Connect with us

Mohali

ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣ ਰਿਹਾ ਪੰਜਾਬ : ਭਗਵੰਤ ਸਿੰਘ ਮਾਨ

Published

on

ਐਸ ਏ ਐਸ ਨਗਰ, 13 ਮਾਰਚ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣ ਰਿਹਾ ਹੈ। ਅੱਜ ਇੱਥੇ ਪ੍ਰੋਗਰੈਸਿਵ ਪੰਜਾਬ ਸਮਿਟ ਦਾ ਰਸਮੀ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਪੰਜਾਬ ਵਿੱਚ ਸ਼ਾਨਦਾਰ ਅੰਤਰਰਾਸ਼ਟਰੀ ਸੰਪਰਕ ਅਤੇ ਨਿਵੇਸ਼ ਲਈ ਸ਼ਾਨਦਾਰ ਬੁਨਿਆਦੀ ਢਾਂਚਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਿਵੇਸ਼ਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਨੌਜਵਾਨਾਂ ਵਿੱਚ ਹੁਨਰ ਵਿਕਸਤ ਕਰਨ ਲਈ ਕੰਮ ਕਰ ਰਿਹਾ ਹੈ, ਜਿਸਦੀ ਸ਼ੁਰੂਆਤ ਸਕੂਲ ਪੱਧਰ ਤੋਂ ਹੋ ਰਹੀ ਹੈ। ਉਨ੍ਹਾਂ ਦੁਨੀਆ ਭਰ ਵਿੱਚ ਫੈਲੇ ਪੰਜਾਬੀ ਭਾਈਚਾਰੇ ਦੀ ਸਫਲਤਾ ਅਤੇ ਸੇਵਾ ਦੀ ਭਾਵਨਾ ਬਾਰੇ ਵੀ ਚਰਚਾ ਕੀਤੀ।

ਪ੍ਰੋਗਰੈਸਿਵ ਪੰਜਾਬ ਸਮਿਟ ਦੀ ਆਰੰਭਤਾ ਮੌਕੇ ਟਾਟਾ ਸਟੀਲ, ਹੀਰੋ ਇੰਟਰਪ੍ਰਾਈਜ਼ਿਜ਼, ਆਰਸੇਲਰ ਮਿੱਤਲ ਗਰੁੱਪ, ਟ੍ਰਾਈਡੈਂਟ ਗਰੁੱਪ, ਜੇ. ਐਸ. ਡਬਲਯੂ. ਗਰੁੱਪ ਸਮੇਤ ਕਰੀਬ ਇੱਕ ਦਰਜਨ ਕੰਪਨੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਹਾਜਿਰ ਹੋਏ। ਸਮਿਟ ਦੇ ਪਹਿਲੇ ਦਿਨ ਜੇ. ਐਸ. ਡਬਲਯੂ. ਗਰੁੱਪ ਨੇ ਪੰਜਾਬ ਵਿੱਚ ਕਰੀਬ 3000 ਕਰੋੜ ਰੁਪਏ ਦੇ ਨਿਵੇਸ਼ ਦਾ ਭਰੋਸਾ ਦਿੱਤਾ।

ਇਸ ਮੌਕੇ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੇ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ ਅਤੇ ਇੱਥੇ ਉੱਦਮੀਆਂ ਦੀ ਗਿਣਤੀ ਵੀ ਸਭ ਤੋਂ ਵੱਧ ਹੈ। ਇੱਥੇ ਬੱਚੇ ਜਨਮ ਲੈਂਦੇ ਹੀ ਰੁਜ਼ਗਾਰ ਬਾਰੇ ਸੋਚਦੇ ਹਨ। ਪੰਜਾਬ ਵਿੱਚ ਕਦੇ ਪ੍ਰਤੀ ਵਿਅਕਤੀ ਆਮਦਨ ਸਭ ਤੋਂ ਵੱਧ ਸੀ। ਉਹਨਾਂ ਕਿਹਾ ਕਿ ਜਦੋਂ ਉਹ ਪੰਜਾਬ ਪਹੁੰਚੇ ਤਾਂ ਸਥਿਤੀ ਸਭ ਤੋਂ ਮਾੜੀ ਸੀ, ਹੁਣ ਅਸੀਂ ਇਸ ਸਥਿਤੀ ਤੋਂ ਬਾਹਰ ਕੱਢਣ ਲਈ ਕੰਮ ਕਰ ਰਹੇ ਹਾਂ।

ਉਹਨਾਂ ਕਿਹਾ ਕਿ ਪੰਜਾਬ ਵਿੱਚ 1.25 ਲੱਖ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ। ਇਸ ਰਾਹੀਂ ਸਥਾਪਤ ਫੈਕਟਰੀਆਂ 5.5 ਲੱਖ ਨੌਕਰੀਆਂ ਪੈਦਾ ਕਰਨਗੀਆਂ। ਇੱਕ ਪੋਰਟਲ ਬਣਾਇਆ ਗਿਆ ਹੈ ਜਿੱਥੇ 45 ਦਿਨਾਂ ਦੇ ਅੰਦਰ ਪ੍ਰਵਾਨਗੀਆਂ ਦਿੱਤੀਆਂ ਜਾਂਦੀਆਂ ਹਨ।

ਉਹਨਾਂ ਕਿਹਾ ਕਿ ਚੀਨ ਅਤੇ ਸਿੰਗਾਪੁਰ ਨੇ ਕਿਵੇਂ ਤਰੱਕੀ ਕੀਤੀ ਹੈ, ਇਸਦੀ ਖੋਜ ਕਰਨ ਤੋਂ ਬਾਅਦ, ਅਸੀਂ ਉੱਦਮੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ ਹੈ। ਅਸੀਂ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਿਆ ਹੈ। ਸਾਨੂੰ ਪਤਾ ਲੱਗਾ ਹੈ ਕਿ ਉਹ ਸਰਕਾਰੀ ਦਖਲਅੰਦਾਜ਼ੀ ਤੋਂ ਨਿਰਾਸ਼ ਸਨ। ਹੁਣ, ਅਸੀਂ ਕਾਰੋਬਾਰਾਂ ਅਤੇ ਕਾਰੋਬਾਰੀਆਂ ਨੂੰ ਇਸ ਤੋਂ ਮੁਕਤ ਕਰਨ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਹੁਣ ਕਿਸੇ ਰਿਸ਼ਵਤ ਦੀ ਲੋੜ ਨਹੀਂ ਹੈ। ਐਮ ਐਸ ਐਮ ਈ ਨੂੰ 125 ਕਰੋੜ ਰੁਪਏ ਦੇ ਨਿਵੇਸ਼ ਲਈ ਕਿਸੇ ਪ੍ਰਵਾਨਗੀ ਦੀ ਲੋੜ ਨਹੀਂ ਹੋਵੇਗੀ। ਪ੍ਰਵਾਨਗੀ ਪੰਜ ਦਿਨਾਂ ਦੇ ਅੰਦਰ ਉਪਲਬਧ ਹੋ ਜਾਵੇਗੀ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਪੰਜਾਬ ਬਾਰੇ ਜਾਣਕਾਰੀ ਸਾਂਝੀ ਕੀਤੀ।

ਟਾਟਾ ਸਟੀਲ ਦੇ ਮੈਨੇਜਿੰਗ ਡਾਇਰੈਕਟਰ ਟੀ.ਵੀ. ਨਰਿੰਦਰਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿੱਚ ਇੰਡਸਟਰੀ ਲਗਾਈ ਹੈ। ਪੰਜਾਬ ਉਨ੍ਹਾਂ ਲਈ ਨਵਾਂ ਹੈ ਪਰ ਇੱਥੋਂ ਦੇ ਲੋਕ ਉਨ੍ਹਾਂ ਲਈ ਨਵੇਂ ਨਹੀਂ ਹਨ।

ਆਪਣੇ ਸੰਬੋਧਨ ਦੌਰਾਨ ਸ੍ਰੀ ਜਿੰਦਲ ਨੇ ਕਿਹਾ ਕਿ ਆਉਣ ਵਾਲੇ 15 ਸਾਲਾਂ ਵਿੱਚ ਭਾਰਤ ਦੀ ਆਰਥਿਕਤਾ 20 ਟ੍ਰਿਲੀਅਨ ਡਾਲਰ ਦੀ ਹੋ ਜਾਵੇਗੀ। ਵਿਸ਼ਵ ਦੀ ਤੀਜੀ ਵੱਡੀ ਆਰਥਿਕ ਸ਼ਕਤੀ ਤਾਂ ਅਸੀਂ ਇੱਕ ਦੋ ਸਾਲਾਂ ਵਿੱਚ ਹੀ ਬਣ ਜਾਵਾਂਗੇ। ਉਨ੍ਹਾਂ ਕਿਹਾ ਕਿ ਆਮ ਤੌਰ ਤੇ ਪੰਜਾਬ ਨੂੰ ਲੋਕ ਖੇਤੀਬਾੜੀ ਸੂਬੇ ਵਜੋਂ ਹੀ ਦੇਖਦੇ ਹਨ ਪਰ ਪੰਜਾਬ ਇੱਕ ਉਦਯੋਗਿਕ ਸੂਬਾ ਵੀ ਹੈ। ਅੱਜ ਏ ਆਈ ਅਤੇ ਮਸ਼ੀਨ ਲਰਨਿੰਗ ਹੈ ਪਰ ਲੁਧਿਆਣਾ ਵਿੱਚ ਇਹ ਜੁਗਾੜ ਟੈਕਨਾਲੋਜੀ ਹੁੰਦੀ ਸੀ। ਸੰਭਵ ਹੈ ਕਿ ਜੁਗਾੜ ਤੋਂ ਹੀ ਏ ਆਈ ਅਤੇ ਮਸ਼ੀਨ ਲਰਨਿੰਗ ਆਈ ਹੈ। ਉਨ੍ਹਾਂ ਦੱਸਿਆ ਕਿ ਰਾਜਪੁਰਾ ਵਿੱਚ ਉਨ੍ਹਾਂ ਦੀ ਇੰਡਸਟਰੀ ਹੈ ਪਰ ਉਹ ਜਲਦ ਹੀ 3000 ਕਰੋੜ ਰੁਪਏ ਨਿਵੇਸ਼ ਕਰਕੇ ਪੰਜਾਬ ਵਿੱਚ ਵੱਡਾ ਪਲਾਂਟ ਲਗਾਉਣਗੇ।

ਉਨ੍ਹਾਂ ਕਿਹਾ ਕਿ ਟਾਟਾ ਸਟੀਲ ਨੇ ਆਪਣੀ ਇੰਡਸਟਰੀ ਲਗਾ ਲਈ ਹੈ। ਪੰਜਾਬ ਦਾ ਮੰਡੀ ਗੋਬਿੰਦਗੜ੍ਹ ਅਜਿਹਾ ਖੇਤਰ ਸੀ ਜੋ ਪੂਰੇ ਦੇਸ਼ ਵਿੱਚ ਸਟੀਲ ਦੇ ਰੇਟ ਤੈਅ ਕਰਦਾ ਸੀ। ਸੰਮੇਲਨ ਵਿੱਚ ਆਰਸੇਲਰ ਮਿੱਤਲ ਦੇ ਕਾਰਜਕਾਰੀ ਪ੍ਰਧਾਨ ਲਕਸ਼ਮੀ ਮਿੱਤਲ, ਹੀਰੋ ਇੰਟਰਪ੍ਰਾਈਜ਼ਿਜ਼ ਦੇ ਚੇਅਰਮੈਨ ਸੁਨੀਲ ਕਾਂਤ ਮੁੰਜਾਲ, ਜੇ. ਕੇ. ਸੀਮਿੰਟ ਲਿਮਟਿਡ ਦੇ ਜੁਆਇੰਟ ਮੈਨੇਜਿੰਗ ਡਾਇਰੈਕਟਰ ਮਾਧਵ ਕ੍ਰਿਸ਼ਨਾ ਸਿੰਘਾਨੀਆ, ਭਾਰਤ ਵਿੱਚ ਜਾਪਾਨ ਦੇ ਆਰਥਿਕ ਮੰਤਰੀ ਯਾਮਾਜ਼ਾਕੀ ਫੂਮੀਓ, ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ, ਵਿਕਰਮਜੀਤ ਸਿੰਘ ਸਾਹਨੀ ਅਤੇ ਇਨਵੈਸਟ ਇੰਡੀਆ ਦੀ ਸੀ.ਈ.ਓ. ਨਿਵਰਤੀ ਰਾਏ ਨੇ ਵੀ ਸ਼ਮੂਲੀਅਤ ਕੀਤੀ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending