Connect with us

Mohali

ਹਲਕਾ ਘਨੌਰ ਵਿੱਚ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿੱਚ 50 ਤੋਂ ਵੱਧ ਪਰਿਵਾਰ ਕਾਂਗਰਸ ਤੇ ‘ਆਪ’ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ

Published

on

ਘਨੌਰ, 31 ਜਨਵਰੀ (ਸ.ਬ.) ਹਲਕਾ ਘਨੌਰ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ 50 ਤੋਂ ਵੱਧ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਇਨ੍ਹਾਂ ਪਰਿਵਾਰਾਂ ਨੇ ਪਿੰਡ ਸਲੇਮਪੁਰ ਸੇਖਾਂ ਅਤੇ ਡਾਹਰੀਆ ਦੇ ਸੀਨੀਅਰ ਆਗੂ ਸ. ਹੀਰਾ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਤੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ।

ਇਸ ਮੌਕੇ ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਦਾ ਸੁਆਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇਕੋ-ਇੱਕ ਅਜਿਹੀ ਪਾਰਟੀ ਹੈ ਜੋ ਹਮੇਸ਼ਾ ਪੰਜਾਬ, ਪੰਥ ਅਤੇ ਪੰਜਾਬੀਆਂ ਦੇ ਹੱਕਾਂ ਲਈ ਡਟ ਕੇ ਖੜ੍ਹੀ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪਾਰਟੀ ਵਿੱਚ ਲਗਾਤਾਰ ਲੋਕਾਂ ਦਾ ਸ਼ਾਮਿਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੀ ਜਨਤਾ ਇੱਕ ਵਾਰ ਫਿਰ ਅਕਾਲੀ ਦਲ ਤੇ ਆਪਣਾ ਭਰੋਸਾ ਜਤਾ ਰਹੀ ਹੈ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਪਰਿਵਾਰਕ ਪਾਰਟੀ ਹੈ, ਜਿੱਥੇ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਅਤੇ ਅਧਿਕਾਰ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਨੇ ਹਮੇਸ਼ਾ ਪੇਂਡੂ ਵਿਕਾਸ, ਕਿਸਾਨਾਂ, ਨੌਜਵਾਨਾਂ, ਔਰਤਾਂ ਅਤੇ ਗਰੀਬ ਵਰਗ ਦੀ ਭਲਾਈ ਲਈ ਇਤਿਹਾਸਕ ਅਤੇ ਲੋਕਹਿਤੀ ਫੈਸਲੇ ਕੀਤੇ ਹਨ। ਉਹਨਾਂ ਕਿਹਾ ਕਿ ਕਾਂਗਰਸ ਅਤੇ ਆਪ ਨੇ ਸੱਤਾ ਵਿੱਚ ਰਹਿੰਦਿਆਂ ਸਿਰਫ਼ ਝੂਠੇ ਵਾਅਦੇ ਕੀਤੇ ਅਤੇ ਪੰਜਾਬ ਨੂੰ ਬਰਬਾਦੀ ਵੱਲ ਧੱਕਿਆ। ਕਾਂਗਰਸ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ, ਜਦਕਿ ਆਮ ਆਦਮੀ ਪਾਰਟੀ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਦੀ ਜਨਤਾ ਨਾਲ ਸਿਰਫ਼ ਵਿਸ਼ਵਾਸਘਾਤ ਹੀ ਕੀਤਾ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ, ਨਸ਼ਾ, ਅਪਰਾਧ ਅਤੇ ਮਾਫੀਆ ਰਾਜ ਫਿਰ ਤੋਂ ਸਿਰ ਚੁੱਕ ਰਿਹਾ ਹੈ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਸੱਤਾ ਵਿੱਚ ਹੋਵੇ ਜਾਂ ਨਾ ਹੋਵੇ, ਲੋਕਾਂ ਦੇ ਦੁੱਖ-ਸੁੱਖ ਵਿੱਚ ਸਾਥ ਨਿਭਾਇਆ ਹੈ। ਹੜ੍ਹਾਂ ਦੇ ਸਮੇਂ ਜਦੋਂ ਪੰਜਾਬ ਮੁਸੀਬਤ ਵਿੱਚ ਸੀ, ਤਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਗੇ ਵਧ ਕੇ ਲੋਕਾਂ ਦੀ ਰਾਸ਼ਨ, ਨਕਦ ਰਕਮ ਅਤੇ ਡੀਜ਼ਲ ਨਾਲ ਮਦਦ ਕੀਤੀ, ਪਰ ਉਸ ਸਮੇਂ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਅਤੇ ਕਾਂਗਰਸ ਦੇ ਵੱਡੇ ਲੀਡਰ ਲੋਕਾਂ ਤੋਂ ਲੁਕਦੇ ਰਹੇ।

ਇਸ ਮੌਕੇ ਸਲੇਮਪੁਰ ਸੇਖਾਂ ਤੋਂ ਬੀਬੀ ਬਿਮਲ ਕੌਰ, ਬੀਬੀ ਸਿੰਦਰ ਕੌਰ, ਬੀਬੀ ਸੁਖਵਿੰਦਰ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਭਜਨ ਕੌਰ, ਬੀਬੀ ਸੀਮਾ ਕੌਰ, ਬੀਬੀ ਕੈਲਾਸ਼ ਕੌਰ, ਬੀਬੀ ਮਲਕੀਤ ਕੌਰ, ਬੀਬੀ ਮਨਪ੍ਰੀਤ ਕੌਰ, ਬੀਬੀ ਸਰਬਜੀਤ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਸਰਬਜੀਤ ਕੌਰ, ਸ. ਡਿਪਟੀ ਸਿੰਘ. ਸ. ਭਜਨ ਸਿੰਘ. ਸ. ਲਾਲ ਸਿੰਘ, ਸ. ਚੰਨ ਸਿੰਘ, ਸ. ਜਸਮੇਰ ਸਿੰਘ,ਸ. ਨਿਹਾਲ ਸਿੰਘ,ਸ. ਬਚਿੱਤਰ ਸਿੰਘ, ਸ. ਮਨਪ੍ਰੀਤ ਸਿੰਘ, ਸ. ਜੱਜ ਸਿੰਘ, ਸ. ਹਜੂਰ ਸਿੰਘ, ਸ. ਗੁਰਦੇਵ ਸਿੰਘ, ਸ. ਜਗਤਾਰ ਸਿੰਘ, ਸ. ਗੁਰਤੇਜ ਸਿੰਘ, ਸ. ਅਮਨ ਸਿੰਘ, ਸ. ਕਸ਼ਮੀਰ ਸਿੰਘ, ਸ. ਸ਼ੇਰ ਸਿੰਘ, ਸ. ਕਿਸ਼ਨ ਸਿੰਘ, ਸ. ਮੱਖਣ ਸਿੰਘ, ਸ. ਗੁਰਦਿੱਤ ਸਿੰਘ, ਸ. ਜਗਵਿੰਦਰ ਸਿੰਘ ਜੱਗੀ, ਡਾਹਰੀਆ ਤੋਂ ਬੀਬੀ ਸੋਮ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਪਰਵੀਨ ਕੌਰ, ਬੀਬੀ ਵੀਨਾ ਕੌਰ, ਬੀਬੀ ਜਸਵੀਰ ਕੌਰ ਸ਼ਾਮਲ ਹੋਏ।

ਇਸ ਮੌਕੇ ਸ. ਬਲਵਿੰਦਰ ਸਿੰਘ, ਸ. ਗੁਲਜ਼ਾਰ ਸਿੰਘ, ਸ. ਜਗਤਾਰ ਸਿੰਘ ਜੱਗੀ ਤੇ ਬਲਾਕ ਸੰਮਤੀ ਉਮੀਦਵਾਰ ਬੀਬੀ ਸਿੰਦਰ ਕੌਰ ਆਦਿ ਵੀ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending