Chandigarh
ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ
ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਜਿਲ੍ਹਾ ਮੈਨੇਜਰ ਗਗਨਦੀਪ ਸਿੰਘ ਖੁਦਕੁਸ਼ੀ ਮਾਮਲੇ ਵਿੱਚ ਹਨ ਆਰੋਪੀ
ਚੰਡੀਗੜ੍ਹ, 23 ਮਾਰਚ (ਸ.ਬ.) ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਖ਼ਿਲਾਫ਼ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ, ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿਚ ਐਫ. ਆਈ. ਆਰ. ਦਰਜ ਕੀਤੀ ਗਈ ਸੀ ਤੇ ਅੱਜ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਹਰ ਵਿਅਕਤੀ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਮੇਰੇ ਲਈ ਸਾਰਾ ਪੰਜਾਬ ਹੀ ਇੱਕ ਪਰਿਵਾਰ ਹੈ ਅਤੇ ਪੰਜਾਬ ਵਿੱਚ ਜੇਕਰ ਕੋਈ ਵੀ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ, ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਹੋਵੇ ਜਾਂ ਉਹਨਾਂ ਦਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ। ਉਹਨਾਂ ਕਿਹਾ ਕਿ ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ ਹੈ।
ਜਿਕਰਯੋਗ ਹੈ ਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ, ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ। ਉਹਨਾਂ ਵਲੋਂ ਖ਼ੁਦਕੁਸ਼ੀ ਤੋਂ ਪਹਿਲਾਂ ਵੀਡੀਓ ਬਣਾ ਕੇ ‘ਆਪ’ ਸਰਕਾਰ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲਾਲਜੀਤ ਸਿੰਘ ਭੁੱਲਰ ਦਾ ਅਸਤੀਫ਼ਾ ਲੈ ਲਿਆ ਗਿਆ ਸੀ ਅਤੇ ਮਾਮਲੇ ਦੀ ਨਿਰਪੱਖ ਜਾਂਚ ਦੇ ਹੁਕਮ ਦਿੱਤੇ ਗਏ ਸਨ। ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਵੱਲੋਂ ਇਕਜੁੱਟ ਹੋ ਕੇ ਲਾਲਜੀਤ ਭੁੱਲਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ।
ਵਿਰੋਧੀ ਪਾਰਟੀਆਂ ਦੇ ਲਗਾਤਾਰ ਦਬਾਅ ਤੋਂ ਬਾਅਦ ਐਫ. ਆਈ. ਆਰ. ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਅਤੇ ਪੀ. ਏ. ਦੇ ਖ਼ਿਲਾਫ਼ ਐਫ. ਆਈ. ਆਰ. ਦਰਜ ਕਰ ਲਈ ਗਈ ਸੀ। ਇਸ ਮਗਰੋਂ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਤੇ ਵਿਰੋਧੀ ਧਿਰਾਂ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਕੀਤੀ ਜਾ ਰਹੀ ਜੱਦੋਜਹਿਦ ਤੋਂ ਬਾਅਦ ਆਖ਼ਿਰਕਾਰ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਮੈਂ ਸੱਚ ਤੋਂ ਭੱਜਣ ਵਾਲਾ ਨਹੀਂ : ਲਾਲਜੀਤ ਭੁੱਲਰ
ਅੰਮ੍ਰਿਤਸਰ, 22 ਮਾਰਚ (ਸ.ਬ.) ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਲਿਖਿਆ ਹੈ ਕਿ ਉਹ ਸੱਚ ਤੋਂ ਭੱਜਣ ਵਾਲੇ ਨਹੀਂ ਹਨ।
ਉਹਨਾਂ ਕਿਹਾ ਕਿ ਉਨ੍ਹਾਂ ਖਿਲਾਫ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਉਹਨਾਂ ਨੇ ਹਰ ਕਦਮ ਦੀ ਸ਼ੁਰੂਆਤ ਪਰਮਾਤਮਾ ਨੂੰ ਹਾਜ਼ਰ-ਨਾਜ਼ਰ ਮੰਨ ਕੇ ਕੀਤੀ ਹੈ। ਉਹਨਾਂ ਕਿਹਾ ਕਿ ਅੱਜ ਜਿਹੜੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਕਿ ਮੈਂ ਫਰਾਰ ਹੋ ਗਿਆ ਹਾਂ। ਇਹ ਸੱਚ ਨਹੀਂ ਹੈ।
ਉਹਨਾਂ ਕਿਹਾ ਕਿ ਉਹ ਸੱਚ ਤੋਂ ਭੱਜਣ ਵਾਲੇ ਨਹੀਂ ਹਨ। ਉਹਨਾਂ ਨੂੰ ਦੇਸ਼ ਦੇ ਕਾਨੂੰਨ ਤੇ ਪੂਰਾ ਭਰੋਸਾ ਹੈ, ਅਤੇ ਨਿਆਂ ਪ੍ਰਣਾਲੀ ਤੇ ਵੀ ਅਟੱਲ ਵਿਸ਼ਵਾਸ ਹੈ। ਉਹ ਕਿਤੇ ਵੀ ਨਹੀਂ ਭੱਜੇ। ਸੱਚਾਈ ਅਤੇ ਇਨਸਾਫ ਤੇ ਯਕੀਨ ਰੱਖਦਿਆਂ ਖੁਦ ਮੰਡੀ ਗੋਬਿੰਦਗੜ੍ਹ ਵਿਖੇ ਆਤਮ ਸਮਰਪਣ ਕਰ ਰਹੇ ਹਨ।
Chandigarh
ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ
ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ
ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।
ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।
Chandigarh
ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ
ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।
ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।
ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।
Chandigarh
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।
ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
-
International2 months agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International4 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
