Connect with us

Mohali

ਮੁਹਾਲੀ ਪੁਲੀਸ ਵਲੋਂ ਫੇਜ਼ 11 ਦੇ ਮੰਦਰ ਵਿੱਚ ਹੋਏ ਨੌਜਵਾਨ ਦੇ ਕਤਲ ਮਾਮਲੇ ਦੇ 12 ਮੁਲਜਮ ਕਾਬੂ, 2 ਨਾਬਾਲਿਗ

Published

on

14-15 ਫਰਵਰੀ ਦੀ ਦਰਮਿਆਨੀ ਰਾਤ ਨੂੰ ਗੁਰਸੇਵ ਸਿੰਘ ਦਾ ਕਿਰਚ ਮਾਰ ਕੇ ਕੀਤਾ ਸੀ ਕਤਲ

ਐਸ ਏ ਐਸ ਨਗਰ, 19 ਫਰਵਰੀ (ਸ.ਬ.) ਮੁਹਾਲੀ ਪੁਲੀਸ ਨੇ 14-15 ਫਰਵਰੀ ਦੀ ਦਰਮਿਆਨੀ ਰਾਤ ਨੂੰ ਫੇਜ਼ 11 ਦੇ ਮੰਦਰ ਵਿੱਚ ਮੱਥਾ ਟੇਕਣ ਗਏ ਨੌਜਵਾਨ ਗੁਰਸੇਵ ਸਿੰਘ ਦੇ ਕਤਲ ਮਾਮਲੇ ਵਿੱਚ 12 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਐਸ ਪੀ ਸਿਟੀ ਸz. ਦਿਲਪ੍ਰੀਤ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੀਤੀ ਦਿਨੀਂ 14-15 ਫਰਵਰੀ ਦੀ ਦਰਮਿਆਨੀ ਰਾਤ ਨੂੰ ਮ੍ਰਿਤਕ ਗੁਰਸੇਵ ਸਿੰਘ, ਜਸ਼ਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਰਾਹੁਲ ਕੁਮਾਰ ਅਤੇ ਅਰਵੀਨ ਕੌਰ ਆਪਣੀ ਕਾਰ ਤੇ ਫੇਜ਼ 11 ਦੇ ਲਕਸ਼ਮੀ ਨਰਾਇਣ ਮੰਦਿਰ ਵਿਖੇ ਮੱਥਾ ਟੇਕਣ ਗਏ ਸੀ। ਉਹਨਾਂ ਦੱਸਿਆ ਕਿ ਰਾਤ ਵਕਤ ਕਰੀਬ 12:40 ਤੇ ਮੰਦਿਰ ਦੇ ਕੋਲ 15 ਤੋਂ 20 ਨੌਜਵਾਨ ਖੜ੍ਹੇ ਸੀ ਜੋ ਆਪਣੇ ਮੋਟਰਸਾਈਕਲਾਂ ਨੂੰ ਰੇਸਾਂ ਦੇ ਰਹੇ ਸਨ। ਇਸਤੇ ਗੁਰਸੇਵ ਸਿੰਘ ਨੇ ਉਕਤ ਵਿਅਕਤੀਆਂ ਨੂੰ ਟੋਕਿਆ ਤਾਂ ਉਹ ਲੜਕੇ ਉਸਦੇ ਕੋਲ ਆ ਗਏ ਅਤੇ ਇੱਕ ਲੜਕੇ ਨੇ ਆਪਣੇ ਡੱਬ ਵਿੱਚ ਕਿਰਚ ਕੱਢ ਕੇ ਜਾਨ ਤੋਂ ਮਾਰ ਦੇਣ ਦੀ ਨੀਅਤ ਨਾਲ ਪੀੜਤ ਗੁਰਸੇਵ ਸਿੰਘ ਦੀ ਹਿੱਕ ਤੇ ਹਮਲਾ ਕਰ ਦਿੱਤਾ। ਬਾਅਦ ਵਿੱਚ ਇਹ ਲੜਕੇ ਮੌਕੇ ਤੋਂ ਫਰਾਰ ਹੋ ਗਏ।

ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਵਲੋਂ 15 ਫਰਵਰੀ ਨੂੰ ਬੀ ਐਨ ਐਸ ਦੀ ਧਾਰਾ109, 118(1), 77, 190, 191(3) ਦੇ ਤਹਿਤ ਥਾਣਾ ਫੇਜ਼ 11 ਵਿਖੇ ਮਾਮਲਾ ਦਰਜ ਕਰਕੇ ਹਮਲਾਵਰਾਂ ਦੀ ਭਾਲ ਸ਼ੁਰੂ ਕੀਤੀ ਗਈ ਸੀ। ਇਸ ਦੌਰਾਨ ਪੀੜਤ ਗੁਰਸੇਵ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ ਜਿਸਤੇ ਮਾਮਲੇ ਵਿੱਚ ਕਤਲ ਦੀ ਧਾਰਾ ਵੀ ਜੋੜੀ ਗਈ ਸੀ।

ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਵਾਰਦਾਤ ਵਿੱਚ ਸ਼ਾਮਲ ਸ਼ਾਮ ਸੁੰਦਰ ਠਾਕੁਰ ਵਾਸੀ ਜਿਲ੍ਹਾ ਖੜਗੀਆ ਬਿਹਾਰ (ਹਾਲ ਵਾਸੀ ਪਿੰਡ ਜਗਤਪੁਰਾ), ਤੇਜਬੀਰ ਅਤੇ ਗੌਰਵ ਵਾਸੀ ਜਿਲ੍ਹਾ ਹਾਥਰਥ ਯੂ ਪੀ (ਹਾਲ ਵਾਸੀ ਪਿੰਡ ਕੰਡਾਲਾ), ਰਾਕੇਸ਼ ਕੁਮਾਰ ਵਾਸੀ ਪਿੰਡ ਤੇ ਥਾਣਾ ਬਰਹਨ (ਹਾਲ ਵਾਸੀ ਪਿੰਡ ਕੰਡਾਲਾ) ਅਤੇ ਦੋ ਨਾਬਾਲਿਗ ਲੜਕਿਆਂ ਨੂੰ 17 ਫਰਵਰੀ ਨੂੰ ਕਾਬੂ ਕੀਤਾ ਗਿਆ ਸੀ। ਇਸਤੋਂ ਬਾਅਦ ਆਦਰਸ਼ ਉਰਫ ਬਿੱਲਾ ਅਤੇ ਸੋਮਵੀਰ (ਦੋਵੇਂ ਵਾਸੀ ਅੰਬ ਸਾਹਿਬ ਕਲੋਨੀ ਜਗਤਪੁਰਾ) ਜਤਿੰਦਰ ਸਿੰਘ ਵਾਸੀ ਜਗਤਪੁਰਾ, ਮੋਹਿਤ ਵਾਸੀ ਪਿੰਡ ਕੰਡਾਲਾ, ਦਿਨੇਸ਼ ਵਾਸੀ ਜਗਤਪੁਰਾ ਨੂੰ 18 ਫਰਵਰੀ ਨੂੰ ਅਤੇ ਅਭਿਮਨ ਉਰਫ ਅਭੀ ਵਾਸੀ ਜਿਲ੍ਹਾ ਹਰਦੋਈ ਯੂ ਪੀ (ਹਾਲ ਵਾਸੀ ਪਿੰਡ ਕੰਬਾਲਾ) ਨੂੰ 19 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਬਾਕੀ ਬਚਦੇ ਆਰੋਪੀਆਂ ਦੀ ਗ੍ਰਿਫਤਾਰੀ ਲਈ ਖੁਫੀਆ ਸੋਰਸ ਲਗਾਏ ਗਏ ਹਨ ਜੋ ਕਿ ਜਲਦ ਹੀ ਗ੍ਰਿਫਤਾਰ ਕੀਤੇ ਜਾਣਗੇ।

ਉਹਨਾਂ ਦੱਸਿਆ ਕਿ ਆਰੋਪੀਆਂ ਵਲੋਂ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਸਪਲੈਂਡਰ, 1 ਮੋਟਰਸਾਈਕਲ ਅਤੇ ਇੱਕ ਕਿਰਚ ਬਰਾਮਦ ਕੀਤੇ ਜਾ ਚੁੱਕੇ ਹਨ। ਉਹਨਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਉਹਨਾਂ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ ਅਤੇ ਪੁੱਛਗਿੱਛ ਜਾਰੀ ਹੈ। ਬਾਕੀ ਦੋਸ਼ੀਆਨ ਦੀ ਭਾਲ ਜਾਰੀ ਹੈ।

ਉਹਨਾਂ ਦੱਸਿਆ ਕਿ ਇਸ ਵਾਰਦਾਤ ਵਿੱਚ ਸ਼ਾਮਿਲ ਮੁਲਜਮਾਂ ਦੀ ਗਿਣਤੀ 18 ਹੈ ਜਿਹਨਾਂ ਵਿੱਚੋਂ 12 ਨੂੰ ਗ੍ਰਿਫਤਾਰ ਕੀਤਾ ਜਾ ਚੁਕਿਆ ਹੈ ਅਤੇ ਬਾਕੀਆਂ ਦੀ ਭਾਲ ਵਿੱਚ ਛਾਪੇਮਾਰੀ ਜਾਰੀ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending