Connect with us

Mohali

ਮੁਹਾਲੀ ਪੁਲੀਸ ਵਲੋਂ ਕਰੋੜਾਂ ਰੁਪਏ ਦੀਆਂ ਠੱਗੀਆਂ ਮਾਰਨ ਵਾਲਾ ਇਮੀਗ੍ਰੇਸ਼ਨ ਏਜੰਟ ਕਾਬੂ

Published

on

ਸੀ.ਪੀ 67 ਮਾਲ ਵਿੱਚ ਚਲਾ ਰਿਹਾ ਸੀ ਦਫਤਰ, ਪਹਿਲਾਂ ਵੀ ਬਦਲ ਚੁੱਕਿਆ ਹੈ ਕਈ ਦਫਤਰ

ਐਸ ਏ ਐਸ ਨਗਰ, 14 ਫਰਵਰੀ (ਸ.ਬ.) ਮੁਹਾਲੀ ਪੁਲੀਸ ਵਲੋਂ ਕਰੋੜਾਂ ਰੁਪਏ ਦੀਆਂ ਠੱਗੀਆਂ ਮਾਰਨ ਵਾਲਾ ਇਮੀਗ੍ਰੇਸ਼ਨ ਏਜੰਟ ਕਰਨਦੀਪ ਸਿੰਘ ਉਰਫ ਹੈਰੀ ਨੂੰ ਕਾਬੂ ਕੀਤਾ ਹੈ। ਇਹ ਵਿਅਕਤੀ ਪਿਛਲੇ ਦੋ ਸਾਲ ਤੋਂ ਸੀ.ਪੀ 67 ਮਾਲ ਵਿੱਚ ਕੇਅਰ ਆਫ ਸਾਈਨ ਵੀਜਾ ਦੇ ਨਾਮ ਤੇ ਦਫਤਰ ਚਲਾ ਰਿਹਾ ਸੀ।

ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਅਕਤੂਬਰ 2025 ਵਿੱਚ ਆਈ ਪੀ ਸੀ ਦੀ ਧਾਰਾ 406,0420, 120ਬੀ ਦੇ ਤਹਿਤ ਦਰਜ ਹੋਏ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਕਰਨਦੀਪ ਸਿੰਘ ਉਰਫ ਹੈਰੀ, ਰਾਜਵੀਰ ਕੌਰ ਅਤੇ ਇਸਦੇ ਪਾਰਟਨਰ ਬਿਕਰਮਦੀਪ ਸਿੰਘ ਸਿੰਘ ਉਰਫ ਫਤਹਿ ਵਲੋਂ ਸੀ.ਪੀ 67 ਮਾਲ ਵਿਖੇ ਕੇਅਰ ਆਫ ਸਾਈਨ ਵੀਜਾ ਦੇ ਨਾਮ ਤੇ ਇਮੀਗ੍ਰੇਸ਼ਨ ਦਾ ਕੰਮ ਕਰਨ ਦੇ ਬਹਾਨੇ ਭੋਲੇ ਭਾਲੇ ਲੋਕਾਂ ਨਾਲ ਠੱਗੀ ਮਾਰੀ ਜਾਂਦੀ ਸੀ। ਇਸ ਸੰਬੰਧੀ ਪੁਲੀਸ ਨੂੰ ਕਰਨਦੀਪ ਸਿੰਘ ਦੇ ਖਿਲਾਫ ਭੋਲੇ-ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਸਬੰਧੀ 7-8 ਦਰਖਾਸਤਾਂ ਮਿਲੀਆਂ ਹਨ।

ਉਹਨਾਂ ਦੱਸਿਆ ਕਿ ਇਹ ਵਿਅਕਤੀ ਆਪਣੇ ਦਫਤਰ ਵਿੱਚ ਆਉਣ ਵਾਲੇ ਵਿਦੇਸ਼ ਜਾਣ ਦੇ ਚਾਹਵਾਨ ਲੋਕਾਂ ਨੂੰ ਫਸਾ ਕੇ ਉਹਨਾਂ ਤੋਂ ਪੈਸੇ ਵਸੂਲਦੇ ਸਨ। ਉਸ ਵਿਅਕਤੀ ਨੂੰ ਨਾ ਤਾਂ ਵਿਦੇਸ਼ ਭੇਜਿਆ ਜਾਂਦਾ ਸੀ ਅਤੇ ਨਾ ਹੀ ਉਸਦੇ ਪੈਸੇ ਮੋੜੇ ਜਾਂਦੇ ਸੀ। ਇਹ ਇੰਨੇ ਸ਼ਾਤਿਰ ਹਨ ਕਿ ਇਹਨਾਂ ਨੇ ਸੁਰਖਿਆ ਕਰਮਚਾਰੀਆਂ ਵਿੱਚ ਇਹਨਾਂ ਨੇ ਆਪਣੇ ਬੰਦੇ ਖੜ੍ਹੇ ਕੀਤੇ ਹੁੰਦੇ ਸੀ ਜਿਹੜੇ ਇਹਨਾਂ ਦੇ ਦਫਤਰ ਦਾ ਨਾਮ ਪੁੱਛਣ ਤੇ ਸਿਰਫ ਉਹਨਾਂ ਨੂੰ ਹੀ ਉੱਪਰ ਜਾਣ ਦਿੰਦੇ ਸੀ ਜਿਹਨਾਂ ਨੇ ਇਹਨਾਂ ਕੋਲ ਪੈਸੇ ਜਮ੍ਹਾ ਕਰਵਾਉਣੇ ਹੁੰਦੇ ਸਨ ਅਤੇ ਜਿਹੜੇ ਵਿਅਕਤੀ ਪੈਸੇ ਵਾਪਸ ਲੈਣ ਆਉਂਦੇ ਸੀ ਉਹਨਾਂ ਨੂੰ ਥੱਲਿਉਂ ਹੀ ਵਾਪਸ ਮੋੜ ਦਿੱਤਾ ਜਾਂਦਾ ਸੀ।

ਉਹਨਾਂ ਦੱਸਿਆ ਕਿ ਪੁਲੀਸ ਜਾਂਚ ਵਿੱਚ ਸਾਮ੍ਰਣੇ ਆਇਆ ਹੈ ਕਿ ਇਹ ਵਿਅਕਤੀ 2022 ਤੋਂ ਇਮੀਗ੍ਰੇਸ਼ਨ ਦਾ ਕੰਮ ਕਰਦਾ ਹੈ ਅਤੇ ਇਸਦੇ ਖਿਲਾਫ ਹੋਰ ਵੀ ਕਾਫੀ ਲੋਕਾਂ ਵਲੋਂ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਮੋਟੀ ਰਕਮ ਵਸੂਲ ਕਰਕੇ ਠੱਗੀ ਮਾਰਨ ਸਬੰਧੀ ਦਰਖਾਸਤਾਂ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਪੁਲੀਸ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਆਰੋਪੀ ਵਲੋਂ ਉਕਤ ਮੁਕੱਦਮੇ ਵਿੱਚ ਕਰੀਬ 1.5 ਕਰੋੜ ਦੀ ਠੱਗੀ ਮਾਰੀ ਗਈ ਹੈ ਅਤੇ ਇਸਤੋਂ ਇਲਾਵਾ ਆਰੋਪੀ ਦੇ ਖਿਲਾਫ ਜਿਹੜੀਆਂ ਹੋਰ ਦਰਖਾਸਤਾਂ ਹਨ ਉਹਨਾਂ ਵਿੱਚ ਵੀ 2-3 ਕਰੋੜ ਦੀ ਠੱਗੀ ਮਾਰਨ ਦੀ ਗੱਲ ਸਾਹਮਣੇ ਆਈ ਹੈ। ਉਹਨਾਂ ਦੱਸਿਆ ਕਿ ਇਸ ਵਿਅਕਤੀ ਵਲੋਂ ਕਈ ਭੋਲੇ-ਭਾਲੇ ਲੋਕਾਂ ਨੂੰ ਵਿਦੇਸ਼ ਅਮਰੀਕਾ ਭੇਜਣ ਲਈ ਡੌਕੀ ਵੀ ਲਗਵਾਈ ਹੈ, ਜਿਸਦੀ ਪੁੱਛਗਿੱਛ ਕੀਤੀ ਜਾ ਰਹੀ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending