Connect with us

Punjab

ਵਕੀਲਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਦਾਲਤੀ ਕੰਮਕਾਜ ਤੀਜੇ ਦਿਨ ਵੀ ਠੱਪ

Published

on

ਗੁਰਦਾਸਪੁਰ, 7 ਫਰਵਰੀ (ਸ.ਬ.) ਸੂਬੇ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਮੁਲਜ਼ਮਾਂ ਦੇ ਬਚਾਅ ਲਈ ਉਨ੍ਹਾਂ ਨੂੰ ਸਰਕਾਰੀ ਵਕੀਲ ਮੁਹੱਈਆ ਕਰਵਾਉਣ ਦੇ ਪ੍ਰਬੰਧ, ਗ੍ਰਾਮ ਨਿਆਲਿਆਂ ਦੀ ਸਥਾਪਨਾ ਅਤੇ ਐਕਸ਼ਨ ਪਲਾਨ ਕੇਸਾਂ ਦੇ ਵਿਰੋਧ ਵਿੱਚ ਪੰਜਾਬ ਭਰ ਦੇ ਵਕੀਲਾਂ ਨੇ ਇਸ ਸਮੇਂ ਮੋਰਚਾ ਖੋਲ੍ਹਿਆ ਹੋਇਆ ਹੈ। ਸੂਬੇ ਦੀਆਂ ਵੱਖ-ਵੱਖ ਜ਼ਿਲ੍ਹਾ ਤੇ ਸਬ ਡਿਵੀਜ਼ਨ ਬਾਰ ਐਸੋਸੀਏਸ਼ਨਾਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ 5 ਤੋਂ 7 ਫਰਵਰੀ ਤੱਕ ਅਦਾਲਤੀ ਕੰਮਕਾਜ ਠੱਪ ਰੱਖਣ ਦਾ ਫੈਸਲਾ ਕੀਤਾ ਗਿਆ। ਜ਼ਿਲ੍ਹਾ ਗੁਰਦਾਸਪੁਰ, ਪਠਾਨਕੋਟ, ਮੋਗਾ, ਨਵਾਂਸ਼ਹਿਰ, ਅੰਮ੍ਰਿਤਸਰ ਆਦਿ ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ਵਿੱਚ ਵਕੀਲਾਂ ਵੱਲੋਂ ਆਪਣਾ ਸੰਘਰਸ਼ ਵਿੱਢਿਆ ਗਿਆ ਹੈ।

ਜ਼ਿਲ੍ਹਾ ਬਾਰ ਐਸੋਸੀਏਸ਼ਨ ਗੁਰਦਾਸਪੁਰ ਦੇ ਪ੍ਰਧਾਨ ਐਡਵੋਕੇਟ ਰਾਜਪਾਲ ਸਿੰਘ ਤੇ ਵਾਈਸ ਪ੍ਰਧਾਨ ਹਰਪਾਲ ਸਿੰਘ ਗਿੱਲ ਨੇ ਆਪਣੀਆਂ ਮੰਗਾਂ ਬਾਰੇ ਦੱਸਦਿਆਂ ਕਿਹਾ ਕਿ ਵੱਖ-ਵੱਖ ਅਪਰਾਧਾਂ ਦੇ ਦੋਸ਼ ਵਿੱਚ ਗ੍ਰਿਫਤਾਰ ਮੁਲਜ਼ਮਾਂ ਦੇ ਬਚਾਅ ਲਈ ਉਨ੍ਹਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੇਣ ਦੇ ਮਕਸਦ ਨਾਲ ਕੰਟਰੈਕਟ ਦੇ ਆਧਾਰ ਤੇ ਲੀਗਲ ਏਡ ਡਿਫੈਂਸ ਕੌਂਸਲਾਂ ਦੀ ਨਿਯੁਕਤੀ ਕੀਤੀ ਗਈ ਹੈ। ਇੰਨਾਂ ਵਕੀਲਾਂ ਨੂੰ ਤਨਖਾਹ ਸਰਕਾਰ ਵੱਲੋਂ ਹੀ ਜਾਰੀ ਕੀਤੀ ਜਾਂਦੀ ਹੈ। ਇਸ ਪ੍ਰਣਾਲੀ ਨਾਲ ਜਿੱਥੇ ਵੱਡੇ ਪੱਧਰ ਤੇ ਹਜ਼ਾਰਾਂ-ਲੱਖਾਂ ਪ੍ਰਾਈਵੇਟ ਵਕੀਲਾਂ ਦਾ ਕੰਮਕਾਜ ਪ੍ਰਭਾਵਿਤ ਹੋਇਆ ਹੈ ਉੱਥੇ ਇਹ ਪਹਿਲੂ ਆਪਣੇ ਆਪ ਵਿੱਚ ਹੀ ਅਜੀਬ ਲੱਗਦਾ ਹੈ ਜਦੋਂ ਸਰਕਾਰੀ ਵਕੀਲ ਹੀ ਮੁਲਜ਼ਮ ਖ਼ਿਲਾਫ਼ ਅਦਾਲਤ ਵਿੱਚ ਦਲੀਲਾਂ ਦੇ ਰਿਹਾ ਹੁੰਦਾ ਹੈ ਅਤੇ ਸਰਕਾਰੀ ਵਕੀਲ ਹੀ ਉਸ ਮੁਲਜ਼ਮ ਦਾ ਬਚਾਅ ਕਰ ਰਿਹਾ ਹੁੰਦਾ ਹੈ। ਇਹ ਵਰਤਾਰਾ ਇਕ ਤਰ੍ਹਾਂ ਨਾਲ ਮੁਲਜ਼ਮਾਂ ਨੂੰ ਹੱਲਾਸ਼ੇਰੀ ਦੇਣ ਦੇ ਬਰਾਬਰ ਹੈ। ਇਸ ਲਈ ਸਮੁੱਚਾ ਵਕੀਲ ਭਾਈਚਾਰਾ ਅਜਿਹੇ ਡਿਫੈਂਸ ਕੌਂਸਲਾਂ ਦੇ ਪ੍ਰਬੰਧ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦਾ ਹੈ।

ਆਪਣੀ ਦੂਜੀ ਮੰਗ ਬਾਰੇ ਉਨ੍ਹਾਂ ਦੱਸਿਆ ਕਿ ਕੇਂਦਰ ਵੱਲੋਂ ਕੋਈ 15 ਸਾਲ ਪਹਿਲਾਂ ਗ੍ਰਾਮ ਨਿਆਲਿਆ ਐਕਟ ਪਾਸ ਕੀਤਾ ਗਿਆ ਸੀ। ਇਸ ਤਹਿਤ ਦੂਰ ਦੁਰਾਡੇ ਦੇ ਗ੍ਰਾਮੀਣ ਖੇਤਰਾਂ ਵਿੱਚ ਅਦਾਲਤਾਂ ਦੀ ਸਥਾਪਨਾ ਕਰਨ ਦੀ ਪ੍ਰਬੰਧ ਕੀਤਾ ਗਿਆ। ਬੇਸ਼ੱਕ ਕਈ ਪੱਛੜੇ ਸੂਬਿਆਂ ਦੇ ਅੰਦਰ ਅਜਿਹੇ ਗ੍ਰਾਮ ਨਿਆਲੇ ਦੀ ਸਥਾਪਨਾ ਠੀਕ ਹੋਵੇ ਪਰ ਪੰਜਾਬ ਵਿੱਚ ਇੰਨਾਂ ਦੀ ਕੋਈ ਲੋੜ ਨਹੀਂ। ਇੱਥੇ ਸੜਕਾਂ ਅਤੇ ਆਵਾਜਾਈ ਦੇ ਸਾਧਨ ਇੰਨੇ ਵਿਕਸਤ ਹਨ ਕਿ ਕਿਸੇ ਵੀ ਪਿੰਡ ਤੋਂ ਅਦਾਲਤ ਤੱਕ ਪਹੁੰਚਣ ਲਈ ਲਗਭਗ 30 ਮਿੰਟ ਦਾ ਸਮਾਂ ਹੀ ਲੱਗਦਾ ਹੈ। ਜੇਕਰ ਪਿੰਡਾਂ ਵਿੱਚ ਅਜਿਹੀਆਂ ਅਦਾਲਤਾਂ ਸਥਾਪਿਤ ਕੀਤੀਆਂ ਜਾਂਦੀਆਂ ਹਨ ਤਾਂ ਉਲਟਾ ਵਕੀਲਾਂ ਅਤੇ ਲੋਕਾਂ ਦਾ ਨੁਕਸਾਨ ਹੀ ਹੋਵੇਗਾ ਕਿਉਂਕਿ ਵਕੀਲਾਂ ਨੂੰ ਵਿਸ਼ੇਸ਼ ਰੂਪ ਵਿੱਚ ਕੇਸ ਦੀ ਪੈਰਵੀ ਕਰਨ ਪਿੰਡ ਵਿੱਚ ਜਾਣਾ ਹੋਵੇਗਾ ਜਿਸ ਨਾਲ ਆਮ ਲੋਕਾਂ ਦਾ ਖਰਚਾ ਵਧੇਗਾ। ਇਸ ਤੋਂ ਇਲਾਵਾ ਜ਼ਿਲ੍ਹਾ ਅਦਾਲਤਾਂ ਵਿੱਚ ਵਕੀਲਾਂ ਦੇ ਦਰਜਨਾਂ ਕੇਸ ਪ੍ਰਭਾਵਿਤ ਹੋਣਗੇ। ਉਨ੍ਹਾਂ ਹੋਰ ਦੱਸਿਆ ਕਿ ਅਦਾਲਤਾਂ ਵਿੱਚ ਸੁਣਵਾਈ ਦੌਰਾਨ ਜੋ ਕੇਸ ਪੁਰਾਣੇ ਹੋ ਜਾਂਦੇ ਹਨ ਉਨ੍ਹਾਂ ਨੂੰ ਐਕਸ਼ਨ ਪਲਾਨ ਕੇਸਾਂ ਦੀ ਕੈਟਾਗਿਰੀ ਵਿੱਚ ਪਾ ਦਿੱਤਾ ਜਾਂਦਾ ਹੈ। ਇਸ ਤਹਿਤ ਕੇਸ ਦੀ ਤਰੀਕ 4 ਜਾਂ 5 ਦਿਨ ਦੀ ਹੀ ਪੈਂਦੀ ਹੈ। ਜੇਕਰ ਕਿਸੇ ਵਕੀਲ ਦੇ 5-6 ਕੇਸ ਐਕਸ਼ਨ ਪਲਾਨ ਵਿੱਚ ਹਨ ਤਾਂ ਉਹ ਸਾਰੇ ਕੇਸਾਂ ਦੀ ਚੰਗੀ ਤਰ੍ਹਾਂ ਤਿਆਰੀ ਨਹੀਂ ਕਰ ਸਕਦਾ। ਇਸ ਨਾਲ ਵਕੀਲਾਂ ਉੱਤੇ ਮਾਨਸਿਕ ਬੋਝ ਵੱਧ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਆਪਣੀਆਂ ਮੰਗਾਂ ਦੀ ਪੂਰਤੀ ਲਈ ਵੀਰਵਾਰ ਨੂੰ ਬਾਰ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਦਾ ਇੱਕ ਵਫਦ ਰਿਡਰੈਸਲ ਕਮੇਟੀ ਨੂੰ ਮਿਲਿਆ। ਕਮੇਟੀ ਵੱਲੋਂ ਵਕੀਲਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਕਿਹਾ ਕਿ ਇਹ ਮੁੱਦੇ ਸੁਣਵਾਈ ਯੋਗ ਹਨ। ਕਮੇਟੀ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਸਬੰਧੀ ਸਾਰੇ ਪੁਆਇੰਟ ਵਿਸਥਾਰਤ ਰੂਪ ਵਿੱਚ ਉਨ੍ਹਾਂ ਨੂੰ ਸੌਂਪਣ।

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending