Connect with us

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਝਾਂਮਪੁਰ ਤੋਂ ਬੱਸ ਰਵਾਨਾ

Published

on

ਤਹਿਸੀਲਦਾਰ ਮਨਪ੍ਰੀਤ ਸਿੰਘ ਅਤੇ ਸਟੇਟ ਅਵਾਰਡੀ ਫੂਲਰਾਜ ਸਿੰਘ ਨੇ ਵਿਖਾਈ ਝੰਡੀ

ਐਸ ਏ ਐਸ ਨਗਰ, 9 ਫਰਵਰੀ (ਸ.ਬ.) ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਪਿੰਡ ਝਾਮਪੁਰ ਤੋਂ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਯਾਤਰਾ ਨੂੰ ਤਹਿਸੀਲਦਾਰ ਮਨਪ੍ਰੀਤ ਸਿੰਘ ਅਤੇ ਸਟੇਟ ਅਵਾਰਡੀ ਫੂਲਰਾਜ ਸਿੰਘ ਹੋਰਾਂ ਵੱਲੋਂ ਸਾਂਝੇ ਤੌਰ ਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਸਟੇਟ ਐਵਾਰਡੀ ਫੂਲਰਾਜ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਲਈ ਇੱਕ ਵਿਸ਼ੇਸ਼ ਪਹਿਲ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਯੋਜਨਾ ਦੇ ਤਹਿਤ ਮੁਹਾਲੀ ਦੇ ਵਿਧਾਇਕ ਸz. ਕੁਲਵੰਤ ਸਿੰਘ ਦੀ ਦੇਖਰੇਖ ਵਿੱਚ ਪਿੰਡ ਝਾਮਪੁਰ ਵਿਖੇ ਕੂਪਨ ਦੇ ਤਹਿਤ 40 ਯਾਤਰੀਆਂ ਦੀ ਚੋਣ ਕੀਤੀ ਗਈ ਸੀ। ਇਸ ਬਸ ਯਾਤਰਾ ਵਿੱਚ ਪਿੰਡ ਝਾਮਪੁਰ ਤੋਂ ਇਲਾਵਾ ਪਿੰਡ ਠਸਕਾ ਅਤੇ ਮਨਾਣਾ ਦੀਆਂ ਸੰਗਤਾਂ ਵੀ ਸ਼ਾਮਿਲ ਹਨ। ਤਿੰਨ ਦਿਨ ਅਤੇ ਦੋ ਰਾਤਾਂ ਦੀ ਇਸ ਧਾਰਮਿਕ ਯਾਤਰਾ ਮੌਕੇ ਆਉਣ ਜਾਣ ਲਈ ਮੁਫਤ ਏਸੀ ਬੱਸਾਂ ਦੀ ਸਹੂਲਤ ਸੰਗਤ ਦੇ ਰਹਿਣ ਲਈ ਏਸੀ ਕਮਰਿਆਂ ਦਾ ਪ੍ਰਬੰਧ ਅਤੇ ਸੰਗਤਾਂ ਨੂੰ ਤਿੰਨ ਤਿੰਨ ਸਮੇਂ ਦਾ ਖਾਣਾ ਪਾਣੀ ਦੋ ਵਾਰ ਦੀ ਚਾਹ ਅਤੇ ਸਨੈਕਸ ਵੀ ਦਿੱਤੇ ਜਾਣਗੇ।

ਉਹਨਾਂ ਦੱਸਿਆ ਕਿ ਯਾਤਰੀ ਸ੍ਰੀ ਦਰਬਾਰ ਸਾਹਿਬ ਅਤੇ ਵਾਘਾ ਬਾਰਡਰ ਜਾ ਕੇ ਵਾਪਸ ਮੁਹਾਲੀ ਪਰਤਣਗੇ ਅਤੇ ਫਿਰ ਇਹ ਬਸ ਦੁਬਾਰਾ ਹੋਰ 40 ਯਾਤਰੀ ਲੈ ਕੇ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ। ਉਹਨਾਂ ਦੱਸਿਆ ਕਿ ਇਸ ਯਾਤਰਾ ਵਿੱਚ ਸਿਰਫ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਹੀ ਯਾਤਰਾਂ ਦੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਹਨਾਂ ਦੱਸਿਆ ਕਿ ਰਜਿਸਟਰੇਸ਼ਨ ਤੋਂ ਬਾਅਦ ਯਾਤਰੀਆਂ ਦੀ ਚੋਣ ਡਰਾਅ ਰਾਹੀਂ ਪਿੰਡ, ਮਹੱਲਾ ਪੋਲਿੰਗ ਬੂਥ ਦੇ ਅਧਾਰ ਤੇ ਕੀਤੀ ਜਾਵੇਗੀ।

ਇਸ ਮੌਕੇ ਮੀਡੀਆ ਕੁਆਰਡੀਨੇਟਰ ਬਿਕਰਮ ਸਿੰਘ ਸੰਧੂ, ਗੁਰਮੀਤ ਸਿੰਘ, ਨਿਹਾਲ ਸਿੰਘ ਵਿਰਕ, ਸਰਪੰਚ ਹਰਪ੍ਰੀਤ ਕੌਰ, ਕੁਲਬੀਰ ਸਿੰਘ, ਨੰਬਰਦਾਰ ਜਸਵੀਰ ਸਿੰਘ, ਹਰਵਿੰਦਰ ਸਿੰਘ, ਬਲਵੀਰ ਸਿੰਘ ਕੈਂਥ, ਸਾਬਕਾ ਸਰਪੰਚ ਢੇਰੂ ਸਿੰਘ, ਗੋਪਾਲ ਸਿੰਘ, ਰਾਮ ਸਰੂਪ ਸਿੰਘ, ਰਾਮ ਸਿੰਘ, ਕੇਵਲ ਸਿੰਘ ਸਿੱਧੂ, ਮਨਪ੍ਰੀਤ ਸਿੰਘ, ਤਾਰਾ ਸਿੰਘ, ਮਨਪ੍ਰੀਤ ਕੌਰ, ਗੁਰਪ੍ਰੀਤ ਸਤਵਿੰਦਰ ਸਤਵਿੰਦਰ ਸਿੰਘ, ਗੁਰਦੀਪ ਸਿੰਘ, ਅਤੇ ਪਿੰਡ ਦੇ ਮੋਹਤਬਰ ਹਾਜ਼ਰ ਸਨ।

Continue Reading

Mohali

ਨਗਰ ਨਿਗਮ ਦੀ ਮੀਟਿੰਗ ਵਿੱਚ ਉੱਠਿਆ ਸਫਾਈ ਵਿਵਸਥਾ ਦੀ ਬਦਹਾਲੀ ਦਾ ਮੁੱਦਾ

Published

on

By

ਮੈਂਬਰਾਂ ਵਲੋਂ ਸਫਾਈ ਵਿਵਸਥਾ ਵਿੱਚ ਸੁਧਾਰ, ਨਵੇਂ ਸਫਾਈ ਕਰਮਚਾਰੀ ਭਰਤੀ ਕਰਨ ਅਤੇ ਟ੍ਰਾਲੀਆਂ ਦੀ ਖਰੀਦ ਕਰਨ ਦੀ ਮੰਗ

ਐਸ ਏ ਐਸ ਨਗਰ, 9 ਫਰਵਰੀ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੀ ਅੱਜ ਹੋਈ ਮੀਟਿੰਗ ਦੌਰਾਨ ਮੈਂਬਰਾਂ ਵਲੋਂ ਖ਼ਾਸ ਤੌਰ ਤੇ ਸ਼ਹਿਰ ਦੀ ਮਾੜੀ ਹੋ ਚੁੱਕੀ ਸਫਾਈ ਵਿਵਸਥਾ ਦਾ ਮੁੱਦਾ ਚੁੱਕਿਆ ਗਿਆ ਅਤੇ ਇਸ ਵਿੱਚ ਸੁਧਾਰ ਲਈ ਤੁਰੰਤ ਕਾਰਵਾਈ ਕਰਨ ਦੀ ਮੰਗ ਕੀੰਤੀ ਗਈ।

ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ ਮੀਟਿੰਗ ਦੌੌਰਾਨ ਮੈਂਬਰਾਂ ਵਲੋਂ ਸਫਾਈ ਵਿਵਸਥਾ ਦੀ ਬਦਹਾਲੀ ਅਤੇ ਸੜਕਾਂ ਦੀ ਮਾੜੀ ਹਾਲਤ ਵਿੱਚ ਸੁਧਾਰ ਦੀ ਮੰਗ ਕੀਤੀ ਗਈ। ਇਸ ਮੌਕੇ ਕੌਂਸਲਰ ਮਨਜੀਤ ਸਿੰਘ ਸੇਠੀ, ਰੁਪਿੰਦਰ ਕੌਰ, ਕੁਲਵੰਤ ਸਿੰਘ ਕਲੇਰ ਅਤੇ ਹੋਰਨਾਂ ਨੇ ਕਿਹਾ ਕਿ ਬੀ ਰੋਡਾਂ ਦੀ ਹਾਲਤ ਬਹੁਤ ਮਾੜੀ ਹੈ ਅਤੇ ਥਾਂ ਥਾਂ ਤੇ ਕੂੜੇ ਦੇ ਢੇਰ ਹਨ। ਉਹਨਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਵਿਸ਼ੇਸ਼ ਸਫਾਈ ਮੁਹਿੰਮ ਚਲਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰੰਤੂ ਜਮੀਨੀ ਪੱਧਰ ਤੇ ਇਹ ਮੁਹਿੰਮ ਕਿਤੇ ਨਜਰ ਨਹੀਂ ਆਉਂਦੀ।

ਇਸ ਮੌਕੇ ਕਿਹਾ ਗਿਆ ਕਿ ਨਾ ਤਾਂ ਸ਼ਹਿਰ ਵਿੱਚ ਲੋੜੀਂਦੇ ਸਫਾਈ ਕਰਮਚਾਰੀ ਹਨ ਅਤੇ ਨਾ ਹੀ ਕੂੜਾ ਲਿਜਾਣ ਵਾਸਤੇ ਲੋੜੀਂਦੀਆਂ ਟਰਾਲੀਆਂ ਹਨ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਦੀ ਹੱਦ ਵਿੱਚ ਵਾਧਾ ਹੋਣ ਤੋਂ ਬਾਅਦ ਹੁਣ ਨਗਰ ਨਿਗਮ ਦੇ ਅਧੀਨ ਹੋਰ ਵੱਡਾ ਖੇਤਰ ਆ ਗਿਆ ਹੈ ਜਿਸ ਕਾਰਨ ਇੱਥੇ ਘੱਟੋ-ਘੱਟ 450 ਸਫਾਈ ਕਰਮਚਾਰੀਆਂ ਅਤੇ 50 ਹੋਰ ਟਰਾਲੀਆਂ ਦੀ ਲੋੜ ਹੈ।

ਕੌਂਸਲਰਾਂ ਵਲੋਂ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਵੱਧਦੀ ਗਿਣਤੀ ਦਾ ਮੁੱਦਾ ਵੀ ਚੁੱਕਿਆ ਗਿਆ ਅਤੇ ਮੰਗ ਕੀਤੀ ਗਈ ਕਿ ਇਸ ਸੰਬੰਧੀ ਮਾਣਯੋਗ ਸੁਪਰੀਮ ਕੋਰਟ ਦੀਆਂ ਹਿਦਾਇਤਾਂ ਅਨੁਸਾਰ ਡਾਗ ਸ਼ੈਲਟਰ ਦੀ ਉਸਾਰੀ ਕੀਤੀ ਜਾਵੇ। ਇਸ ਤੇ ਕਮਿਸ਼ਨਰ ਪਰਮਿੰਦਰ ਸਿੰਘ ਨੇ ਕਿਹਾ ਕਿ ਇਸ ਵਾਸਤੇ ਗਮਾਡਾ ਤੋਂ ਜਮੀਨ ਮੰਗੀ ਗਈ ਹੈ ਅਤੇ ਕੁੱਤਿਆਂ ਦੀ ਨਸਬੰਦੀ ਦਾ ਕੰਮ ਆਰੰਭ ਕੀਤਾ ਜਾ ਰਿਹਾ ਹੈ।

ਕੌਂਸਲਰ ਗੁਰਪ੍ਰੀਤ ਕੌਰ ਵਲੋਂ ਪਿੰਡ ਮਟੌਰ ਵਿੱਚ ਸ਼ਾਮਲਾਤ ਜਮੀਨ ਤੇ ਕਬਜੇ ਦਾ ਮੁੱਦਾ ਚੁੱਕਦਿਆਂ ਇਹ ਕਬਜੇ ਖਤਮ ਕਰਵਾਉਣ ਦੀ ਮੰਗ ਕੀਤੀ ਗਈ। ਕੌਂਸਲਰ ਹਰਜੀਤ ਸਿੰਘ ਭੋਲੂ ਵਲੋਂ ਉਹਨਾਂ ਦੇ ਵਾਰਡ ਦੇ ਪਾਸ ਹੋਏ ਕੰਮਾਂ ਦੇ ਵਰਕ ਆਰਡਰ ਜਾਰੀ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਦੌਰਾਨ ਪੇਸ਼ ਕੀਤੇ ਗਏ ਮਤੇ ਪਾਸ ਕਰ ਦਿੱਤੇ ਗਏ।

Continue Reading

Mohali

ਪੱਤਰਕਾਰ ਦਵਿੰਦਰ ਸਿੰਘ ਦਾ ਸੜਕ ਹਾਦਸੇ ਵਿੱਚ ਦੇਹਾਂਤ

Published

on

By

ਐਸ ਏ ਐਸ ਨਗਰ, 9 ਫਰਵਰੀ (ਸ.ਬ.) ਅਜੀਤ ਦੇ ਸੀਨੀਅਰ ਪੱਤਰਕਾਰ ਸ. ਦਵਿੰਦਰ ਸਿੰਘ ਦੀ ਬੀਤੀ ਦੇਰ ਰਾਤ ਨੂੰ ਹੋਏ ਇਕ ਦਰਦਨਾਕ ਸੜਕ ਹਾਦਸੇ ਕਾਰਨ ਦਿਹਾਂਤ ਹੋ ਗਿਆ। ਉਹ ਬੀਤੀ ਦੇਰ ਰਾਤ ਇੱਕ ਵਿਆਹ ਦੀ ਪਾਰਟੀ ਤੋਂ ਵਾਪਸ ਆ ਰਹੇ ਸਨ ਜਦੋਂ ਸੈਕਟਰ 89 ਵਿੱਚ ਹਾਦਸੇ ਕਾਰਨ ਗੰਭੀਰ ਜ਼ਖਮੀ ਹੋ ਗਏ ਸਨ।

ਸ. ਦਵਿੰਦਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਅਜੀਤ ਅਖਬਾਰ ਨਾਲ ਜੁੜੇ ਸਨ ਅਤੇ ਉਹਨਾਂ ਨੇ ਮੁਹਾਲੀ ਅਤੇ ਚੰਡੀਗੜ੍ਹ ਤੋਂ ਐਂਕਰ ਵਜੋਂ ਵੀ ਸੇਵਾਵਾਂ ਨਿਭਾਈਆਂ। ਉਹ ਆਪਣੀ ਵਧੀਆ ਬੋਲਚਾਲ, ਮੈਦਾਨੀ ਰਿਪੋਰਟਿੰਗ ਅਤੇ ਪੱਤਰਕਾਰਤਾ ਪ੍ਰਤੀ ਸਮਰਪਣ ਲਈ ਜਾਣੇ ਜਾਂਦੇ ਸਨ। ਇਸ ਮੰਦਭਾਗੀ ਘਟਨਾ ਵਿਚ ਦਵਿੰਦਰ ਸਿੰਘ ਦੇ ਅਚਾਨਕ ਦੇਹਾਂਤ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੱਤਰਕਾਰ ਭਾਈਚਾਰੇ ਵਿਚ ਸੋਗ ਦੀ ਲਹਿਰ ਹੈ।

ਸz.ਦਵਿੰਦਰ ਸਿੰਘ ਦਾ ਅੱਜ ਬਾਅਦ ਦੁਪਹਿਰ ਉਹਨਾਂ ਦੇ ਪਿੰਡ ਸ਼ਮਸਪੁਰ (ਨੇੜੇ ਸਮਰਾਲਾ) ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਜੁੜੇ ਪਿੰਡ ਵਾਸੀਆਂ, ਮੁਹਾਲੀ ਦੇ ਪੱਤਰਕਾਰ ਭਾਈਚਾਰੇ ਦੇ ਮੈਂਬਰਾਂ, ਨਜਦੀਕੀ ਰਿਸ਼ਤੇਦਾਰਾਂ ਅਤੇ ਪਰਿਵਾਰ ਮੈਂਬਰਾਂ ਵਲੋਂ ਉਹਨਾਂ ਨੂੰ ਅੰਤਮ ਵਿਦਾਇਗੀ ਦਿੱਤੀ ਗਈ।

Continue Reading

Mohali

ਡਾ. ਸੁਖਜਿੰਦਰ ਸਿੰਘ ਬਾਜਵਾ ਨੇ ਮੁੱਖ ਖੇਤੀਬਾੜੀ ਅਫਸਰ ਵਜੋਂ ਚਾਰਜ ਸੰਭਾਲਿਆ

Published

on

By

ਐਸ ਏ ਐਸ ਨਗਰ, 9 ਫਰਵਰੀ (ਸ.ਬ.) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਵੱਲੋਂ ਬਤੌਰ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ.ਨਗਰ ਵਜੋਂ ਤੈਨਾਤ ਕੀਤੇ ਗਏ ਡਾ. ਸੁਖਜਿੰਦਰ ਸਿੰਘ ਬਾਜਵਾ ਵਲੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ।

ਚਾਰਜ ਸੰਭਾਲਣ ਮੌਕੇ ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ.ਨਗਰ ਵਿੱਚ ਕੰਮ ਕਰ ਰਹੇ ਵੱਖ ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਕਿਸਾਨ ਭਲਾਈ ਲਈ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਵੱਖ ਵੱਖ ਸਕੀਮਾਂ ਤਹਿਤ ਕਿਸਾਨਾਂ ਨੂੰ ਲਾਭ ਦੇਣ ਨੂੰ ਸੁਨਿਸਚਿਤ ਕੀਤਾ ਜਾਵੇ ਅਤੇ ਉਚ ਮਿਆਰੀ ਖੇਤੀ ਇਨਪੁਟਸ ਦੀ ਸਪਲਾਈ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ.ਗੁਰਮੇਲ ਸਿੰਘ ਨੇ ਸ਼ਿਰਕਤ ਕਰਦਿਆਂ ਡਾ. ਸੁਖਜਿੰਦਰ ਸਿੰਘ ਬਾਜਵਾ ਨੂੰ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ.ਨਗਰ ਦੀ ਨਿਯੁਕਤੀ ਲਈ ਸ਼ੁਭ ਇਛਾਵਾਂ ਭੇਂਟ ਕੀਤੀਆਂ।

Continue Reading

Latest News

Trending