Connect with us

Mohali

ਸੰਤ ਬਾਬਾ ਅਤਰ ਸਿੰਘ ਮਸਤੂਆਣਾਵਾਲੇ ਅਤੇ ਪੰਥ ਰਤਨ ਭਾਈ ਜਸਵੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਯਾਦ ਵਿੱਚ ਸਾਲਾਨਾ ਗੁਰਮਤਿ ਸਮਾਗਮ 27 ਤੋਂ 29 ਮਾਰਚ ਤੱਕ

Published

on

ਐਸ ਏ ਐਸ ਨਗਰ, 26 ਮਾਰਚ (ਸ.ਬ.) ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਵਿਖੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ ਅਤੇ ਪੰਥ ਰਤਨ ਭਾਈ ਜਸਵੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਯਾਦ ਵਿੱਚ ਤਿੰਨ ਦਿਨਾਂ ਸਾਲਾਨਾ ਗੁਰਮਤਿ ਸਮਾਗਮ 27 ਮਾਰਚ ਤੋਂ 29 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਭਾਈ ਦਵਿੰਦਰ ਸਿੰਘ ਖ਼ਾਲਸਾ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ ਦੇ ਟਰੱਸਟੀ ਗੁਰਮੀਤ ਸਿੰਘ ਨੇ ਦੱਸਿਆ 27-28-29 ਮਾਰਚ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਸਮਾਗਮ ਨਾਲ ਸਬੰਧਿਤ ਧਾਰਮਿਕ ਸਮਾਗਮ ਸਵੇਰੇ ਤਿੰਨ ਵਜੇ ਸ਼ੁਰੂ ਹੋ ਕੇ ਰਾਤ 10.30 ਵਜੇ ਤਕ ਚੱਲੇਗਾ, ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ ਅਤੇ ਢਾਡੀਆਂ ਤੋਂ ਇਲਾਵਾ ਕਥਾ ਵਾਚਕ ਸੰਗਤਾਂ ਪਵਿੱਤਰ ਗੁਰਬਾਣੀ ਨਾਲ ਜੋੜਨਗੇ।

ਭਾਈ ਦਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ ਵਿਚ ਦੇਸ਼-ਵਿਦੇਸ਼ ਤੋਂ ਸਿੱਖ ਪੰਥ ਨਾਲ ਜੁੜੀਆਂ ਪ੍ਰਸਿੱਧ ਵਿਦਵਾਨ ਹਸਤੀਆਂ ਵੱਡੀ ਗਿਣਤੀ ਵਿਚ ਸ਼ਿਰਕਤ ਕਰ ਰਹੀਆਂ ਹਨ। ਇਸ ਦੇ ਨਾਲ ਹੀ ਤਿੰਨ ਦਿਨਾਂ ਸਮਾਗਮ ਦੌਰਾਨ ਹਰ ਰੋਜ਼ ਅੰਮ੍ਰਿਤ ਵੇਲੇ 3:00 ਵਜੇ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਤੇ ਨਿੱਤਨੇਮ ਨਾਲ ਸਮਾਗਮ ਦੀ ਸ਼ੁਰੂਆਤ ਹੋਵੇਗੀ। ਇਸ ਉਪਰੰਤ ਸਿਮਰਨ ਸਾਧਨਾ, ਕੀਰਤਨ ਆਸਾ ਦੀ ਵਾਰ, ਗੁਰਸ਼ਬਦ ਵਿਚਾਰ ਅਤੇ ਸ਼ਾਮ ਰਹਿਰਾਸ ਸਾਹਿਬ ਦੇ ਪਾਠ ਅਤੇ ਕੀਰਤਨ ਸਮਾਗਮ ਹੋਣਗੇ। 28 ਮਾਰਚ 2026 (ਸਨਿੱਚਰਵਾਰ) ਸਵੇਰੇ 10:00 ਵਜੇ ਮਹਾਨ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। 29 ਮਾਰਚ 2026 (ਐਤਵਾਰ) ਸਵੇਰੇ 10:00 ਵਜੇ ਲੋਕ ਭਲਾਈ ਲਈ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ।

ਉਹਨਾਂ ਦੱਸਿਆ ਕਿ ਇਸ ਤਿੰਨ ਦਿਨਾਂ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਰਾਗੀ ਜਥੇ, ਵਿਦਵਾਨ ਅਤੇ ਪ੍ਰਚਾਰਕ ਹਾਜ਼ਰੀ ਭਰਨਗੇ, ਜਿਨ੍ਹਾਂ ਵਿੱਚ ਮੁੱਖ ਤੌਰ ਤੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ (ਜਥੇਦਾਰ ਅਕਾਲ ਤਖ਼ਤ ਸਾਹਿਬ), ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ (ਗ੍ਰੰਥੀ ਸ੍ਰੀ ਦਰਬਾਰ ਸਾਹਿਬ), ਭਾਈ ਸਾਹਿਬ ਭਾਈ ਦਵਿੰਦਰ ਸਿੰਘ ਖ਼ਾਲਸਾ, ਗਿਆਨੀ ਸਰਬਜੀਤ ਸਿੰਘ (ਲੁਧਿਆਣੇ ਵਾਲੇ), ਪ੍ਰਿੰਸੀਪਲ ਸੁਖਵੰਤ ਸਿੰਘ ਅਤੇ ਹੋਰ ਅਨੇਕਾਂ ਰਾਗੀ ਜਥੇ ਸੰਗਤਾਂ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ।

ਸਮਾਗਮ ਦੌਰਾਨ 27 ਮਾਰਚ ਨੂੰ ਸਵੇਰੇ ਗੁਰਸਿੱਖ ਇਸਤਰੀ ਸਤਿਸੰਗ ਸਭਾ, ਸੋਹਾਣਾ ਅਤੇ ਲੁਧਿਆਣਾ ਦੇ ਜਥਿਆਂ ਵੱਲੋਂ ਕੀਰਤਨ ਕੀਤਾ ਜਾਵੇਗਾ। ਦੁਪਹਿਰ ਅਤੇ ਸ਼ਾਮ ਦੇ ਦੀਵਾਨਾਂ ਵਿੱਚ ਬੀਬੀ ਬਲਜਿੰਦਰ ਕੌਰ (ਸੋਹਾਣਾ), ਬੀਬੀ ਮਲਕੀਤ ਕੌਰ (ਹਨੂਮਾਨਗੜ੍ਹ ਵਾਲੇ), ਭਾਈ ਜਤਿੰਦਰ ਸਿੰਘ (ਸ਼੍ਰੋਮਣੀ ਕਮੇਟੀ) ਅਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ (ਗ੍ਰੰਥੀ ਸ੍ਰੀ ਦਰਬਾਰ ਸਾਹਿਬ) ਹਾਜ਼ਰੀ ਭਰਨਗੇ।

28 ਮਾਰਚ ਨੂੰ ਅੰਮ੍ਰਿਤ ਸੰਚਾਰ ਤੋਂ ਇਲਾਵਾ, ਸਵੇਰ ਦੇ ਸਮੇਂ ਭਾਈ ਸੁਰਜੀਤ ਸਿੰਘ, ਭਾਈ ਜਸਪਾਲ ਸਿੰਘ (ਹਜ਼ੂਰੀ ਰਾਗੀ ਗੁ.ਗੁਰੂਦੁਆਰਾ ਸ੍ਰੀ ਅੰਬ ਸਾਹਿਬ) ਅਤੇ ਭਾਈ ਜਗਜੀਤ ਸਿੰਘ (ਹੈਡ ਗ੍ਰੰਥੀ ਗੁ. ਨਾਭਾ ਸਾਹਿਬ) ਕੀਰਤਨ ਕਰਨਗੇ। ਦੁਪਹਿਰ ਵੇਲੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਪਰਵਾਨਾ ਅਤੇ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ (ਹੈਡ ਗ੍ਰੰਥੀ ਗੁ. ਬੰਗਲਾ ਸਾਹਿਬ, ਦਿੱਲੀ) ਗੁਰਮਤਿ ਵਿਚਾਰਾਂ ਸਾਂਝੀਆਂ ਕਰਨਗੇ।

ਸਮਾਗਮ ਦੇ ਆਖ਼ਰੀ ਦਿਨ 29 ਮਾਰਚ ਨੂੰ ਬੀਬੀ ਮਨਦੀਪ ਕੌਰ ਖ਼ਾਲਸਾ ਅਤੇ ਭਾਈ ਇੰਦਰਪ੍ਰੀਤ ਸਿੰਘ ਕੀਰਤਨ ਦੀ ਸ਼ੁਰੂਆਤ ਕਰਨਗੇ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ (ਜਥੇਦਾਰ ਅਕਾਲ ਤਖ਼ਤ ਸਾਹਿਬ) ਅਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ (ਗ੍ਰੰਥੀ ਸ੍ਰੀ ਦਰਬਾਰ ਸਾਹਿਬ) ਵਿਸ਼ੇਸ਼ ਤੌਰ ਤੇ ਸੰਗਤਾਂ ਸੰਬੋਧਨ ਕਰਨਗੇ। ਐਤਵਾਰ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੋਂ ਭਾਈ ਰਣਬੀਰ ਸਿੰਘ, ਭਾਈ ਕੁਲਦੀਪ ਸਿੰਘ ਅਤੇ ਭਾਈ ਜਗਤਾਰ ਸਿੰਘ ਖ਼ਾਲਸਾ ਵੀ ਹਾਜ਼ਰੀ ਭਰਨਗੇ। ਸਮਾਗਮ ਦੀ ਸਮਾਪਤੀ ਰਾਤ ਉਸਤਾਦ ਬਲਜੀਤ ਸਿੰਘ ਨਾਮਧਾਰੀ ਦੇ ਜਥੇ ਦੁਆਰਾ ਹੋਵੇਗੀ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending