Connect with us

Mohali

ਲੋਕਾਂ ਦੇ ਬੁਨਿਆਦੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ : ਪਦਮਸ਼੍ਰੀ ਜਿਤੇਂਦਰ ਸਿੰਘ ਸ਼ੰਟੀ

Published

on

ਕੋਈ ਵੀ ਹਸਪਤਾਲ ਬਕਾਇਆ ਬਿੱਲ ਦੇ ਨਾਂ ਤੇ ਮ੍ਰਿਤਕ ਦੇਹ ਨੂੰ ਰੋਕ ਨਹੀਂ ਸਕਦਾ

ਐਸ ਏ ਐਸ ਨਗਰ, 28 ਮਾਰਚ (ਸ.ਬ.) ਪੰਜਾਬ ਰਾਜ ਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ ਨੇ ਕਿਹਾ ਹੈ ਕਿ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਮਿਲਦੇ ਮੂਲ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ। ਸੈਕਟਰ 69 ਦੇ ਕਮਿਊਨਿਟੀ ਸੈਂਟਰ ਵਿਖੇ ਖੁੱਲੀ ਸੁਣਵਾਈ ਅਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਪ੍ਰਭਾਵਸ਼ਾਲੀ ਪ੍ਰਣਾਲੀ ਵਿਕਸਿਤ ਕੀਤੀ ਗਈ ਹੈ ਅਤੇ ਪਿਛਲੇ ਕੁਝ ਮਹੀਨਿਆਂ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਜਿਹੇ ਕੈਂਪ ਲਗਾ ਕੇ ਜਾਗਰੂਕਤਾ ਵਧਾਈ ਗਈ ਹੈ। ਉਨ੍ਹਾਂ ਦੱਸਿਆ ਕਿ ਮਨੁੱਖੀ ਅਧਿਕਾਰਾਂ ਦੀ ਹੋਰ ਮਜ਼ਬੂਤੀ ਲਈ ਹਰ ਜ਼ਿਲ੍ਹੇ ਵਿੱਚ 15 ਮੈਂਬਰਾਂ ਵਾਲੇ ਕੋਰ ਗਰੁੱਪ ਗਠਿਤ ਕੀਤੇ ਜਾ ਰਹੇ ਹਨ, ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਕਮਿਸ਼ਨ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਕੋਈ ਵੀ ਹਸਪਤਾਲ ਬਕਾਇਆ ਬਿੱਲ ਦੇ ਨਾਂ ਤੇ ਮ੍ਰਿਤਕ ਦੇਹ ਨੂੰ ਰੋਕ ਨਹੀਂ ਸਕਦਾ ਅਤੇ ਬਿਨਾਂ ਦੇਰੀ ਪਰਿਵਾਰ ਨੂੰ ਸੌਂਪਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਜੇ ਕੋਈ ਮਰੀਜ਼ ਇਲਾਜ ਦੀ ਰਕਮ ਅਦਾ ਕਰਨ ਤੋਂ ਅਸਮਰੱਥ ਹੋਵੇ ਤਾਂ ਉਸ ਤੋਂ ਘੋਸ਼ਣਾ ਪੱਤਰ ਲੈ ਕੇ ਇਲਾਜ ਉਪਰੰਤ ਛੁੱਟੀ ਦੇਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ 20 ਬੈਡਾਂ ਤੋਂ ਵੱਧ ਸਮਰੱਥਾ ਵਾਲੇ ਹਸਪਤਾਲਾਂ ਵਿੱਚ ਮੋਰਚਰੀ ਅਤੇ ਐਂਬੂਲੈਂਸ ਦੀ ਸਹੂਲਤ ਲਾਜ਼ਮੀ ਹੋਣੀ ਚਾਹੀਦੀ ਹੈ।

ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਸਫਾਈ ਕਰਮਚਾਰੀਆਂ ਦੀ ਸੁਰੱਖਿਆ ਲਈ ਵੀ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਅਨੁਸਾਰ ਉਨ੍ਹਾਂ ਨੂੰ ਬੀਮਾ, ਸੁਰੱਖਿਆ ਉਪਕਰਣ ਜਿਵੇਂ ਕੈਪਸ, ਜੂਤੇ, ਸੈਨੇਟਾਈਜ਼ਰ ਆਦਿ ਪ੍ਰਦਾਨ ਕਰਨਾ ਲਾਜ਼ਮੀ ਹੈ। ਇਸ ਦੇ ਨਾਲ ਹੀ ਐਮਰਜੈਂਸੀ ਸਥਿਤੀਆਂ ਵਿੱਚ ਐਂਬੂਲੈਂਸ ਨੂੰ ਤੁਰੰਤ ਰਸਤਾ ਦੇਣ ਲਈ ਐਂਬੂਲੈਂਸ ਪਾਇਲਟ” ਪ੍ਰਣਾਲੀ ਲਾਗੂ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ, ਜਿਸ ਤਹਿਤ 112 ਤੇ ਸੰਪਰਕ ਕਰਨ ਤੇ ਨੇੜਲੀ ਪੁਲੀਸ ਗੱਡੀ ਮਰੀਜ਼ ਨੂੰ ਹਸਪਤਾਲ ਤੱਕ ਪਹੁੰਚਾਉਣ ਵਿੱਚ ਮਦਦ ਕਰੇਗੀ।

ਮੀਟਿੰਗ ਦੌਰਾਨ ਸਿਹਤ, ਨਗਰ ਨਿਗਮ, ਪੁਲੀਸ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਅਤੇ ਵੱਖ-ਵੱਖ ਸੁਝਾਅ ਵੀ ਲਏ ਗਏ। ਇਸ ਮੌਕੇ ਲੋਕਾਂ ਦੀਆਂ ਕਈ ਸ਼ਿਕਾਇਤਾਂ ਸੁਣੀਆਂ ਗਈਆਂ, ਜਿਨ੍ਹਾਂ ਵਿੱਚੋਂ ਕਈਆਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਬਾਕੀਆਂ ਨੂੰ ਸੰਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਲਈ ਭੇਜਿਆ ਗਿਆ।

ਉਨ੍ਹਾਂ ਸਿਵਲ ਹਸਪਤਾਲ ਦੀਆਂ ਸਹੂਲਤਾਂ ਜਿਵੇਂ ਆਕਸੀਜਨ ਪਲਾਂਟ, ਲੈਬ, ਬਲੱਡ ਬੈਂਕ, ਮੋਰਚਰੀ ਅਤੇ ਐਂਬੂਲੈਂਸ ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਸੁਧਾਰ ਲਈ ਹਦਾਇਤਾਂ ਦਿੱਤੀਆਂ ਅਤੇ ਖੂਨਦਾਨ ਪ੍ਰਤੀ ਜਾਗਰੂਕਤਾ ਵਧਾਉਣ ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਪੁਲੀਸ ਵਿਭਾਗ ਨੂੰ ਥਾਣਿਆਂ ਵਿੱਚ ਆਉਣ ਵਾਲੇ ਲੋਕਾਂ ਲਈ ਬਿਹਤਰ ਬੈਠਕ ਵਿਵਸਥਾ, ਸਾਫ਼ ਸੌਚਾਲਿਆਂ ਅਤੇ ਢੁੱਕਵੀਂ ਪਾਰਕਿੰਗ ਸੁਵਿਧਾ ਯਕੀਨੀ ਬਣਾਉਣ ਲਈ ਕਿਹਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਸਿੰਘ ਗੜਾ, ਸ਼੍ਰੀ ਪਿਆਰਾ ਲਾਲ ਗਰਗ, ਸਾਬਕਾ ਚੇਅਰਮੈਨ, ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ, ਐਸ ਡੀ ਐਮ ਦਮਨਦੀਪ ਕੌਰ, ਐਸ ਪੀ ਮੋਹਿਤ ਅਗਰਵਾਲ, ਸਿਵਲ ਸਰਜਨ ਡਾ. ਸੰਗੀਤਾ ਜੈਨ, ਡੀ ਐਸ ਪੀ ਹਰਸਿਮਰਨ ਸਿੰਘ ਬੱਲ, ਸਾਬਕਾ ਐਮ. ਸੀ. ਸਤਬੀਰ ਸਿੰਘ ਧਨੋਆ, ਐਮ.ਸੀ. ਕੁਲਦੀਪ ਕੌਰ ਧਨੋਆ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਰੈਜ਼ੀਡੈਂਟ ਵੈਲਫੇਅਰ ਸੁਸਾਇਟੀ ਸੈਕਟਰ 69 ਦੇ ਮੈਂਬਰ ਵੀ ਮੌਜੂਦ ਸਨ।

Continue Reading

Mohali

ਸੈਕਟਰ 74 ਅਤੇ ਸੈਕਟਰ 91 ਵਿੱਚ ਰੋਜ ਲਗਾਈ ਜਾਂਦੀ ਹੈ ਕੂੜੇ ਨੂੰ ਅੱਗ : ਰਾਮਦੀਪ ਕੌਰ

Published

on

By

ਜਹਿਰੀਲੀ ਹਵਾ ਕਾਰਨ ਲੋਕ ਹੋ ਰਹੇ ਹਨ ਬਿਮਾਰ

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਨਗਰ ਨਿਗਮ ਵਲੋਂ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਲਗਾਏ ਜਾਂਦੇ ਕੂੜੇ ਦੇ ਢੇਰ ਨੂੰ ਅੱਗ ਲਗਾਏ ਜਾਣ ਦੀ ਕਾਰਵਾਈ ਕਾਰਨ ਸ਼ਹਿਰ ਦਾ ਵਾਤਾਵਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਦੌਰਾਨ ਸੈਕਟਰ 74 ਵਿੱਚ ਪੁਰਾਣੇ ਡੰਪਿਗ ਮੈਦਾਨ ਵਾਲੀ ਥਾਂ ਦੇ ਨਾਲ ਅਤੇ ਸੈਕਟਰ 90-91 ਵਿੱਚ ਜਲ ਬੋਰਡ ਦੇ ਨੇੜੇ ਦੀ ਖਾਲੀ ਜਮੀਨ ਤੇ ਕੂੜਾ ਸੁੱਟਣ ਅਤੇ ਫਿਰ ਕੂੜੇ ਨੂੰ ਅੱਗ ਲਗਾਏ ਜਾਣ ਕਾਰਨ ਸਥਾਨਕ ਵਸਨੀਕਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈ ਰਹੀ ਹੈ।

ਇੱਥੇ ਜਿਕਰਯੋਗ ਹੈ ਕਿ ਸੈਕਟਰ 74 ਏ ਦੇ ਨਾਲ ਲੱਗਦੀ ਥਾਂ ਵਿੱਚ ਪਹਿਲਾਂ ਸਾਰੇ ਸ਼ਹਿਰ ਦਾ ਕੂੜਾ ਇਕੱਠਾ ਕਰਨ ਲਈ ਡੰਪਿੰਗ ਯਾਰਡ ਬਣਿਆ ਸੀ ਅਤੇ ਇਸ ਥਾਂ ਤੇ ਲੱਗਦੇ ਗੰਦਗੀ ਦੇ ਢੇਰਾਂ ਤੋਂ ਉਠਦੀ ਬਦਬੂ ਕਾਰਨ ਸਥਾਨਕ ਵਸਨੀਕ ਪਰੇਸ਼ਾਨ ਰਹਿੰਦੇ ਸਨ। ਇਸ ਸੰਬੰਧੀ ਸਥਾਨਕ ਵਸਨੀਕਾਂ ਵਲੋਂ ਮਾਣਯੋਗ ਅਦਾਲਤ ਵਿੱਚ ਮਾਮਲਾ ਦਾਇਰ ਕੀਤਾ ਗਿਆ ਸੀ ਜਿਸਤੇ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵਲੋਂ ਇਸ ਥਾਂ ਤੇ ਕੂੜਾ ਸੁੱਟਣ ਤੇ ਰੋਕ ਲਗਾ ਦਿੱਤੀ ਗਈ ਸੀ।

ਸਮਾਜਸੇਵੀ ਆਗੂ ਰਾਮਦੀਪ ਕੌਰ ਨੇ ਕਿਹਾ ਕਿ ਮਾਣਯੋਗ ਅਦਾਲਤ ਵਲੋਂ ਇੱਥੇ ਕੂੜਾ ਸੁੱਟਣ ਤੇ ਰੋਕ ਲਗਾਏ ਜਾਣ ਤੋਂ ਬਾਅਦ ਕੁੱਝ ਸਮਾਂ ਤਾਂ ਠੀਕ ਠਾਕ ਲੰਘਿਆ ਸੀ ਪਰੰਤੂ ਬਾਅਦ ਵਿੱਚ ਨਗਰ ਨਿਗਮ ਵਲੋਂ ਇਸ ਪੁਰਾਣੇ ਡੰਪਿੰਗ ਯਾਰਡ ਦੇ ਨੇੜੇ ਪੈਂਦੀ ਖਾਲੀ ਥਾਂ ਅਤੇ ਸੈਕਟਰ 90-91 ਦੇ ਜਲ ਬੋਰਡ ਦੇ ਨੇੜੇ ਦੀ ਥਾਂ ਤੇ ਕੂੜੇ ਦੇ ਢੇਰ ਲਗਾਉਣੇ ਆਰੰਭ ਕਰ ਦਿੱਤੇ। ਉਹਨਾਂ ਕਿਹਾ ਕਿ ਨਗਰ ਨਿਗਮ ਦੀਆਂ ਟਰਾਲੀਆਂ ਵਿੱਚ ਦਰਖਤਾਂ ਦੀ ਰਹਿੰਦ ਖੁਹੰਦ ਅਤੇ ਹੋਰ ਕੂੜਾ ਲਿਆ ਕੇ ਇੱਥੇ ਢੇਰ ਲਗਾ ਦਿੱਤੇ ਜਾਂਦੇ ਹਨ। ਉਹਨਾਂ ਕਿਹਾ ਕਿ ਕੂੜੇ ਦੇ ਇਹਨਾਂ ਢੇਰਾਂ ਵਿੱਚ ਰਾਤ ਵੇਲੇ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਕਾਰਨ ਇਸ ਖੇਤਰ ਵਿੱਚ ਹਰ ਪਾਸੇ ਜਹਿਰੀਲਾ ਧੂੰਆਂ ਫੈਲ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਨਗਰ ਨਿਗਮ ਨੂੰ ਕਈ ਵਾਰ ਸ਼ਿਕਾਇਤ ਵੀ ਕੀਤੀ ਗਈ ਹੈ ਪਰੰਤੂ ਕੋਈ ਸੁਣਵਾਈ ਨਹੀਂ ਹੁੰਦੀ ਅਤੇ ਵਸਨੀਕਾਂ ਨੂੰ ਪੱਲਿਉਂ ਟੈਕਰ ਮੰਗਵਾ ਕੇ ਇਹ ਅੱਗ ਬੁਝਾਉਣੀ ਪੈਂਦੀ ਹੈ। ਉਹਨਾਂ ਮੰਗ ਕੀਤੀ ਹੈ ਕਿ ਇਸ ਥਾਂ ਤੇ ਕੂੜੇ ਨੂੰ ਅੱਗ ਲਗਾਉਣ ਦੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਵੇ ਅਤੇ ਅੱਗ ਲਗਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।

Continue Reading

Mohali

ਗੁ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

Published

on

By

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਬੀਬੀ ਹਰਜਿੰਦਰ ਕੌਰ ਬਟਾਲਾ ਵਾਲਿਆਂ ਦੇ ਜੱਥੇ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਭਾਈ ਲਹਿਣਾ ਜੀ ਨੂੰ ਗੁਰਿਆਈ ਦੀ ਦਾਤ ਬਖਸ਼ ਕੇ ਗੁਰੂ ਅੰਗਦ ਦੇਵ ਜੀ ਬਣਾਉਣ ਦਾ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਭਾਈ ਨਰਿੰਦਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸੰਤ ਬਾਬਾ ਸਵਰਨ ਸਿੰਘ ਮਲਕਪੁਰ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਅੰਗਦ ਦੇਵ ਜੀ ਦੁਆਰਾ ਉਚਾਰਨ ਧੁਰ ਕੀ ਬਾਣੀ ਦੇ 62 ਸਲੋਕ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਸੁਭਾਇਮਾਨ ਹਨ ਉਨਾਂ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ।

ਇਸ ਤੋਂ ਇਲਾਵਾ ਭਾਈ ਜਸਵਿੰਦਰ ਸਿੰਘ ਲੁਧਿਆਣੇ ਵਾਲੇ, ਅਕਾਲ ਕਵੀਸ਼ਰੀ ਜੱਥਾ, ਭਾਈ ਪਰਵਿੰਦਰ ਸਿੰਘ, ਭਾਈ ਓਂਕਾਰ ਸਿੰਘ, ਭਾਈ ਗੁਰਵਿੰਦਰ ਸਿੰਘ, ਮਾਤਾ ਸੰਦਰ ਕੌਰ ਜੀ ਸਰਬ ਸਾਂਝੀ ਸੋਸਾਇਟੀ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਮਨਦੀਪ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

Continue Reading

Mohali

ਖਾਲਸਾ ਕਾਲਜ ਵਿੱਚ ਫੇਅਰਵੈਲ ਪਾਰਟੀ ਰੁਖ਼ਸਤ 2026 ਦਾ ਆਯੋਜਨ

Published

on

By

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਫੇਜ਼-3ਏ ਵਿੱਚ ਸਥਿਤ ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟਡੀਜ਼ ਵਿੱਚ ਕਾਲਜ ਦੀ ਪ੍ਰਿੰਸੀਪਲ ਡਾ. ਹਰਿਸ਼ ਕੁਮਾਰੀ ਦੀ ਅਗਵਾਈ ਹੇਠ ਫੇਅਰਵੈਲ ਪਾਰਟੀ ‘ਰੁਖ਼ਸਤ 2026’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੀ. ਕਾਮ, ਬੀ. ਕਾਮ ਆਨਰਜ਼, ਬੀ. ਬੀ. ਏ., ਬੀ. ਸੀ. ਏ., ਬੀ. ਏ., ਪੀ. ਜੀ. ਡੀ. ਸੀ. ਏ., ਐਮ. ਐਸ. ਸੀ. ਆਈ ਟੀ, ਐਮ. ਏ. ਸੋਸ਼ਿਓਲੋਜੀ, ਐਮ. ਬੀ. ਏ., ਐਮ. ਕਾਮ ਦੇ ਵਿਦਿਆਰਥੀਆਂ ਨੂੰ ਕਾਲਜ ਦੇ ਜੂਨੀਅਰ ਵਿਦਿਆਰਥੀਆਂ ਵੱਲੋਂ ਫੇਅਰਵੈਲ ਪਾਰਟੀ ਦਿੱਤੀ ਗਈ। ਇਸ ਮੌਕੇ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਤ ਦੌਰਾਨ ਮਿਸਟਰ ਅਤੇ ਮਿਸ ਫੇਅਰਵੈਲ, ਮਿਸਟਰ ਹੈਂਡਸਮ ਅਤੇ ਮਿਸ ਚਾਰਮਿੰਗ ਮੁਕਾਬਲੇ ਕਰਵਾਏ ਗਏ ਜਿਸ ਦੌਰਾਨ ਵਿਦਿਆਰਥੀਆਂ ਨੇ ਸੁੰਦਰ ਪਹਿਰਾਵਿਆਂ ਵਿੱਚ ਰੈਂਪ ਤੇ ਮਨਮੋਹਕ ਅੰਦਾਜ਼ ਵਿੱਚ ਵਾਕ ਕੀਤੀ। ਇਸ ਦੌਰਾਨ ਜੂਨੀਅਰ ਵਿਦਿਆਰਥੀਆਂ ਵੱਲੋਂ ਵੱਖ-ਵੱਖ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਲੋਕ ਗੀਤ, ਵੈਸਟਰਨ ਗਾਣੇ, ਡਾਂਸ ਆਦਿ ਸ਼ਾਮਲ ਸਨ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ।

ਮਿਸਟਰ ਅਤੇ ਮਿਸ ਫੇਅਰਵੈਲ ਮੁਕਾਬਲੇ ਵਿੱਚ ਬੀ. ਬੀ. ਏ. ਛੇਵੇਂ ਸੈਮਿਸਟਰ ਦੀ ਨੇਹਾ ਨੂੰ ਮਿਸ ਫੇਅਰਵੈਲ ਅਤੇ ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕੇਤਨ ਨੂੰ ਮਿਸਟਰ ਫੇਅਰਵੈਲ ਦਾ ਖਿਤਾਬ ਮਿਲਿਆ। ਇਸੇ ਤਰ੍ਹਾਂ, ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕਰਮਵੀਰ ਨੂੰ ਮਿਸਟਰ ਹੈਂਡਸਮ ਅਤੇ ਬੀ. ਕਾਮ ਛੇਵੇਂ ਸੈਮਿਸਟਰ ਦੀ ਪ੍ਰੀਤੀ ਨੂੰ ਮਿਸ ਚਾਰਮਿੰਗ ਦਾ ਖਿਤਾਬ ਦਿੱਤਾ ਗਿਆ।

ਸਮਾਗਮ ਦੇ ਅੰਤ ਵਿੱਚ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਦਿਆਰਥੀਆਂ ਅਤੇ ਕਾਲਜ ਸਟਾਫ ਮੈਂਬਰਾਂ ਲਈ ਮੁਫ਼ਤ ਐਸਟ੍ਰੋ ਵਰਕਸ਼ਾਪ ਵੀ ਆਯੋਜਿਤ ਕੀਤੀ।

Continue Reading

Latest News

Trending