Connect with us

Mohali

ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ 14 ਅਗਸਤ ਨੂੰ ਜ਼ਿਲ੍ਹਿਆਂ ਵਿੱਚ ਸਾਂਝੀਆਂ ਮੀਟਿੰਗਾਂ ਕਰਕੇ ਵੱਖ ਵੱਖ ਮੰਤਰੀਆਂ ਦੇ ਘਰਾਂ ਦੇ ਬਾਹਰ ਧਰਨੇ ਦੇਣ ਦਾ ਐਲਾਨ

Published

on

 

ਐਸਏਐਸ ਨਗਰ, 12 ਅਗਸਤ (ਸ.ਬ.) ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ 14 ਅਗਸਤ ਨੂੰ ਜ਼ਿਲਿਆਂ ਵਿੱਚ ਸਾਂਝੀਆਂ ਮੀਟਿੰਗਾਂ ਕਰਕੇ ਵੱਧ ਵੱਖ ਮੰਤਰੀਆਂ ਦੇ ਘਰਾਂ ਦੇ ਬਾਹਰ ਧਰਨੇ ਦੇਣ ਦਾ ਐਲਾਨ ਕੀਤਾ ਗਿਆ ਹੈ। ਮੋਰਚੇ ਦੇ ਆਗੂਆਂ ਅਨੁਸਾਰ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ, ਸਾਰੇ ਕੈਬਨਿਟ ਮੰਤਰੀਆਂ, ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਨੂੰ ਮੰਗ ਪੱਤਰ ਦਿੱਤੇ ਜਾਣਗੇ।

ਇਸ ਸੰਬੰਧੀ ਮੋਰਚੇ ਵਲੋਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ ਦੇ ਘਰਾਂ ਸਾਹਮਣੇ ਧਰਨਾ ਦਿੱਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹੇ ਵਿੱਚ ਲਾਲਚੰਦ ਕਟਾਰੂਚੱਕ ਦੀ ਰਿਹਾਇਸ਼ ਅੱਗੇ ਧਰਨਾ ਹੋਵੇਗਾ। ਤਰਨਤਾਰਨ ਜ਼ਿਲ੍ਹੇ ਅਤੇ ਫਿਰੋਜ਼ਪੁਰ ਦੀ ਜੀਰਾ ਤਹਿਸੀਲ ਦਾ ਧਰਨਾ ਲਾਲਜੀਤ ਭੁੱਲਰ ਦੇ ਘਰ ਅੱਗੇ ਹੋਵੇਗਾ ਅਤੇ ਰੋਪੜ ਜ਼ਿਲ੍ਹਾ ਹਰਜੋਤ ਸਿੰਘ ਬੈਂਸ ਦੇ ਘਰ ਅੱਗੇ ਧਰਨਾ ਦੇਵੇਗਾ।

ਮੁਹਾਲੀ ਜ਼ਿਲ੍ਹੇ ਅਤੇ ਲੁਧਿਆਣਾ ਦੇ ਸਮਰਾਲਾ ਅਤੇ ਖੰਨਾ ਇਲਾਕੇ ਵਲੋਂ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਦੇ ਘਰ ਸਾਹਮਣੇ ਧਰਨਾ ਦਿੱਤਾ ਜਾਵੇਗਾ ਜਦੋਂਕਿ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਾ ਇਕਾਈਆਂ ਵਲੋਂ ਬਲਬੀਰ ਸਿੰਘ ਅਤੇ ਚੇਤਨ ਸਿੰਘ ਜੋੜਾਮਾਜਰਾ ਦੇ ਘਰਾਂ ਸਾਹਮਣੇ ਧਰਨਾ ਹੋਵੇਗਾ। ਫਤਿਹਗੜ੍ਹ ਸਾਹਿਬ ਜ਼ਿਲ੍ਹਾ ਬਲਬੀਰ ਸਿੰਘ ਦੇ ਘਰ ਅੱਗੇ ਸ਼ਾਮਲ ਹੋਵੇਗਾ। ਬਠਿੰਡਾ ਜ਼ਿਲ੍ਹਾ ਅਤੇ ਮੁਕਤਸਰ ਦਾ ਲੰਬੀ ਇਲਾਕਾ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਸਾਹਮਣੇ ਧਰਨਾ ਦੇਵੇਗਾ ਅਤੇ ਲੰਬੀ ਨੂੰ ਛੱਡ ਕੇ ਬਾਕੀ ਮੁਕਤਸਰ ਜ਼ਿਲਾ ਅਤੇ ਫਾਜ਼ਿਲਕਾ ਡਾ. ਬਲਜੀਤ ਕੌਰ ਦੇ ਘਰ ਸਾਹਮਣੇ ਇਕੱਠ ਕਰਣਗੇ। ਫਰੀਦਕੋਟ, ਮੋਗਾ ਜ਼ਿਲ੍ਹੇ ਅਤੇ ਜੀਰਾ ਤਹਿਸੀਲ ਨੂੰ ਛੱਡ ਕੇ ਬਾਕੀ ਫਿਰੋਜ਼ਪੁਰ ਜ਼ਿਲਾ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ ਇਕੱਠ ਕਰੇਗਾ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਰਿਹਾਇਸ਼ ਅਤੇ ਧੂਰੀ ਦਫਤਰ ਦੋਵੇਂ ਥਾਵਾਂ ਤੇ ਧਰਨੇ ਦਿੱਤੇ ਜਾਣਗੇ। ਸੰਗਰੂਰ ਰਿਹਾਇਸ਼ ਵਿਖੇ ਬਰਨਾਲਾ ਜ਼ਿਲ੍ਹੇ ਦਾ ਸੰਯੁਕਤ ਕਿਸਾਨ ਮੋਰਚਾ ਸ਼ਾਮਲ ਹੋਵੇਗਾ ਅਤੇ ਧੂਰੀ ਦਫਤਰ ਵਿਖੇ ਮਲੇਰਕੋਟਲਾ ਜ਼ਿਲ੍ਹਾ ਅਤੇ ਲੁਧਿਆਣਾ ਦੇ ਰਾਏਕੋਟ ਅਤੇ ਜਗਰਾਵਾਂ ਇਲਾਕੇ ਸ਼ਾਮਲ ਹੋਣਗੇ। ਸੰਗਰੂਰ ਵਿੱਚ ਅਮਨ ਅਰੋੜਾ ਦੇ ਸੁਨਾਮ ਵਿਖੇ ਘਰ ਸਾਹਮਣੇ ਧਰਨੇ ਵਿੱਚ ਮਾਨਸਾ ਜ਼ਿਲ੍ਹਾ ਸ਼ਾਮਲ ਹੋਵੇਗਾ।

ਜਲੰਧਰ ਅਤੇ ਕਪੂਰਥਲਾ ਜ਼ਿਲ੍ਹੇ ਬਲਕਾਰ ਸਿੰਘ ਦੇ ਘਰ ਅੱਗੇ ਧਰਨਾ ਲਾਉਣਗੇ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੀ ਗੜਸ਼ੰਕਰ ਤਹਿਸੀਲ ਨੂੰ ਛੱਡ ਕੇ ਬਾਕੀ ਜ਼ਿਲ੍ਹਾ ਬ੍ਰਹਮ ਸੰਕਰ ਜਿੰਪਾ ਦੇ ਘਰ ਅੱਗੇ ਧਰਨਾ ਦੇਵੇਗਾ। ਗੜਸ਼ੰਕਰ ਤਹਿਸੀਲ ਅਤੇ ਨਵਾਂ ਸ਼ਹਿਰ ਜ਼ਿਲ੍ਹਾ ਜੈ ਕਿਸ਼ਨ ਰੋੜੀ ਦੇ ਘਰ ਅੱਗੇ ਧਰਨਾ ਲਾਉਣਗੇ।

Continue Reading

Mohali

ਸੈਕਟਰ 74 ਅਤੇ ਸੈਕਟਰ 91 ਵਿੱਚ ਰੋਜ ਲਗਾਈ ਜਾਂਦੀ ਹੈ ਕੂੜੇ ਨੂੰ ਅੱਗ : ਰਾਮਦੀਪ ਕੌਰ

Published

on

By

ਜਹਿਰੀਲੀ ਹਵਾ ਕਾਰਨ ਲੋਕ ਹੋ ਰਹੇ ਹਨ ਬਿਮਾਰ

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਨਗਰ ਨਿਗਮ ਵਲੋਂ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਲਗਾਏ ਜਾਂਦੇ ਕੂੜੇ ਦੇ ਢੇਰ ਨੂੰ ਅੱਗ ਲਗਾਏ ਜਾਣ ਦੀ ਕਾਰਵਾਈ ਕਾਰਨ ਸ਼ਹਿਰ ਦਾ ਵਾਤਾਵਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਦੌਰਾਨ ਸੈਕਟਰ 74 ਵਿੱਚ ਪੁਰਾਣੇ ਡੰਪਿਗ ਮੈਦਾਨ ਵਾਲੀ ਥਾਂ ਦੇ ਨਾਲ ਅਤੇ ਸੈਕਟਰ 90-91 ਵਿੱਚ ਜਲ ਬੋਰਡ ਦੇ ਨੇੜੇ ਦੀ ਖਾਲੀ ਜਮੀਨ ਤੇ ਕੂੜਾ ਸੁੱਟਣ ਅਤੇ ਫਿਰ ਕੂੜੇ ਨੂੰ ਅੱਗ ਲਗਾਏ ਜਾਣ ਕਾਰਨ ਸਥਾਨਕ ਵਸਨੀਕਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈ ਰਹੀ ਹੈ।

ਇੱਥੇ ਜਿਕਰਯੋਗ ਹੈ ਕਿ ਸੈਕਟਰ 74 ਏ ਦੇ ਨਾਲ ਲੱਗਦੀ ਥਾਂ ਵਿੱਚ ਪਹਿਲਾਂ ਸਾਰੇ ਸ਼ਹਿਰ ਦਾ ਕੂੜਾ ਇਕੱਠਾ ਕਰਨ ਲਈ ਡੰਪਿੰਗ ਯਾਰਡ ਬਣਿਆ ਸੀ ਅਤੇ ਇਸ ਥਾਂ ਤੇ ਲੱਗਦੇ ਗੰਦਗੀ ਦੇ ਢੇਰਾਂ ਤੋਂ ਉਠਦੀ ਬਦਬੂ ਕਾਰਨ ਸਥਾਨਕ ਵਸਨੀਕ ਪਰੇਸ਼ਾਨ ਰਹਿੰਦੇ ਸਨ। ਇਸ ਸੰਬੰਧੀ ਸਥਾਨਕ ਵਸਨੀਕਾਂ ਵਲੋਂ ਮਾਣਯੋਗ ਅਦਾਲਤ ਵਿੱਚ ਮਾਮਲਾ ਦਾਇਰ ਕੀਤਾ ਗਿਆ ਸੀ ਜਿਸਤੇ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵਲੋਂ ਇਸ ਥਾਂ ਤੇ ਕੂੜਾ ਸੁੱਟਣ ਤੇ ਰੋਕ ਲਗਾ ਦਿੱਤੀ ਗਈ ਸੀ।

ਸਮਾਜਸੇਵੀ ਆਗੂ ਰਾਮਦੀਪ ਕੌਰ ਨੇ ਕਿਹਾ ਕਿ ਮਾਣਯੋਗ ਅਦਾਲਤ ਵਲੋਂ ਇੱਥੇ ਕੂੜਾ ਸੁੱਟਣ ਤੇ ਰੋਕ ਲਗਾਏ ਜਾਣ ਤੋਂ ਬਾਅਦ ਕੁੱਝ ਸਮਾਂ ਤਾਂ ਠੀਕ ਠਾਕ ਲੰਘਿਆ ਸੀ ਪਰੰਤੂ ਬਾਅਦ ਵਿੱਚ ਨਗਰ ਨਿਗਮ ਵਲੋਂ ਇਸ ਪੁਰਾਣੇ ਡੰਪਿੰਗ ਯਾਰਡ ਦੇ ਨੇੜੇ ਪੈਂਦੀ ਖਾਲੀ ਥਾਂ ਅਤੇ ਸੈਕਟਰ 90-91 ਦੇ ਜਲ ਬੋਰਡ ਦੇ ਨੇੜੇ ਦੀ ਥਾਂ ਤੇ ਕੂੜੇ ਦੇ ਢੇਰ ਲਗਾਉਣੇ ਆਰੰਭ ਕਰ ਦਿੱਤੇ। ਉਹਨਾਂ ਕਿਹਾ ਕਿ ਨਗਰ ਨਿਗਮ ਦੀਆਂ ਟਰਾਲੀਆਂ ਵਿੱਚ ਦਰਖਤਾਂ ਦੀ ਰਹਿੰਦ ਖੁਹੰਦ ਅਤੇ ਹੋਰ ਕੂੜਾ ਲਿਆ ਕੇ ਇੱਥੇ ਢੇਰ ਲਗਾ ਦਿੱਤੇ ਜਾਂਦੇ ਹਨ। ਉਹਨਾਂ ਕਿਹਾ ਕਿ ਕੂੜੇ ਦੇ ਇਹਨਾਂ ਢੇਰਾਂ ਵਿੱਚ ਰਾਤ ਵੇਲੇ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਕਾਰਨ ਇਸ ਖੇਤਰ ਵਿੱਚ ਹਰ ਪਾਸੇ ਜਹਿਰੀਲਾ ਧੂੰਆਂ ਫੈਲ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਨਗਰ ਨਿਗਮ ਨੂੰ ਕਈ ਵਾਰ ਸ਼ਿਕਾਇਤ ਵੀ ਕੀਤੀ ਗਈ ਹੈ ਪਰੰਤੂ ਕੋਈ ਸੁਣਵਾਈ ਨਹੀਂ ਹੁੰਦੀ ਅਤੇ ਵਸਨੀਕਾਂ ਨੂੰ ਪੱਲਿਉਂ ਟੈਕਰ ਮੰਗਵਾ ਕੇ ਇਹ ਅੱਗ ਬੁਝਾਉਣੀ ਪੈਂਦੀ ਹੈ। ਉਹਨਾਂ ਮੰਗ ਕੀਤੀ ਹੈ ਕਿ ਇਸ ਥਾਂ ਤੇ ਕੂੜੇ ਨੂੰ ਅੱਗ ਲਗਾਉਣ ਦੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਵੇ ਅਤੇ ਅੱਗ ਲਗਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।

Continue Reading

Mohali

ਗੁ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

Published

on

By

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਬੀਬੀ ਹਰਜਿੰਦਰ ਕੌਰ ਬਟਾਲਾ ਵਾਲਿਆਂ ਦੇ ਜੱਥੇ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਭਾਈ ਲਹਿਣਾ ਜੀ ਨੂੰ ਗੁਰਿਆਈ ਦੀ ਦਾਤ ਬਖਸ਼ ਕੇ ਗੁਰੂ ਅੰਗਦ ਦੇਵ ਜੀ ਬਣਾਉਣ ਦਾ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਭਾਈ ਨਰਿੰਦਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸੰਤ ਬਾਬਾ ਸਵਰਨ ਸਿੰਘ ਮਲਕਪੁਰ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਅੰਗਦ ਦੇਵ ਜੀ ਦੁਆਰਾ ਉਚਾਰਨ ਧੁਰ ਕੀ ਬਾਣੀ ਦੇ 62 ਸਲੋਕ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਸੁਭਾਇਮਾਨ ਹਨ ਉਨਾਂ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ।

ਇਸ ਤੋਂ ਇਲਾਵਾ ਭਾਈ ਜਸਵਿੰਦਰ ਸਿੰਘ ਲੁਧਿਆਣੇ ਵਾਲੇ, ਅਕਾਲ ਕਵੀਸ਼ਰੀ ਜੱਥਾ, ਭਾਈ ਪਰਵਿੰਦਰ ਸਿੰਘ, ਭਾਈ ਓਂਕਾਰ ਸਿੰਘ, ਭਾਈ ਗੁਰਵਿੰਦਰ ਸਿੰਘ, ਮਾਤਾ ਸੰਦਰ ਕੌਰ ਜੀ ਸਰਬ ਸਾਂਝੀ ਸੋਸਾਇਟੀ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਮਨਦੀਪ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

Continue Reading

Mohali

ਖਾਲਸਾ ਕਾਲਜ ਵਿੱਚ ਫੇਅਰਵੈਲ ਪਾਰਟੀ ਰੁਖ਼ਸਤ 2026 ਦਾ ਆਯੋਜਨ

Published

on

By

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਫੇਜ਼-3ਏ ਵਿੱਚ ਸਥਿਤ ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟਡੀਜ਼ ਵਿੱਚ ਕਾਲਜ ਦੀ ਪ੍ਰਿੰਸੀਪਲ ਡਾ. ਹਰਿਸ਼ ਕੁਮਾਰੀ ਦੀ ਅਗਵਾਈ ਹੇਠ ਫੇਅਰਵੈਲ ਪਾਰਟੀ ‘ਰੁਖ਼ਸਤ 2026’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੀ. ਕਾਮ, ਬੀ. ਕਾਮ ਆਨਰਜ਼, ਬੀ. ਬੀ. ਏ., ਬੀ. ਸੀ. ਏ., ਬੀ. ਏ., ਪੀ. ਜੀ. ਡੀ. ਸੀ. ਏ., ਐਮ. ਐਸ. ਸੀ. ਆਈ ਟੀ, ਐਮ. ਏ. ਸੋਸ਼ਿਓਲੋਜੀ, ਐਮ. ਬੀ. ਏ., ਐਮ. ਕਾਮ ਦੇ ਵਿਦਿਆਰਥੀਆਂ ਨੂੰ ਕਾਲਜ ਦੇ ਜੂਨੀਅਰ ਵਿਦਿਆਰਥੀਆਂ ਵੱਲੋਂ ਫੇਅਰਵੈਲ ਪਾਰਟੀ ਦਿੱਤੀ ਗਈ। ਇਸ ਮੌਕੇ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਤ ਦੌਰਾਨ ਮਿਸਟਰ ਅਤੇ ਮਿਸ ਫੇਅਰਵੈਲ, ਮਿਸਟਰ ਹੈਂਡਸਮ ਅਤੇ ਮਿਸ ਚਾਰਮਿੰਗ ਮੁਕਾਬਲੇ ਕਰਵਾਏ ਗਏ ਜਿਸ ਦੌਰਾਨ ਵਿਦਿਆਰਥੀਆਂ ਨੇ ਸੁੰਦਰ ਪਹਿਰਾਵਿਆਂ ਵਿੱਚ ਰੈਂਪ ਤੇ ਮਨਮੋਹਕ ਅੰਦਾਜ਼ ਵਿੱਚ ਵਾਕ ਕੀਤੀ। ਇਸ ਦੌਰਾਨ ਜੂਨੀਅਰ ਵਿਦਿਆਰਥੀਆਂ ਵੱਲੋਂ ਵੱਖ-ਵੱਖ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਲੋਕ ਗੀਤ, ਵੈਸਟਰਨ ਗਾਣੇ, ਡਾਂਸ ਆਦਿ ਸ਼ਾਮਲ ਸਨ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ।

ਮਿਸਟਰ ਅਤੇ ਮਿਸ ਫੇਅਰਵੈਲ ਮੁਕਾਬਲੇ ਵਿੱਚ ਬੀ. ਬੀ. ਏ. ਛੇਵੇਂ ਸੈਮਿਸਟਰ ਦੀ ਨੇਹਾ ਨੂੰ ਮਿਸ ਫੇਅਰਵੈਲ ਅਤੇ ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕੇਤਨ ਨੂੰ ਮਿਸਟਰ ਫੇਅਰਵੈਲ ਦਾ ਖਿਤਾਬ ਮਿਲਿਆ। ਇਸੇ ਤਰ੍ਹਾਂ, ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕਰਮਵੀਰ ਨੂੰ ਮਿਸਟਰ ਹੈਂਡਸਮ ਅਤੇ ਬੀ. ਕਾਮ ਛੇਵੇਂ ਸੈਮਿਸਟਰ ਦੀ ਪ੍ਰੀਤੀ ਨੂੰ ਮਿਸ ਚਾਰਮਿੰਗ ਦਾ ਖਿਤਾਬ ਦਿੱਤਾ ਗਿਆ।

ਸਮਾਗਮ ਦੇ ਅੰਤ ਵਿੱਚ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਦਿਆਰਥੀਆਂ ਅਤੇ ਕਾਲਜ ਸਟਾਫ ਮੈਂਬਰਾਂ ਲਈ ਮੁਫ਼ਤ ਐਸਟ੍ਰੋ ਵਰਕਸ਼ਾਪ ਵੀ ਆਯੋਜਿਤ ਕੀਤੀ।

Continue Reading

Latest News

Trending