Connect with us

Chandigarh

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਨੁਸਾਰ ਸਮਾਜ ਵਿੱਚ ਬਰਾਬਰਤਾ ਬਣਾਉਣ ਦੀ ਲੋੜ : ਜਸਵੀਰ ਸਿੰਘ ਗੜ੍ਹੀ

Published

on

ਪਿੰਡ ਕਾਂਸਲ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਵਿੱਚ ਸ਼ਿਰਕਤ ਕੀਤੀ

ਨਵਾਂ ਗਾਉਂ, 7 ਫਰਵਰੀ (ਸ.ਬ.) ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਹੈ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਨੁਸਾਰ ਸਮਾਨਤਾ ਅਤੇ ਸਭ ਲਈ ਬਰਾਬਰ ਮੌਕਿਆਂ ਵਾਲਾ ਸਮਾਜ ਸਿਰਜਣ ਦੀ ਲੋੜ ਹੈ। ਚੰਡੀਗੜ੍ਹ ਨੇੜਲੇ ਕਾਂਸਲ ਪਿੰਡ ਵਿੱਚ ਸਥਾਨਕ ਸੰਗਤ ਵੱਲੋਂ ਮਨਾਏ ਗਏ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੀ ਗੁਰਬਾਣੀ ਰਾਹੀਂ ਸਮਾਨਤਾ ਦਾ ਸੰਦੇਸ਼ ਦਿੱਤਾ ਅਤੇ ਇਹੀ ਸਿਧਾਂਤ ਭਾਰਤ ਦੇ ਸੰਵਿਧਾਨ ਦੇ ਆਰਟੀਕਲ 13 ਤੋਂ 17, 19, 25 ਅਤੇ 26 ਵਿੱਚ ਦਰਜ ਹਨ, ਜੋ ਧਰਮ ਦੀ ਆਜ਼ਾਦੀ, ਸਮਾਨਤਾ ਦਾ ਅਧਿਕਾਰ, ਜਾਤ-ਪਾਤ ਅਤੇ ਧਰਮ ਦੇ ਆਧਾਰ ਤੇ ਭੇਦਭਾਵ ਤੇ ਰੋਕ, ਰੁਜ਼ਗਾਰ ਵਿੱਚ ਬਰਾਬਰੀ ਅਤੇ ਕਾਨੂੰਨੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਐਸ.ਸੀ. ਕਮਿਸ਼ਨ ਵੀ ਇਨ੍ਹਾਂ ਹੀ ਮੂਲ ਸਿਧਾਂਤਾਂ ਤੇ ਕੰਮ ਕਰਦਿਆਂ ਕਮਜ਼ੋਰ ਵਰਗਾਂ ਨੂੰ ਨਿਆਂ ਦਿਵਾਉਣ ਲਈ ਵਚਨਬੱਧ ਹੈ, ਖ਼ਾਸ ਕਰਕੇ ਉਹਨਾਂ ਮਾਮਲਿਆਂ ਵਿੱਚ ਜਿੱਥੇ ਹੇਠਲੇ ਪੱਧਰ ਤੇ ਨਿਆਂ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਮਹਾਨ ਧਾਰਮਿਕ ਸ਼ਖ਼ਸੀਅਤਾਂ ਦੀਆਂ ਬਾਣੀਆਂ ਦਰਜ ਹਨ, ਜੋ ਮਨੁੱਖਤਾ ਅਤੇ ਸਮਾਨਤਾ ਦਾ ਵਿਸ਼ਵ-ਪੱਧਰੀ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੇ ਅਮਲ ਕਰਦੇ ਹੋਏ ਭੇਦਭਾਵ ਰਹਿਤ ਸਮਾਜ ਦੀ ਸਿਰਜਣਾ ਕੀਤੀ ਜਾਵੇ।

ਸਥਾਨਕ ਮਸਲੇ ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਸਲ ਪਿੰਡ ਵਿੱਚ ਇਸ ਸਮੇਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਅਤੇ ਸੰਵਿਧਾਨ ਦੇ ਰਚਨਹਾਰ ਡਾ. ਬੀ.ਆਰ. ਅੰਬੇਡਕਰ ਦੀ ਯਾਦ ਵਿੱਚ ਕੋਈ ਵੱਖਰੀ ਥਾਂ ਜਾਂ ਭਵਨ ਮੌਜੂਦ ਨਹੀਂ ਹੈ। ਉਹਨਾਂ ਸੰਬੰਧਿਤ ਅਧਿਕਾਰੀਆਂ ਨੂੰ ਧਾਰਮਿਕ ਅਤੇ ਸਮਾਜਿਕ ਇਕੱਠਾਂ ਲਈ ਉਚਿਤ ਥਾਂ ਅਲਾਟ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵੱਲੋਂ ਇਸ ਸਬੰਧੀ ਮਤਾ ਪਾਸ ਕੀਤਾ ਜਾ ਚੁੱਕਾ ਹੈ ਅਤੇ ਮਾਮਲਾ ਸਥਾਨਕ ਸਰਕਾਰ ਵਿਭਾਗ ਕੋਲ ਵਿਚਾਰਧੀਨ ਹੈ, ਜਿਸਦੀ ਉਹ ਨਿਯਮਿਤ ਤੌਰ ਤੇ ਪੈਰਵੀ ਕਰ ਰਹੇ ਹਨ। ਇਸ ਮੌਕੇ ਐਸ.ਡੀ.ਐਮ. ਖਰੜ ਦਿਵਿਆ ਪੀ., ਨਵਾਂ ਗਾਉਂ ਦੇ ਪ੍ਰਧਾਨ ਅਤੇ ਕੌਂਸਲਰ, ਸਮਾਗਮ ਕਮੇਟੀ ਦੇ ਮੈਂਬਰ ਭਾਗ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

Continue Reading

Chandigarh

ਪੰਜਾਬ ਪੁਲੀਸ ਵਲੋਂ ਸਰਹੱਦ ਪਾਰੋ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ 64.6 ਕਿਲੋ ਹੈਰੋਇਨ ਸਮੇਤ ਕਾਬੂ

Published

on

By

ਪਾਕਿਸਤਾਨੀ ਨਸ਼ਾ ਤਸਕਰ ਮੂਸਾ ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਜੁੜੇ ਹਨ ਗਿਰੋਹ ਦੇ ਤਾਰ

ਚੰਡੀਗੜ੍ਹ, 18 ਅਪ੍ਰੈਲ (ਸ.ਬ.) ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ (ਐਸ ਐਸ ਓ ਸੀ) ਅੰਮ੍ਰਿਤਸਰ ਯੂਨਿਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੁਲਜ਼ਮਾਂ ਨੂੰ 64.62 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਅਵਾਨ ਵਾਸਾਊ ਦੇ ਵਸਨੀਕ ਸਰਵਣ ਸਿੰਘ ਉਰਫ਼ ਗੁੱਜਰ ਅਤੇ ਅੰਮ੍ਰਿਤਸਰ ਦੇ ਪਿੰਡ ਦਿਆਲ ਰੰਗੜ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਇਸ ਗਿਰੋਹ ਦੇ ਪਾਕਿਸਤਾਨੀ ਤਸਕਰ ਮੂਸਾ (ਜਿਸਦਾ ਨਾਮ 532 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਵਿੱਚ ਸਾਹਮਣੇ ਆਇਆ ਸੀ) ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਵੀ ਸਬੰਧ ਹਨ। ਉਹਨਾਂ ਦੱਸਿਆ ਕਿ ਪੁਲੀਸ ਟੀਮ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ. ਐਸ. ਐਸ. ਓ. ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਸਰਵਣ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਤਲਾਹ ਤੇ ਹੋਰ ਛਾਣਬੀਣ ਕਰਦਿਆਂ ਪਤਾ ਲੱਗਿਆ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ਤੇ ਇਹ ਦੋਵੇਂ ਪ੍ਰਾਪਤ ਕੀਤੀ ਖੇਪ ਨੂੰ ਕਿਸੇ ਹੋਰ ਧਿਰ ਤੱਕ ਪਹੁੰਚਾਉਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਸ. ਐਸ. ਓ. ਸੀ. ਅੰਮ੍ਰਿਤਸਰ ਯੂਨਿਟ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਮਾਹਲ ਬਾਈਪਾਸ ਨੇੜਿਓਂ ਕਾਬੂ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਉਹਨਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਖੇਪ ਡਿਲੀਵਰ ਕਰਨ ਬਦਲੇ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

Continue Reading

Chandigarh

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

Published

on

By

ਚੰਡੀਗੜ੍ਹ, 18 ਅਪ੍ਰੈਲ (ਸ.ਬ.) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਪੰਜਾਬ ਭਵਨ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸ੍ਰੀਮਤੀ ਸੁਮਨਦੀਪ ਕੌਰ ਦੀ ਹਾਜ਼ਰੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਮੀਟਿੰਗ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਵਿਭਾਗ ਦਾ ਅਹਿਮ ਹਿੱਸਾ ਹਨ ਅਤੇ ਜ਼ਮੀਨੀ ਪੱਧਰ ਤੇ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਵਿਚਾਰ ਕਰਕੇ ਪੂਰਾ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਉਹਨਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜੋ ਮੰਗਾਂ ਸਰਕਾਰ ਪੱਧਰ ਤੇ ਹੱਲ ਹੋਣੀਆਂ ਹਨ, ਉਨ੍ਹਾਂ ਮੰਗਾਂ ਨੂੰ ਨਵੀਂ ਗਠਿਤ ਸਬ ਕਮੇਟੀ ਸਾਹਮਣੇ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦਾ ਹੱਲ ਵੀ ਤਰਜੀਹੀ ਅਧਾਰ ਤੇ ਕਢਿਆ ਜਾਵੇਗਾ।

Continue Reading

Chandigarh

ਵਿਸ਼ਵ ਲਿਵਰ ਦਿਵਸ ਮੌਕੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ

Published

on

By

ਚੰਡੀਗੜ੍ਹ,18 ਅਪ੍ਰੈਲ (ਸ.ਬ.) ਦੁਨੀਆ ਭਰ ਵਿੱਚ 19 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਵਿਸ਼ਵ ਲਿਵਰ ਦਿਵਸ ਦੇ ਮੌਕੇ ‘ਦ ਲੈਂਸੇਟ’ ਨੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਜਾਰੀ ਕੀਤੀ ਹੈ। ਰਿਪੋਰਟ ਮੁਤਾਬਕ ‘ਮੈਟਾਬੋਲਿਕ ਡਿਸਫੰਕਸ਼ਨ-ਅਸੋਸੀਏਟਿਡ ਸਟੀਏਟੋਟਿਕ ਲਿਵਰ ਡਿਜ਼ੀਜ਼’ (ਐਮਏਐਸਐਲਡੀ) ਦੇ ਮਾਮਲਿਆਂ ਵਿੱਚ 2050 ਤੱਕ ਤੇਜ਼ ਵਾਧਾ ਹੋਣ ਦੀ ਸੰਭਾਵਨਾ ਹੈ।

ਸਿਹਤ ਮਾਹਿਰਾਂ ਦਾ ਅੰਦਾਜ਼ਾ ਹੈ ਕਿ ਲਗਭਗ ਹਰ ਤਿੰਨ ਵਿੱਚੋਂ ਇੱਕ ਬਾਲਿਗ ਵਿਅਕਤੀ ਇਸ ਨਾਲ ਪ੍ਰਭਾਵਿਤ ਹੈ। ਇਹ ਐਸੀ ਬੀਮਾਰੀ ਹੈ ਜਿਸ ਦੇ ਲੱਛਣ ਅਕਸਰ ਉਸ ਵੇਲੇ ਸਾਹਮਣੇ ਆਉਂਦੇ ਹਨ ਜਦੋਂ ਗੰਭੀਰ ਨੁਕਸਾਨ ਹੋ ਚੁੱਕਾ ਹੁੰਦਾ ਹੈ। ‘ਦ ਲੈਂਸੇਟ’ ਵਲੋਂ ਆਪਣੇ ਅਧਿਐਨ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਮਰੀਜ਼ਾਂ ਦੀ ਗਿਣਤੀ 2023 ਵਿੱਚ 1.3 ਅਰਬ ਤੋਂ ਵੱਧ ਕੇ 2050 ਤੱਕ 1.8 ਅਰਬ ਹੋ ਸਕਦੀ ਹੈ। ਭਾਰਤ ਵਿੱਚ ਵੀ ਇਸੇ ਤਰ੍ਹਾਂ ਦਾ ਰੁਝਾਨ ਵੇਖਿਆ ਜਾ ਰਿਹਾ ਹੈ, ਖ਼ਾਸ ਕਰਕੇ ਸ਼ਹਿਰੀ ਅਬਾਦੀ ਅਤੇ ਉੱਚ-ਖ਼ਤਰਾ ਸਮੂਹਾਂ ਵਿੱਚ ਇਹ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ।

ਡਾਕਟਰਾਂ ਦੇ ਮੁਤਾਬਕ ‘ਹੈਪੇਟਾਈਟਿਸ-ਸੀ’ ਇਨਫੈਕਸ਼ਨ, ਸ਼ਰਾਬ ਦੀ ਵਰਤੋਂ ਅਤੇ ਬਦਲ ਰਹੀਆਂ ਖਾਣ-ਪੀਣ ਦੀਆਂ ਆਦਤਾਂ ਦੇ ਕਾਰਨ, ਸਥਿਤੀ ਹੋਰ ਗੰਭੀਰ ਹੋ ਰਹੀ ਹੈ। ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲਿਆਰੀ ਸਾਇੰਸਜ਼ (ਪੀਆਈਐਲਬੀਐਸ) ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਲਿਵਰ ਦੇ ਗੰਭੀਰ ਰੋਗਾਂ ਦੇ ਮੁੱਖ ਕਾਰਨਾਂ ਵਿੱਚ ਸ਼ਰਾਬ ਇੱਕ ਵੱਡਾ ਕਾਰਨ ਹੈ ਅਤੇ ਇਹ ਵਾਇਰਲ ਹੈਪੇਟਾਈਟਿਸ ਨਾਲ ਮਿਲ ਕੇ ਹਾਲਤ ਨੂੰ ਹੋਰ ਵੀ ਖਰਾਬ ਕਰ ਦਿੰਦੀ ਹੈ। ਫੈਟੀ ਲਿਵਰ ਡਿਜ਼ੀਜ਼ ਹੁਣ ਸ਼ਰਾਬ ਅਤੇ ਹੈਪੇਟਾਈਟਿਸ-ਸੀ ਦੇ ਨਾਲ ਇੱਕ ਮੁੱਖ ਕਾਰਨ ਵਜੋਂ ਉੱਭਰ ਰਹੀ ਹੈ। ਅਲਟਰਾ-ਪ੍ਰੋਸੈਸਡ ਖਾਣਾ, ਤਲੀਆਂ ਹੋਈਆਂ ਚੀਜ਼ਾਂ ਅਤੇ ਟ੍ਰਾਂਸ- ਫੈਟਸ ਦਾ ਲੰਬੇ ਸਮੇਂ ਤੱਕ ਸੇਵਨ ਸਮੱਸਿਆ ਨੂੰ ਵਧਾ ਰਿਹਾ ਹੈ।

Continue Reading

Latest News

Trending