Punjab
ਅਕਾਲੀ ਦਲ ਦੀ ਸਰਕਾਰ ਆਉਣ ਤੇ ਸਰਹੱਦ ਨੇੜੇ ਇੰਡਸਟਰੀ ਲਗਾਉਣ ਵਾਲਿਆਂ ਨੂੰ ਮਿਲੇਗਾ ਸਪੈਸ਼ਲ ਪੈਕੇਜ : ਸੁਖਬੀਰ ਸਿੰਘ ਬਾਦਲ
ਹਲਕਾ ਅਟਾਰੀ ਵਿੱਚ ਕੀਤੀ ਰੈਲੀ ਵਿੱਚ ਵੱਡਾ ਇਕੱਠ ਵੇਖ ਹੋਏ ਗਦਗਦ, ਕੀਤੇ ਵੱਡੇ ਐਲਾਨ
ਅਟਾਰੀ, 21 ਫਰਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਹਲਕਾ ਅਟਾਰੀ ਵਿੱਚ ਚੌਥੀ ਪੰਜਾਬ ਬਚਾਓ ਰੈਲੀ ਕੀਤੀ ਗਈ। ਇਸ ਦੌਰਾਨ ਲੋਕਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ। ਇਸ ਦੌਰਾਨ ਮਾਝੇ ਸਣੇ ਸੂਬੇ ਭਰ ਦੀ ਲੀਡਰਸ਼ਿਪ ਰੈਲੀ ਵਿੱਚ ਮੌਜੂਦ ਰਹੀ।
ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦਾ ਪਾਣੀ ਖੋਹ ਕੇ ਅੱਧਾ ਰਾਜਸਥਾਨ ਨੂੰ ਦਿੱਤਾ ਹੈ। ਦਿੱਲੀ ਵਾਲੀ ਪਾਰਟੀਆਂ ਨੇ ਪੰਜਾਬ ਦਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਤੇ ਦਿੱਲੀ ਵਾਲੀ ਪਾਰਟੀਆਂ ਨੇ ਕਬਜ਼ਾ ਕੀਤਾ। ਦੂਜੇ ਪਾਸੇ ਤਖਤ ਸ੍ਰੀ ਪਟਨਾ ਸਾਹਿਬ ਤੇ ਬਿਹਾਰ ਸਰਕਾਰ ਨੇ ਕਬਜ਼ਾ ਕੀਤਾ ਹੈ।
ਉਹਨਾਂ ਕਿਹਾ ਕਿ ਸ਼੍ਰੋਮਣੀਅਕਾਲੀ ਦਲ ਦੀ ਸਰਕਾਰ ਬਣਨ ਤੇ ਬਾਰਡਰ ਨੇੜੇ ਇੰਡਸਟਰੀ ਲਗਾਉਣ ਵਾਲਿਆਂ ਨੂੰ ਸਪੈਸ਼ਲ ਪੈਕੇਜ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਜਿਸ ਦਿਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆ ਗਈ ਇੱਕ ਵੀ ਗੈਂਗਸਟਰ ਨਹੀਂ ਰਹਿਣ ਦਿੱਤਾ ਜਾਵੇਗਾ।
ਇਸ ਮੌਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਪੂਰੇ ਰੌਂਅ ਵਿੱਚ ਨਜਰ ਆਏ। ਬਾਰਡਰ ਇਲਾਕਿਆਂ ਦੇ ਲੋਕਾਂ ਦੀ ਸ਼ਲਾਘਾ ਕਰਦਿਆਂ ਉਹਨਾਂ ਕਿਹਾ ਕਿ 1947 ਤੋਂ ਬਾਅਦ ਜਦੋਂ ਵੀ ਦੇਸ਼ ਨੂੰ ਲੋੜ ਪਈ, ਇਹ ਇਲਾਕੇ ਹਮੇਸ਼ਾ ਸਭ ਤੋਂ ਪਹਿਲਾਂ ਅੱਗੇ ਆਏ ਹਨ। ਇਸ ਲਈ ਉਨ੍ਹਾਂ ਦੀ ਜਿੰਨੀ ਪ੍ਰਸ਼ੰਸਾ ਕੀਤੀ ਜਾਵੇ ਘੱਟ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਪਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਦੌਰਾਨ ਸਰਕਾਰ ਵੱਲੋਂ ਧੱਕੇਸ਼ਾਹੀ ਕੀਤੀ ਗਈ। ਕਈ ਉਮੀਦਵਾਰਾਂ ਦੇ ਕਾਗਜ਼ ਰੱਦ ਕੀਤੇ ਗਏ ਅਤੇ ਕਈਆਂ ਦੇ ਨਾਂ ਵੋਟਰ ਸੂਚੀ ਤੋਂ ਗਾਇਬ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਬਾਰਡਰ ਇਲਾਕਿਆਂ ਦੇ ਲੋਕਾਂ ਨੇ ਚਾਰ ਵਿੱਚੋਂ ਤਿੰਨ ਸੀਟਾਂ ਜ਼ਿਲ੍ਹਾ ਪਰੀਸ਼ਦ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤੀਆਂ ਹਨ। ਇਸੇ ਤਰ੍ਹਾਂ ਬਲਾਕ ਸਮਿਤੀ ਚੋਣਾਂ ਵਿੱਚ ਵੀ ਪਾਰਟੀ ਦੇ ਸਭ ਤੋਂ ਵੱਧ ਮੈਂਬਰ ਜਿੱਤੇ ਹਨ ਅਤੇ ਇਸ ਹਲਕੇ ਵਿੱਚ ਪਾਰਟੀ ਦੀ ਸਭ ਤੋਂ ਵੱਡੀ ਜਿੱਤ ਦਰਜ ਹੋਈ ਹੈ।
ਮਜੀਠੀਆ ਨੇ ਕਿਹਾ ਕਿ ਹੁਣ ਲੋਕਾਂ ਦੇ ਮੋਢਿਆਂ ਉੱਤੇ ਵੱਡੀ ਜ਼ਿੰਮੇਵਾਰੀ ਹੈ। ਲੋਕ ਬਦਲਾਅ ਅਤੇ ਨਵੀਂ ਸਵੇਰ ਵੀ ਦੇਖ ਚੁੱਕੇ ਹਨ, ਪਰ ਅੱਜ ਹਾਲਾਤ ਇਹ ਹਨ ਕਿ ਦਿਨ-ਦਿਹਾੜੇ ਲੁੱਟ ਹੋ ਰਹੀ ਹੈ ਅਤੇ ਆਮ ਲੋਕ ਆਪਣੇ ਆਪ ਨੂੰ ਬੇਬਸ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਜਾਗਣ ਦਾ ਸਮਾਂ ਆ ਗਿਆ ਹੈ ਅਤੇ ਮੇਰਾ ਮੰਨਣਾ ਇਹ ਹੈ ਕਿ ਪੰਜਾਬੀ ਹਿਸਾਬ ਕਰਨਾ ਜਾਣਦੇ ਹਨ। ਆਮ ਆਦਮੀ ਪਾਰਟੀ ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਹੁਣ ਲੋਕਾਂ ਵਲੋਂ ਹਿਸਾਬ ਕਰਨ ਦਾ ਸਮਾਂ ਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਸਹੀ-ਗਲਤ ਦੀ ਪਰਖ ਕਰਨਾ ਜਾਣਦੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਫੈਸਲਾ ਵੀ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਜੁਗਨੂ’ ਅਤੇ ‘ਝੰਡਾ ਅਮਲੀ’ ਵਰਗੇ ਨਾਵਾਂ ਨਾਲ ਸੰਬੋਧਨ ਕਰਦਿਆਂ ਸz. ਮਜੀਠੀਆਂ ਨੇ ਕਿਹਾ ਕਿ ਲੋਕਾਂ ਨੇ ਸਾਨੂੰ ਆਮ ਆਦਮੀ ਪਾਰਟੀ ਦਾ ਜਿਹੜਾ ਜੁਗਨੂੰ ਸੌਂਪਿਆ ਹੈ, ਇਹ ਜੁਗਨੂੰ ਬੁਝਾਉਣ ਦਾ ਕੰਮ ਲੋਕਾਂ ਨੇ ਕਰਨਾ ਹੈ ਅਤੇ ਇਸ ਦੀ ਸ਼ੁਰੂਆਤ ਹੀ ਬਾਰਡਰ ਏਰੀਏ ਤੋਂ ਹੋਣੀ ਹੈ। ਉਨ੍ਹਾਂਕਿਹਾ ਕਿ ਜਦੋਂ ਕੋਈ ਮੇਰੇ ਨਾਲ ਫੋਟੋ ਵੀ ਕਰਵਾਉਂਦਾ ਹੈ ਤਾਂ ਮੈਂ ਉਸ ਨੂੰ ਪਹਿਲਾਂ ਹੀ ਕਹਿ ਦਿੰਦਾ ਹਾਂ ਤਕੜੇ ਹੋ ਕੇ ਫੋਟੋ ਕਰਵਾਈ, ਕਿਉਂਕਿ ਮੇਰੇ ਨਾਲ ਫੋਟੋ ਖਿਚਾਵਾਉਣ ਵਾਲੇ ਤੇ ਪਰਚਾ ਵੀ ਹੋ ਜਾਂਦਾ। ਉਨ੍ਹਾਂ ਕਿਹਾ ਮੇਰਾ ਭਗਵੰਤ ਮਾਨ ਦਾ ਕੋਈ ਨਿੱਜੀ ਰੋਲਾ ਨਹੀਂ ਹੈ ਪਰ ਜਦੋਂ ਵੀ ਕੋਈ ਪੰਜਾਬ ਦੀ ਕੋਈ ਗੱਲ ਹੁੰਦੀ ਹੈ ਤਾਂ ਉਸ ਨੂੰ ਲੱਗਦਾ ਹੈ ਕਿ ਸ਼ਾਇਦ ਉਹ ਪਰਚੇ ਦੇ ਕੇ ਚੁੱਪ ਕਰਵਾਵੇਗਾ।
ਮਜੀਠੀਆ ਨੇ ਮੁੱਖ ਮੰਤਰੀ ਦੀ ਸਿਹਤ ਅਤੇ ਹਸਪਤਾਲ ਵਿੱਚ ਭਰਤੀ ਹੋਣ ਦੇ ਮਾਮਲੇ ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਜੋ ਵਿਅਕਤੀ ਆਪਣੀ ਸ਼ਰਾਬ ਦੀ ਆਦਤ ਨਹੀਂ ਛੱਡ ਸਕਿਆ, ਉਹ ਪੰਜਾਬ ਦੀ ਜ਼ਿੰਮੇਵਾਰੀ ਕਿਵੇਂ ਨਿਭਾਏਗਾ। ਭਗਵੰਤ ਮਾਨ ਤੇ ਦਿੱਲੀ ਦੀ ਲੀਡਰਸ਼ਿਪ ਅੱਗੇ ਗੋਡੇ ਟੇਕਣ ਦਾ ਦੋਸ਼ ਲਗਾਉਂਦਿਆਂ ਉਹਨਾਂ ਕਿਹਾ ਕਿ ਪੰਜਾਬ ਹੁਣ ਰਿਮੋਟ ਕੰਟਰੋਲ ਨਾਲ ਚੱਲ ਰਿਹਾ ਹੈ।
ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਨੂੰ ਇਹ ਭੁਲੇਖਾ ਹੈ ਕਿ ਉਹ ਪਰਚੇ ਦਰਜ ਕਰਕੇ ਪੰਜਾਬੀਆਂ ਨੂੰ ਦਬਾ ਲਵੇਗਾ ਪਰੰਤੂ ਟਾਈਗਰ ਹਾਲੇ ਜਿਉਂਦਾ ਹੈ। ਉਹਨਾਂ ਕਿਹਾ ਕਿ ਉਹ ਸਰਕਾਰ ਦੀਆਂ ਅਜਿਹੀਆਂ ਧਮਕੀਆਂ ਅਤੇ ਪਰਚਿਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਪੰਜਾਬ ਦੇ ਹਿੱਤਾਂ ਲਈ ਲੜਦੇ ਰਹਿਣਗੇ, ਭਾਵੇਂ ਉਨ੍ਹਾਂ ਤੇ ਇਕ ਹੋਰ ਪਰਚਾ ਹੋ ਜਾਵੇ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Chandigarh
ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ
ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ
ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।
ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।
ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।
ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
