Connect with us

Mohali

ਪੁੱਕਾ ਵਲੋਂ ਚੰਡੀਗੜ੍ਹ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ

Published

on

ਰਾਜ ਸਭਾ ਮੈਂਬਰ ਸਤਨਾਮ ਸਿੰਘ ਨੇ ਵੀ ਕੀਤੀ ਸ਼ਮੂਲੀਅਤ, ਪੁੱਕਾ ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ ਨੇ ਪ੍ਰਧਾਨਗੀ ਕੀਤੀ

ਐਸ ਏ ਐਸ ਨਗਰ, 24 ਫਰਵਰੀ (ਸ.ਬ.) ਪੰਜਾਬ ਅਨਏਡਿਡ ਕਾਲਜ ਐਸੋਸੀਏਸ਼ਨ (ਪੁੱਕਾ) ਵਲੋਂ ਫਿਊਟਰੇਡ ਇਨੋਵੇਸ਼ਨ ਸਟੂਡੀਓਜ਼ ਦੇ ਸਹਿਯੋਗ ਨਾਲ ਪੀਐਚਡੀ ਚੈਂਬਰ, ਚੰਡੀਗੜ੍ਹ ਵਿਖੇ ਐਕਸਲਰੇਟਿੰਗ ਰਿਸਰਚ ਟ੍ਰਾਂਸਲੇਸ਼ਨ ਐਂਡ ਏਆਈ-ਡਰਿਵਨ ਇਨੋਵੇਸ਼ਨ ਈਕੋਸਿਸਟਮਜ਼ ਅਲਾਈਨਡ ਟੂ ਵਿਕਸਤ ਭਾਰਤ ਵਿਜ਼ਨ ਤੇ ਇੱਕ ਕਾਨਫਰੰਸ ਦਾ ਆਯੋਜਨ ਕੀਤਾ। ਇਸ ਸਮਾਗਮ ਵਿੱਚ ਰਾਜ ਸਭਾ ਮੈਂਬਰ ਸਤਨਾਮ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦੋਂ ਕਿ ਪ੍ਰੋਗਰਾਮ ਦੀ ਪ੍ਰਧਾਨਗੀ ਪੁੱਕਾ ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ (ਚੇਅਰਮੈਨ, ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ) ਨੇ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋਫੈਸਰ (ਡਾ.) ਮਨਪ੍ਰੀਤ ਸਿੰਘ ਮੰਨਾ, ਡਾ. ਮਨੀਸ਼ ਮਲਹੋਤਰਾ, ਸ਼੍ਰੀ ਰਸਲ ਮਰਜ਼, ਐਮਰੀਟਸ ਪ੍ਰੋਫੈਸਰ ਮਾਈਕਲ ਕਲੇਮੈਂਟਸ, ਸ਼੍ਰੀ ਕਮਲ ਛਾਬੜਾ ਦੇ ਨਾਲ-ਨਾਲ ਪ੍ਰਮੁੱਖ ਯੂਨੀਵਰਸਿਟੀਆਂ, ਸੰਸਥਾਵਾਂ ਅਤੇ ਉਦਯੋਗ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ। ਕਾਨਫਰੰਸ ਵਿੱਚ ਪੰਜਾਬ ਭਰ ਦੇ ਵੱਖ-ਵੱਖ ਕਾਲਜਾਂ ਦੇ ਸਿੱਖਿਆ ਸ਼ਾਸਤਰੀਆਂ, ਉਦਯੋਗ ਮਾਹਿਰਾਂ, ਸੰਸਥਾਗਤ ਆਗੂਆਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਅੰਸ਼ੂ ਕਟਾਰੀਆ ਨੇ ਕਿਹਾ ਕਿ ਭਾਰਤ ਇੱਕ ਗਲੋਬਲ ਗਿਆਨ ਹੱਬ ਬਣਨ ਵੱਲ ਤੇਜ਼ੀ ਨਾਲ ਵਧ ਰਿਹਾ ਹੈ ਅਤੇ ਸੰਸਥਾਵਾਂ ਨੂੰ ਵਿਕਾਸ ਭਾਰਤ ਵਿਜ਼ਨ ਵਿੱਚ ਯੋਗਦਾਨ ਪਾਉਣ ਲਈ ਨਵੀਨਤਾ, ਖੋਜ ਵਪਾਰੀਕਰਨ ਅਤੇ ਉਦਯੋਗ ਭਾਈਵਾਲੀ ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।

ਬ੍ਰਿਸਬੇਨ ਸਟ੍ਰੈਟਜੀ ਵੈਂਚਰਸ, ਆਸਟ੍ਰੇਲੀਆ ਦੇ ਸੰਸਥਾਪਕ ਸ਼੍ਰੀ ਰਸਲ ਮਰਜ਼ ਨੇ ਗਲੋਬਲ ਨਵੀਨਤਾ ਰੁਝਾਨਾਂ, ਸਟਾਰਟਅੱਪ ਈਕੋਸਿਸਟਮ ਅਤੇ ਭਾਰਤੀ ਸੰਸਥਾਵਾਂ ਦੁਆਰਾ ਲਾਗੂ ਖੋਜ ਅਤੇ ਉੱਦਮਤਾ ਦੁਆਰਾ ਉਦਯੋਗ ਲਈ ਤਿਆਰ ਗ੍ਰੈਜੂਏਟ ਪੈਦਾ ਕਰਨ ਦੀ ਲੋੜ ਤੇ ਜੋਰ ਦਿੱਤਾ। ਆਸਟ੍ਰੇਲੀਆ ਦੇ ਕਾਲਜ ਆਫ਼ ਪ੍ਰੈਕਟਿਸ ਪ੍ਰੋਫੈਸਰਜ਼ ਤੋਂ ਐਮਰੀਟਸ ਪ੍ਰੋਫੈਸਰ ਮਾਈਕਲ ਕਲੇਮੈਂਟਸ ਨੇ ਅਨੁਭਵੀ ਸਿੱਖਿਆ, ਅਭਿਆਸ-ਅਧਾਰਤ ਸਿੱਖਿਆ ਮਾਡਲਾਂ ਅਤੇ ਏਆਈ-ਸਮਰਥਿਤ ਸਿੱਖਿਆ ਵਿਧੀਆਂ ਰਾਹੀਂ ਉੱਚ ਸਿੱਖਿਆ ਨੂੰ ਬਦਲਣ ਬਾਰੇ ਗੱਲ ਕੀਤੀ।

ਇਸ ਮੌਕੇ, ਪ੍ਰਸਿੱਧ ਪੰਜਾਬੀ ਅਦਾਕਾਰ ਅਤੇ ਕਾਮੇਡੀਅਨ ਬਿੰਨੂ ਢਿੱਲੋਂ ਅਤੇ ਅਦਾਕਾਰ ਅਤੇ ਗਾਇਕ ਐਮੀ ਵਿਰਕ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ ਅਤੇ 20 ਫਰਵਰੀ ਨੂੰ ਰਿਲੀਜ਼ ਹੋਣ ਵਾਲੀ ਆਪਣੀ ਆਉਣ ਵਾਲੀ ਫਿਲਮ ਬੰਬੂਕਾਟ-2 ਬਾਰੇ ਦਰਸ਼ਕਾਂ ਨਾਲ ਗੱਲਬਾਤ ਕੀਤੀ।

ਪ੍ਰੋਗਰਾਮ ਦੌਰਾਨ, ਅਭਿਸ਼ੇਕ ਕਾਲਜ, ਜੈਨ ਕਾਲਜ, ਮੀਰਾ ਕਾਲਜ, ਗੁਰੂ ਰਾਮਦਾਸ ਗਰੁੱਪ ਆਫ਼ ਕਾਲਜਿਜ਼, ਦੇਸ਼ ਭਗਤ ਕਾਲਜ, ਸੰਤ ਕਬੀਰ ਕਾਲਜ, ਆਈਐਸਐਫ ਕਾਲਜ, ਐਸਬੀਐਸ ਕਾਲਜ, ਐਸਐਫਸੀ ਕਾਲਜ, ਫਿਰੋਜ਼ਪੁਰ ਕਾਲਜ ਆਫ਼ ਇੰਜੀਨੀਅਰਿੰਗ, ਅੰਮ੍ਰਿਤਸਰ ਕਾਲਜ ਆਫ਼ ਨਰਸਿੰਗ, ਮਾਈ ਭਾਗੋ ਕਾਲਜ ਅਤੇ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਨੂੰ 9 ਤੋਂ 12 ਫਰਵਰੀ ਤੱਕ ਤਰਨਤਾਰਨ, ਫਿਰੋਜ਼ਪੁਰ, ਅਬੋਹਰ ਅਤੇ ਫਾਜ਼ਿਲਕਾ ਵਿੱਚ ਆਯੋਜਿਤ ਪੰਜਾਬ ਗਵਰਨਰ ਐਂਟੀ ਡਰੱਗ ਜਾਗਰੂਕਤਾ ਮਾਰਚ ਦੌਰਾਨ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending