Chandigarh
ਆਪ ਸਰਕਾਰ ਨੇ ਆਪਣੇ 4 ਸਾਲ ਦੇ ਕਾਰਜਕਾਲ ਦੌਰਾਨ ਆਪਣੇ ਸਾਰੇ ਵਾਅਦੇ ਪੂਰੇ ਕੀਤੇ : ਭਗਵੰਤ ਮਾਨ
ਚੰਡੀਗੜ੍ਹ, 16 ਮਾਰਚ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਸz. ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੀ ਆਮ ਆਦਮੀ ਦੀ ਸਰਕਾਰ ਨੇ ਆਪਣੇ 4 ਸਾਲ ਦੇ ਕਾਰਜਕਾਲ ਦੌਰਾਨ ਆਪਣੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਚੋਣ ਮੈਨੀਫੈਸਟੋ ਵਿਚ ਵਾਅਦੇ ਪੂਰੇ ਕਰਨ ਦਾ ਸਮਾਂ 5 ਸਾਲ ਸੀ, ਪਰ ਸਾਡੀ ਸਰਕਾਰ ਨੇ ਇਹ ਵਾਅਦੇ 4 ਸਾਲਾਂ ਵਿਚ ਹੀ ਸਾਰੇ ਵਾਇਦੇ ਪੂਰੇ ਕੀਤੇ ਹਨ। ਇਸ ਮੌਕੇ ਮੁੱਖ ਮੰਤਰੀ ਨੇ ਆਪਣੇ ਕੰਮਾਂ ਦੀ ਇਕ ਬੁੱਕਲੇਟ ਵੀ ਜਾਰੀ ਕੀਤੀ।
ਆਪਣੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਸਾਡੀ ਸਰਕਾਰ ਨੇ ਹਰ ਘਰ ਨੂੰ ਮੁਫਤ ਬਿਜਲੀ ਦਿੱਤੀ ਤੇ ਬਿਜਲੀ ਦਾ ਬਕਾਇਆ ਵੀ ਮਾਫ ਕੀਤਾ। ਅੱਜ ਪੰਜਾਬ ਦੇ 92 ਫੀਸਦੀ ਘਰਾਂ ਦਾ ਬਿਜਲੀ ਦਾ ਬਿਲ ਜ਼ੀਰੋ ਆਉਂਦਾ ਹੈ। ਪੰਜਾਬ ਸਕਰਾਰ ਵੱਲੋਂ ਮੁਫ਼ਤ ਬਿਜਲੀ ਲਈ ਕੋਈ ਸ਼ਰਤ ਨਹੀਂ ਰੱਖੀ ਗਈ ਬਲਕਿ ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕੱਟ ਖੇਤੀ ਲਈ 8 ਘੰਟੇ ਬਿਜਲੀ ਵੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ 881 ਮੁਹੱਲਾ ਕਲੀਨਿਕ ਚੱਲ ਰਹੇ ਹਨ ਅਤੇ 200 ਤਿਆਰ ਪਏ ਹਨ। ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚੋਂ ਕਰੋੜਾਂ ਲੋਕ ਦਵਾਈ ਲੈ ਕੇ ਚੁੱਕੇ ਅਤੇ ਆਪਣੀ ਸਿਹਤ ਸਬੰਧੀ ਟੈਸਟ ਕਰਵਾ ਚੁੱਕੇ ਹਨ। ਇਸ ਤੋਂ ਇਲਾਵਾ ‘ਆਪ’ ਸਰਕਾਰ ਨੇ 10 ਲੱਖ ਰੁਪਏ ਵਾਲੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵੀ ਸ਼ੁਰੂ ਕੀਤੀ ਹੈ। ਪੰਜਾਬ ਵਿਚ ਇਸ ਯੋਜਨਾ ਦੇ ਕਾਰਡ ਬਣ ਰਹੇ ਹਨ ਅਤੇ ਲੋਕਾਂ ਵੱਲੋਂ ਇਸ ਕਾਰਡ ਦੀ ਸਹੂਲਤ ਲੈਣੀ ਵੀ ਸ਼ੁਰੂ ਕਰ ਦਿੱਤੀ ਹੈ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸਾਡੀ ਸਰਕਾਰ ਵਲੋਂ ਪੰਜਾਬ ਦੇ ਲਗਭਗ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ ਅਤੇ ਅੱਜ ਪੰਜਾਬ ਦੀ 78 ਫੀਸਦੀ ਜ਼ਮੀਨ ਦੀ ਸਿੰਚਾਈ ਨਹਿਰੀ ਪਾਣੀ ਨਾਲ ਹੋ ਰਹੀ ਹੈ। ਉਹਨਾਂ ਦਾਅਵਾ ਕੀਤਾ ਕਿ ਪੁਰਾਣੀਆਂ ਕੱਸੀਆਂ, ਨਹਿਰਾਂ ਅਤੇ ਮੋਘੇ ਚਾਲੂ ਕੀਤੇ ਗਏ ਹਨ। ਨਹਿਰਾਂ ਤੇ 5700 ਕਰੋੜ ਰੁਪਏ ਖਰਚੇ ਗਏ ਹਨ ਅਤੇ ਸਵਾ ਲੱਖ ਏਕੜ ਜ਼ਮੀਨ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਅਸੀਂ 19 ਟੋਲ ਪਲਾਜ਼ੇ ਬੰਦ ਕਰ ਚੁੱਕੇ ਹਾਂ ਅਤੇ ਆਉਣ ਵਾਲੇ ਦਿਨਾਂ ਵਿੱਚ ਤਿੰਨ-ਚਾਰ ਟੋਲ ਪਲਾਜ਼ਿਆਂ ਨੂੰ ਅਸੀਂ ਬੰਦ ਕਰਾਂਗੇ। ਇਨ੍ਹਾਂ 19 ਟੋਲ ਪਲਾਜ਼ਿਆਂ ਨੂੰ ਬੰਦ ਕਰਨ ਨਾਲ ਪੰਜਾਬ ਦੇ ਲੋਕਾਂ ਦਾ ਰੋਜ਼ਾਨਾ 67 ਲੱਖ ਰੁਪਇਆ ਬਚਦਾ ਹੈ। ਅਸੀਂ ਅਸੀਂ ਸਾਰੇ ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਦਾ ਅਸੀਂ ਟੈਕਸ ਮੁਆਫ਼ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਪੱਧਰ ਦਾ ਕ੍ਰਿਕਟ ਸਟੇਡੀਅਮ ਬਣਾਉਣ ਸਬੰਧੀ ਐਲਾਨ ਵੀ ਕੀਤਾ।
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਵਿਚੋਂ ਨਸ਼ਾ ਖਤਮ ਨਹੀਂ ਹੋ ਜਾਂਦਾ। ਅਸੀਂ ਨਸ਼ਿਆਂ ਦੇ ਮਾਮਲੇ ਵਿੱਚ ਕਈ ਵੱਡੀਆਂ ਮੱਛੀਆਂ ਫੜੀਆਂ ਅਤੇ ਅਸੀਂ ਉਨ੍ਹਾਂ ਨੂੰ ਜੇਲ੍ਹ ਭੇਜਿਆ। ਅੱਜ ਪੰਜਾਬ ਵਿੱਚ ਸ਼ਰ੍ਹੇਆਮ ਨਸ਼ਾ ਵਿਕਣਾ ਬੰਦ ਹੋ ਗਿਆ ਹੈ। ਉਹਨਾਂ ਕਿਹਾ ਕਿ ਅਸੀਂ ਗੈਂਗਸਟਰਾਂ ਨੂੰ ਫੜ ਰਹੇ ਹਾਂ ਅਤੇ ਪੰਜਾਬ ਵਿੱਚੋਂ ਗੈਂਗਸਟਰਵਾਦ ਨੂੰ ਖਤਮ ਕਰਨ ਤੇ ਲੱਗੇ ਹੋਏ ਹਾਂ। ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਨ ਵਾਲੇ ਅੱਜ ਸਵਾਲ ਚੁੱਕ ਰਹੇ ਹਨ।
ਬਿਕਰਮ ਸਿੰਘ ਮਜੀਠੀਆ ਬਾਰੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਿਹੜੇ ਲੋਕ ਸਦਨ ਵਿੱਚ ਗਾਲ੍ਹਾਂ ਕੱਢਦੇ ਰਹੇ, ਉਹ ਸਾਨੂੰ ਭਾਸ਼ਾ ਵਿੱਚ ਫ਼ਰਕ ਸਮਝਾਉਣ ਦੀਆਂ ਗੱਲਾਂ ਕਰਦੇ ਹਨ। ਉਨ੍ਹਾਂ ਕਿਹਾ ਕਿ ਸੁਖਜਿੰਦਰ ਰੰਧਾਵਾ ਵੀ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਦਾ ਰਿਹਾ ਹੈ। ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੇਂਦਰ ਸਰਕਾਰ ਨੇ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਰੱਖਿਆ ਹੋਇਆ ਹੈ। ਉਸ ਨੂੰ ਜੇਲ੍ਹ ਵਿੱਚ ਸਾਰੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਲਾਰੈਂਸ ਬਿਸ਼ਨੋਈ ਨੂੰ ਕਿਧਰੇ ਹੋਰ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੈ।
Chandigarh
ਪੰਜਾਬ ਦੇ ਰਾਜਪਾਲ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਚੰਡੀਗੜ੍ਹ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਚਲੀਆਂ ਪਾਣੀ ਦੀਆਂ ਬੁਛਾੜਾਂ
ਆਪ ਵਰਕਰਾਂ ਵਲੋਂ 227 ਕਰੋੜ ਰੁਪਏ ਦੇ ਏਜੰਡੇ ਨੂੰ 15 ਸਕਿੰਟ ਵਿੱਚ ਪਾਸ ਕਰਨ ਦਾ ਵਿਰੋਧ
ਚੰਡੀਗੜ੍ਹ, 6 ਅਗਸਤ (ਸ.ਬ.) ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਵੱਲੋਂ 227 ਕਰੋੜ ਰੁਪਏ ਦੇ ਏਜੰਡੇ ਨੂੰ 15 ਸੈਕਿੰਟ ਵਿੱਚ ਪਾਸ ਕਰਨ ਦਾ ਵਿਰੋਧ ਕਰਦਿਆਂ ਪਾਰਟੀ ਦੀ ਚੰਡੀਗੜ੍ਹ ਇਕਾਈ ਵੱਲੋਂ ਪੰਜਾਬ ਦੇ ਰਾਜਪਾਲ ਅਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਵੱਡੀ ਗਿਣਤੀ ਵਿੱਚ ਵਰਕਰ ਸੈਕਟਰ 17 ਵਿਖੇ ਇਕੱਠੇ ਹੋਏ ਅਤੇ ਯੂ ਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਚੰਡੀਗੜ੍ਹ ਨਗਰ ਨਿਗਮ ਵਿੱਚ 227 ਕਰੋੜ ਰੁਪਏ ਦਾ ਘੁਟਾਲਾ ਹੋਣ ਦਾ ਦੋਸ਼ ਲਗਾਇਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਨ ਗੁਲਾਬ ਚੰਦ ਕਟਾਰੀਆ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧੇ ਤਾਂ ਪੁਲੀਸ ਵੱਲੋਂ ਵੱਡੀਆਂ ਰੋਕਾਂ ਲਾ ਕੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਚੰਡੀਗੜ੍ਹ ਪੁਲੀਸ ਵੱਲੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਉੱਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ।
ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਜੇਪਾਲ ਨੇ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ ਹੱਕ ਤੇ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲਿਆਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਿੱਚ 227 ਕਰੋੜ ਰੁਪਏ ਦਾ ਏਜੰਡਾ ਪਹਿਲਾਂ ਤਾਂ ਸਿਰਫ ਦੋ ਪੰਨਿਆਂ ਵਿੱਚ ਹੀ ਪੇਸ਼ ਕੀਤਾ ਗਿਆ ਇਸ ਤੋਂ ਬਾਅਦ ਇਸ ਅਜੰਡੇ ਨੂੰ 15 ਸਕਿੰਟ ਵਿੱਚ ਪਾਸ ਕਰ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਇਸ ਏਜੰਡੇ ਦੀ ਜਾਂਚ ਕੀਤੀ ਜਾਵੇ।
Chandigarh
ਅਸ਼ਵਨੀ ਸ਼ਰਮਾ ਦੇ ਕੁੜੀ-ਮੁੰਡੇ ਵਾਲੇ ਬਿਆਨ ਤੇ ਵਿਧਾਨ ਸਭਾ ਵਿੱਚ ਹੋਇਆ ਹੰਗਾਮਾ
ਸੱਤਾਧਾਰੀ ਧਿਰ ਦੇ ਮੈਂਬਰਾਂ ਨੇ ਭਾਜਪਾ ਆਗੂ ਨੂੰ ਮਾਫੀ ਮੰਗਣ ਲਈ ਕਿਹਾ
ਚੰਡੀਗੜ੍ਹ, 6 ਅਗਸਤ (ਸ.ਬ.) ਪੰਜਾਬ ਵਿਧਾਨ ਸਭਾ ਵਿੱਚ ਮੌਨਸੂਨ ਇਜਲਾਸ ਦੇ ਚੌਥੇ ਦਿਨ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਂਗਰਸੀ ਵਿਧਾਇਕ ਮੁੱਖ ਮੰਤਰੀ ਦੇ ਬਾਇਕਾਟ ਦੀਆਂ ਤਖਤੀਆਂ ਲੈ ਕੇ ਪਹੁੰਚੇ।
ਕਾਰਵਾਈ ਦੌਰਾਨ ਸੀਨੀਅਰ ਭਾਜਪਾ ਆਗੂ ਅਸ਼ਵਨੀ ਸ਼ਰਮਾ ਵਲੋਂ ਦਿੱਤੇ ਗਏ ਕੁੜੀ-ਮੁੰਡੇ ਨੂੰ ਲੈ ਕੇ ਬਿਆਨ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਅਸ਼ਵਨੀ ਸ਼ਰਮਾ ਨੇ ਤੰਜ ਕੱਸਦੇ ਹੋਏ ਕਿਹਾ ਕਿ ਸਰਕਾਰ ਦੀ ਹਾਲਤ ਅਜਿਹੀ ਹੋ ਗਈ ਹੈ ਕਿ ਘਰ ਵਿੱਚ ਕੁੜੀ ਪੈਦਾ ਹੋਵੇ ਤਾਂ ਕੇਂਦਰ ਸਰਕਾਰ ਨੂੰ ਦੋਸ਼ ਦਿੰਦੇ ਹਨ ਅਤੇ ਮੁੰਡਾ ਪੈਦਾ ਹੋ ਜਾਵੇ ਤਾਂ ਉਸ ਦਾ ਸਾਰਾ ਸਿਹਰਾ ਖ਼ੁਦ ਲੈ ਲੈਂਦੇ ਹਨ। ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਸੀ ਕਿ ਜਿਹੜਾ ਵੀ ਵਿਅਕਤੀ ਮਾਈਨਿੰਗ ਖ਼ਿਲਾਫ਼ ਆਵਾਜ਼ ਚੁੱਕਦਾ ਹੈ, ਉਸ ਨੂੰ ਆਮ ਆਦਮੀ ਪਾਰਟੀ ਦੇ ਆਗੂ ਧਮਕਾਉਂਦੇ ਹਨ ਅਤੇ ਸਰਕਾਰ ਨੂੰ ‘ਜਿਸ ਦਾ ਖੇਤ, ਉਸ ਦੀ ਰੇਤ’ ਦੀ ਹਕੀਕਤ ਜ਼ਮੀਨੀ ਪੱਧਰ ਤੇ ਜਾ ਕੇ ਦੇਖਣੀ ਚਾਹੀਦੀ ਹੈ।
ਅਸ਼ਵਨੀ ਸ਼ਰਮਾ ਦੇ ਇਸ ਬਿਆਨ ਤੋਂ ਬਾਅਦ ਸਦਨ ਵਿੱਚ ਸੱਤਾਧਿਰ ਦੇ ਆਗੂਆਂ ਵਲੋਂ ਰੌਲਾ ਪਾ ਦਿੱਤਾ ਗਿਆ। ਇਸ ਦਾ ਜਵਾਬ ਦਿੰਦਿਆਂ ਮੰਤਰੀ ਅਮਨ ਅਰੋੜਾ ਨੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਕਿਹਾ ਕਿ ਕੁੜੀ ਹੋਣ ਦੀ ਗੱਲ ਕਹਿਣਾ ਉੱਚਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਹਰ ਖੇਤਰ ਵਿੱਚ ਕੁੜੀਆਂ ਮੋਹਰੀ ਹਨ ਅਤੇ ਵਧੀਆ ਕੰਮ ਕਰ ਰਹੀਆਂ ਹਨ। ਪ੍ਰਧਾਨ ਮੰਤਰੀ ਵੀ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਸੰਦੇਸ਼ ਦਿੰਦੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਦੇ ਇਸ ਬਿਆਨ ਨਾਲ ਪੰਜਾਬ ਦੀਆਂ ਸਵਾ ਕਰੋੜ ਔਰਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਅਸ਼ਵਨੀ ਸ਼ਰਮਾ ਨੂੰ ਉਨ੍ਹਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
ਸਿਫਰ ਕਾਲ ਦੌਰਾਨ ਆਜ਼ਾਦ ਉਮੀਦਵਾਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਪਿੰਡਾਂ ਨੇੜੇ ਢਾਣੀਆ ਵਿੱਚ ਰਹਿੰਦੇ ਲੋਕਾਂ ਨੂੰ ਹਿਫ਼ਾਜ਼ਤ ਲਈ ਅਸਲਾ ਲਾਇਸੈਂਸ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਤੋਂ ਬਾਹਰ ਖੇਤਾਂ ਵਿੱਚ ਰਹਿੰਦੇ ਲੋਕਾਂ ਨੂੰ ਗੈਂਗਸਟਰ ਨਿਸ਼ਾਨਾ ਬਣਾ ਰਹੇ ਹਨ। ਇਸਤੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਚੰਗੇ ਕਿਰਦਾਰ ਵਾਲੇ ਲੋਕਾਂ ਨੂੰ ਲਾਇਸੈਂਸ ਮਿਲਣੇ ਚਾਹੀਦੇ ਹਨ। ਕੁਲਦੀਪ ਧਾਲੀਵਾਲ ਨੇ ਪਰਵਾਸੀ ਪੰਜਾਬੀਆਂ ਨੂੰ ਉਚੇਚੇ ਤੌਰ ਤੇ ਅਸਲਾ ਲਾਇਸੈਂਸ ਜਾਰੀ ਕੀਤੇ ਜਾਣ ਦੀ ਮੰਗ ਕੀਤੀ। ਇਸ ਦੌਰਾਨ ਸਿਫ਼ਰ ਕਾਲ 24 ਮਿੰਟ ਵਿੱਚ ਹੀ ਖ਼ਤਮ ਕੀਤੇ ਜਾਣ ਕਾਂਗਰਸ ਨੇ ਕੀਤਾ ਇਤਰਾਜ਼ ਜ਼ਾਹਿਰ ਕੀਤਾ। ਸਦਨ ਦੀ ਕਾਰਵਾਈ ਦੌਰਬਾਨ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਸਕੂਲੀ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਜੀਵਨ ਜਾਂਚ ਸਿਖਾਉਣ ਲਈ ਵਿਸ਼ੇਸ਼ ਸਿਲੇਬਸ ਤਿਆਰ ਕਰਨ ਬਾਰੇ ਪੇਸ਼ ਕੀਤਾ ਮਤਾ ਸਦਨ ਵਿੱਚ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
Chandigarh
ਹੰਗਾਮੇ ਭਰਿਆ ਰਿਹਾ ਵਿਧਾਨ ਸਭਾ ਸੈਸ਼ਨ ਦਾ ਤੀਜਾ ਦਿਨ
ਸਦਨ ਵਿੱਚ ਹੋਏ ਹੰਗਾਮੇ ਤੋਂ ਬਾਅਦ ਕਾਰਵਾਈ ਮੁਲਤਵੀ
ਚੰਡੀਗੜ੍ਹ, 5 ਅਗਸਤ (ਸ.ਬ.) ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦਾ ਤੀਜਾ ਦਿਨ ਇੱਕ ਵਾਰ ਫਿਰ ਹੰਗਾਮਾ ਭਰਪੂਰ ਰਿਹਾ। ਇਸ ਦੌਰਾਨ ਕਾਂਗਰਸ ਦੇ ਵਿਧਾਇਕ ਕਾਲੇ ਪਰਨੇ ਪਾ ਕੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਦਨ ਵਿੱਚ ਪੁੱਜੇ। ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਵਿਧਾਇਕ ਵਿਧਾਨ ਸਭਾ ਵਿੱਚ 15 ਮਿੰਟ ਨਾਅਰੇਬਾਜ਼ੀ ਕਰਨ ਤੋਂ ਬਾਅਦ ਬਾਹਰ ਚਲੇ ਗਏ।
ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਮੌਕੇ ਵਿਰੋਧੀ ਧਿਰ ਤੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸਮੁੱਚੇ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਬਾਈਕਾਟ ਦੀ ਤਖਤੀਆਂ ਹੱਥ ਵਿੱਚ ਲੈ ਕੇ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ।
ਸਦਨ ਵਿੱਚ ਅਕਾਲੀ ਵਿਧਾਇਕਾ ਗਨੀਵ ਕੌਰ ਮਜੀਠੀਆ ਵੱਲੋਂ ਬੇਅਦਬੀ ਵਿਰੁੱਧ ਐਕਟ ਵਿੱਚ ਸੋਧ ਦਾ ਮੁੱਦਾ ਚੁੱਕਣ ਮਗਰੋਂ ਭਾਰੀ ਹੰਗਾਮਾ ਹੋ ਗਿਆ। ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਉਸ ਵਚਨਬੱਧਤਾ ਬਾਰੇ ਦੱਸਿਆ ਜਾਵੇ ਕਿ ਜੋ ਸੱਤਾਧਾਰੀ ਪਾਰਟੀ ਨੇ ਅਕਾਲ ਤਖ਼ਤ ਦੇ ਜਥੇਦਾਰ ਸਾਹਮਣੇ ਪੇਸ਼ ਹੋਣ ਵੇਲੇ ਪ੍ਰਗਟਾਈ ਸੀ। ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਅਕਾਲ ਤਖ਼ਤ ਦੇ ਅਧਿਕਾਰ ਨੂੰ ਚੁਣੌਤੀ ਦੇ ਰਹੀ ਹੈ।
ਕਾਂਗਰਸੀ ਵਿਧਾਇਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਅਤੇ ਪਾਰਟੀ ਆਗੂ ਮਨਪ੍ਰੀਤ ਇਆਲੀ ਨਾਲ ਮਿਲ ਕੇ ‘ਗੁਰੂ-ਦੋਖੀ ਸਰਕਾਰ’ ਦੇ ਨਾਅਰੇ ਲਗਾਉਂਦੇ ਹੋਏ ਸਦਨ ਦੇ ਵਿਚਕਾਰਲੇ ਹਿੱਸੇ ਵਿੱਚ ਰੋਸ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਵਿਧਾਇਕ ਬਿੱਲ ਵਿੱਚ ਸੋਧਾਂ ਕਰਨ ਦੇ ਵਾਅਦੇ ਤੋਂ ਪਿੱਛੇ ਹਟਣ ਤੇ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕਰ ਰਹੇ ਸਨ। ਸਮੁੱਚੀ ਵਿਰੋਧੀ ਧਿਰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ’ ਦੇ ਮਾਮਲੇ ਤੇ ਇਕਜੁੱਟ ਨਜ਼ਰ ਆਈ, ਜਿਸ ਤੋਂ ਬਾਅਦ ਹਾਕਮ ਧਿਰ ਨੇ ਵੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਹਾਲਾਤ ਨੂੰ ਵੇਖਦਿਆਂ ਸਪੀਕਰ ਵੱਲੋਂ ਸਦਨ ਦੀ ਕਾਰਵਾਈ 8 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ। ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਣ ਤੇ, ਵਿੱਤ ਮੰਤਰੀ ਹਰਪਾਲ ਚੀਮਾ ਨੇ ਸਪੱਸ਼ਟ ਕੀਤਾ ਕਿ ਅਕਾਲ ਤਖ਼ਤ ਸਰਵਉੱਚ ਹੈ ਅਤੇ ਸਰਕਾਰ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ’ ਵਿੱਚ ਤਬਦੀਲੀਆਂ ਕਰਨ ਦੇ ਮਾਮਲੇ ਤੇ ਅਕਾਲ ਤਖ਼ਤ ਦੇ ਜਥੇਦਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰ ਰਹੀ ਹੈ।
ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਨਅਤੀ ਪਲਾਟ ਘਪਲੇ ਦੇ ਮੁੱਦੇ ਨੂੰ ਚੁੱਕਿਆ ਅਤੇ ਇਸ ਮਾਮਲੇ ਤੇ ਪੰਜਾਬ ਸਰਕਾਰ ਨੂੰ ਸਪੱਸ਼ਟੀਕਰਨ ਦੇਣ ਲਈ ਕਿਹਾ। ਪ੍ਰਤਾਪ ਬਾਜਵਾ ਨੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਨਾਲ ਸਬੰਧਤ ਘੁਟਾਲੇ ਦੇ ਮਾਮਲੇ ਵਿੱਚ 11 ਥਾਵਾਂ ਤੇ ਈ. ਡੀ. ਵੱਲੋਂ ਕੀਤੀ ਗਈ ਛਾਪੇਮਾਰੀ ਦਾ ਮੁੱਦਾ ਉਠਾਇਆ। ਉਨ੍ਹਾਂ ਨੇ ਮੁੱਖ ਮੰਤਰੀ ਦਫ਼ਤਰ ਦੇ ਉਨ੍ਹਾਂ ਸੀਨੀਅਰ ਅਧਿਕਾਰੀਆਂ ਦੀ ਜਵਾਬਦੇਹੀ ਦੀ ਮੰਗ ਕੀਤੀ ਜਿਨ੍ਹਾਂ ਦੇ ਨਾਂ ਈ. ਡੀ. ਦੀ ਜਾਂਚ ਵਿੱਚ ਸਾਹਮਣੇ ਆਏ ਹਨ।
ਪੰਜਾਬ ਵਿਧਾਨ ਸਭਾ ਵਿੱਚ ਸੈਸ਼ਨ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਰਾ ਨੇ ਲੰਘੇ ਦਿਨ ਕੰਮ ਰੋਕੂ ਮਤੇ ਲਾਉਣ ਦਾ ਮੁੱਦਾ ਚੁੱਕਿਆ, ਜਿਸ ਉੱਤੇ ਕੋਈ ਫੈਸਲਾ ਨਹੀਂ ਲਿਆ ਗਿਆ। ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਸੁਰੱਖਿਆ ਕਰਮੀਆਂ ਉੱਤੇ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ। ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਰੋਸਾ ਦਵਾਇਆ ਕਿ ਉਕਤ ਮਾਮਲੇ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵਿਧਾਨ ਸਭਾ ਸਪੀਕਰ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਹੋਰਨਾਂ ਵਿਧਾਇਕਾਂ ਦੇ ਕੰਮ ਰੋਕੂ ਮਤੇ ਨੂੰ ਅਸਵੀਕਾਰ ਕਰ ਦਿੱਤਾ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਜਾਰੀ ਰੱਖੀ। ਇਸ ਦੌਰਾਨ ਵਿਧਾਨ ਸਭਾ ਦੀ ਕਾਰਵਾਈ ਭਲਕੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
-
International2 months agoਕਤਰ ਵਿੱਚ ਗੈਸ ਪਲਾਂਟ ਵਿੱਚ ਧਮਾਕਾ ਹੋਣ ਕਾਰਨ 54 ਵਿਅਕਤੀ ਜ਼ਖ਼ਮੀ, ਕਈ ਲਾਪਤਾ
-
National1 month agoਅਰੁਣਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਆਇਆ ਹੜ੍ਹ, 3 ਵਿਅਕਤੀ ਲਾਪਤਾ, ਆਵਾਜਾਈ ਪ੍ਰਭਾਵਿਤ
-
Mohali1 month agoਗੁਰਦੁਆਰਾ ਤਾਲਮੇਲ ਕਮੇਟੀ ਵਲੋਂ ਬੱਚਿਆਂ ਦੇ ਗੁਰਬਾਣੀ ਕੰਠ, ਕਵਿਤਾਵਾਂ, ਭਾਸ਼ਣ ਅਤੇ ਦਸਤਾਰ ਸਜਾਉਣ ਦੇ ਮੁਕਾਬਲਿਆਂ ਦਾ ਆਯੋਜਨ
-
Mohali2 months agoਯੂਰੀਆ ਖਾਦ ਨਾ ਮਿਲਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ : ਕਿਸਾਨ ਯੂਨੀਅਨ ਸਿੱਧੂਪੁਰ
-
International1 month ago
ਕੈਨੇਡਾ ਵਿੱਚ ਭਾਰਤੀ ਰੈਸਟੋਰੈਂਟ ਤੇ ਫਾਇਰਿੰਗ
-
Punjab2 months agoਅੱਪਰ ਬਾਰੀ ਦੁਆਬ ਨਹਿਰ ਵਿੱਚ ਪਾੜ ਪੈਣ ਕਾਰਨ ਘਰਾਂ ਅਤੇ ਖੇਤਾਂ ਵਿੱਚ ਵੜਿਆ ਪਾਣੀ
-
National1 month agoਜੁੱਤੀਆਂ ਦੇ ਸ਼ੋਅਰੂਮ ਵਿੱਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ
-
National1 month agoਹਥਿਆਰਬੰਦ ਬਦਮਾਸ਼ਾਂ ਨੇ ਪਰਿਵਾਰ ਨੂੰ ਬੰਧਕ ਬਣਾ ਕੇ ਸੋਨਾ, ਨਗਦੀ ਅਤੇ ਕੀਮਤੀ ਸਮਾਨ ਲੁਟਿਆ
