Chandigarh
ਬੰਗਾ ਤੋਂ ਮੌਜੂਦਾ ਅਕਾਲੀ ਵਿਧਾਇਕ ਡਾ. ਸੁਖਵਿੰਦਰ ਸੁੱਖੀ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ, 14 ਅਗਸਤ (ਸ.ਬ.) ਬੰਗਾ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਡਾਕਟਰ ਸੁਖਵਿੰਦਰ ਸਿੰਘ ਸੁੱਖੀ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਉਹਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਕੌਮੀ ਸੰਗਠਨ ਜਨਰਲ ਸਕੱਤਰ ਸੰਦੀਪ ਪਾਠਕ ਅਤੇ ਹੋਰ ‘ਆਪ’ ਆਗੂਆਂ ਦੀ ਹਾਜ਼ਰੀ ਵਿੱਚ ਆਪ ਵਿੱਚ ਸ਼ਾਮਲ ਕੀਤਾ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਡਾ. ਸੁਖਵਿੰਦਰ ਸੁੱਖੀ ਨੇ ਹਮੇਸ਼ਾ ਵਿਧਾਨ ਸਭਾ ਵਿੱਚ ਮੁੱਦੇ ਦੀ ਗੱਲ ਕੀਤੀ ਹੈ। ਉਨ੍ਹਾਂ ਨੇ ਕਦੇ ਵੀ ਕੋਈ ਵਿਵਾਦਤ ਭਾਸ਼ਣ ਨਹੀਂ ਦਿੱਤਾ, ਹਮੇਸ਼ਾ ਆਪਣੇ ਇਲਾਕੇ ਦੇ ਲੋਕਾਂ ਦੀ ਗੱਲ ਕੀਤੀ। ਉਨ੍ਹਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਸਾਡੇ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਡਾਕਟਰ ਭਾਈਚਾਰੇ ਨਾਲ ਬਹੁਤ ਡੂੰਘਾ ਰਿਸ਼ਤਾ ਹੈ। ਸਾਡੇ ਕਈ ਮੰਤਰੀ ਅਤੇ ਵਿਧਾਇਕ ਵੀ ਡਾਕਟਰ ਹਨ।
ਡਾ. ਸੁਖਵਿੰਦਰ ਸੁੱਖੀ ਬੰਗਾ ਵਿਧਾਨ ਸਭਾ ਹਲਕੇ ਤੋਂ 2017 ਤੋਂ ਬਾਅਦ 2022 ਵਿੱਚ ਲਗਾਤਾਰ ਦੂਜੀ ਵਾਰ ਵਿਧਾਇਕ ਬਣੇ ਹਨ। ਉਹ ਪੇਸ਼ੇ ਤੋਂ ਡਾਕਟਰ ਹਨ ਅਤੇ ਸਾਲਾਂ ਤੋਂ ਸਮਾਜ ਸੇਵਾ ਦੇ ਕੰਮਾਂ ਵਿੱਚ ਵੀ ਸਰਗਰਮ ਹਨ।
Chandigarh
ਚੋਣ ਕਮਿਸ਼ਨ ਵੱਲੋਂ ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਨੂੰ ਨੋਟਿਸ ਜਾਰੀ
ਦੋਹਾਂ ਆਗੂਆਂ ਤੋਂ 24 ਘੰਟਿਆਂ ਵਿੱਚ ਮੰਗਿਆ ਜਵਾਬ
ਚੰਡੀਗੜ੍ਹ, 12 ਨਵੰਬਰ (ਸ.ਬ.) ਚੋਣ ਕਮਿਸ਼ਨ ਵਲੋਂ ਗਿੱਦੜਬਾਹਾ ਜ਼ਿਮਨੀ ਚੋਣ ਵਿੱਚ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਨੋਟਿਸ ਜਾਰੀ ਕੀਤਾ ਗਿਆ ਹੈ। ਦੋਹਾਂ ਆਗੂਆਂ ਤੋਂ 24 ਘੰਟਿਆਂ ਵਿੱਚ ਜਵਾਬ ਮੰਗਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਜਾ ਵੜਿੰਗ ਤੇ ਦੋਸ਼ ਹੈ ਕਿ ਉਹਨਾਂ ਨੇ ਇੱਕ ਮਸਜਿਦ ਵਿੱਚ ਜਾ ਕੇ ਆਪਣੀ ਪਤਨੀ ਅਤੇ ਕਾਂਗਰਸ ਪਾਰਟੀ ਦੀ ਉਮੀਦਵਾਰ ਅਮ੍ਰਿਤਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਹੈ ਅਤੇ ਚੋਣ ਪ੍ਰਚਾਰ ਲਈ ਧਾਰਮਿਕ ਸਥਾਨ ਦੀ ਵਰਤੋਂ ਕਰਕੇ ਚੋਣ ਜਾਬਤੇ ਦੀ ਉਲੰਘਣਾ ਕੀਤੀ ਹੈ।
ਦੂਜੇ ਪਾਸੇ ਮਨਪ੍ਰੀਤ ਬਾਦਲ ਤੇ ਦੋਸ਼ ਹੈ ਕਿ ਉਹ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਉਹਨਾਂ ਨੂੰ ਸਰਕਾਰੀ ਨੌਕਰੀਆਂ ਦਿਵਾਉਣ ਦਾ ਵਾਅਦਾ ਕਰ ਰਹੇ ਸਨ ਅਤੇ ਅਜਿਹਾ ਕਰਕੇ ਉਹਨਾਂ ਵਲੋਂ ਚੋਣ ਜਾਬਤੇ ਦੀ ਉਲੰਘਣਾ ਕੀਤੀ ਗਈ ਹੈ। ਇਸ ਸੰਬੰਧੀ ਮਨਪ੍ਰੀਤ ਸਿੰਘ ਬਾਦਲ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਸੀ।
ਚੋਣ ਕਮਿਸ਼ਨ ਵਲੋਂ ਇਹਨਾਂ ਦੋਵਾ ਆਗੂਆਂ ਨੂੰ ਨੋਟਿਸ ਜਾਰੀ ਕਰਕੇ 24 ਘੰਟਿਆਂ ਵਿੱਚ ਜਵਾਬ ਮੰਗਿਆ ਗਿਆ ਹੈ।
Chandigarh
ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦਾ ਵਫਦ ਜਨ ਸਿਹਤ ਵਿਭਾਗ ਦੇ ਐਕਸੀਅਨ ਨੂੰ ਮਿਲਿਆ
ਚੰਡੀਗੜ੍ਹ, 12 ਨਵੰਬਰ (ਸ.ਬ.) ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਦੇ ਚੰਡੀਗੜ੍ਹ ਲਾਅ ਕਾਲਜ ਵੱਲੋਂ ਕੈਂਪਸ ਵਿਚ ਦੂਜੀ ਮੂਟ ਕੋਰਟ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੁਪਰੀਮ ਕੋਰਟ ਦੇ ਜੱਜ ਮਾਨਯੋਗ ਜਸਟਿਸ ਜਤਿੰਦਰ ਕੁਮਾਰ ਮਹੇਸ਼ਵਰੀ ਨੇ ਵੀ ਸ਼ਿਰਕਤ ਕੀਤੀ। ਜਸਟਿਸ ਮਹੇਸ਼ਵਰੀ ਨੇ ਲਾਅ ਸਕੂਲਾਂ ਅਤੇ ਯੂਨੀਵਰਸਿਟੀਆਂ ਦਾ ਦੌਰਾ ਕਰਨ ਵਿਚ ਆਪਣੀ ਦਿਲਚਸਪੀ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਨ੍ਹਾਂ ਸੰਸਥਾਵਾਂ ਵਿਚ ਭਵਿੱਖ ਦੇ ਵਕੀਲਾਂ ਅਤੇ ਨਿਆਂ ਅਧਿਕਾਰੀਆਂ ਨੂੰ ਰੂਪ ਦੇ ਕੇ ਸਕਾਰਤਮਕ ਤਬਦੀਲੀ ਲਿਆਉਣ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਆਪਣਾ ਤੀਹ ਸਾਲ ਦੇ ਤਜਰਬਾ ਸਾਂਝਾ ਕਰਦੇ ਹੋਏ ਪ੍ਰੈਕਟਿਸ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਜਾਂ ਜਿੱਤ ਹਾਰ ਤੋਂ ਨਿਰਾਸ਼ ਨਾ ਹੋ ਕੇ ਲਗਾਤਾਰ ਕੁੱਝ ਨਵਾਂ ਸਿੱਖਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸੈਂਟਰਲ ਐਡਮਿਨਸਟ੍ਰੇਟਿਵ ਟ੍ਰਿਬਿਊਨਲ ਦੇ ਰਿਟਾਇਰਡ ਨਿਆਂਮੂਲ ਮੈਂਬਰ ਸੁਰੇਸ਼ ਮੋਂਗਾ ਨੇ ਵਿਦਿਆਰਥੀਆਂ ਨੂੰ ਕਾਨੂੰਨੀ ਜ਼ਿੰਮੇਵਾਰੀਆਂ ਅਤੇ ਨਿਆਂ ਸੁਰੱਖਿਆ ਦੀ ਜ਼ਿੰਮੇਵਾਰੀ ਬਾਰੇ ਜਾਣਕਾਰੀ ਦਿੱਤੀ। ਲੋਕਪਾਲ ਪੰਜਾਬ ਦੇ ਰਜਿਸਟਰਾਰ ਇੰਦਰਜੀਤ ਕੌਸ਼ਿਕ ਨੇ ਪ੍ਰਸ਼ਾਸਨ ਅਤੇ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਦੀਆਂ ਮੁਸ਼ਕਲਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ । ਉਨ੍ਹਾਂ ਭਵਿੱਖ ਦੇ ਕਾਨੂੰਨੀ ਪੇਸ਼ਾਵਰਾਂ ਨੂੰ ਆਪਣੇ ਕਿੱਤੇ ਪ੍ਰਤੀ ਸਪਸ਼ਟਤਾ ਬਰਕਰਾਰ ਰੱਖਣ ਦੀ ਜ਼ਿੰਮੇਵਾਰੀ ਸਮਝਾਉਂਦੇ ਹੋਏ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਿਰਦਾਰਾਂ ਵਿਚ ਪਾਰਦਰਸ਼ਤਾ ਨੂੰ ਸਵੀਕਾਰ ਕਰਨ ਲਈ ਪ੍ਰੇਰਿਤ ਕੀਤਾ।
ਮੂਟ ਕੋਰਟ ਪ੍ਰਤੀਯੋਗਤਾ ਵਿਚ ਹਿੱਸਾ ਲੈਂਦੇ ਹੋਏ ਲਾਅ ਵਿਦਿਆਰਥੀਆਂ ਨੇ ਕਈ ਦਿਲਚਸਪ ਅਤੇ ਉਲਝੇ ਕੇਸ ਪੇਸ਼ ਕੀਤੇ।
ਇਸ ਮੌਕੇ ਹਾਈ ਕੋਰਟ ਬਾਰ ਐਸੋਸੀਏਸ਼ਨ ਪੰਜਾਬ ਦੇ ਸਾਬਕਾ ਮੀਤ ਪ੍ਰਧਾਨ ਐਡਵੋਕੇਟ ਸਪਨ ਧੀਰ ਨੇ ਵਿਦਿਆਰਥੀਆਂ ਨੂੰ ਵਕੀਲ ਬਣਨ ਤੋਂ ਬਾਅਦ ਆਪਣੇ ਪੇਸ਼ੇ ਪ੍ਰਤੀ ਇਮਾਨਦਾਰ ਅਤੇ ਸਮਾਜ ਦੇ ਹਰ ਵਰਗ ਵਿਚ ਹਮਦਰਦੀ ਦੇ ਸੰਤੁਲਨ ਬਾਰੇ ਪ੍ਰੇਰਿਤ ਕੀਤਾ। ਇਸ ਮੌਕੇ ਸੀ ਜੀ ਸੀ ਦੇ ਐਮ ਡੀ ਅਰਸ਼ ਧਾਲੀਵਾਲ ਨੇ ਵੀ ਸੰਬੋਧਨ ਕੀਤਾ। ਅਖੀਰ ਵਿੱਚ ਸੀ ਜੀ ਜੀ ਦੇ ਚੇਅਰਮੈਨ ਰਛਪਾਲ ਸਿੰਘ ਧਾਲੀਵਾਲ ਨੇ ਜਸਟਿਸ ਮਹੇਸ਼ਵਰੀ ਅਤੇ ਬਾਕੀ ਹਸਤੀਆਂ ਵੱਲੋਂ ਦਿਤੀ ਅਹਿਮ ਜਾਣਕਾਰੀ ਲਈ ਧੰਨਵਾਦ ਕੀਤਾ।
Chandigarh
ਰੋਹਤਕ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
ਚੰਡੀਗੜ੍ਹ, 12 ਨਵੰਬਰ (ਸ.ਬ.) ਰੋਹਤਕ ਦੇ ਝੱਜਰ ਵਿੱਚ ਸਵੇਰੇ 7:50 ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਵੀ ਰੋਹਤਕ ਰਿਹਾ ਅਤੇ ਭੂਚਾਲ ਦੀ ਤੀਬਰਤਾ 3 ਮਾਪੀ ਗਈ ਹੈ। ਹਾਲਾਂਕਿ ਇਸ ਭੂਚਾਲ ਦੌਰਾਨ ਕਿਸੇ ਵੀ ਜਾਨ-ਮਾਲ ਦੇ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ।
ਸਵੇਰ ਸਮੇਂ ਆਏ ਭੂਚਾਲ ਕਾਰਨ ਲੋਕ ਸਹਿਮ ਗਏ ਅਤੇ ਆਪਣੇ ਘਰਾਂ ਵਿੱਚੋਂ ਬਾਹਰ ਆ ਗਏ। ਜ਼ਿਕਰਯੋਗ ਹੈ ਕਿ ਰੋਹਤਕ ਵਿਚ ਪਹਿਲਾਂ ਵੀ ਭੂਚਾਲ ਆ ਚੁੱਕੇ ਹਨ, ਸਾਲ 2023 ਵਿਚ ਇੱਥੇ 2 ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਦੀ ਤੀਬਰਤਾ ਘੱਟ ਹੋਣ ਕਾਰਨ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣੋ ਬਚਾਅ ਰਿਹਾ।
-
Mohali2 months ago
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਣ ਤੇ ਫੋਰਟਿਸ ਹਸਪਤਾਲ ਵਿੱਚ ਕਰਵਾਇਆ ਭਰਤੀ
-
Mohali2 months ago
2 ਤੋਂ 12 ਅਕਤੂਬਰ ਤਕ ਹੋਵੇਗਾ ਰਾਮਲੀਲਾ ਦਾ ਆਯੋਜਨ
-
International2 months ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਨਿਊਯਾਰਕ ਵਿੱਚ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਮੁਲਾਕਾਤ
-
National2 months ago
3 ਮਹੀਨੇ ਪਹਿਲਾਂ ਕਤਲ ਕੀਤੇ ਭਾਜਪਾ ਨੇਤਾ ਦੀ ਪਤਨੀ ਵੱਲੋਂ ਖ਼ੁਦਕੁਸ਼ੀ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
National2 months ago
ਚੱਲਦੀ ਟਰੇਨ ਤੋਂ ਆਰ ਪੀ ਐਫ ਜਵਾਨਾਂ ਨੂੰ ਸੁੱਟਣ ਵਾਲਾ ਬਦਮਾਸ਼ ਮੁਕਾਬਲੇ ਵਿੱਚ ਢੇਰ
-
Editorial2 months ago
ਪੰਚਾਇਤੀ ਚੋਣਾਂ ਸਬੰਧੀ ਖੁੰਢ ਚਰਚਾ ਸ਼ੁਰੂ
-
Mohali2 months ago
ਇਪਟਾ ਦੀ ਭਵਿੱਖ ਦੀਆਂ ਸਰਗਰਮੀਆ ਉਲੀਕਣ ਵਾਸਤੇ 28-29 ਸਤੰਬਰ ਨੂੰ ਕਟਕ ਵਿਖੇ ਹੋਵੇਗੀ ਨੈਸ਼ਨਲ ਕਮੇਟੀ ਦੀ ਮੀਟਿੰਗ