Mohali
ਜਨਰਲ ਵਰਗ ਦਾ ਕਮਿਸ਼ਨ ਤੁਰੰਤ ਨਿਯੁਕਤ ਕਰਨ ਦੀ ਮੰਗ
ਐਸ ਏ ਐਸ ਨਗਰ, 26 ਫਰਵਰੀ (ਸ.ਬ.) ਜੁਆਇੰਟ ਐਕਸ਼ਨ ਕਮੇਟੀ, ਜਨਰਲ ਕੈਟਾਗਰੀਜ਼ ਦੇ ਚੀਫ ਆਰਗੇਨਾਈਜ਼ਰ ਸ਼ਿਆਮ ਲਾਲ ਸ਼ਰਮਾਂ ਨੇ ਮੰਗ ਕੀਤੀ ਹੈ ਕਿ ਜਨਰਲ ਵਰਗ ਦਾ ਕਮਿਸ਼ਨ ਤੁਰੰਤ ਨਿਯੁਕਤ ਕੀਤਾ ਜਜਾਵੇ।
ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਰਗਾਂ ਦੀ ਭਲਾਈ ਲਈ ਸਮੇਂ ਸਮੇਂ ਤੇ ਸਾਰੇ ਕਮਿਸ਼ਨ ਅਤੇ ਬੋਰਡਾਂ ਤੇ ਚੇਅਰਮੈਨ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਜਨਰਲ ਵਰਗ ਦੀ ਭਲਾਈ ਲਈ ਇਕ ਕਮਿਸ਼ਨ ਸਥਾਪਿਤ ਕੀਤਾ ਗਿਆ ਸੀ ਅਤੇ ਸਾਬਕਾ ਮੁੱਖ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਸਰਕਾਰ ਦੇ ਸਮੇਂ ਦੌਰਾਨ ਨੋਟੀਫਿਕੇਸ਼ਨ ਵੀ ਜਾਰੀ ਕਰਕੇ ਡਾਕਟਰ ਨਵਜੋਤ ਸਿੰਘ ਦਹੀਆ ਨੂੰ ਚੇਅਰਪਰਸਨ ਲਗਾਇਆ ਗਿਆ ਸੀ।
ਉਨ੍ਹਾਂ ਕਿਹਾ ਕਿ ਡਾ. ਦਹੀਆ ਨੇ ਬਤੌਰ ਚੇਅਰਪਰਸਨ ਚਾਰਜ ਲੈ ਲਿਆ ਸੀ ਪ੍ਰੰਤੂ ਕਮਿਸ਼ਨ ਦਾ ਕੰਮ ਕਾਜ ਸ਼ੁਰੂ ਨਹੀਂ ਹੋ ਸਕਿਆ ਕਿਉਂਕਿ ਉਨ੍ਹਾਂ ਨੇ ਵਿਧਾਨ ਸਭਾ ਦੀ ਚੌਣ ਲੜਣ ਲਈ ਚੇਅਰ ਪਰਸਨ ਦਾ ਆਹੁਦਾ ਛੱਡ ਦਿੱਤਾ ਸੀ। ਇਸਤੋਂ ਬਾਅਦ 4 ਸਾਲ ਤੋਂ ਵੱਧ ਸਮਾਂ ਬੀਤ ਜਾਣ ਤੇ ਵੀ ਇਸ ਕਮਿਸ਼ਨ ਦਾ ਨਾ ਹੀ ਕੋਈ ਦਫਤਰੀ ਅਮਲਾ ਲਾਇਆ ਗਿਆ ਅਤੇ ਨਾ ਹੀ ਕੋਈ ਚੇਅਰਪਰਸਨ , ਵਾਈਸ ਚੇਅਰਮੈਨ ਅਤੇ ਮੈਂਬਰਜ਼ ਨਿਯੁਕਤ ਕੀਤੇ ਗਏ ਹਨ।
ਉਹਨਾਂ ਕਿਹਾ ਕਿ ਹੋਰ ਤਾਂ ਹੋਰ ਇਸ ਸੰਬੰਧੀ ਜੁਆਇੰਟ ਐਕਸ਼ਨ ਕਮੇਟੀ ਨੂੰ ਮੀਟਿੰਗ ਲਈ ਸਮਾਂ ਵੀ ਨਹੀਂ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਜਨਰਲ ਵਰਗ ਦੇ ਲੋਕਾਂ ਪ੍ਰਤੀ ਪੱਖ-ਪਾਤ ਵਤੀਰੇ ਕਾਰਨ ਪੰਜਾਬ ਦੇ ਜਨਰਲ ਕੈਟਾਗਰੀ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਜਨਰਲ ਵਰਗ ਦੇ ਵਿਅਕਤੀਆਂ ਨਾਲ ਬਹੁਤ ਧੱਕਾ ਕੀਤਾ ਜਾ ਰਿਹਾ ਹੈ।
ਉਹਨਾਂ ਮੰਗ ਕੀਤੀ ਕਿ ਜਨਰਲ ਵਰਗ ਦੀ ਭਲਾਈ ਲਈ ਬਣਾਏ ਗਏ ਕਮਿਸ਼ਨ ਦੇ ਚੇਅਰਪਰਸਨ ਦੀ ਨਿਯੁਕਤੀ ਤਰੁੰਤ ਕੀਤੀ ਜਾਵੇ ਅਤੇ ਪੰਜਾਬ ਵਿੱਚ 85 ਵੀਂ ਸੋਧ ਲਾਗੂ ਨਾ ਕੀਤੀ ਜਾਵੇ ਕਿਉਂਕਿ ਪੰਜਾਬ ਵਿੱਚ ਸਰਕਾਰੀ ਮਹਿਕਮਿਆਂ ਵਿੱਚ ਰਿਜਰਵ ਕੈਟਾਗਰੀ ਦੀ ਪ੍ਰਤੀਨਿੱਧਤਾ ਪਹਿਲਾਂ ਹੀ ਨਿਸ਼ਚਿਤ ਕੋਟੇ ਨਾਲੋਂ ਵੱਧ ਹੈ। ਉਹਨਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਐਮ.ਨਾਗਰਾਜ ਦੇ ਕੇਸ ਵਿੱਚ ਪਹਿਲਾਂ ਹੀ ਸਪੱਸ਼ਟ ਕੀਤਾ ਹੋਇਆ ਹੈ ਕਿ 85 ਵੀਂ ਸੋਧ ਲਾਗੂ ਕਰਨ ਤੋਂ ਪਹਿਲਾਂ ਨੌਕਰੀ ਕਰ ਰਹੇ ਕਰਮਚਾਰੀਆਂ/ ਅਧਿਕਾਰੀਆਂ ਸਬੰਧੀ ਡਾਟਾ ਇਕੱਠਾ ਕੀਤਾ ਜਾਵੇ ਅਤੇ ਜੇਕਰ ਰਿਜਰਵ ਕੈਟਾਗਰੀ ਦੀ ਪ੍ਰਤੀਨਿੱਧਤਾ ਘੱਟ ਹੋਵੇ ਤਾਂ ਹੀ ਰਿਜਰਵੇਸ਼ਨ ਪਦ ਉਨਤੀਆਂ ਵਿੱਚ ਦਿੱਤੀ ਜਾ ਸਕਦੀ ਹੈ ਅਤੇ ਸੀਨਿਆਰਤਾ ਦਾ ਲਾਭ ਵੀ ਤਾਂ ਹੀ ਦਿੱਤਾ ਜਾ ਸਕਦਾ ਹੈ ਜੇਕਰ ਪ੍ਰਤੀਨਿੱਧਤਾ ਘੱਟ ਹੋਵੇ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh2 months agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
