Connect with us

Punjab

26 ਜਨਵਰੀ ਤੋਂ ਪਹਿਲਾਂ ਸਰਹੰਦ ਨੇੜੇ ਦਿੱਲੀ-ਅੰਮ੍ਰਿਤਸਰ ਰੇਲਵੇ ਟਰੈਕ ਉਡਾਉਣ ਦੀ ਕੋਸ਼ਿਸ਼

Published

on

ਫਤਹਿਗੜ੍ਹ ਸਾਹਿਬ, 24 ਜਨਵਰੀ (ਸ.ਬ.) ਕੁਝ ਅਣਪਛਾਤੇ ਸ਼ਰਾਰਤੀ ਅਨਸਰਾਂ ਨੇ ਬੀਤੀ ਦੇਰ ਰਾਤ 10 ਵਜੇ ਦੇ ਕਰੀਬ ਸਰਹਿੰਦ ਰੇਲਵੇ ਸਟੇਸ਼ਨ ਨੇੜੇ ਦਿੱਲੀ ‘ਅੰਮ੍ਰਿਤਸਰ ਮੁੱਖ ਰੇਲਵੇ ਟਰੈਕ ਨੂੰ ਉਡਾਉਣ ਦੀ ਕੋਸ਼ਿਸ਼ ਕੀਤੀ। ਸ਼ੁਰੂਆਤੀ ਜਾਂਚ ਵਿਚ ਵਿਸਫੋਟਕਾਂ ਦੇ ਇਸਤੇਮਾਲ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਪ੍ਰਾਪਤ ਜਾਣਕਾਰੀ ਰੇਲਵੇ ਪੋਲ ਨੰਬਰ 1208 ਤੇ ਪਿੰਡ ਕਾਨਪੁਰ ਨੇੜੇ ਮੁੱਖ ਲਾਈਨ ਤੇ ਧਮਾਕਾ ਹੋਇਆ ਜਿਸ ਕਾਰਨ ਲਗਭਗ 600 ਮੀਟਰ ਰੇਲਵੇ ਟਰੈਕ ਨੂੰ ਨੁਕਸਾਨ ਪਹੁੰਚਿਆ। ਖੁਸ਼ਕਿਸਮਤੀ ਨਾਲ ਉਸ ਸਮੇਂ ਕੋਈ ਯਾਤਰੀ ਰੇਲਗੱਡੀ ਨਹੀਂ ਲੰਘੀ ਪਰ ਉੱਥੋਂ ਲੰਘਣ ਦੌਰਾਨ ਇੱਕ ਮਾਲ ਗੱਡੀ ਦਾ ਇੰਜਣ ਲੀਹੋਂ ਲੱਥ ਗਿਆ। ਇਸ ਹਾਦਸੇ ਦੌਰਾਨ ਮਾਲ ਗੱਡੀ ਦਾ ਡਰਾਈਵਰ ਜ਼ਖ਼ਮੀ ਹੋ ਗਿਆ।

ਇਸ ਘਟਨਾ ਤੋਂ ਤੁੰਰਤ ਬਾਅਦ ਰੇਲਵੇ ਅਧਿਕਾਰੀ ਹਰਕਤ ਵਿੱਚ ਆ ਗਏ। ਰੇਲਵੇ ਟਰੈਕ ਦੀ ਮੁਰੰਮਤ ਮਗਰੋਂ ਆਵਾਜਾਈ ਬਹਾਲ ਕਰ ਦਿੱਤੀ ਗਈ। ਪੁਲੀਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਜ਼ਖਮੀ ਡਰਾਈਵਰ ਦੀ ਪਛਾਣ ਅਨਿਲ ਸ਼ਰਮਾ ਵਜੋਂ ਦੱਸੀ ਗਈ ਹੈ ਤੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਰੋਪੜ ਰੇਂਜ ਦੇ ਡੀ ਆਈ ਜੀ ਨਾਨਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਨੂੰ ਰੇਲਵੇ ਟਰੈਕ ਤੇ ਧਮਾਕੇ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਵੱਖ-ਵੱਖ ਟੀਮਾਂ ਨੂੰ ਘਟਨਾ ਸਥਾਨ ਤੇ ਭੇਜਿਆ ਗਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਸਾਰੀਆਂ ਸਬੰਧਤ ਏਜੰਸੀਆਂ ਇਸ ਸਮੇਂ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਧਮਾਕਾ ਰਾਤ 9:50 ਵਜੇ ਦੇ ਕਰੀਬ ਹੋਇਆ। ਇਸ ਘਟਨਾ ਵਿੱਚ ਇੱਕ ਮਾਲ ਗੱਡੀ ਦਾ ਡਰਾਈਵਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਰੇਲਵੇ ਟਰੈਕ ਅਤੇ ਆਲੇ-ਦੁਆਲੇ ਦੇ ਖੇਤਰ ਦਾ ਮੁਆਇਨਾ ਕੀਤਾ ਗਿਆ ਹੈ, ਜਦੋਂ ਕਿ ਫੋਰੈਂਸਿਕ ਅਤੇ ਹੋਰ ਤਕਨੀਕੀ ਟੀਮਾਂ ਵੀ ਸਬੂਤ ਇਕੱਠੇ ਕਰ ਰਹੀਆਂ ਹਨ।

ਉਹਨਾਂ ਕਿਹਾ ਕਿ ਇਸ ਘਟਨਾ ਨੂੰ ਅਤਿਵਾਦੀ ਹਮਲਾ ਕਹਿਣਾ ਜਲਦਬਾਜ਼ੀ ਹੋਵੇਗੀ। ਸ਼ੁਰੂ ਵਿੱਚ, ਇਸ ਨੂੰ ਇੱਕ ਅਪਰਾਧਿਕ ਘਟਨਾ ਮੰਨਿਆ ਜਾ ਰਿਹਾ ਹੈ, ਪਰ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ। ਪੁਲੀਸ ਨੇ ਕਿਹਾ ਕਿ ਧਮਾਕੇ ਦੇ ਕਾਰਨਾਂ ਅਤੇ ਜ਼ਿੰਮੇਵਾਰਾਂ ਬਾਰੇ ਅਧਿਕਾਰਤ ਜਾਣਕਾਰੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਜਾਰੀ ਕੀਤੀ ਜਾਵੇਗੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ, ਅਤੇ ਰੇਲਵੇ ਅਤੇ ਪੁਲੀਸ ਪ੍ਰਸ਼ਾਸਨ ਸਥਿਤੀ ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ।

 

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending