Connect with us

Punjab

ਪੰਜਾਬ ਵਿੱਚ ਅਗਲੀ ਸਰਕਾਰ ਭਾਜਪਾ ਦੀ ਬਣੇਗੀ : ਅਮਿਤ ਸ਼ਾਹ

Published

on

ਛੋਟੇ ਭਰਾ ਵਾਲੀ ਭੂਮਿਕਾ ਖ਼ਤਮ, ਹੁਣ ਇਕੱਲੇ ਬਣਾਵਾਂਗੇ ਸਰਕਾਰ

ਮੋਗਾ, 14 ਮਾਰਚ (ਸ.ਬ.) ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਅਗਲੀ ਸਰਕਾਰ ਭਾਜਪਾ ਦੀ ਬਣੇਗੀ। ਮੋਗਾ ਦੇ ਪਿੰਡ ਕਿੱਲੀ ਚਹਿਲਾਂ ਵਿਖੇ ਆਯੋਜਿਤ ਭਾਜਪਾ ਦੀ ਰੈਲੀ ਮੌਕੇ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਉਂਦਿਆਂ ਉਹਨਾਂ ਪੰਜਾਬ ਵਿਚ ਇਕੱਲਿਆਂ ਚੋਣਾਂ ਲੜਨ ਦਾ ਐਲਾਨ ਕੀਤਾ।

ਉਹਨਾਂ ਕਿਹਾ ਕਿ ਨਾਨਕਸ਼ਾਹੀ ਕੈਲੰਡਰ ਦੇ ਹਿਸਾਬ ਨਾਲ ਅੱਜ ਨਵੇਂ ਸਾਲ ਦੀ ਸ਼ੁਰੂਆਤ ਹੋਈ ਹੈ ਅਤੇ ਉਹ ਅੱਜ ਤੋਂ 2027 ਵਿਚ ਹੋਣ ਵਾਲੀਆਂ ਚੋਣਾਂ ਲਈ ਭਾਜਪਾ ਦੇ ਪ੍ਰਚਾਰ ਦੀ ਸ਼ੁਰੂਆਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਜਦੋਂ ਵੀ ਪੰਜਾਬ ਦੀ ਸੱਤਾ ਵਿੱਚ ਆਏ ਤਾਂ ਛੋਟੇ ਭਰਾ ਦੇ ਰੂਪ ਵਿੱਚ ਆਏ ਪਰ ਹੁਣ ਉਹ ਛੋਟੇ ਨਹੀਂ ਬਲਕਿ ਮੁੱਖ ਰੂਪ ਨਾਲ ਪੰਜਾਬ ਦੀ ਸੱਤਾ ਵਿਚ ਆਉਣਗੇ। ਉਹਨਾਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਆਪਣੀ ਸਰਕਾਰ ਬਣਾਉਣ ਲਈ ਚੋਣਾਂ ਲੜਨ ਜਾ ਰਹੀ ਹੈ। ਅਸੀਂ ਪੂਰੇ ਪੰਜਾਬ ਦੀ ਜਨਤਾ ਤੋਂ ਅਸ਼ੀਰਵਾਦ ਲੈਣ ਆਏ ਹਾਂ। ਤੁਸੀਂ ਸਾਡੀ ਤਾਕਤ ਵਧਾਓ। ਸ਼ਾਹ ਨੇ ਕਿਹਾ ਕਿ ਪੰਜਾਬ ਨੂੰ ਜੇ ਕੋਈ ਨਸ਼ੇ ਤੋਂ ਮੁਕਤ ਕਰ ਸਕਦਾ ਹੈ ਤਾਂ ਸਿਰਫ ਭਾਜਪਾ ਅਤੇ ਮੋਦੀ ਸਰਕਾਰ ਹੀ ਅਜਿਹਾ ਕਰ ਸਕਦੀ ਹੈ।

ਸ੍ਰੀ ਸ਼ਾਹ ਨੇ ਕਿਹਾ ਕਿ ਉਹ ਸਿਰਫ ਭਾਜਪਾ ਹੈ ਜਿਸ ਨੇ ਦੇਸ਼ ਦੇ ਹਿੱਤ ਵਿਚ ਸਖ਼ਤ ਫੈਸਲੇ ਲਏ। ਅਸੀਂ ਕਸ਼ਮੀਰ ਵਿਚੋਂ ਧਾਰਾ 370 ਸਮਾਪਤ ਕੀਤੀ। ਅੱਜ ਪੰਜਾਬ ਵਿਚ ਕਿਸਾਨਾਂ ਦਾ ਕੋਈ ਖੈਰ ਖੁਆਹ ਨਹੀਂ ਰਿਹਾ। ਨੌਜਵਾਨ ਦੇਸ਼ ਛੱਡ ਕੇ ਜਾ ਰਹੇ ਹਨ। ਪੰਜਾਬ ਦੇ ਲੋਕਾਂ ਨੇ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਮੌਕੇ ਦਿੱਤੇ ਪਰ ਕੁਝ ਨਹੀਂ ਹੋਇਆ। ਇਕ ਮੌਕਾ ਭਾਜਪਾ ਨੂੰ ਦੇ ਕੇ ਦੇਖੋ। ਜੋ ਅੱਜ ਤਕ ਪੰਜਾਬ ਅੰਦਰ ਨਹੀਂ ਹੋਇਆ ਉਹ ਅਸੀਂ ਕਰਕੇ ਵਿਖਾਂਗੇ।

ਉਨ੍ਹਾਂ ਕਿਹਾ ਕਿ 2024 ਵਿਚ ਭਾਜਪਾ ਨੂੰ ਪੰਜਾਬ ਵਿਚ 19 ਫੀਸਦੀ ਵੋਟ ਮਿਲੇ ਸਨ ਅਤੇ ਜਿੱਥੇ ਵੀ ਭਾਜਪਾ ਨੂੰ 19 ਫੀਸਦੀ ਵੋਟ ਮਿਲਦਾ ਹੈ, ਉਥੇ ਅਗਲੀ ਸਰਕਾਰ ਭਾਜਪਾ ਦੀ ਹੀ ਬਣਦੀ ਹੈ। ਅਸਾਮ, ਮਣੀਪੁਰ, ਉਤਰਾਖੰਡ ਵਿਚ ਵੀ ਇਸੇ ਤਰ੍ਹਾਂ ਹੋਇਆ ਸੀ ਅਤੇ ਹੁਣ ਪੰਜਾਬ ਦੀ ਵਾਰੀ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਦੇਸ਼ ਵਿਚ ਅਨਾਜ ਦੇ ਭੰਡਾਰ ਭਰੇ, ਜਦੋਂ ਜਦੋਂ ਦੇਸ਼ ਦੀ ਸੁਰੱਖਿਆ ਦੀ ਗੱਲ ਹੋਈ ਤਾਂ ਪੰਜਾਬ ਦੇ ਨੌਜਵਾਨਾਂ ਨੇ ਸਭ ਤੋਂ ਅੱਗੇ ਵੱਧ ਕੇ ਭੂਮਿਕਾ ਨਿਭਾਈ।

ਪੰਜਾਬ ਸਰਕਾਰ ਦੀ ਕਾਰਗੁਜਾਰੀ ਤੇ ਸਵਾਲ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਅੰਦਰ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ। ਜੇ ਇੱਥੇ ਸਰਕਾਰ ਹੁੰਦੀ ਤਾਂ ਇਥੋਂ ਦੇ ਹਾਲਾਤ ਬਦਤਰ ਨਾ ਹੁੰਦੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਬਦਲਾਅ ਦਾ ਨਾਂ ਲੈ ਕੇ ਆਈ ਸੀ ਪਰ ਪੰਜਾਬ ਦੇ ਮੁੱਖ ਮੰਤਰੀ ਕੀ ਕਰ ਰਹੇ ਹਨ। ਪੂਰੇ ਦੇਸ਼ ਵਿਚ ਜਿੱਥੇ ਵੀ ਕੇਜਰੀਵਾਲ ਜਾਂਦਾ ਹੈ ਮੁੱਖ ਮੰਤਰੀ ਸਿਰਫ ਪਾਇਲਟ ਬਣ ਕੇ ਨਾਲ ਚਲਾ ਜਾਂਦਾ ਹੈ ਅਤੇ ਪੰਜਾਬ ਦਾ ਖਜ਼ਾਨਾ ਲੁਟਾਇਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ 25 ਲੱਖ ਨੌਕਰੀਆਂ ਦਾ ਵਾਇਦਾ ਕੀਤਾ ਸੀ, ਚਾਰ ਮਹੀਨੇ ਵਿਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਸੀ, 16 ਹਜ਼ਾਰ ਸਰਕਾਰੀ ਦਵਾਖਾਨੇ ਬਨਾਉਣੇ ਸੀ, ਪੈਨਸ਼ਨ 2500 ਕਰਨੀ ਸੀ, ਮਾਈਨਿੰਗ ਤੋਂ 20 ਹਜ਼ਾਰ ਕਰੋੜ ਦੀ ਆਮਦਨ ਵਧਾਉਣੀ ਸੀ, ਸਾਰੀਆਂ ਫਸਲਾਂ ਤੇ ਐਮ. ਐਸ. ਪੀ. ਦੇਣ, ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ 5 ਲੱਖ ਰੁਪਏ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ, ਪਰੰਤੂ ਇਹ ਵਾਅਦੇ ਅੱਜ ਤਕ ਪੂਰੇ ਨਹੀਂ ਹੋਏ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਵਾਅਦਾ ਖਿਲਾਫੀ ਕਰ ਸਕਦੀ ਹੈ, ਇਹ ਸਰਕਾਰ ਭ੍ਰਿਸ਼ਟਾਚਾਰ ਵਿਚ ਡੁੱਬੀ ਹੋਈ ਹੈ।

ਇਸ ਮੌਕੇ ਸਿੱਖ ਗੁਰੂਆਂ ਦੇ ਬਲਿਦਾਨ ਨੂੰ ਪ੍ਰਣਾਮ ਕਰਦਿਆਂ ਉਹਨਾਂ ਕਿਹਾ ਕਿ ਮੇਰੇ ਸਿਰ ਤੇ ਜਿਹੜੀ ਪੱਗ ਬੰਨ੍ਹੀ ਹੈ ਇਹ ਪੱਗ ਪੂਰੇ ਭਾਰਤ ਉਪਰ ਗੁਰੂ ਘਰ ਦੇ ਕਰਜ਼ ਦਾ ਪ੍ਰਤੀਕ ਹੈ, ਜਿਸ ਨੂੰ ਅਸੀਂ ਕਦੇ ਵੀ ਲਾਹ ਸਕਦੇ। ਸਿੱਖ ਗੁਰੂਆਂ ਦੀ ਵਿਰਾਸਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿੱਚ ਸਿੱਖ ਗੁਰਧਾਮਾਂ ਦੀ ਸੁਰੱਖਿਆ ਲਈ ਕੰਮ ਕੀਤਾ ਹੈ। ਕਰਤਾਰਪੁਰ ਸਾਹਿਬ ਲਾਂਘੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਆਜ਼ਾਦੀ ਦੇ ਸਮੇਂ ਭਾਜਪਾ ਸੱਤਾ ਵਿੱਚ ਹੁੰਦੀ, ਤਾਂ ਕਰਤਾਰਪੁਰ ਸਾਹਿਬ ਅੱਜ ਭਾਰਤ ਦਾ ਅਟੁੱਟ ਅੰਗ ਹੁੰਦਾ। ਕਾਂਗਰਸ ਤੇ ਹਮਲਾ ਕਰਦਿਆਂ ਉਹਨਾਂ ਦੋਸ਼ ਲਾਇਆ ਕਿ ਕਾਂਗਰਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹਮਲਾ ਕਰਵਾਇਆ ਅਤੇ ਹਿੰਦੂ ਸਿੱਖ ਭਾਈਚਾਰੇ ਵਿੱਚ ਜਾਣਬੁੱਝ ਕੇ ‘ਖਾਈ’ ਪੈਦਾ ਕਰਨ ਦੀ ਕੋਸ਼ਿਸ਼ ਕੀਤੀ।

ਇਸ ਤੋਂ ਪਹਿਲਾਂ ਕੇਸਰੀ ਦਸਤਾਰ ਸਜਾ ਕੇ ਭਾਜਪਾ ਦੀ ‘ਬਦਲਾਅ ਰੈਲੀ’ ਵਿੱਚ ਸ਼ਾਮਲ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਭਾਜਪਾ ਦੇ ਆਗੂਆਂ ਨੇ ਨਿੱਘਾ ਸਵਾਗਤ ਕੀਤਾ। ਹਾਲਾਂਕਿ ਇਸ ਰੈਲੀ ਵਿੱਚ ਸਭ ਤੋਂ ਵੱਧ ਚਰਚਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੈਰਹਾਜ਼ਰੀ ਦੀ ਰਹੀ, ਹਾਲਾਂਕਿ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਅਤੇ ਬੇਟੀ ਜੈ ਇੰਦਰ ਕੌਰ ਮੰਚ ਤੇ ਮੌਜੂਦ ਸਨ।

ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਵਿੱਚ ‘ਡਬਲ ਇੰਜਣ’ ਸਰਕਾਰ ਚਾਹੁੰਦੇ ਹਨ ਅਤੇ ਮੌਜੂਦਾ ‘ਆਪ’ ਸਰਕਾਰ ਦੀਆਂ ਨੀਤੀਆਂ ਨੇ ਪੰਜਾਬ ਨੂੰ ਆਰਥਿਕ ਕੰਗਾਲੀ ਵੱਲ ਧੱਕ ਦਿੱਤਾ ਹੈ। ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ਤੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ, ਜੋ ਕਦੇ ਖੇਤਾਂ ਅਤੇ ਖੇਡ ਮੈਦਾਨਾਂ ਦੀ ਸ਼ਾਨ ਹੁੰਦਾ ਸੀ, ਅੱਜ ਨਸ਼ਿਆਂ ਕਾਰਨ ਨਾਲੀਆਂ ਵਿੱਚ ਦਮ ਤੋੜ ਰਿਹਾ ਹੈ। ਉਹਨਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਵਿਗੜ ਰਹੀ ਸਥਿਤੀ ਨੂੰ ਸੁਧਾਰਨ ਲਈ ਦਖਲ ਦੇਣ।

ਭਾਜਪਾ ਆਗੂਆਂ ਨੇ ਦਾਅਵਾ ਕੀਤਾ ਕਿ ਸਿਰਫ਼ ਭਾਜਪਾ ਹੀ ਪੰਜਾਬ ਨੂੰ ਨਸ਼ਾ ਮੁਕਤ ਕਰ ਸਕਦੀ ਹੈ ਅਤੇ ਸੂਬੇ ਵਿੱਚ ਅਮਨ-ਸ਼ਾਂਤੀ ਬਹਾਲ ਕਰ ਸਕਦੀ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Chandigarh

ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ

Published

on

By

ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ

ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।

ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।

ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।

ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Latest News

Trending