Connect with us

Mohali

ਮੁਹਾਲੀ ਦੇ 16 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Published

on

ਐਸ. ਐਸ. ਪੀ., ਐਸ. ਪੀ. ਅਤੇ ਡੀ. ਐਸ. ਪੀ. ਵੱਲੋਂ ਸਰਚ ਟੀਮਾਂ ਦੀ ਅਗਵਾਈ, ਸਕੂਲ ਖਾਲੀ ਕਰਵਾਏ

ਐਸ ਏ ਐਸ ਨਗਰ, 11 ਫਰਵਰੀ (ਸ.ਬ.) ਅੱਜ ਸਵੇਰੇ ਮੁਹਾਲੀ ਸ਼ਹਿਰ ਦੇ ਕਰੀਬ 16 ਸਕੂਲਾਂ ਅਤੇ ਜ਼ੀਰਕਪੁਰ ਤੇ ਖਰੜ ਦੇ ਇੱਕ-ਇੱਕ ਸਕੂਲ ਨੂੰ ਭੇਜੇ ਗਏ ਬੰਬ ਹੋਣ ਦੀ ਧਮਕੀ ਭਰੇ ਈਮੇਲ ਮਿਲਣ ਤੋਂ ਬਾਅਦ ਮੁਹਾਲੀ ਪੁਲੀਸ ਵਲੋਂ ਸਕੂਲਾਂ ਨੂੰ ਖਾਲੀ ਕਰਵਾ ਕੇ ਸਕੂਲਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਗਈ। ਇਸ ਦੌਰਾਨ ਬੰਬ ਨਿਰੋਧਕ ਦਸਤੇ ਅਤੇ ਡਾਗ ਸਕੁਐਡ ਦੀ ਵੀ ਮਦਦ ਲਈ ਗਈ। ਹਾਲਾਂਕਿ ਕੁੱਝ ਵੀ ਬਰਾਮਦ ਨਹੀਂ ਹੋਇਆ। ਇਸ ਦੌਰਾਨ ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਸਮੇਤ ਐਸ.ਪੀ. ਅਤੇ ਡੀ.ਐਸ.ਪੀ. ਪੱਧਰ ਦੇ ਅਧਿਕਾਰੀਆਂ ਵਲੋਂ ਸਰਚ ਟੀਮਾਂ ਦੀ ਅਗਵਾਈ ਕੀਤੀ ਅਤੇ ਸਕੂਲਾਂ ਦੀ ਮੁਕੰਮਲ ਜਾਂਚ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਧਮਕੀ ਭਰੀ ਈਮੇਲ ਵਿੱਚ ਇਸ ਕਾਰਵਾਈ ਦੀ ਜ਼ਿੰਮੇਵਾਰੀ ਖਾਲਿਸਤਾਨ ਨੈਸ਼ਨਲ ਆਰਮੀ ਵੱਲੋਂ ਲਈ ਗਈ ਹੈ।

ਇਸ ਦੌਰਾਨ ਸੈਕਟਰ-67 ਦੇ ਇੱਕ ਸਕੂਲ ਦੇ ਬਾਹਰ ਮੀਡੀਆ ਨਾਲ ਗੱਲ ਕਰਦਿਆਂ ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਇਹ ਧਮਕੀ ਭਰੇ ਈਮੇਲ ਸਵੇਰੇ ਲਗਭਗ 7:30 ਤੋਂ 8:00 ਵਜੇ ਦਰਮਿਆਨ ਨਿੱਜੀ ਸਕੂਲਾਂ ਨੂੰ ਮਿਲੇ। ਈ ਮੇਲ ਤੇ ਧਮਕੀ ਮਿਲਣ ਦੀ ਜਾਣਕਾਰੀ ਮਿਲਦਿਆਂ ਹੀ ਪੁਲੀਸ ਟੀਮਾਂ, ਐਂਟੀ-ਸਾਬੋਟਾਜ ਟੀਮਾਂ ਅਤੇ ਬੰਬ ਨਿਰੋਧਕ ਦਸਤਿਆਂ ਸਮੇਤ ਤੁਰੰਤ ਸਕੂਲਾਂ ਵਿੱਚ ਪਹੁੰਚ ਗਈਆਂ।

ਉਨ੍ਹਾਂ ਕਿਹਾ ਕਿ ਗੁਆਂਢੀ ਜ਼ਿਲ੍ਹਿਆਂ ਫਤਹਿਗੜ੍ਹ ਸਾਹਿਬ ਅਤੇ ਰੋਪੜ ਤੋਂ ਵਾਧੂ ਫੋਰਸ ਮੰਗਵਾਈ ਗਈ ਅਤੇ ਇਸਦੇ ਇਲਾਵਾ ਚੰਡੀਗੜ੍ਹ ਮੁੱਖ ਦਫ਼ਤਰ ਤੋਂ ਆਈਆਂ ਵਿਸ਼ੇਸ਼ ਟੀਮਾਂ ਦੇ ਸਹਿਯੋਗ ਨਾਲ ਲਗਭਗ ਢਾਈ ਘੰਟਿਆਂ ਵਿੱਚ ਸਾਰੇ ਸਕੂਲਾਂ ਦੀ ਚੈਕਿੰਗ ਮੁਕੰਮਲ ਕਰ ਲਈ ਗਈ। ਸਰਚ ਓਪਰੇਸ਼ਨ ਐਸ.ਪੀ. ਸਿਟੀ ਦਿਲਪ੍ਰੀਤ ਸਿੰਘ ਐਸ.ਪੀ. ਨਵਨੀਤ ਸਿੰਘ ਮਾਹਲ, ਮੋਹਿਤ ਅਗਰਵਾਲ, ਸੁਖਨਾਜ ਸਿੰਘ, ਰਮਨਦੀਪ ਸਿੰਘ ਅਤੇ ਤਲਵਿੰਦਰ ਸਿੰਘ ਗਿੱਲ; ਡੀ.ਐਸ.ਪੀ. ਸਿਟੀ-1 ਪ੍ਰਿਥਵੀ ਸਿੰਘ ਚਾਹਲ, ਡੀ.ਐਸ.ਪੀ. ਸਿਟੀ-2 ਹਰਸਿਮਰਨ ਸਿੰਘ ਬੱਲ ਅਤੇ ਸਾਰੇ ਐਸ.ਐਚ.ਓਜ਼ ਵੱਲੋਂ ਕੀਤੀ ਗਈ।

ਜਿਨ੍ਹਾਂ ਸਕੂਲਾਂ ਵਿੱਚ ਚੈਕਿੰਗ ਕੀਤੀ ਗਈ, ਉਨ੍ਹਾਂ ਵਿੱਚ ਐਮਿਟੀ ਸਕੂਲ, ਦੂਨ ਸਕੂਲ, ਲਰਨਿੰਗ ਪਾਥਸ, ਗੁਰੁਕੁਲ ਸਕੂਲ, ਵਿਵੇਕ ਹਾਈ ਸਕੂਲ, ਪੈਰਾਗਨ ਸਕੂਲ, ਵਾਈ.ਪੀ.ਐਸ., ਸੇਂਟ ਮੇਰੀਜ਼ ਸਕੂਲ, ਮਾਨਵ ਰਚਨਾ ਸਕੂਲ, ਲਾਰੈਂਸ ਸਕੂਲ, ਜੈਮ ਪਬਲਿਕ ਸਕੂਲ, ਰਾਮ ਤੀਰਥ ਸਕੂਲ, ਸ਼ਿਵਾਲਿਕ ਪਬਲਿਕ ਸਕੂਲ ਅਤੇ ਸੰਤ ਈਸ਼ਰ ਸਿੰਘ ਸਕੂਲ ਸਮੇਤ ਹੋਰ ਸਕੂਲ ਸ਼ਾਮਲ ਸਨ। ਉਹਨਾਂ ਦੱਸਿਆ ਕਿ ਤਲਾਸ਼ੀ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਹੀ ਸਾਰੇ ਸਕੂਲਾਂ ਨੂੰ ਵਿਦਿਆਰਥੀਆਂ ਅਤੇ ਸਟਾਫ ਲਈ ਖਾਲੀ ਕਰਵਾ ਕੇ ਬੰਦ ਕਰ ਦਿੱਤਾ ਗਿਆ ਸੀ। ਪ੍ਰਮਾਤਮਾ ਦੀ ਕਿਰਪਾ ਨਾਲ ਕਿਸੇ ਵੀ ਥਾਂ ਤੋਂ ਕੋਈ ਵੀ ਧਮਾਕੇਖੇਜ਼ ਸਮੱਗਰੀ ਨਹੀਂ ਮਿਲੀ।

ਐਸ.ਐਸ.ਪੀ. ਨੇ ਕਿਹਾ ਕਿ ਮੁਹਾਲੀ ਪੁਲੀਸ ਅਜਿਹੀਆਂ ਘਟਨਾਵਾਂ ਪ੍ਰਤੀ ਪੂਰੀ ਤਰ੍ਹਾਂ ਚੌਕਸ ਹੈ। ਐਫ. ਆਈ. ਆਰ ਦਰਜ ਕੀਤੀ ਜਾ ਰਹੀ ਹੈ ਅਤੇ ਧਮਕੀ ਭਰੇ ਈਮੇਲ ਦੇ ਮੂਲ ਦਾ ਪਤਾ ਲਗਾਉਣ ਅਤੇ ਵਿਸਥਾਰਪੂਰਵਕ ਜਾਂਚ ਲਈ ਕੇਸ ਸਾਇਬਰ ਪੁਲੀਸ ਸਟੇਸ਼ਨ, ਫੇਜ਼-7, ਮੁਹਾਲੀ ਨੂੰ ਸੌਂਪ ਦਿੱਤਾ ਗਿਆ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending