਿਆ। ਇਸ ਦੌਰਾਨ ਮੁਹਾਲੀ, ਚੰਡੀਗੜ੍ਹ ਅਤੇ ਜੀਰਕਪੁਰ ਵਿੱਚ ਸੜਕਾਂ ਕਿਨਾਰੇ ਖੜ੍ਹੇ ਦਰਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ ਹੋਈ। ਇਸ ਦੌਰਾਨ ਬੀਤੀ ਰਾਤ ਹੋਈ ਗੜੇਮਾਰੀ ਕਾਰਨ ਪੇੜਾਂ ਦੇ ਪੱਤੇ ਦੂਰ ਦੂਰ ਤਕ ਖਿੰਡ ਗਏ ਅਤੇ ਇਹਨਾਂ ਕਾਰਨ ਸੜਕਾਂ ਤੇ ਚਿੱਕੜ ਹੋ ਗਿਆ। ਇਸ ਦੌਰਾਨ ਮੁਹਾਲੀ ਦੇ ਫੇਜ਼ 1 ਦੇ ਥਾਣੇ ਦੇ ਸਾਮਣੇ ਵੱਡਾ ਦਰਖਤ ਡਿੱਗ ਗਿਆ ਜਿਸ ਕਾਰਨ ਇਸ ਸੜਕ ਤੇ ਆਵਾਜਾਈ ਕਾਫੀ ਸਮੇਂ ਤਕ ਬੰਦ ਰਹੀ।

ਬਰਸਾਤ ਦੇ ਨਾਲ ਆਈ ਹਨੇਰੀ ਕਾਰਨ ਕਈ ਥਾਵਾਂ ਤੇ ਬਿਜਲੀ ਦੇ ਖੰਭੇ ਵੀ ਪੁੱਟੇ ਗਏ ਜਿਸ ਕਾਰਨ ਬਿਜਲੀ ਸਪਲਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਸੜਕਾਂ ਤੇ ਪਾਣੀ ਭਰ ਜਾਣ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪਈ। ਇਸ ਦੌਰਾਨ ਸਕੂਲ ਜਾਣ ਵਾਲੇ ਬੱਚਿਆਂ ਅਤੇ ਦਫਤਰ ਜਾਣ ਵਾਲੇ ਲੋਕਾਂ ਨੂੰ ਕਾਫੀ ਪਰੇਸ਼ਾਨ ਹੋਣਾ ਪਿਆ। ਸਵੇਰੇ ਦੀ ਬਿਜਲੀ ਸਪਲਾਈ ਬੰਦ ਹੋਣ ਕਾਰਨ ਵੀ ਲੋਕਾਂ ਨੂੰ ਕਾਫੀ ਪਰੇਸ਼ਾਨ ਹੋਣਾ ਪਿਆ।

ਅੱਜ ਸਾਰਾ ਦਿਨ ਮੀਂਹ ਪੈਂਦਾ ਰਿਹਾ ਅਤੇ ਠੰਡੀਆਂ ਹਵਾਵਾਂ ਚਲਦੀਆਂ ਰਹੀਆਂ, ਜਿਸ ਕਾਰਨ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਲਈ ਮਜ਼ਬੂਰ ਹੋਣਾ ਪਿਆ।

ਚੰਡੀਗੜ੍ਹ ਵਿੱਚ ਵੀ ਬੀਤੀ ਰਾਤ ਤੋਂ ਹੀ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਦੀਆਂ ਰਹੀਆਂ। ਭਾਰੀ ਮੀਂਹ ਦੌਰਾਨ ਮਨੀਮਾਜਰਾ ਵਿੱਚ ਇੱਕ ਘਰ ਦੀ ਛੱਤ ਡਿੱਗ ਗਈ ਜਿਸ ਕਾਰਨ ਤਿੰਨ ਬੱਚੇ ਜ਼ਖਮੀ ਹੋ ਗਏ। ਉਹਨਾਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਗੋਬਿੰਦਪੁਰਾ ਇਲਾਕੇ ਵਾਪਰੀ। ਛੱਤ ਡਿੱਗਣ ਨਾਲ ਮਲਬੇ ਹੇਠਾਂ ਤਿੰਨ ਬੱਚੇ ਦੱਬ ਗਏ ਜਿਹਨਾਂ ਨੂੰ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਤਿੰਨਾਂ ਬੱਚਿਆਂ ਦੀ ਪਛਾਣ ਰਾਹੁਲ, ਸੰਨੀ ਅਤੇ ਗੌਰਵ ਵਜੋਂ ਹੋਈ ਹੈ। ਫਾਇਰ ਵਿੰਗ, ਪੁਲਸ ਅਤੇ ਹੋਰ ਟੀਮਾਂ ਨੂੰ ਤੁਰੰਤ ਮੌਕੇ ਤੇ ਬੁਲਾਇਆ ਗਿਆ ਜਿਹਨਾਂ ਵਲੋਂ ਬੜੀ ਮੁਸ਼ਕਲ ਨਾਲ ਬੱਚਿਆਂ ਨੂੰ ਛੱਤ ਦੇ ਮਲਬੇ ਦੇ ਹੇਠਾਂ ਤੋਂ ਕੱਢ ਕੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਚੰਡੀਗੜ੍ਹ ਦੇ ਸੈਕਟਰ 32-33 ਨੂੰ ਵੰਡਦੀ ਸੜਕ ਉੱਤੇ ਇੱਕ ਦਰਖਤ ਡਿੱਗ ਗਿਆ ਜਿਸ ਦੌਰਾਨ ਇੱਕ ਰਾਹਗੀਰ ਬਾਲ ਬਾਲ ਬਚਿਆ। ਚੰਡੀਗੜ ਸੈਕਟਰ 23 ਵਿੱਚ ਇੰਟਰਨਲ ਰੋਡ ਉੱਤੇ ਥਾਂ ਥਾਂ ਤੇ ਛੋਟੇ-ਛੋਟੇ ਦਰਖਤ ਡਿੱਗੇ ਹੋਏ ਹਨ, ਇਸ ਤੋਂ ਇਲਾਵਾ ਇੱਕ ਵੱਡਾ ਦਰਖਤ ਡਿਗਿਆ ਹੋਇਆ ਹੈ। ਮੌਕੇ ਤੇ ਪੁੱਜੇ ਹਾਰਟਿਕਲਚਰ ਵਿਭਾਗ ਦੇ ਕਰਮਚਾਰੀਆਂ ਨੇ ਦੱਸਿਆ ਕਿ ਇਸ ਰੋਡ ਉੱਤੇ 7 ਤੋਂ 8 ਦਰਖਤਾਂ ਨੂੰ ਲੈ ਕੇ ਸ਼ਿਕਾਇਤ ਮਿਲੀ ਹੈ।

ਮੌਸਮ ਵਿਭਾਗ ਵਲੋਂ 24 ਅਤੇ 25 ਜਨਵਰੀ ਨੂੰ ਸੰਘਣੀ ਧੁੰਧ ਛਾਏ ਰਹਿਣ ਅਤੇ 27 ਅਤੇ 28 ਜਨਵਰੀ ਨੂੰ ਹਨ੍ਹੇਰੀ ਚਲਣ ਦੀ ਸੰਭਾਵਨਾ ਜਤਾਈ ਹੈ।

ਮਾਹਿਰਾਂ ਦੇ ਅਨੁਸਾਰ ਪੱਛਮੀ ਗੜਬੜੀ ਕਰਕੇ ਅਗਲੇ ਕੁੱਝ ਦਿਨਾਂ ਵਿੱਚ ਤਾਪਮਾਨ ਵਿੱਚ ਉਤਾਰ – ਚੜਾਵ ਬਣਿਆ ਰਹੇਗਾ। ਲੋਕਾਂ ਨੂੰ ਮੌਸਮ ਦੇ ਬਦਲਾਵ ਨੂੰ ਵੇਖਦੇ ਹੋਏ ਚੇਤੰਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending