Connect with us

Mohali

ਪੁਣੇ ਦੇ ਡਾ. ਡੀ.ਵਾਈ. ਪਾਟਿਲ ਕਾਲਜ ਆਫ ਨਰਸਿੰਗ ਦੀ ਟੀਮ ਵਲੋਂ ਰਤਨ ਕਾਲਜ ਦਾ ਦੌਰਾ

Published

on

40-50 ਵਿਦਿਆਰਥੀਆਂ ਨੇ ਅਕਾਦਮਿਕ ਜਾਣਕਾਰੀ ਇਕੱਤਰ ਕੀਤੀ

ਐਸ ਏ ਐਸ ਨਗਰ, 17 ਫਰਵਰੀ (ਸ.ਬ.) ਪੁਣੇ ਦੇ ਡਾ. ਡੀ.ਵਾਈ. ਪਾਟਿਲ ਕਾਲਜ ਆਫ਼ ਨਰਸਿੰਗ ਦੇ ਲਗਭਗ 40-50 ਨਰਸਿੰਗ ਵਿਦਿਆਰਥੀਆਂ ਨੇ ਹਾਲ ਹੀ ਵਿੱਚ ਇੱਕ ਵਿਦਿਅਕ ਦੌਰੇ ਦੌਰਾਨ ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ ਆਫ਼ ਨਰਸਿੰਗ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਅਕਾਦਮਿਕ ਟੀਮ ਵਿੱਚ ਸਹਾਇਕ ਪ੍ਰੋਫੈਸਰ ਅਵਨੀ ਨਾਇਕ ਅਤੇ ਕਲੀਨਿਕਲ ਅਸਿਸਟੈਂਟ ਅਕਸ਼ਿਤਾ ਸ਼ਾਮਲ ਸਨ। ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ ਆਫ਼ ਨਰਸਿੰਗ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਵੱਖ-ਵੱਖ ਸੰਸਥਾਵਾਂ ਦੀ ਵਿਦਿਅਕ ਵਿਧੀ, ਸਿਖਲਾਈ ਸਹੂਲਤਾਂ ਅਤੇ ਵਿਹਾਰਕ ਸਿੱਖਿਆ ਪ੍ਰਣਾਲੀਆਂ ਤੋਂ ਜਾਣੂ ਕਰਵਾਉਣਾ ਸੀ।

ਕਾਲਜ ਪਹੁੰਚਣ ਤੇ ਰਤਨ ਗਰੁੱਪ ਦੇ ਡਾਇਰੈਕਟਰ ਕਾਰਤਿਕ ਅਗਰਵਾਲ ਨੇ ਟੀਮ ਦਾ ਸਵਾਗਤ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਬਲਕਿਸ ਵਿਕਟਰ ਅਤੇ ਐਸੋਸੀਏਟ ਪ੍ਰੋਫੈਸਰ ਡਾ. ਬਲਦੀਪ ਕੌਰ ਵੀ ਮੌਜੂਦ ਸਨ। ਦੌਰੇ ਦੌਰਾਨ, ਵਿਦਿਆਰਥੀਆਂ ਨੂੰ ਸੰਸਥਾ ਦੀ ਨਰਸਿੰਗ ਫਾਊਂਡੇਸ਼ਨ ਲੈਬ, ਮੈਟਰਨਲ ਐਂਡ ਚਾਈਲਡ ਹੈਲਥ ਲੈਬ, ਕਮਿਊਨਿਟੀ ਹੈਲਥ ਨਰਸਿੰਗ ਲੈਬ, ਸਕਿੱਲਜ਼ ਲੈਬ, ਕੰਪਿਊਟਰ ਲੈਬ, ਲਾਇਬ੍ਰੇਰੀ ਅਤੇ ਕਲਾਸਰੂਮਾਂ ਦਾ ਵਿਸਤ੍ਰਿਤ ਨਿਰੀਖਣ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਪ੍ਰਯੋਗਾਤਮਕ ਉਪਕਰਣਾਂ, ਸਿਮੂਲੇਸ਼ਨ ਤਕਨੀਕਾਂ ਅਤੇ ਕਲੀਨਿਕਲ ਸਿਖਲਾਈ ਪ੍ਰਕਿਰਿਆ ਬਾਰੇ ਜਾਣਕਾਰੀ ਮੁਹਈਆ ਕਰਵਾਈ ਗਈ।

ਇਸ ਦੌਰਾਨ ਇੰਟਰਐਕਟਿਵ ਸੈਸ਼ਨ ਵੀ ਆਯੋਜਿਤ ਕੀਤੇ ਗਏ ਜਿਸ ਵਿੱਚ ਦੋਵਾਂ ਸੰਸਥਾਵਾਂ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੇ ਆਧੁਨਿਕ ਨਰਸਿੰਗ ਅਭਿਆਸਾਂ, ਮਰੀਜ਼ਾਂ ਦੀ ਦੇਖਭਾਲ, ਇਨਫੈਕਸ਼ਨ ਕੰਟਰੋਲ, ਕਲੀਨਿਕਲ ਪੋਸਟਿੰਗ, ਕਮਿਊਨਿਟੀ ਸਿਹਤ ਸੇਵਾਵਾਂ ਅਤੇ ਸਿਹਤ ਸੰਭਾਲ ਖੇਤਰ ਵਿੱਚ ਉੱਭਰ ਰਹੀਆਂ ਚੁਣੌਤੀਆਂ ਤੇ ਚਰਚਾ ਕੀਤੀ। ਵਿਦਿਆਰਥੀਆਂ ਨੇ ਆਪਣੇ-ਆਪਣੇ ਸੰਸਥਾਨਾਂ ਵਿੱਚ ਆਪਣੇ ਵਿਦਿਅਕ ਅਨੁਭਵ ਸਾਂਝੇ ਕੀਤੇ ਅਤੇ ਵਿਹਾਰਕ ਸਿਖਲਾਈ ਨਾਲ ਸਬੰਧਤ ਪਹਿਲੂਆਂ ਤੇ ਚਰਚਾ ਕੀਤੀ।

ਕਾਲਜ ਪ੍ਰਬੰਧਨ ਨੇ ਕਿਹਾ ਕਿ ਅਜਿਹੇ ਵਿਦਿਅਕ ਟੂਰ ਵਿਦਿਆਰਥੀਆਂ ਨੂੰ ਵਿਹਾਰਕ ਗਿਆਨ, ਪੇਸ਼ੇਵਰ ਦ੍ਰਿਸ਼ਟੀਕੋਣ ਅਤੇ ਸੰਸਥਾਗਤ ਅਨੁਭਵ ਪ੍ਰਦਾਨ ਕਰਦੇ ਹਨ। ਇਸ ਤੋਂ ਇਲਾਵਾ, ਅਜਿਹੇ ਪ੍ਰੋਗਰਾਮ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿਚਕਾਰ ਸਹਿਯੋਗ ਅਤੇ ਅਕਾਦਮਿਕ ਤਾਲਮੇਲ ਨੂੰ ਉਤਸ਼ਾਹਿਤ ਕਰਦੇ ਹਨ।

ਦੌਰੇ ਦੇ ਅੰਤ ਤੇ, ਦੋਵਾਂ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਭਵਿੱਖ ਵਿੱਚ ਸਾਂਝੇ ਵਰਕਸ਼ਾਪਾਂ, ਸੈਮੀਨਾਰਾਂ ਅਤੇ ਵਿਦਿਅਕ ਗਤੀਵਿਧੀਆਂ ਦੇ ਆਯੋਜਨ ਦੀ ਸੰਭਾਵਨਾ ਤੇ ਸਹਿਮਤੀ ਪ੍ਰਗਟਾਈ। ਕਾਲਜ ਪ੍ਰਸ਼ਾਸਨ ਨੇ ਉਮੀਦ ਪ੍ਰਗਟ ਕੀਤੀ ਕਿ ਅਜਿਹਾ ਸਹਿਯੋਗ ਨਰਸਿੰਗ ਸਿੱਖਿਆ ਦੀ ਗੁਣਵੱਤਾ ਅਤੇ ਸਿਖਲਾਈ ਦੇ ਪੱਧਰ ਨੂੰ ਹੋਰ ਮਜ਼ਬੂਤ ਕਰੇਗਾ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending