Connect with us

Mohali

ਜੁਝਾਰ ਨਗਰ ਵਿੱਚ 58 ਘਰਾਂ ਉੱਤੇ ਕਾਰਵਾਈ ਦੇ ਖਿਲਾਫ ਇਕੱਠੇ ਹੋਏ ਲੋਕ

Published

on

ਲੋਕਾਂ ਦੇ ਵਿਰੋਧ ਕਾਰਨ ਖਾਲੀ ਹੱਥ ਮੁੜੀ ਗਮਾਡਾ ਦੀ ਟੀਮ

ਐਸ ਏ ਐਸ ਨਗਰ, 20 ਫਰਵਰੀ (ਪਵਨ ਰਾਵਤ) ਜੁਝਾਰ ਨਗਰ ਵਿੱਚ 58 ਘਰਾਂ ਉੱਤੇ ਕਾਰਵਾਈ ਕਰਨ ਪਹੁੰਚੀ ਗਮਾਡਾ ਦੀ ਟੀਮ ਨੂੰ ਸਥਾਨਕ ਵਸਨੀਕਾਂ ਦੇ ਵਿਰੋਧ ਦੇ ਕਾਰਨ ਲੋਕਾਂ ਦੇ ਵਿਰੋਧ ਕਾਰਨ ਖਾਲੀ ਹੱਥ ਮੁੜਨਾ ਪਿਆ।

ਗਮਾਡਾ ਦੇ ਅਧਿਕਾਰੀਆਂ ਦੇ ਪੁਲੀਸ ਪ੍ਰਸ਼ਾਸਨ ਨਾਲ ਮਿਲ ਕੇ 58 ਘਰਾਂ ਉੱਤੇ ਕਾਰਵਾਈ ਕਰਨ ਲਈ ਪਹੁੰਚਣ ਤੇ ਮਾਹੌਲ ਤਣਾਅਪੂਰਨ ਬਣ ਗਿਆ ਅਤੇ ਲੋਕ ਇਕੱਠੇ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਾਰਵਾਈ ਹਾਈ ਕੋਰਟ ਵਿੱਚ ਚੱਲ ਰਹੇ ਇੱਕ ਕੇਸ ਦੇ ਸਬੰਧ ਵਿੱਚ ਕੀਤੀ ਜਾਣੀ ਸੀ ਪਰੰਤੂ ਸਥਾਨਕ ਲੋਕਾਂ ਦੇ ਤਿਖੇ ਵਿਰੋਧ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਬਿਨਾਂ ਕਾਰਵਾਈ ਕੀਤੇ ਵਾਪਸ ਪਰਤਣਾ ਪਿਆ।

ਵਸਨੀਕਾਂ ਨੇ ਦੱਸਿਆ ਕਿ ਉਹ ਲਗਭਗ 12 ਤੋਂ 15 ਸਾਲਾਂ ਤੋਂ ਆਪਣੇ ਪਰਿਵਾਰਾਂ ਸਮੇਤ ਇਨ੍ਹਾਂ ਮਕਾਨਾਂ ਵਿੱਚ ਰਹਿ ਰਹੇ ਹਨ ਅਤੇ ਉਹਨਾਂ ਨੂੰ ਨਾ ਉਜਾੜਿਆ ਜਾਵੇ। ਇਸ ਦੌਰਾਨ ਕਈ ਪਰਿਵਾਰਾਂ ਨੇ ਪ੍ਰਸ਼ਾਸਨ ਅੱਗੇ ਬੇਨਤੀ ਕੀਤੀ ਕਿ ਉਹਨਾਂ ਨੂੰ ਬੇਘਰ ਨਾ ਕੀਤਾ ਜਾਵੇ। ਇਲਾਕੇ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਵੀ ਵੱਡੀ ਗਿਣਤੀ ਵਿੱਚ ਰਹਿੰਦੇ ਹਨ ਅਤੇ ਇਸ ਸਮੇਂ ਪਵਿੱਤਰ ਰਮਜ਼ਾਨ ਦਾ ਮਹੀਨਾ ਚੱਲ ਰਿਹਾ ਹੈ। ਲੋਕਾਂ ਨੇ ਕਿਹਾ ਕਿ ਇਸ ਧਾਰਮਿਕ ਸਮੇਂ ਦੌਰਾਨ ਘਰਾਂ ਨੂੰ ਢਾਹੁਣਾ ਉਨ੍ਹਾਂ ਲਈ ਵੱਡੀ ਮੁਸ਼ਕਲ ਪੈਦਾ ਕਰੇਗਾ। ਕਈ ਥਾਵਾਂ ਤੇ ਲੋਕਾਂ ਵੱਲੋਂ ਦੁਆ ਵੀ ਕੀਤੀ ਗਈ ਅਤੇ ਪ੍ਰਸ਼ਾਸਨ ਤੋਂ ਰਹਿਮ ਦੀ ਅਪੀਲ ਕੀਤੀ ਗਈ। ਇਸ ਮੌਕੇ ਪਹੁੰਚੀ ਇੱਕ ਦਿਵਿਆਂਗ ਮਹਿਲਾ ਨੇ ਆਪਣੇ ਘਰ ਨੂੰ ਨਾ ਢਾਹੁਣ ਦੀ ਮੰਗ ਕਰਦਿਆਂ ਕਿਹਾ ਕਿ ਉਸਦੇ ਪਰਿਵਾਰ ਲਈ ਇਹੀ ਇੱਕ ਠਿਕਾਣਾ ਹੈ ਅਤੇ ਜੇ ਘਰ ਢਾਹ ਦਿੱਤਾ ਗਿਆ ਤਾਂ ਉਹ ਬਿਲਕੁਲ ਬੇਸਹਾਰਾ ਹੋ ਜਾਣਗੇ।

ਇਸ ਮੌਕੇ ਜੁਝਾਰ ਨਗਰ ਦੇ ਸਰਪੰਚ ਇਕਬਾਲ ਸਿੰਘ ਨੇ ਕਿਹਾ ਕਿ ਇੱਥੇ ਰਹਿਣ ਵਾਲੇ ਜ਼ਿਆਦਾਤਰ ਲੋਕ ਗਰੀਬ ਅਤੇ ਮਜ਼ਦੂਰ ਵਰਗ ਨਾਲ ਸੰਬੰਧਤ ਹਨ, ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਆਪਣੀ ਜ਼ਿੰਦਗੀ ਦੀ ਕਮਾਈ ਇਕੱਠੀ ਕਰਕੇ ਦੋ-ਦੋ ਮਰਲੇ ਜਾਂ ਡੇਢ-ਡੇਢ ਮਰਲੇ ਦੇ ਛੋਟੇ ਮਕਾਨ ਬਣਾਏ ਜਾਂ ਖਰੀਦੇ ਹਨ। ਉਨ੍ਹਾਂ ਦੱਸਿਆ ਕਿ ਕਰੀਬ 95 ਫੀਸਦੀ ਮਕਾਨ ਮਾਲਕਾਂ ਨੇ ਬੈਂਕਾਂ ਤੋਂ ਕਰਜ਼ਾ ਲਿਆ ਹੋਇਆ ਹੈ ਅਤੇ ਅਜੇ ਵੀ ਉਹਨਾਂ ਦੀਆਂ ਕਿਸ਼ਤਾਂ ਚੱਲ ਰਹੀਆਂ ਹਨ।

ਉਹਨਾਂ ਕਿਹਾ ਕਿ ਜੇਕਰ ਇਹ ਮਕਾਨ ਗੈਰਕਾਨੂੰਨੀ ਹਨ, ਤਾਂ ਜਦੋਂ ਇਹ ਬਣ ਰਹੇ ਸਨ ਜਾਂ ਵੇਚੇ ਜਾ ਰਹੇ ਸਨ, ਉਸ ਸਮੇਂ ਸੰਬੰਧਤ ਵਿਭਾਗ ਵੱਲੋਂ ਕਾਰਵਾਈ ਕਰਕੇ ਇਸ ਨੂੰ ਰੋਕਿਆ ਕਿਉਂ ਨਹੀਂ ਗਿਆ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਚਾਹੇ ਕੋਈ ਇਲਾਕਾ ਜਾਇਜ ਹੋਵੇ ਜਾਂ ਨਾਜਾਇਜ, ਉੱਥੇ ਰਹਿਣ ਵਾਲੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਤੋਂ ਵਾਂਝਾ ਨਹੀਂ ਰੱਖਿਆ ਜਾ ਸਕਦਾ। ਲੋਕਾਂ ਨੂੰ ਪਾਣੀ, ਬਿਜਲੀ, ਸੜਕਾਂ ਅਤੇ ਸੀਵਰੇਜ ਵਰਗੀਆਂ ਸਹੂਲਤਾਂ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਸਰਪੰਚ ਇਕਬਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕਦੇ ਵੀ ਕਿਸੇ ਨੂੰ ਬੇਘਰ ਨਹੀਂ ਕਰਦੀ ਅਤੇ ਉਹ ਇਸ ਮਾਮਲੇ ਨੂੰ ਉੱਚ ਪੱਧਰ ਤੇ ਉਠਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਨੂੰ ਵੀ ਬੇਨਤੀ ਕਰਨਗੇ ਕਿ ਇਨ੍ਹਾਂ ਗਰੀਬ ਪਰਿਵਾਰਾਂ ਦੀ ਸਮੱਸਿਆ ਦਾ ਹੱਲ ਕੱਢਿਆ ਜਾਵੇ ਤਾਂ ਜੋ ਉਹ ਆਪਣੇ ਘਰਾਂ ਤੋਂ ਬੇਘਰ ਨਾ ਹੋਣ।

ਫਿਲਹਾਲ ਇਲਾਕੇ ਵਿੱਚ ਸਥਿਤੀ ਸ਼ਾਂਤਮਈ ਹੈ, ਪਰ ਲੋਕਾਂ ਵਿੱਚ ਗੈਰਯਕੀਨੀ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਵਸਨੀਕਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਅਤੇ ਗਮਾਡਾ ਸੰਵੇਦਨਸ਼ੀਲਤਾ ਨਾਲ ਮਾਮਲੇ ਦਾ ਹੱਲ ਕਰੇ ਅਤੇ ਮਨੁੱਖਤਾ ਦੇ ਆਧਾਰ ਤੇ ਫੈਸਲਾ ਲਏ।

ਇਸ ਮੌਕੇ ਗਮਾਡਾ ਦੀ ਰੈਗੂਲੇਟਰੀ ਬ੍ਰਾਂਚ ਦੇ ਐਸ ਡੀ ਓ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹਨਾਂ 58 ਘਰਾਂ ਦਾ ਹਾਈਕੋਰਟ ਦੇ ਵਿੱਚ ਕੇਸ ਚੱਲ ਰਿਹਾ ਹੈ ਅਤੇ ਉਹ ਅਦਾਲਤ ਦੇ ਹੁਕਮਾਂ ਤੇ ਹੀ ਕਾਰਵਾਈ ਕਰਨ ਆਏ ਹਨ। ਉਹਨਾਂ ਕਿਹਾ ਕਿ ਇਸ ਸੰਬੰਧੀ ਗਮਾਡਾ ਵਲੋਂ ਕਈ ਵਾਰ ਨੋਟਿਸ ਦਿੱਤੇ ਜਾ ਚੁੱਕੇ ਹਨ ਅਤੇ ਹੁਣ ਉਹ ਫਿਰ ਨਿਯਮਾਂ ਅਨੁਸਾਰ ਇਹਨਾਂ ਨੂੰ ਨੋਟਿਸ ਜਾਰੀ ਕਰਣਗੇ ਕਿ ਇਹ ਆਪਣੇ ਘਰ ਸਮੇਂ ਅਨੁਸਾਰ ਖਾਲੀ ਕਰ ਦੇਣ ਜਿਸ ਤੋਂ ਬਾਅਦ ਅਦਾਲਤ ਦੇ ਹੁਕਮਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਕਾਰਵਾਈ ਕੀਤੀ ਜਾਵੇਗੀ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending