Mohali
ਕਿਸਾਨ ਯੂਨੀਅਨਾਂ ਵਲੋਂ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਦੇ ਦਫਤਰ ਦੇ ਬਾਹਰ ਸਾਂਝਾ ਧਰਨਾ
ਤਹਿਸੀਲਦਾਰ ਨੂੰ ਕਿਸਾਨਾਂ ਦੀਆਂ ਅਹਿਮ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ
ਖਰੜ, 17 ਅਗਸਤ (ਸ.ਬ.) ਵੱਖ ਵੱਖ ਕਿਸਾਨ ਯੂਨੀਅਨਾਂ ਵਲੋਂ ਕੈਬਿਨਟ ਮੰਤਰੀ ਅਤੇ ਖਰੜ ਦੀ ਵਿਧਾਇਕਾ ਅਨਮੋਲ ਗਗਨ ਮਾਨ ਦੇ ਦਫਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਣ, ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਸੂਬਾ ਸਕੱਤਰ ਅੰਗਰੇਜ਼ ਸਿੰਘ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹ ਕਲਾਂ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਰਵਨੀਤ ਸਿੰਘ ਰਿਕੀ ਬਰਾੜ ਦੀ ਅਗਵਾਈ ਹੇਠ ਮੁੰਡੀ ਖਰੜ ਵਿੱਚ ਦਿੱਤੇ ਧਰਨੇ ਵਿੱਚ ਕਿਸਾਨਾਂ ਵਲੋਂ ਪੰਜਾਬ ਸਰਕਾਰ ਦੇ ਖਿਲਾਫ ਨਾਹਰੇਬਾਜੀ ਕੀਤੀ ਗਈ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਲਮਕਾਉਣ ਦੇ ਖਿਲਾਫ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਖਰੜ ਦੇ ਤਹਿਸੀਲਦਾਰ ਸ੍ਰੀ ਵਿਕਾਸ ਦੀਪ ਵਲੋਂ ਆ ਕੇ ਕਿਸਾਨਾਂ ਨੂੰ ਧਰਨਾ ਖਤਮ ਕਰਨ ਦੀ ਅਪੀਲ ਕੀਤੀ ਗਈ ਅਤੇ ਕਿਹਾ ਗਿਆ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਸਰਕਾਰ ਤਕ ਪਹੁੰਚਾਉਣਗੇ ਜਿਸਤੋਂ ਬਾਅਦ ਕਿਸਾਨਾਂ ਵਲੋਂ ਤਹਿਸੀਲਦਾਰ ਨੂੰ ਮੁੱਖ ਮੰਤਰੀ ਦੇ ਨਾਮ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦਾ ਮੰਗ ਪੱਤਰ ਦਿੱਤਾ ਗਿਆ।
ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਸੂਬੇ ਦੀ ਖੇਤੀ ਸੰਕਟ ਗ੍ਰਸਤ ਹੈ। ਇਹ ਸੰਕਟ ਬਹੁਪਰਤੀ ਹੋਣ ਕਾਰਨ ਸੂਬੇ ਦੀ ਆਰਥਿਕਤਾ ਅਤੇ ਸਮਾਜਿਕ ਜੀਵਨ ਉੱਪਰ ਵਿਆਪਕ ਪ੍ਰਭਾਵ ਪੈ ਰਿਹਾ ਹੈ। ਕਿਸਾਨਾਂ-ਮਜ਼ਦੂਰਾਂ ਦੀਆਂ ਖੁਦਕੁਸ਼ੀਆਂ, ਹਵਾ, ਪਾਣੀ ਅਤੇ ਜ਼ਮੀਨ ਦਾ ਦੂਸ਼ਿਤ ਹੋਣਾ ਇਸ ਸੰਕਟ ਦਾ ਮੂੰਹ ਜੋਰ ਪ੍ਰਗਟਾਵਾ ਹੈ। ਸੂਬੇ ਨੂੰ ਇਸ ਵਿੱਚੋਂ ਕੱਢਣ ਲਈ ਪੰਜਾਬ ਸਰਕਾਰ ਦੇ ਪੱਧਰ ਤੇ ਬਹੁ-ਪੱਖੀ ਕਦਮ ਲੋੜੀਂਦੇ ਹਨ।
ਪੱਤਰ ਵਿੱਚ ਲਗਾਤਾਰ ਵੱਧਦੇ ਪਾਣੀ ਸੰਕਟ ਦਾ ਹਲ ਕਰਨ ਦੀ ਮੰਗ ਕਰਦਿਆਂ ਕਿਹਾ ਗਿਆ ਹੈ ਕਿ ਮਾਹਿਰਾਂ ਮੁਤਾਬਿਕ ਪੰਜਾਬ ਦਾ ਜਮੀਨ ਹੇਠਲਾ ਪਾਣੀ 2039 ਤੱਕ ਖਤਮ ਹੋ ਜਾਵੇਗਾ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਹਰ ਖੇਤ ਤੱਕ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਸਤੇ ਸਾਫ ਪਾਣੀ ਪੁੱਜਦਾ ਕਰਨ ਲਈ ਪੁਰਾਣੇ ਨਹਿਰੀ ਢਾਂਚੇ ਦੀ ਮੁੜ-ਉਸਾਰੀ ਅਤੇ ਨਵੇਂ ਇਲਾਕਿਆਂ ਵਿੱਚ ਨਹਿਰੀ ਢਾਂਚੇ ਦਾ ਨਵਾਂ ਵਿਸਥਾਰ ਕੀਤਾ ਜਾਵੇ। ਇਸਦੇ ਨਾਲ ਹੀ ਦਰਿਆਈ ਪਾਣੀਆਂ ਦੇ ਮਸਲੇ ਨੂੰ ਰਿਪੇਰੀਅਨ ਸਿਧਾਂਤ ਅਤੇ ਸੰਵਿਧਾਨਕ ਵਿਵਸਥਾ ਦੇ ਅਸੂਲੀ ਦਾਇਰੇ ਨੂੰ ਆਧਾਰ ਮੰਨ ਕੇ ਹੱਲ ਕਰਨ ਦੀ ਮੰਗ ਕੀਤੀ ਗਈ ਹੈ।
ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ। ਇਸ ਸਬੰਧੀ ਕੇਂਦਰ ਸਰਕਾਰ ਉੱਪਰ ਦਬਾਓ ਪਾਉਣ ਦੇ ਨਾਲ ਨਾਲ ਪੰਜਾਬ ਸਰਕਾਰ ਆਪਣੇ ਵੱਲੋਂ ਪਹਿਲ ਕਰਕੇ ਕਰਜ਼ਾ ਮੁਕਤੀ ਦਾ ਪ੍ਰਬੰਧ ਕਰੇ। ਕਰਜ਼ਿਆਂ ਤੇ ਆਰਥਿਕ ਤੰਗੀਆਂ ਤੋਂ ਪੀੜਤ ਖੁਦਕੁਸ਼ੀਆਂ ਦਾ ਸ਼ਿਕਾਰ ਹੋਏ ਕਿਸਾਨਾਂ ਮਜ਼ਦੂਰਾਂ ਦੇ ਵਾਰਸਾਂ ਨੂੰ 10- 10 ਲੱਖ ਰੁਪਏ ਮਾਲੀ ਸਹਾਇਤਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਸਮੁੱਚੇ ਸਰਕਾਰੀ ਤੇ ਪ੍ਰਾਈਵੇਟ ਕਰਜੇ ਤੇ ਲਕੀਰ ਮਾਰੀ ਜਾਵੇ।
ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕੀਤਾ ਜਾਵੇ। ਵੇਰਕਾ, ਮਿਲਕਫ਼ੈਡ ਸਮੇਤ ਸਹਿਕਾਰੀ ਅਦਾਰਿਆਂ ਵਿੱਚ ਫੈਲੇ ਵਿਆਪਕ ਭ੍ਰਿਸ਼ਟਾਚਾਰ ਨੂੰ ਸਖਤੀ ਨਾਲ ਨੱਥ ਪਾਈ ਜਾਵੇ। ਸਹਿਕਾਰੀ ਸੁਸਾਇਟੀਆਂ ਵਿੱਚ ਨਵੀ ਮੈਂਬਰਸ਼ਿਪ ਅਤੇ ਨਵੇਂ ਖਾਤੇ ਖੋਲ੍ਹਣ ਤੇ ਲੱਗੀ ਰੋਕ ਹਟਾਈ ਜਾਵੇ।
ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਪੰਜਾਬ ਵਿੱਚ ਭਾਰਤ ਮਾਲਾ ਪ੍ਰੋਜੈਕਟ ਅਧੀਨ ਐਕਸਪ੍ਰੈਸ ਹਾਈਵੇ ਬਣਾਉਣ ਲਈ ਜੋ ਜ਼ਮੀਨਾਂ ਐਕਵਾਇਰ ਕੀਤੀਆਂ ਜਾ ਰਹੀਆਂ ਹਨ, ਉਹਨਾਂ ਦਾ ਬੁਨਿਆਦੀ ਭਾਅ ਮਾਰਕੀਟ ਅਧਾਰ ਤੇ ਤੈਅ ਕਰਕੇ ਉਸ ਵਿੱਚ ਉਜਾੜਾ ਭੱਤਾ ਤੇ ਹੋਰ ਕਾਰਕ ਜੋੜੇ ਜਾਣ। ਪੱਤਰ ਵਿੱਚ ਮੱਧ ਪੂਰਬ ਅਤੇ ਪਾਕਿਸਤਾਨ ਨਾਲ ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ-ਸੁਲੇਮਾਨ ਬਾਰਡਰ ਦੇ ਸੜਕੀ ਲਾਂਘਿਆਂ ਰਾਹੀਂ ਵਪਾਰ ਖੋਲ੍ਹਣ ਦੀ ਵੀ ਮੰਗ ਕੀਤੀ ਗਈ ਹੈ।
ਇਸਦੇ ਨਾਲ ਹੀ ਹਰ ਤਰ੍ਹਾਂ ਦੇ ਆਵਾਰਾ ਡੰਗਰਾਂ, ਸੂਰਾਂ ਅਤੇ ਕੁੱਤਿਆਂ ਦਾ ਸਥਾਈ ਹੱਲ ਕਰਨ, ਨਕਲੀ ਬੀਜਾਂ, ਖਾਦਾਂ ਅਤੇ ਦਵਾਈਆਂ ਦੀ ਰੋਕਥਾਮ ਲਈ ਮੋਬਾਈਲ ਸੈਂਪਲ ਟੈਸਟਿੰਗ ਵੈਨਾਂ ਨੂੰ ਸ਼ੁਰੂ ਕਰਨ, ਬਿਜਲੀ ਦੇ ਵੰਡ ਖੇਤਰ ਦੇ ਨਿੱਜੀਕਰਨ ਤੇ ਰੋਕ ਲਗਾਉਣ, 58 ਸਾਲ ਤੋਂ ਵੱਧ ਉਮਰ ਵਾਲੇ ਔਰਤ ਮਰਦ ਕਿਸਾਨਾਂ ਮਜ਼ਦੂਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ, ਕਿਸਾਨ ਪੱਖੀ ਪ੍ਰਭਾਵਸ਼ਾਲੀ ਅਤੇ ਸਰਲ ਸਰਕਾਰੀ ਫਸਲ ਬੀਮਾ ਯੋਜਨਾ ਲਾਗੂ ਕਰਨ, ਰਾਜਪੁਰਾ ਨੇੜੇ 1995 ਵਿੱਚ ਸਰਕਾਰ ਵੱਲੋਂ ਇੱਕ ਕਾਰਪੋਰੇਟ ਕੰਪਨੀ ਨੂੰ ਅਕਵਾਇਅਰ ਕਰਕੇ ਦਿੱਤੀ 1110 ਏਕੜ ਜ਼ਮੀਨ ਵਿੱਚੋਂ ਖਾਲੀ ਪਈ ਜਮੀਨ ਨੂੰ ਡੀਨੋਟੀਫਾਈ ਕਰਕੇ ਕਿਸਾਨਾਂ ਨੂੰ ਵਾਪਸ ਕਰਨ, ਕਿਸਾਨ ਆਗੂਆਂ ਤੇ ਕਿਸਾਨ ਅੰਦੋਲਨ ਦੌਰਾਨ ਦਰਜ ਕੀਤੇ ਪੁਲੀਸ ਕੇਸ ਸਮੇਤ ਰੇਲਵੇ ਦੇ ਕੇਸਾਂ ਨੂੰ ਰੱਦ ਕਰਨ, ਅਤੇ ਪੰਜਾਬ ਸਰਕਾਰ ਵੱਲੋਂ 19 ਦਸੰਬਰ 2023 ਦੀ ਮੀਟਿੰਗ ਵਿੱਚ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ।
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤ ਕਿਸਾਨ ਯੂਨੀਅਨ ਲੱਖੋਵਾਲ, ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਹੋਰ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਸ਼ਾਮਿਲ ਹੋਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ, ਹਰਦੀਪ ਸਿੰਘ ਗਿਆਸਪੁਰਾ, ਮਨਪ੍ਰੀਤ ਸਿੰਘ, ਹਰਜੋਤ ਸਿੰਘ, ਗੁਰਵਿੰਦਰ ਸਿੰਘ, ਸਰਬਜੀਤ ਸਿੰਘ, ਗੁਰਨਾਮ ਸਿੰਘ ਦਾਊ, ਜਸਵਿੰਦਰ ਸਿੰਘ, ਨੈਬ ਸਿੰਘ ਬਾਜਵਾ, ਕੇਹਰ ਸਿੰਘ, ਮੋਹਨ ਸਿੰਘ ਕਸੌਲੀ, ਹਰੀ ਸਿੰਘ, ਗੁਰਮੀਤ ਸਿੰਘ ਖੂਨੀਮਾਜਰਾ, ਲਖਵਿੰਦਰ ਸਿੰਘ ਕਰਾਲਾ, ਜਸਪਾਲ ਸਿੰਘ ਲਾਂਡਰਾਂ, ਕਮਲਜੀਤ ਸਿੰਘ ਲਾਂਡਰਾ, ਪ੍ਰਦੀਪ ਮੁਸਾਹਿਬ, ਗੁਰਵਿੰਦਰ ਸਿੰਘ ਸਿਧੂ, ਅਮਰੀਕ ਸਿੰਘ ਕਰਾਲਾ, ਮਨਪ੍ਰੀਤ ਸਿੰਘ ਅਮਲਾਲਾ, ਅਮਨ ਲਾਧੂਕਾ, ਹਰਜੀਤ ਸਿੰਘ ਸਿਆਊ ਨਵਨੀਤ ਮੁਸਾਹਿਬ ਵੀ ਹਾਜਰ ਸਨ।
Mohali
ਮੁਹਾਲੀ ਪੁਲੀਸ ਵੱਲੋਂ 160 ਗ੍ਰਾਮ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫਤਾਰ
ਅੰਮ੍ਰਿਤਸਰ ਤੋਂ ਮੁਹਾਲੀ ਵਿੱਚ ਕਰਦਾ ਸੀ ਨਸ਼ੇ ਦੀ ਸਪਲਾਈ
ਐਸ ਏ ਐਸ ਨਗਰ, 9 ਨਵੰਬਰ (ਜਸਬੀਰ ਸਿੰਘ ਜੱਸੀ) ਥਾਣਾ ਫੇਜ਼ 11 ਅਧੀਨ ਪੈਂਦੇ ਇਲਾਕੇ ਵਿੱਚੋਂ ਪੁਲੀਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਮੁਲਜਮ ਦੀ ਪਛਾਣ ਮਨਜੋਤ ਸਿੰਘ ਉਰਫ ਮੋਨੂੰ ਵਾਸੀ ਜਿਲਾ ਗੁਰਦਾਸਪੁਰ ਵਜੋਂ ਹੋਈ ਹੈ।
ਇਸ ਸਬੰਧੀ ਡੀ.ਐਸ.ਪੀ ਸਿਟੀ 2 ਹਰਸਿਮਰਨ ਸਿੰਘ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਪੁਲੀਸ ਵਲੋਂ ਐਸ ਐਸ ਪੀ ਸ੍ਰੀ ਦੀਪਕ ਪਾਰੀਕ ਦੀ ਅਗਵਾਈ ਹੇਠ ਮਾੜੇ ਅਨਸਰਾਂ ਵਿੱਰੁਧ ਕੀਤੀ ਜਾ ਰਹ ਕਾਰਵਾਈ ਦੌਰਾਨ ਥਾਣਾ ਫੇਜ਼ 11 ਦੇ ਮੁਖ ਅਫਸਰ ਇੰਸਪੈਕਟਰ ਗਗਨਦੀਪ ਸਿੰਘ ਦੀ ਨਿਗਰਾਨੀ ਵਿੱਚ ਏ. ਐਸ. ਆਈ ਬਲਰਾਜ ਸਿੰਘ ਅਤੇ ਪੁਲੀਸ ਪਾਰਟੀ ਵਲੋਂ ਗੋਲਫ ਕਲੱਬ ਦੇ ਪਿਛਲੇ ਪਾਸੇ ਨਾਕਾਬੰਦੀ ਕਰਕੇ ਚੈਕਿੰਗ ਦੌਰਾਨ ਇਸ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ ਅਤੇ ਉਹ ਆਪਣੇ ਪੱਕੇ ਗ੍ਰਾਹਕਾਂ ਨੂੰ ਹੈਰੋਇਨ ਵੇਚਦਾ ਹੈ। ਪੁਲੀਸ ਨੇ ਉਕਤ ਸੂਚਨਾ ਮਿਲਣ ਤੇ ਮਨਜੋਤ ਸਿੰਘ ਉਰਫ ਮੋਨੂੰ ਨਾਂ ਦੇ ਵਿਅਕਤੀ ਨੂੰ (ਜੋ ਕਿ ਪੈਦਲ ਆ ਰਿਹਾ ਸੀ) 160 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ।
ਪੁਲੀਸ ਨੇ ਇਸ ਮਾਮਲੇ ਵਿੱਚ ਮਨਜੋਤ ਸਿੰਘ ਮੋਨੂੰ ਵਿਰੁਧ ਐਨ.ਡੀ.ਪੀ.ਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ, ਉਸ ਦਾ ਤਿੰਨ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ। ਰਿਮਾਂਡ ਦੌਰਾਨ ਉਕਤ ਮੁਲਜਮ ਮੋਨੂੰ ਨੇ ਦਸਿਆ ਕਿ ਉਹ ਉਕਤ ਹੈਰੋਇਨ ਦੀ ਖੇਤ ਅੰਮ੍ਰਿਤਸਰ ਤੋਂ ਲੈ ਕੇ ਆਇਆ ਸੀ ਅਤੇ ਉਸ ਨੇ ਲਾਂਡਰਾ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਉਕਤ ਹੈਰੋਇਨ ਦੀ ਖੇਪ ਦੇਣੀ ਸੀ। ਪੁੱਛਗਿੱਛ ਦੌਰਾਨ ਇਸ ਗੱਲ ਦਾ ਵੀ ਖੁਲਾਸਾ ਹੋਇਆ ਕਿ ਉਹ 2 ਹਜ਼ਾਰ ਰੁਪਏ ਗ੍ਰਾਮ ਦੇ ਹਿਸਾਬ ਨਾਲ ਹੈਰੋਇਨ ਖਰੀਦਦਾ ਹੈ ਅਤੇ 3 ਹਜ਼ਾਰ ਰੁਪਏ ਪ੍ਰਤੀ ਗ੍ਰਾਮ ਹੈਰੋਇਨ ਦੇ ਹਿਸਾਬ ਨਾਲ ਵੇਚਦਾ ਹੈ। ਉਸ ਦਾ ਮੁਹਾਲੀ ਵਿਖੇ ਇਹ ਪੰਜਵਾ ਗੇੜਾ ਹੈ। ਪੁਲੀਸ ਨੇ ਮੋਨੂੰ ਦੇ ਬਿਆਨਾਂ ਦੇ ਅਧਾਰ ਤੇ ਦੋ ਹੋਰ ਨਸ਼ਾ ਤਸਕਰਾਂ ਨੂੰ ਨਾਮਜ਼ਦ ਕਰਕੇ ਉਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Mohali
ਸਾਈਬਰ ਅਪਰਾਧਾਂ ਤੋਂ ਬਚਣ ਲਈ ਨਾਗਰਿਕਾਂ ਦਾ ਜਾਗਰੂਕ ਹੋਣਾ ਜਰੂਰੀ : ਵੀ ਨੀਰਜਾ
ਏ. ਡੀ. ਜੀ. ਪੀ ਸਾਈਬਰ ਕ੍ਰਾਈਮ ਵੱਲੋਂ ਪੁਲੀਸ ਅਤੇ ਲੋਕਾਂ ਨਾਲ ਤਾਲਮੇਲ ਬਣਾਉਣ ਅਤੇ ਫੀਡਬੈਕ ਲੈਣ ਲਈ ਕੀਤੀ ਮੀਟਿੰਗ
ਐਸ ਏ ਐਸ ਨਗਰ, 9 ਨਵੰਬਰ (ਜਸਬੀਰ ਸਿੰਘ ਜੱਸੀ) ਏ. ਡੀ. ਜੀ. ਪੀ ਸਾਈਬਰ ਕ੍ਰਾਈਮ ਪੰਜਾਬ ਵੀ. ਨੀਰਜਾ ਨੇ ਕਿਹਾ ਹੈ ਕਿ ਸਾਈਬਰ ਅਪਰਾਧਾਂ ਤੋਂ ਬਚਣ ਨਾਗਰਿਕਾਂ ਦਾ ਜਾਗਰੂਕ ਹੋਣਾ ਜਰੂਰੀ ਹੈ। ਅੱਜ ਇੱਥੇ ਡੀ. ਆਈ. ਜੀ ਰੋਪੜ ਰੇਂਜ ਨੀਲਾਂਬਰੀ ਵਿਜੇ ਜਗਦਲੇ ਅਤੇ ਐਸ. ਐਸ. ਪੀ ਮੁਹਾਲੀ ਦੀਪਕ ਪਾਰਿਕ ਸਮੇਤ ਸਪੋਰਟਸ ਕੰਪਲੈਕਸ, ਫੇਜ਼-11, ਮੁਹਾਲੀ, ਐਸ.ਏ.ਐਸ.ਨਗਰ ਵਿਖੇ ਸ਼ਹਿਰੀਆਂ ਨਾਲ ਇੱਕ ਮੀਟਿੰਗ ਦੌਰਾਨ ਇੱਕ ਮਹੀਨੇ ਦਾ ਪਬਲਿਕ ਸੇਫਟੀ ਰਿਪੋਰਟ ਕਾਰਡ ਪੇਸ਼ ਕਰਨ ਮੌਕੇ ਉਹਨਾਂ ਕਿਹਾ ਕਿ ਇਹ ਇੱਕ ਫਾਲੋ ਅੱਪ ਮੀਟਿੰਗ ਹੈ ਜਿਸਦਾ ਮੰਤਵ ਖਾਸ ਤੌਰ ਤੇ ਵਸਨੀਕਾਂ ਲਈ ਇੱਕ ਸੁਰੱਖਿਅਤ ਆਂਢ-ਗੁਆਂਢ ਬਣਾਉਣ ਦੇ ਟੀਚੇ ਤੇ ਧਿਆਨ ਕੇਂਦਰਿਤ ਕਰਨਾ ਹੈ।
ਮੀਟਿੰਗ ਦੌਰਾਨ ਐਸ. ਐਸ. ਪੀ. ਦੀਪਕ ਪਾਰੀਕ ਨੇ ਜ਼ਿਲ੍ਹਾ ਪੁਲੀਸ ਦੁਆਰਾ ਲਾਗੂ ਕੀਤੀਆਂ ਪਹਿਲਕਦਮੀਆਂ ਦੀ ਪ੍ਰਗਤੀ ਬਾਰੇ ਵਿਸਥਾਰਪੂਰਵਕ ਰਿਪੋਰਟ ਪੇਸ਼ ਕੀਤੀ। ਰਿਪੋਰਟ ਵਿੱਚ ਉੱਚ ਜੋਖਮ ਵਾਲੇ ਖੇਤਰਾਂ ਵਿੱਚ ਗਸ਼ਤ ਵਧਾਉਣ, ਆਵਾਜਾਈ ਪ੍ਰਬੰਧਨ ਦੀਆਂ ਰਣਨੀਤੀਆਂ ਨੂੰ ਵਧਾਉਣ ਸਮੇਤ ਪੁਲੀਸ ਦੁਆਰਾ ਕੀਤੀਆਂ ਗਈਆਂ ਮੁੱਖ ਕਾਰਵਾਈਆਂ ਬਾਰੇ ਦਸਿਆ ਗਿਆ। ਸ਼੍ਰੀ. ਪਾਰੀਕ ਨੇ ਪੁਲਿਸਿੰਗ ਵਿਚ ਭਾਈਚਾਰਕ ਸ਼ਮੂਲੀਅਤ ਦੇ ਮਹੱਤਵ ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਹਾਜ਼ਰੀਨ ਨੂੰ ਭਰੋਸਾ ਦਿਵਾਇਆ ਕਿ ਪੁਲੀਸ ਉੱਚ ਚਿੰਤਾ ਵਾਲੇ ਖੇਤਰਾਂ ਦੀ ਨਿਗਰਾਨੀ ਕਰਦੀ ਰਹੇਗੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਜਿੱਥੇ ਵੀ ਲੋੜ ਪਵੇਗੀ ਤੁਰੰਤ ਕਾਰਵਾਈ ਕਰੇਗੀ।
ਇਸ ਮੌਕੇ ਗੱਲਬਾਤ ਦਾ ਇੱਕ ਸੈਸ਼ਨ ਵੀ ਆਯੋਜਿਤ ਕੀਤਾ ਗਿਆ ਜਿਸ ਦੌਰਾਨ ਸਥਾਨਕ ਨਿਵਾਸੀਆਂ ਨੂੰ ਆਪਣੇ ਫੀਡਬੈਕ ਅਤੇ ਸੁਝਾਅ ਸਾਂਝੇ ਕਰਨ ਦਾ ਮੌਕਾ ਮਿਲਿਆ। ਲੋਕਾਂ ਨੇ ਪੁਲੀਸ ਦੀ ਪ੍ਰਤੱਖ ਹਾਜ਼ਰੀ ਅਤੇ ਪੁਲੀਸ ਦੁਆਰਾ ਅਪਰਾਧ ਨੂੰ ਘਟਾਉਣ ਲਈ ਆਪਣੇ ਸੁਝਾਅ ਦਿੱਤੇ।
ਫੀਡਬੈਕ ਸੈਸ਼ਨ ਤੋਂ ਬਾਅਦ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਡੀ ਆਈ ਜੀ ਰੋਪੜ ਰੇਂਜ ਨੀਲਾਂਬਰੀ ਵਿਜੇ ਜਗਦਲੇ ਨੇ ਹਾਜ਼ਰ ਵਿਅਕਤੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਪੁਲੀਸ ਸੁਰੱਖਿਆ ਨੂੰ ਕਾਇਮ ਰੱਖਣ ਅਤੇ ਲੋਕਾਂ ਦੁਆਰਾ ਉਠਾਈਆਂ ਗਈਆਂ ਕਿਸੇ ਵੀ ਚਿੰਤਾਵਾਂ ਨੂੰ ਦੂਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੋ ਕੇ ਕੰਮ ਕਰਦੀ ਰਹੇਗੀ।
Mohali
ਆਈ ਸੀ ਐਲ ਪਬਲਿਕ ਸਕੂਲ ਨੇ ਆਪਣਾ ਸਲਾਨਾ ਦਿਵਸ ਮਨਾਇਆ
ਰਾਜਪੁਰਾ, 9 ਨਵੰਬਰ (ਜਤਿੰਦਰ ਲੱਕੀ) ਆਈ ਸੀ ਐੱਲ ਪਬਲਿਕ ਸਕੂਲ ਵਲੋਂ ਆਪਣਾ ਸਾਲਾਨਾ ਦਿਵਸ ਰਾਜਪੁਰਾ ਦੇ ਕਰਨ ਫਾਰਮ ਵਿੱਚ ਧਰੋਹਰ ਥੀਮ ਦੇ ਤਹਿਤ ਮਨਾਇਆ ਗਿਆ।
ਇਸ ਮੌਕੇ ਡਾਕਟਰ ਸੁਰਿੰਦਰ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ ਤੇ ਉਸ ਭਵਿੱਖ ਨੂੰ ਚੰਗਾ ਬਣਾਉਣ ਲਈ ਚੰਗੀ ਪੜ੍ਹਾਈ ਤੇ ਸੰਸਕਾਰ ਹੋਣੇ ਬਹੁਤ ਜਰੂਰੀ ਹਨ। ਸਕੂਲ ਦੀ ਪ੍ਰਿੰਸੀਪਲ ਮੈਡਮ ਹਰਸ਼ ਅਲਰੇਜਾ ਨੇ ਮੁੱਖ ਮਹਿਮਾਨ ਅਤੇ ਸਕੂਲ ਵਿੱਚ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਬੱਚਿਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਤੇ ਕਸਤੂਰਬਾ ਚੌਂਕੀ ਇੰਚਾਰਜ ਨਿਸ਼ਾਨ ਸਿੰਘ ਆਪਣੀ ਟੀਮ ਦੇ ਨਾਲ ਪਹੁੰਚੇ ਸਨ।
-
Mohali1 month ago
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਣ ਤੇ ਫੋਰਟਿਸ ਹਸਪਤਾਲ ਵਿੱਚ ਕਰਵਾਇਆ ਭਰਤੀ
-
International2 months ago
ਯੂਕਰੇਨ ਵੱਲੋਂ ਟੈਲੀਗ੍ਰਾਮ ਐਪ ਤੇ ਪਾਬੰਦੀ
-
Mohali2 months ago
2 ਤੋਂ 12 ਅਕਤੂਬਰ ਤਕ ਹੋਵੇਗਾ ਰਾਮਲੀਲਾ ਦਾ ਆਯੋਜਨ
-
National2 months ago
3 ਮਹੀਨੇ ਪਹਿਲਾਂ ਕਤਲ ਕੀਤੇ ਭਾਜਪਾ ਨੇਤਾ ਦੀ ਪਤਨੀ ਵੱਲੋਂ ਖ਼ੁਦਕੁਸ਼ੀ
-
International2 months ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਨਿਊਯਾਰਕ ਵਿੱਚ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਮੁਲਾਕਾਤ
-
National2 months ago
ਚੱਲਦੀ ਟਰੇਨ ਤੋਂ ਆਰ ਪੀ ਐਫ ਜਵਾਨਾਂ ਨੂੰ ਸੁੱਟਣ ਵਾਲਾ ਬਦਮਾਸ਼ ਮੁਕਾਬਲੇ ਵਿੱਚ ਢੇਰ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Editorial2 months ago
ਪੰਚਾਇਤੀ ਚੋਣਾਂ ਸਬੰਧੀ ਖੁੰਢ ਚਰਚਾ ਸ਼ੁਰੂ