Mohali
ਪੰਜਾਬ ਸਰਕਾਰ ਬਿਹਤਰ ਸਿਹਤ, ਮਿਆਰੀ ਸਿੱਖਿਆ ਮੁੱਹਈਆ ਕਰਵਾਉਣ ਅਤੇ ਨਸ਼ਿਆਂ-ਗੈਂਗਸਟਰਾਂ ਖਿਲਾਫ ਸਖਤ ਲੜਾਈ ਪ੍ਰਤੀ ਵਚਨਬੱਧ : ਮੋਹਿੰਦਰ ਭਗਤ
77ਵੇਂ ਗਣਤੰਤਰ ਦਿਵਸ ਮੌਕੇ ਐਸ.ਏ.ਐਸ. ਨਗਰ ਵਿਖੇ ਤਿਰੰਗਾ ਲਹਿਰਾਇਆ
ਐਸ ਏ ਐਸ ਨਗਰ, 26 ਜਨਵਰੀ (ਸ.ਬ.) ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਹਤਰ ਸਿਹਤ ਸੇਵਾਵਾਂ, ਮਿਆਰੀ ਸਿੱਖਿਆ, ਰੋਜ਼ਗਾਰ ਦੇ ਮੌਕੇ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅੱਜ ਇੱਥੇ ਗਣਤੰਤਰ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਰੋਹ ਦੌਰਾਨ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੁਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਸੰਬੋਧਨ ਕਰਦਿਆਂ ਉਹਨਾਂ ਕਿਹਾ ਭਗਵੰਤ ਸਿੰਘ ਮਾਨ ਸਰਕਾਰ ਦੇਸ਼ ਦੀ ਪਹਿਲੀ ਸਰਕਾਰ ਹੈ ਜਿਸਨੇ ਦੇਸ਼ ਦੀਆਂ ਸੈਨਾਵਾਂ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਣ ਤੇ ਸੂਬੇ ਵੱਲੋਂ ਦਿੱਤੀ ਜਾਣ ਵਾਲੀ ਐਕਸ- ਗ੍ਰੇਸ਼ੀਆ ਰਾਸ਼ੀ ਨੂੰ 50 ਲੱਖ ਤੋਂ ਵਧਾ ਕੇ 1 ਕਰੋੜ ਰੁਪਏ ਕੀਤਾ ਹੈ। ਇਹ ਵਿੱਤੀ ਸਹਾਇਤਾ ਅਗਨੀਵੀਰਾਂ ਲਈ ਵੀ ਲਾਗੂ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਸੰਗਰਾਮੀਆਂ ਦੀ ਪੈਨਸ਼ਨ ਵਧਾ ਕੇ 11 ਹਜ਼ਾਰ ਰੁਪਏ ਮਹੀਨਾ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਆਸ਼੍ਰਿਤਾਂ ਲਈ ਸਰਕਾਰੀ ਨੌਕਰੀਆਂ ਵਿੱਚ 1 ਫੀਸਦੀ ਰਾਖਵਾਂਕਰਨ ਵੀ ਦਿੱਤਾ ਗਿਆ ਹੈ।
ਸਿਹਤ ਸੇਵਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਾਲੀਆ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਦੀ ਸੁਵਿਧਾ ਦਿੱਤੀ ਜਾ ਰਹੀ ਹੈ, ਜੋ ਕਿ ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿੱਚ ਉਪਲਬਧ ਹੈ। ਇਸ ਯੋਜਨਾ ਵਿੱਚ 2356 ਮੈਡੀਕਲ ਪੈਕੇਜ ਸ਼ਾਮਲ ਹਨ ਤਾਂ ਜੋ ਕੋਈ ਵੀ ਨਾਗਰਿਕ ਇਲਾਜ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 63 ਹਜ਼ਾਰ ਤੋਂ ਵੱਧ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਤੇ ਦਿੱਤੀਆਂ ਗਈਆਂ ਹਨ।
ਕੈਬਨਿਟ ਮੰਤਰੀ ਨੇ ਦ੍ਰਿੜ੍ਹਤਾ ਨਾਲ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਅਤੇ ਗੈਂਗਸਟਰਾਂ ਖ਼ਿਲਾਫ਼ ਨਿਰਣਾਇਕ ਲੜਾਈ ਦੇ ਦੌਰ ਵਿੱਚ ਪੁੱਜ ਗਈ ਹੈ। ਇਸ ਅਭਿਆਨ ਤਹਿਤ ਲਗਭਗ 45 ਹਜ਼ਾਰ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਸੂਬਾ ਨਸ਼ਿਆਂ ਅਤੇ ਗੈਂਗਸਟਰਵਾਦ ਤੋਂ ਮੁਕਤ ਹੋਵੇਗਾ। ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਦੇਸ਼ ਦੇ ਸਭ ਤੋਂ ਮੋਹਰੀ ਸੂਬਿਆਂ ਵਿੱਚ ਸ਼ਾਮਲ ਸੀ ਅਤੇ ਹੁਣ ਸਰਕਾਰ ਲੋਕ-ਪੱਖੀ ਨੀਤੀਆਂ ਰਾਹੀਂ ਉਸ ਮਰਤਬੇ ਨੂੰ ਮੁੜ ਹਾਸਲ ਕਰਨ, ਪੰਜਾਬ ਨੂੰ ਹਰ ਖੇਤਰ ਵਿੱਚ ਅੱਗੇ ਲਿਜਾਣ ਲਈ ਲਗਾਤਾਰ ਯਤਨਸ਼ੀਲ ਹੈ।
ਉਨ੍ਹਾਂ ਦੱਸਿਆ ਕਿ ਮੁਹਾਲੀ ਵਿਖੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦਾ ਆਯੋਜਨ 13 ਤੋਂ 15 ਮਾਰਚ ਤੱਕ ਕੀਤਾ ਜਾਵੇਗਾ, ਜਿਸ ਵਿੱਚ ਦੇਸ਼ ਅਤੇ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਉਦਯੋਗਪਤੀ ਸ਼ਾਮਲ ਹੋਣਗੇ। ਵਿੱਤੀ ਉਪਲਬਧੀਆਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਭਗਤ ਨੇ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਪੰਜਾਬ ਸਰਕਾਰ ਨੇ ਐਕਸਾਈਜ਼ ਤੋਂ 36,948 ਕਰੋੜ, ਜੀ.ਐਸ.ਟੀ. ਤੋਂ 81,417 ਕਰੋੜ ਅਤੇ ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਤੋਂ 19,016 ਕਰੋੜ ਰੁਪਏ ਦਾ ਮਾਲੀਆ ਹਾਸਲ ਕੀਤਾ ਹੈ, ਜੋ ਕਿ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਕਾਫ਼ੀ ਵੱਧ ਹੈ।
ਗਣਤੰਤਰ ਦਿਵਸ ਸਮਾਰੋਹ ਦੌਰਾਨ ਡੀ.ਐਸ.ਪੀ. ਸਿਟੀ-1 ਪ੍ਰਿਥਵੀ ਸਿੰਘ ਚਾਹਲ ਦੀ ਅਗਵਾਈ ਹੇਠ ਸ਼ਾਨਦਾਰ ਮਾਰਚ ਪਾਸਟ, ਐਨ.ਸੀ.ਸੀ. ਕੈਡਿਟਾਂ ਦੀ ਭਾਗੀਦਾਰੀ, ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ, ਸੀ.ਐਮ. ਦੀ ਯੋਗਸ਼ਾਲਾ ਰਾਹੀਂ ਸਿਹਤਮੰਦ ਪੰਜਾਬ ਦਾ ਸੁਨੇਹਾ, ਅਤੇ ਲੋਕ-ਭਲਾਈ ਯੋਜਨਾਵਾਂ ਤੇ ਆਧਾਰਿਤ ਝਾਕੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ 13 ਸਿਲਾਈ ਮਸ਼ੀਨਾਂ ਲੋੜਵੰਦਾਂ ਨੂੰ ਦਿੱਤੀਆਂ ਗਈਆਂ ਅਤੇ ਕੈਬਨਿਟ ਮੰਤਰੀ ਵੱਲੋਂ ਪੰਜ ਵੀਰ ਨਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੰਤਰੀ ਸ਼੍ਰੀ ਭਗਤ ਵੱਲੋਂ ਵਿਲੱਖਣ ਸੇਵਾਵਾਂ ਲਈ 81 ਵਿਅਕਤੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਸਮਾਰੋਹ ਵਿੱਚ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਡਾ. ਸੰਨੀ ਸਿੰਘ ਆਹਲੂਵਾਲੀਆ, ਚੇਅਰਮੈਨ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ; ਨਰਿੰਦਰ ਸਿੰਘ ਸ਼ੇਰਗਿੱਲ, ਚੇਅਰਮੈਨ ਮਿਲਕਫੈਡ; ਪਰਮਿੰਦਰ ਪਾਲ ਸਿੰਘ, ਚੇਅਰਮੈਨ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਅਤੇ ਸ੍ਰੀਮਤੀ ਪ੍ਰਭਜੋਤ ਕੌਰ, ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਅਤੇ ਸ੍ਰੀ ਵਿਨੀਤ ਵਰਮਾ ਵੀ ਸ਼ਾਮਲ ਸਨ। ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿੱਚ ਸਪੈਸ਼ਲ ਡੀ.ਜੀ.ਪੀ. (ਟ੍ਰੈਫਿਕ) ਏ.ਐੱਸ. ਰਾਏ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਨਗਰ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ, ਐੱਸ.ਐੱਸ.ਪੀ. ਹਰਮਨਦੀਪ ਸਿੰਘ ਹਾਂਸ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਰਭੀ ਪ੍ਰਸ਼ਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
