Connect with us

Mohali

ਪਿੰਡ ਝਾਂਮਪੁਰ ਵਿੱਚ ਪ੍ਰਾਪਰਟੀ ਡੀਲਰ ਤੇ ਹੋਇਆ ਹਮਲਾ

Published

on

ਦੋ ਦਿਨ ਪਹਿਲਾਂ ਗੈਂਗਸਟਰ ਦੇ ਨਾਮ ਤੇ ਮੰਗੀ ਗਈ ਸੀ 5 ਲੱਖ ਦੀ ਫਿਰੌਤੀ

ਐਸ ਏ ਐਸ ਨਗਰ, 9 ਮਾਰਚ (ਪਵਨ ਰਾਵਤ) ਮੁਹਾਲੀ ਜ਼ਿਲ੍ਹੇ ਦੇ ਪਿੰਡ ਝਾਂਮਪੁਰ ਵਿੱਚ ਪ੍ਰੋਪਰਟੀ ਡੀਲਰ ਜਸਵਿੰਦਰ ਸਿੰਘ ਉਰਫ਼ ਫਤਿਹ ਉੱਤੇ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਗਿਆ ਹੈ ਕਿ ਇਸ ਵਿਅਕਤੀ ਤੋਂ ਦੋ ਦਿਨ ਪਹਿਲਾਂ ਗੈਂਗਸਟਰ ਦੇ ਨਾਮ ਤੇ 5 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ।

ਪੀੜਤ ਜਸਵਿੰਦਰ ਸਿੰਘ ਉਰਫ਼ ਫਤਿਹ ਨੇ ਦੱਸਿਆ ਕਿ ਉਹ ਪ੍ਰੋਪਰਟੀ ਡੀਲਰ ਦਾ ਕੰਮ ਕਰਦਾ ਹੈ ਅਤੇ ਝਾਂਮਪੁਰ ਵਿੱਚ ਚਾਰ ਮਕਾਨ ਬਣਵਾ ਰਿਹਾ ਹੈ। ਬੀਤੀ 7 ਮਾਰਚ ਨੂੰ ਉਸਨੂੰ ਇੱਕ ਅਣਪਛਾਤੇ ਵਿਅਕਤੀ ਦੀ ਵਟਸਐਪ ਕਾਲ ਆਈ ਸੀ। ਕਾਲ ਕਰਨ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਗੈਂਗਸਟਰ ਦੱਸਦਿਆਂ ਉਸ ਤੋਂ 5 ਲੱਖ ਰੁਪਏ ਦੀ ਮੰਗ ਕੀਤੀ ਸੀ ਅਤੇ ਧਮਕੀ ਦਿੱਤੀ ਕਿ ਜੇਕਰ ਪੈਸੇ ਨਾ ਦਿੱਤੇ ਗਏ ਤਾਂ ਉਸਨੂੰ ਮਾਰ ਦਿੱਤਾ ਜਾਵੇਗਾ। ਜਸਵਿੰਦਰ ਸਿੰਘ ਦੇ ਮੁਤਾਬਕ ਜਦੋਂ ਉਸਨੇ ਪੁੱਛਿਆ ਕਿ ਕੌਣ ਬੋਲ ਰਿਹਾ ਹੈ ਤਾਂ ਸਾਹਮਣੇ ਵਾਲੇ ਨੇ ਕਿਹਾ ਕਿ ਮੈਂ ਗੈਂਗਸਟਰ ਬੋਲ ਰਿਹਾ ਹਾਂ।” ਇਸ ਤੋਂ ਬਾਅਦ ਉਸਨੇ ਫੋਨ ਕੱਟ ਦਿੱਤਾ ਅਤੇ ਦੁਬਾਰਾ ਕਾਲ ਨਹੀਂ ਕੀਤੀ।

ਜਸਵਿੰਦਰ ਸਿੰਘ ਨੇ ਦੱਸਿਆ ਕਿ ਉਸਨੇ ਇਸ ਗੱਲ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਸਮਝਿਆ ਕਿ ਸ਼ਾਇਦ ਕੋਈ ਮਜ਼ਾਕ ਕਰ ਰਿਹਾ ਹੋਵੇਗਾ। ਉਸਨੇ ਦੱਸਿਆ ਕਿ ਬੀਤੇ ਦਿਨ (8 ਮਾਰਚ) ਦੀ ਸ਼ਾਮ ਨੂੰ ਉਹ ਮਕਾਨ ਬਣਾਉਣ ਵਾਲੀ ਲੇਬਰ ਅਤੇ ਠੇਕੇਦਾਰਾਂ ਨੂੰ ਪੈਸੇ ਦੇਣ ਲਈ ਗਿਆ ਸੀ। ਰਾਤ 8:30 ਵਜੇ ਉਹ ਆਪਣੀ ਐਕਟੀਵਾ ਤੇ ਘਰ ਵਾਪਸ ਆ ਰਿਹਾ ਸੀ ਤਾਂ ਰਸਤੇ ਵਿੱਚ ਝਾਂਮਪੁਰ ਦੇ ਨੇੜੇ ਸਵਿਫਟ ਗੱਡੀ ਨੇ ਉਸਦਾ ਰਸਤਾ ਰੋਕ ਲਿਆ ਅਤੇ ਗੱਡੀ ਵਿਚੋਂ ਤਿੰਨ ਅਣਪਛਾਤੇ ਵਿਅਕਤੀ ਉਤਰ ਕੇ ਉਸ ਤੇ ਹਮਲਾ ਕਰਨ ਲੱਗ ਪਏ।

ਪੀੜਤ ਦੇ ਅਨੁਸਾਰ ਹਮਲਾਵਰਾਂ ਕੋਲ ਪਿਸਟਲਾਂ ਵੀ ਸਨ ਅਤੇ ਉਹਨਾਂ ਨੇ ਉਸਦੀ ਕੁੱਟਮਾਰ ਕੀਤੀ। ਜਦੋਂ ਉਸਨੇ ਆਪਣੀ ਜਾਨ ਬਚਾਉਣ ਲਈ ਰੌਲਾ ਪਾਇਆ ਤਾਂ ਆਲੇ-ਦੁਆਲੇ ਦੇ ਲੋਕ ਇਕੱਠੇ ਹੋਣ ਲੱਗ ਪਏ। ਲੋਕਾਂ ਨੂੰ ਇਕੱਠਾ ਹੁੰਦਾ ਦੇਖ ਕੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਹਮਲੇ ਤੋਂ ਬਾਅਦ ਜਸਵਿੰਦਰ ਸਿੰਘ ਇਲਾਜ ਲਈ ਖਰੜ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੋਂ ਅੱਜ ਉਸਨੂੰ ਛੁੱਟੀ ਦੇ ਦਿੱਤੀ ਗਈ ਹੈ। ਉਸ ਵਲੋਂ ਬਲੌਂਗੀ ਪੁਲੀਸ ਥਾਣੇ ਵਿੱਚ ਆਪਣੇ ਬਿਆਨ ਵੀ ਦਰਜ ਕਰਵਾ ਦਿੱਤੇ ਹਨ।

ਪੀੜਤ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਕਿਉਂਕਿ ਹਮਲਾਵਰਾਂ ਕੋਲ ਹਥਿਆਰ ਵੀ ਸਨ। ਉਸਨੇ ਕਿਹਾ ਕਿ ਉਹ ਤਾਂ ਆਪਣੀ ਜਾਨ ਬਚਾ ਗਿਆ, ਪਰ ਸੰਭਵ ਹੈ ਕਿ ਇਹ ਲੋਕ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਹੋ ਸਕਦੇ ਹਨ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending