Connect with us

Chandigarh

ਰੈਂਪ ਪ੍ਰੋਗਰਾਮ ਰਾਹੀਂ ਉੱਦਮੀਆਂ ਨੂੰ ਐਮ ਐਸ ਐਮ ਈ ਸਕੀਮਾਂ ਬਾਰੇ ਦਿੱਤੀ ਜਾਣਕਾਰੀ

Published

on

ਚੰਡੀਗੜ੍ਹ, 26 ਫਰਵਰੀ (ਸ.ਬ.) ਪੀ ਐਚ ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਦਯੋਗ ਵਿਭਾਗ ਦੇ ਸਹਿਯੋਗ ਨਾਲ, ਰੇਜ਼ਿੰਗ ਐਂਡ ਐਕਸਲ ਰੇਟਿੰਗ ਪਰਫਾਰਮੈਂਸ ਪ੍ਰੋਗਰਾਮ ਸੀਰੀਜ਼ ਦੇ ਹਿੱਸੇ ਵਜੋਂ ਕੰਪਲਾਇੰਸ, ਡਿਜੀਟਲ ਐਕਸਪੈਂਸ਼ਨ ਅਤੇ ਸਸਟੇਨੇਬਿਲਟੀ ਰਾਹੀਂ ਐਮ ਐਸ ਐਮ ਈ ਮੁਕਾਬਲੇਬਾਜ਼ੀ ਨੂੰ ਮਜ਼ਬੂਤ ਕਰਨ ਤੇ ਜਾਗਰੂਕਤਾ ਸੈਸ਼ਨ ਦਾ ਆਯੋਜਨ ਕੀਤਾ। ਇਹ ਸੈਸ਼ਨ ਸਮਰੱਥਾ ਨਿਰਮਾਣ, ਵਧੀ ਹੋਈ ਮੁਕਾਬਲੇਬਾਜ਼ੀ ਅਤੇ ਟਿਕਾਊ ਵਿਕਾਸ ਤੇ ਮਾਰਗਦਰਸ਼ਨ ਪ੍ਰਦਾਨ ਕਰਕੇ ਐਮ ਐਸ ਐਮ ਈ ਈਕੋ ਸਿਸਟਮ ਨੂੰ ਮਜ਼ਬੂਤ ਕਰਨ ਤੇ ਕੇਂਦ੍ਰਿਤ ਸੀ।

ਪੀ ਐਚ ਡੀ ਸੀ ਸੀ ਆਈ ਚੰਡੀਗੜ੍ਹ ਚੈਪਟਰ ਦੇ ਚੇਅਰ ਰਜਨੀਸ਼ ਬਾਂਸਲ ਨੇ ਐਮ ਐਸ ਐਮ ਈ ਨੂੰ ਮਜ਼ਬੂਤ ਕਰਨ ਵਿੱਚ ਰੈਂਪ ਪ੍ਰੋਗਰਾਮ ਦੀ ਮਹੱਤਤਾ ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਇਹ ਪਹਿਲਕਦਮੀ ਉੱਦਮਾਂ ਨੂੰ ਸਰਕਾਰੀ ਯੋਜਨਾਵਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਲਾਭ ਉਠਾਉਣ, ਨਵੀਆਂ ਤਕਨਾਲੋਜੀਆਂ ਅਪਣਾਉਣ ਅਤੇ ਟਿਕਾਊ ਵਿਕਾਸ ਪ੍ਰਾਪਤ ਕਰਨ ਵਿੱਚ ਕਿਵੇਂ ਮਦਦ ਕਰਦੀ ਹੈ। ਪੀ ਐਚ ਡੀ ਸੀ ਸੀ ਆਈ ਦੀ ਸੀਨੀਅਰ ਖੇਤਰੀ ਨਿਰਦੇਸ਼ਕ ਸ਼੍ਰੀਮਤੀ ਭਾਰਤੀ ਸੂਦ ਨੇ ਕਿਹਾ ਕਿ ਚੈਂਬਰ, ਉਦਯੋਗ ਵਿਭਾਗ ਦੇ ਸਹਿਯੋਗ ਨਾਲ, ਨਿਯਮਿਤ ਤੌਰ ਤੇ ਅਜਿਹੇ ਸਮਾਗਮਾਂ ਦਾ ਆਯੋਜਨ ਕਰ ਰਿਹਾ ਹੈ।

ਇਸ ਮੌਕੇ ਸ਼੍ਰੀਮਤੀ ਯੁਕਤਾ ਬਾਗੜੀ ਨੇ ਈ-ਕਾਮਰਸ ਰਾਹੀਂ ਐਮ ਐਸ ਐਮ ਈ ਪਹੁੰਚ ਨੂੰ ਵਧਾਉਣ ਦੀ ਮਹੱਤਤਾ ਤੇ ਜ਼ੋਰ ਦਿੱਤਾ। ਸੀ ਐਸ ਵਿਸ਼ਾਲ ਅਰੋੜਾ ਨੇ ਸਮੇਂ ਸਿਰ ਕਾਨੂੰਨੀ ਫਾਈਲਿੰਗ, ਸਹੀ ਦਸਤਾਵੇਜ਼ੀਕਰਨ ਅਤੇ ਲੇਬਰ, ਟੈਕਸ ਅਤੇ ਕਾਰਪੋਰੇਟ ਕਾਨੂੰਨਾਂ ਦੀ ਪਾਲਣਾ ਦੀ ਲੋੜ ਤੇ ਜ਼ੋਰ ਦਿੱਤਾ।

ਪੀ ਐਚ ਡੀ ਸੀ ਸੀ ਆਈ ਦੇ ਰੈਜ਼ੀਡੈਂਟ ਡਾਇਰੈਕਟਰ ਗੁਰਦਰਸ਼ਨ ਅਗਰਵਾਲ ਨੇ ਟਿਕਾਊ ਐਮ ਐਸ ਐਮ ਈ ਲਈ ਊਰਜਾ ਕੁਸ਼ਲਤਾ ਅਤੇ ਨਵਿਆਉਣਯੋਗ ਏਕੀਕਰਨ ਦੀ ਮਹੱਤਤਾ ਤੇ ਜ਼ੋਰ ਦਿੱਤਾ। ਐਮ ਐਸ ਐਮ ਈ ਕਮੇਟੀ ਦੇ ਖੇਤਰੀ ਕਨਵੀਨਰ ਲੋਕੇਸ਼ ਜੈਨ ਨੇ ਆਏ ਅਧਿਕਾਰੀਆਂ ਅਤੇ ਉੱਦਮੀਆਂ ਦਾ ਧੰਨਵਾਦ ਕੀਤਾ।

Continue Reading

Chandigarh

ਖੁਰਾਕ ਸੁਰੱਖਿਆ ਸੂਬੇ ਦੀ ਮੁੱਖ ਤਰਜੀਹ : ਡਾ. ਬਲਬੀਰ ਸਿੰਘ

Published

on

By

ਸਿਹਤ ਵਿਭਾਗ ਵਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਖੁਰਾਕੀ ਪਦਾਰਥਾਂ ਦੀ ਜਾਂਚ ਮੁਹਿੰਮ ਤੇਜ਼

ਚੰਡੀਗੜ੍ਹ, 21 ਸਤੰਬਰ (ਸ.ਬ.) ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਖੁਰਾਕ ਸੁਰੱਖਿਆ ਸੂਬੇ ਦੀ ਮੁੱਖ ਤਰਜੀਹ ਹੈ ਅਤੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਰਾਹੀਂ ਖਪਤਕਾਰਾਂ ਲਈ ਸੁਰੱਖਿਅਤ, ਪੌਸ਼ਟਿਕ ਅਤੇ ਸਾਫ਼-ਸੁਥਰੇ ਖਾਧ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਪੰਜਾਬ ਭਰ ਵਿੱਚ ਖੁਰਾਕ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਮੁਹਿੰਮ ਤੇਜ਼ ਕਰ ਦਿੱਤੀ ਹੈ।

ਉਹਨਾਂ ਕਿਹਾ ਕਿ ਤਿਉਹਾਰਾਂ ਦੇ ਸਮੇਂ ਦੌਰਾਨ ਜਦੋਂ ਮਿਠਾਈਆਂ, ਡੇਅਰੀ ਉਤਪਾਦਾਂ ਅਤੇ ਬੇਕਰੀ ਦੀਆਂ ਵਸਤਾਂ ਦੀ ਮੰਗ ਕਾਫ਼ੀ ਵੱਧ ਜਾਂਦੀ ਹੈ, ਬਾਰ ਵਿੱਚ ਨਕਲੀ ਅਤੇ ਮਾੜੀ ਗੁਣਵਤਾ ਵਾਲੇ ਸਾਮਾਨ ਦੀ ਸਪਲਾਈ ਦਾ ਖਤਰਾ ਵੱਧ ਜਾਂਦਾ ਹੈ। ਉਹਨਾਂ ਕਿਹਾ ਕਿ ਸਾਰੇ ਖੁਰਾਕ ਕਾਰੋਬਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਖੁਰਾਕ ਸੁਰੱਖਿਆ ਸਬੰਧੀ ਕਾਨੂੰਨਾਂ, ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਜ਼ਿੰਮੇਵਾਰਾਨਾ ਤੇ ਸਾਫ਼-ਸੁਥਰੇ ਤਰੀਕੇ ਖਾਧ ਪਦਾਰਥ ਬਣਾਉਣ।

ਉਨ੍ਹਾਂ ਖੁਰਾਕ ਕਾਰੋਬਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੱਚੇ ਮਾਲ ਦੀ ਸਹੀ ਖਰੀਦ ਅਤੇ ਸੁਚੱਜੀ ਸੰਭਾਲ ਯਕੀਨੀ ਬਣਾਉਣ, ਸਫਾਈ ਵਿਵਸਥਾ ਕਾਇਮ ਰੱਖਣ, ਮਿਲਾਵਟਖੋਰੀ ਤੋਂ ਬਚਣ ਅਤੇ ਲੋਕਾਂ ਦੀ ਸਿਹਤ ਲਈ ਖ਼ਤਰਾ ਪੈਦਾ ਕਰਨ ਵਾਲੀ ਕਿਸੇ ਵੀ ਗੈਰ-ਮਿਆਰੀ ਕਾਰਵਾਈ ਤੋਂ ਸਖ਼ਤੀ ਨਾਲ ਗੁਰੇਜ਼ ਕਰਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਖੁਰਾਕ ਦੀ ਗੁਣਵੱਤਾ ਨਾਲ ਕੋਈ ਵੀ ਸਮਝੌਤਾ ਕਰਨ ਵਾਲਿਆਂ ਤੇ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ’ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਸੰਬੰਧੀ ਜ਼ਮੀਨੀ ਪੱਧਰ ਤੇ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ, ਐਫ.ਡੀ.ਏ. (ਐਫਡੀਏ) ਪੰਜਾਬ ਦੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਦੱਸਿਆ ਕਿ ਖਾਧ ਪਦਾਰਥਾਂ ਦੀ ਗੁਣਵੱਤਾ ਦੀ ਨਜ਼ਰਸਾਨੀ ਲਈ ਪੂਰੇ ਰਾਜ ਵਿੱਚ ਵਿਸ਼ੇਸ਼ ਮੁਹਿੰਮਾਂ ਦੀ ਇੱਕ ਲੜੀ ਸ਼ੁਰੂ ਕੀਤੀ ਗਈ ਹੈ। 12 ਅਤੇ 13 ਸਤੰਬਰ ਨੂੰ ਪਨੀਰ ਅਤੇ ਖੋਏ ਦੀ ਗੁਣਵੱਤਾ ਜਾਂਚ ਦੇ ਮੱਦੇਨਜ਼ਰ ਚਲਾਈ ਗਈ ਰਾਜ ਪੱਧਰੀ ਮੁਹਿੰਮ ਦੌਰਾਨ 216 ਨਮੂਨੇ ਲਏ ਗਏ ਜਿਹੜੇ ਵਿਸਥਾਰਪੂਰਵਕ ਜਾਂਚ ਲਈ ਰਾਜ ਖੁਰਾਕ ਲੈਬਾਰਿਟਰੀ ਨੂੰ ਭੇਜੇ ਗਏ ਹਨ। ਉਹਨਾਂ ਕਿਹਾ ਕਿ ਜਾਂਚ ਰਿਪੋਰਟਾਂ ਪ੍ਰਾਪਤ ਹੋਣ ਤੇ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਅਤੇ ਨਿਯਮਾਂ’ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਹਨਾਂ ਦੱਸਿਆ ਕਿ ਐਫ.ਡੀ. ਏ. ਦੀਆਂ ਟੀਮਾਂ ਨੇ 19 ਅਤੇ 20 ਸਤੰਬਰ ਨੂੰ ਮਿਠਾਈ ਅਤੇ ਬੇਕਰੀ ਉਤਪਾਦਨ ਇਕਾਈਆਂ ਵਿੱਚ ਸਫਾਈ ਅਤੇ ਸਵੱਛਤਾ ਮਾਪਦੰਡਾਂ ਦੀ ਪਾਲਣਾ ਦੀ ਜਾਂਚ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਿਸ ਦੌਰਾਨ ਪੰਜਾਬ ਭਰ ਵਿੱਚ ਕੀਤੀਆਂ ਗਈਆਂ 250 ਜਾਂਚਾਂ ਵਿੱਚੋਂ, ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ 101 ਸੁਧਾਰ ਨੋਟਿਸ ਜਾਰੀ ਕੀਤੇ ਗਏ, ਜਦਕਿ ਨਿਯਮਾਂ ਦੀ ਉਲੰਘਣਾ ਕਰਨ ਲਈ ਮੌਕੇ ਤੇ ਹੀ 20 ਚਲਾਨ ਕੱਟੇ ਗਏ।

ਉਹਨਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਸਖ਼ਤ ਨਿਗਰਾਨੀ, ਦੇਖ-ਰੇਖ ਅਤੇ ਅਚਨਚੇਤ ਜਾਂਚ ਦਾ ਸਿਲਸਿਲਾ ਇਸੇ ਤਰ੍ਹਾਂ ਨਿਰਵਿਘਨ ਜਾਰੀ ਰਹੇਗਾ। ਸਿਹਤ ਵਿਭਾਗ ਅਤੇ ਐਫ.ਡੀ.ਏ. ਪੰਜਾਬ ਨੇ ਨਾਗਰਿਕਾਂ ਨੂੰ ਵੀ ਸੁਚੇਤ ਰਹਿਣ, ਸਮਝਦਾਰੀ ਨਾਲ ਖਰੀਦਦਾਰੀ ਕਰਨ ਅਤੇ ਮਿਠਾਈਆਂ, ਡੇਅਰੀ ਉਤਪਾਦ ਤੇ ਬੇਕਰੀ ਉਤਪਾਦ ਸਿਰਫ਼ ਭਰੋਸੇਯੋਗ ਅਤੇ ਨਿਯਮਾਂ ਦੀ ਪਾਲਣਾ ਕਰਨ ਵਾਲੀਆਂ ਦੁਕਾਨਾਂ ਤੋਂ ਹੀ ਖਰੀਦਣ ਦੀ ਅਪੀਲ ਕੀਤੀ ਹੈ।

Continue Reading

Chandigarh

ਚੰਦ ਫ਼ਤਿਹਪੁਰੀ ਦਾ ਵਿਛੋੜਾ ਪੰਜਾਬੀ ਪੱਤਰਕਾਰੀ ਲਈ ਵੱਡਾ ਘਾਟਾ : ਕੇਂਦਰੀ ਪੰਜਾਬੀ ਲੇਖਕ ਸਭਾ

Published

on

By

ਚੰਡੀਗੜ੍ਹ, 21 ਸਤੰਬਰ (ਸ.ਬ.) ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ ਸੀਨੀਅਰ ਪੱਤਰਕਾਰ, ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਭਾਰਤੀ ਕਮਿਊਨਿਸਟ ਪਾਰਟੀ (ਸੀ. ਪੀ. ਆਈ.) ਦੇ ਸੀਨੀਅਰ ਆਗੂ ਚੰਦ ਫ਼ਤਿਹਪੁਰੀ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।

ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਚੰਦ ਫ਼ਤਿਹਪੁਰੀ ਨੇ ਲੰਮੇ ਸਮੇਂ ਤੱਕ ਪੰਜਾਬੀ ਪੱਤਰਕਾਰੀ ਦੇ ਖੇਤਰ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਈ। ‘ਨਵਾਂ ਜ਼ਮਾਨਾ’ ਨਾਲ ਉਨ੍ਹਾਂ ਦਾ ਲੰਮਾ ਅਤੇ ਗਹਿਰਾ ਸਬੰਧ ਰਿਹਾ ਅਤੇ ਸੰਪਾਦਕ ਵਜੋਂ ਉਨ੍ਹਾਂ ਨੇ ਅਖ਼ਬਾਰ ਦੀਆਂ ਜ਼ਿੰਮੇਵਾਰੀਆਂ ਬਾਖ਼ੂਬੀ ਨਿਭਾਈਆਂ। ਆਪਣੀ ਲੇਖਣੀ ਰਾਹੀਂ ਉਨ੍ਹਾਂ ਨੇ ਲੋਕਾਂ ਦੇ ਦੁੱਖ-ਦਰਦ, ਸਮਾਜਕ ਸਰੋਕਾਰਾਂ ਅਤੇ ਆਮ ਲੋਕਾਂ ਦੇ ਹੱਕਾਂ ਨਾਲ ਜੁੜੇ ਸਵਾਲਾਂ ਨੂੰ ਆਵਾਜ਼ ਦਿੱਤੀ। ਖੱਬੀ ਲਹਿਰ ਨਾਲ ਜੁੜੇ ਇੱਕ ਸਰਗਰਮ ਆਗੂ ਵਜੋਂ ਵੀ ਉਨ੍ਹਾਂ ਦੀ ਲੰਮੀ ਭੂਮਿਕਾ ਰਹੀ।

ਉਨ੍ਹਾਂ ਕਿਹਾ ਕਿ ਚੰਦ ਫ਼ਤਿਹਪੁਰੀ ਦਾ ਵਿਛੋੜਾ ਪੰਜਾਬੀ ਪੱਤਰਕਾਰੀ ਲਈ ਹੀ ਨਹੀਂ, ਸਗੋਂ ਲੋਕ-ਪੱਖੀ ਸੋਚ ਅਤੇ ਸਮਾਜਕ ਸਰੋਕਾਰਾਂ ਲਈ ਵੀ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਚੰਦ ਫ਼ਤਿਹਪੁਰੀ ਨੇ ਪੱਤਰਕਾਰੀ ਨੂੰ ਸਿਰਫ਼ ਰੋਜ਼ਾਨਾ ਘਟਨਾਵਾਂ ਦੀ ਰਿਪੋਰਟਿੰਗ ਤੱਕ ਸੀਮਤ ਨਹੀਂ ਰੱਖਿਆ, ਸਗੋਂ ਇਸ ਨੂੰ ਲੋਕਾਂ ਦੇ ਸਵਾਲਾਂ ਅਤੇ ਸਮਾਜ ਦੀਆਂ ਹਕੀਕਤਾਂ ਨਾਲ ਜੋੜ ਕੇ ਦੇਖਿਆ। ਉਹ ਆਪਣੇ ਵਿਚਾਰਾਂ ਪ੍ਰਤੀ ਵਚਨਬੱਧ ਅਤੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਪੱਤਰਕਾਰ ਸਨ।

ਸਭਾ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਲਿਖਤ, ਉਨ੍ਹਾਂ ਦੀ ਸੋਚ ਅਤੇ ਲੋਕ-ਪੱਖੀ ਪੱਤਰਕਾਰੀ ਦੀ ਰਵਾਇਤ ਉਨ੍ਹਾਂ ਦੀ ਯਾਦ ਨੂੰ ਜਿਊਂਦਾ ਰੱਖੇਗੀ। ਉਨ੍ਹਾਂ ਕਾਮਰੇਡ ਚੰਦ ਫ਼ਤਿਹਪੁਰੀ ਦੇ ਪਰਿਵਾਰ ਅਤੇ ਸਨੇਹੀਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ।

Continue Reading

Chandigarh

ਅਕਾਲੀ ਆਗੂ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਮੇਤ ‘ਆਪ’ ਵਿੱਚ ਸ਼ਾਮਲ

Published

on

By

ਚੰਡੀਗੜ੍ਹ, 19 ਸਤੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਵਾਰ ਵਿਧਾਇਕ ਰਹੇ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਤਿੰਦਰਜੀਤ ਸਿੰਘ ਛੱਜਲਵੱਡੀ ਦੇ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਨੇ ਛੱਜਲਵੱਡੀ ਨੂੰ ਆਪ ਵਿੱਚ ਸ਼ਾਮਿਲ ਕਰਾਇਆ।

ਇਸ ਮੌਕੇ ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਛੱਜਲਵੱਡੀ ਪਰਿਵਾਰ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਹਲਕਾ ਬਾਬਾ ਬਕਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਾਰਟੀ ਕੇਡਰ ਨੂੰ ਨਵੀਂ ਊਰਜਾ ਅਤੇ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸੂਬੇ ਦੇ ਸੂਝਵਾਨ ਆਗੂ ਤੇ ਆਮ ਲੋਕ ਲਗਾਤਾਰ ‘ਆਪ’ ਨਾਲ ਜੁੜ ਰਹੇ ਹਨ, ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਆਗੂ ਤੇ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਸਤਿੰਦਰਜੀਤ ਸਿੰਘ ਛੱਜਲਵੱਡੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੌਜੂਦਾ ਹਲਕਾ ਇੰਚਾਰਜ ਵਜੋਂ ਸੇਵਾਵਾਂ ਨਿਭਾ ਰਹੇ ਸਨ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਜੰਡਿਆਲਾ ਗੁਰੂ ਤੋਂ ਚੋਣ ਵੀ ਲੜ ਚੁੱਕੇ ਹਨ।

ਇਸ ਮੌਕੇ ਆਗੂਆਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਵਿੱਚ ਵਿਸ਼ਵਾਸ ਪ੍ਰਗਟਾਉਂਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਹਲਕੇ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ।

Continue Reading

Latest News

Trending