Connect with us

Chandigarh

15 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖਿਆ: ਹਰਜੋਤ ਸਿੰਘ ਬੈਂਸ

Published

on

ਚੰਡੀਗੜ੍ਹ, 29 ਜਨਵਰੀ (ਸ.ਬ.) ਪੰਜਾਬ ਸਰਕਾਰ ਵਲੋਂ ਦੇਸ਼ ਦੇ ਮਹਾਨ ਨਾਇਕਾਂ ਦੀ ਵਿਰਾਸਤ ਦੇ ਸਨਮਾਨ ਵਜੋਂ ਸੂਬੇ ਭਰ ਵਿੱਚ 15 ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਸਿਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ, ਸੰਧੂ ਕਲਾਂ (ਬਰਨਾਲਾ) ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਜਗਦੇਵ ਸਿੰਘ ਸਰਕਾਰੀ ਹਾਈ ਸਕੂਲ ਸੰਧੂ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘੁਗਿਆਣਾ (ਫਰੀਦਕੋਟ) ਦਾ ਨਾਮ ਬਦਲ ਕੇ ਸ਼ਹੀਦ ਨਾਇਕ ਸੁਰਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਹਾਈ ਸਕੂਲ, ਫਤਿਹਪੁਰ (ਮਾਨਸਾ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਸ. ਮੱਘਰ ਸਿੰਘ ਸਰਕਾਰੀ ਹਾਈ ਸਕੂਲ ਫਤਿਹਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਲੇਲ ਸਿੰਘ ਵਾਲਾ ਦਾ ਨਾਮ ਬਦਲ ਕੇ ਕਾਮਰੇਡ ਧਰਮ ਸਿੰਘ ਫੱਕਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਲੇਲ ਸਿੰਘ ਵਾਲਾ ਰੱਖਿਆ ਗਿਆ ਹੈ।

ਇਸਦੇ ਨਾਲ ਨਾਲ ਪੀ. ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ), ਭੀਖੀ (ਮਾਨਸਾ) ਦਾ ਨਾਮ ਬਦਲ ਕੇ ਸ਼ਹੀਦ ਕਾਂਸਟੇਬਲ ਜਸਵੰਤ ਸਿੰਘ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਮੁੰਡੇ), ਭੀਖੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਖਸ਼ੀਵਾਲਾ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਅਰਜਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖਸ਼ੀਵਾਲਾ, ਸਰਕਾਰੀ ਮਿਡਲ ਸਕੂਲ, ਲੁਬਾਣਿਆਂਵਾਲੀ (ਸ੍ਰੀ ਮੁਕਤਸਰ ਸਾਹਿਬ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਸਰਵਣ ਸਿੰਘ ਸਰਕਾਰੀ ਮਿਡਲ ਸਕੂਲ ਲੁਬਾਣਿਆਂਵਾਲੀ, ਸਰਕਾਰੀ ਹਾਈ ਸਕੂਲ, ਹਮੀਰਗੜ੍ਹ (ਸੰਗਰੂਰ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਗਿਆਨੀ ਮੁਕੰਦ ਸਿੰਘ ਸਰਕਾਰੀ ਹਾਈ ਸਕੂਲ ਹਮੀਰਗੜ੍ਹ, ਸਰਕਾਰੀ ਮਿਡਲ ਸਕੂਲ, ਦੁਲੱਦੀ (ਪਟਿਆਲਾ) ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਪਿਆਰਾ ਸਿੰਘ ਸਰਕਾਰੀ ਮਿਡਲ ਸਕੂਲ ਦੁਲੱਦੀ, ਸਰਕਾਰੀ ਹਾਈ ਸਕੂਲ, ਰਾਜਪੁਰਾ ਟਾਊਨ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਅਮੀਰ ਸਿੰਘ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਕੈਰੇ (ਬਰਨਾਲਾ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਸ਼੍ਰੀ ਗੁਰਦਿਆਲ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੈਰੇ ਰੱਖਿਆ ਗਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ, ਟੱਲੇਵਾਲ (ਬਰਨਾਲਾ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਸ਼੍ਰੀ ਤਾਰਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਟੱਲੇਵਾਲ, ਸਰਕਾਰੀ ਐਲੀਮੈਂਟਰੀ ਸਕੂਲ, ਹਰਰੰਗਪੁਰਾ ਪਿੰਡੀ (ਬਠਿੰਡਾ) ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਬੂਟਾ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਹਰਰੰਗਪੁਰਾ ਪਿੰਡੀ, ਸਰਕਾਰੀ ਪ੍ਰਾਇਮਰੀ ਸਕੂਲ, ਨੰਗਲ ਫਰੀਦਾ (ਪਠਾਨਕੋਟ) ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਰਾਈਫਲਮੈਨ ਜੈ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਨੰਗਲ ਫਰੀਦਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਡਰੋਲੀ ਖੁਰਦ (ਜਲੰਧਰ) ਦਾ ਨਾਮ ਬਦਲ ਕੇ ਸ਼ਹੀਦ ਕੁਲਵਿੰਦਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਡਰੋਲੀ ਖੁਰਦ ਰੱਖਿਆ ਗਿਆ ਹੈ।

ਕਿਹਾ ਕਿ ਉਨ੍ਹਾਂ ਵਲੋਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਯੋਗਦਾਨ ਨੂੰ ਉਨ੍ਹਾਂ ਦੀਆਂ ਤਸਵੀਰਾਂ ਸਮੇਤ ਸਕੂਲਾਂ ਵਿੱਚ ਪ੍ਰਦਰਸ਼ਿਤ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਕਦਰਾਂ-ਕੀਮਤਾਂ ਤੇ ਆਧਾਰਿਤ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ ਅਤੇ ਉਨ੍ਹਾਂ ਦੇ ਚਰਿੱਤਰ ਨੂੰ ਹੋਰ ਨਿਖਾਰ ਕੇ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਨਾਇਕਾਂ ਦੇ ਨਾਮ ਤੇ ਸਕੂਲਾਂ ਦਾ ਨਾਮ ਰੱਖਣ ਨਾਲ ਉਨ੍ਹਾਂ ਦੀ ਵਿਰਾਸਤ ਹਮੇਸ਼ਾ ਜੀਵੰਤ ਰਹੇਗੀ ਅਤੇ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਵਚਨਬੱਧਤਾ ਅਤੇ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ।

Continue Reading

Chandigarh

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ

Published

on

By

ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।

ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।

Continue Reading

Chandigarh

ਦੁਖ ਦਾ ਪ੍ਰਗਟਾਵਾ

Published

on

By

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Continue Reading

Latest News

Trending