Connect with us

Mohali

ਨਗਰ ਨਿਗਮ ਚੋਣਾਂ ਦਾ ਜਲਦੀ ਹੋਵੇਗਾ ਐਲਾਨ, ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰਾਪਤ ਕਰਨਗੇ ਹੂੰਝਾ ਫੇਰੂ ਜਿੱਤ : ਕੁਲਵੰਤ ਸਿੰਘ

Published

on

ਸਰਬ ਸੰਮਤੀ ਨਾਲ ਚੁਣੀਆਂ ਗਈਆਂ 13 ਪੰਚਾਇਤਾਂ ਨੂੰ 65 ਲੱਖ ਰੁਪਏ ਦੇ ਚੈਕ ਵੰਡੇ

ਐਸ ਏ ਐਸ ਨਗਰ, 28 ਮਾਰਚ (ਸ.ਬ.) ਹਲਕਾ ਮੁਹਾਲੀ ਦੇ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਛੇਤੀ ਹੀ ਨਗਰ ਨਿਗਮ ਚੋਣਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਮੁਹਾਲੀ ਹਲਕੇ ਨਾਲ ਸੰਬੰਧਿਤ 13 ਪਿੰਡਾਂ ਦੀਆਂ ਸਰਬ ਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਪੰਜ-ਪੰਜ ਲੱਖ ਰੁਪਏ ਦੇ ਚੈਕ ਤਕਸੀਮ ਕਰਨ ਮੌਕੇ ਉਹਨਾਂ ਕਿਹਾ ਕਿ ਇਹਨਾਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੂੰਝਾ ਫੇਰੂ ਜਿੱਤ ਪ੍ਰਾਪਤ ਕਰਨਗੇ ਅਤੇ ਮੁਹਾਲੀ ਵਿੱਚ ਪਾਰਟੀ ਦਾ ਮੇਅਰ ਬਣੇਗਾ।

ਉਹਨਾਂ ਕਿਹਾ ਕਿ ਜਦੋਂ ਪੰਚਾਇਤਾਂ ਬਣੀਆਂ ਸਨ ਤਾਂ ਸਰਕਾਰ ਇਹ ਚਾਹੁੰਦੀ ਸੀ ਕਿ ਪਿੰਡਾਂ ਦੇ ਵਿੱਚ ਲੜਾਈ ਝਗੜਾ ਨਾ ਹੋਵੇ, ਆਪਸੀ ਭਾਈਚਾਰਕ ਸਾਂਝ ਬਣੀ ਰਹੇ ਅਤੇ ਪਿੰਡ ਧੜਿਆਂ ਦੇ ਵਿੱਚ ਨਾ ਤਕਸੀਮ ਹੋਵੇ, ਇਸ ਗੱਲ ਦੇ ਲਈ ਇਹ ਐਲਾਨ ਕੀਤਾ ਗਿਆ ਸੀ ਕਿ ਜੋ ਵੀ ਪਿੰਡ ਸਰਬ ਸੰਮਤੀ ਨਾਲ ਪੰਚਾਇਤ ਬਣਾਵੇਗਾ, ਉਸ ਨੂੰ ਇਨਾਮ ਵਜੋਂ ਪਿੰਡ ਦੇ ਵਿਕਾਸ ਲਈ ਵੱਖਰੇ ਤੌਰ ਤੇ 5 ਲੱਖ ਰੁਪਏ ਦਿੱਤੇ ਜਾਣਗੇ। ਇਹਨਾਂ ਪਿੰਡਾਂ ਦੇ ਵਿੱਚ ਪਿੰਡ ਧੀਰਪੁਰ, ਰਾਏਪੁਰ ਖੁਰਦ, ਗਿੱਦੜਪੁਰ, ਮਿੱਡੇ ਮਾਜਰਾ, ਸਫੀਪੁਰ, ਮਟਰਾਂ, ਸੈਣੀ ਮਾਜਰਾ, ਕੇਲੋ, ਦੈੜਈ, ਜਗਤਪੁਰਾ ਅਤੇ ਨਿਊ ਲਾਂਡਰਾਂ ਸ਼ਾਮਿਲ ਹਨ।

ਸz. ਕੁਲਵੰਤ ਸਿੰਘ ਨੇ ਕਿਹਾ ਕਿ ਪੰਚਾਇਤੀ ਚੋਣਾਂ ਮੌਕੇ ਸਾਡੇ ਵੱਲੋਂ ਕਿਸੇ ਵੀ ਪਿੰਡ ਵਿੱਚ, ਕਿਸੇ ਤਰ੍ਹਾਂ ਦੀ ਕੋਈ ਦਖਲਅੰਦਾਜ਼ੀ ਨਹੀਂ ਕੀਤੀ ਗਈ ਨਾ ਕੋਈ ਧੱਕੇਸ਼ਾਹੀ ਹੋਈ। ਜਿਸ ਉਮੀਦਵਾਰ ਨੂੰ ਵੋਟਾਂ ਪਈਆਂ ਹਨ ਉਹੀ ਉਮੀਦਵਾਰ ਮੈਂਬਰ ਪੰਚਾਇਤ ਜਾਂ ਸਰਪੰਚ ਬਣ ਸਕਿਆ। ਪੁਰਾਣੀਆਂ ਸਰਕਾਰਾਂ ਦੇ ਵਾਂਗ ਪਿੰਡਾਂ ਦੇ ਵਿੱਚ ਧੱਕਾ ਨਹੀਂ ਕੀਤਾ ਗਿਆ ਅਤੇ ਨਾ ਹੀ ਉਮੀਦਵਾਰ ਵਜੋਂ ਸਰਪੰਚ ਪੇਸ਼ ਕੀਤੇ ਗਏ ਕਿ ਇਹੀ ਸਰਪੰਚ ਬਣੇਗਾ। ਉਹਨਾਂ ਕਿਹਾ ਕਿ ਲੋਕਾਂ ਨੇ ਚੰਗੇ- ਚੰਗੇ, ਕਹਿੰਦੇ- ਕਹਾਉਂਦੇ ਨੇਤਾ ਵੀ ਘਰ ਬਿਠਾ ਦਿੱਤੇ ਹਨ, ਕਿਉਂਕਿ ਜੇ ਇਹਨਾਂ ਨੇ ਲੋਕਾਂ ਦੀ ਭਲਾਈ ਲਈ ਕੁਝ ਕੀਤਾ ਹੁੰਦਾ ਤਾਂ ਹੀ ਇਹ ਦੁਬਾਰਾ ਲੋਕਾਂ ਵਿੱਚ ਆ ਸਕਦੇ ਸਨ।

ਇਸ ਮੌਕੇ ਕੌਂਸਲਰ ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ ਬੈਦਵਾਣ, ਗੁਰਪ੍ਰੀਤ ਸਿੰਘ ਬਲਿਆਲੀ, ਹਰਜਿੰਦਰ ਸਿੰਘ ਸਰਪੰਚ, ਹਰਵਿੰਦਰ ਸਿੰਘ ਰਿੰਕੂ, ਤਲਵਿੰਦਰ ਸਿੰਘ ਸਰਪੰਚ, ਸਪਿੰਦਰ ਸਿੰਘ ਹੈਪੀ, ਗਿਆਨ ਕੌਰ ਸਰਪੰਚ, ਅਵਤਾਰ ਸਿੰਘ ਸਰਪੰਚ, ਮੋਨਿਕਾ ਸਰਪੰਚ, ਹਰਜਿੰਦਰ ਕੌਰ, ਨਰਿੰਦਰ ਸਿੰਘ, ਬਲਜਿੰਦਰ ਸਿੰਘ, ਤਰਲੋਚਨ ਸਿੰਘ ਤੋਚੀ ਸਰਪੰਚ, ਮਨਦੀਪ ਸਿੰਘ ਸਰਪੰਚ, ਬਲਜੀਤ ਸਿੰਘ ਦੈੜੀ ਸਰਪੰਚ ਸਤਨਾਮ ਸਿੰਘ ਗੀਗੇ ਮਾਜਰਾ ਵੀ ਮੌਜੂਦ ਸਨ।

Continue Reading

Mohali

ਸੈਕਟਰ 74 ਅਤੇ ਸੈਕਟਰ 91 ਵਿੱਚ ਰੋਜ ਲਗਾਈ ਜਾਂਦੀ ਹੈ ਕੂੜੇ ਨੂੰ ਅੱਗ : ਰਾਮਦੀਪ ਕੌਰ

Published

on

By

ਜਹਿਰੀਲੀ ਹਵਾ ਕਾਰਨ ਲੋਕ ਹੋ ਰਹੇ ਹਨ ਬਿਮਾਰ

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਨਗਰ ਨਿਗਮ ਵਲੋਂ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਲਗਾਏ ਜਾਂਦੇ ਕੂੜੇ ਦੇ ਢੇਰ ਨੂੰ ਅੱਗ ਲਗਾਏ ਜਾਣ ਦੀ ਕਾਰਵਾਈ ਕਾਰਨ ਸ਼ਹਿਰ ਦਾ ਵਾਤਾਵਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਦੌਰਾਨ ਸੈਕਟਰ 74 ਵਿੱਚ ਪੁਰਾਣੇ ਡੰਪਿਗ ਮੈਦਾਨ ਵਾਲੀ ਥਾਂ ਦੇ ਨਾਲ ਅਤੇ ਸੈਕਟਰ 90-91 ਵਿੱਚ ਜਲ ਬੋਰਡ ਦੇ ਨੇੜੇ ਦੀ ਖਾਲੀ ਜਮੀਨ ਤੇ ਕੂੜਾ ਸੁੱਟਣ ਅਤੇ ਫਿਰ ਕੂੜੇ ਨੂੰ ਅੱਗ ਲਗਾਏ ਜਾਣ ਕਾਰਨ ਸਥਾਨਕ ਵਸਨੀਕਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈ ਰਹੀ ਹੈ।

ਇੱਥੇ ਜਿਕਰਯੋਗ ਹੈ ਕਿ ਸੈਕਟਰ 74 ਏ ਦੇ ਨਾਲ ਲੱਗਦੀ ਥਾਂ ਵਿੱਚ ਪਹਿਲਾਂ ਸਾਰੇ ਸ਼ਹਿਰ ਦਾ ਕੂੜਾ ਇਕੱਠਾ ਕਰਨ ਲਈ ਡੰਪਿੰਗ ਯਾਰਡ ਬਣਿਆ ਸੀ ਅਤੇ ਇਸ ਥਾਂ ਤੇ ਲੱਗਦੇ ਗੰਦਗੀ ਦੇ ਢੇਰਾਂ ਤੋਂ ਉਠਦੀ ਬਦਬੂ ਕਾਰਨ ਸਥਾਨਕ ਵਸਨੀਕ ਪਰੇਸ਼ਾਨ ਰਹਿੰਦੇ ਸਨ। ਇਸ ਸੰਬੰਧੀ ਸਥਾਨਕ ਵਸਨੀਕਾਂ ਵਲੋਂ ਮਾਣਯੋਗ ਅਦਾਲਤ ਵਿੱਚ ਮਾਮਲਾ ਦਾਇਰ ਕੀਤਾ ਗਿਆ ਸੀ ਜਿਸਤੇ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵਲੋਂ ਇਸ ਥਾਂ ਤੇ ਕੂੜਾ ਸੁੱਟਣ ਤੇ ਰੋਕ ਲਗਾ ਦਿੱਤੀ ਗਈ ਸੀ।

ਸਮਾਜਸੇਵੀ ਆਗੂ ਰਾਮਦੀਪ ਕੌਰ ਨੇ ਕਿਹਾ ਕਿ ਮਾਣਯੋਗ ਅਦਾਲਤ ਵਲੋਂ ਇੱਥੇ ਕੂੜਾ ਸੁੱਟਣ ਤੇ ਰੋਕ ਲਗਾਏ ਜਾਣ ਤੋਂ ਬਾਅਦ ਕੁੱਝ ਸਮਾਂ ਤਾਂ ਠੀਕ ਠਾਕ ਲੰਘਿਆ ਸੀ ਪਰੰਤੂ ਬਾਅਦ ਵਿੱਚ ਨਗਰ ਨਿਗਮ ਵਲੋਂ ਇਸ ਪੁਰਾਣੇ ਡੰਪਿੰਗ ਯਾਰਡ ਦੇ ਨੇੜੇ ਪੈਂਦੀ ਖਾਲੀ ਥਾਂ ਅਤੇ ਸੈਕਟਰ 90-91 ਦੇ ਜਲ ਬੋਰਡ ਦੇ ਨੇੜੇ ਦੀ ਥਾਂ ਤੇ ਕੂੜੇ ਦੇ ਢੇਰ ਲਗਾਉਣੇ ਆਰੰਭ ਕਰ ਦਿੱਤੇ। ਉਹਨਾਂ ਕਿਹਾ ਕਿ ਨਗਰ ਨਿਗਮ ਦੀਆਂ ਟਰਾਲੀਆਂ ਵਿੱਚ ਦਰਖਤਾਂ ਦੀ ਰਹਿੰਦ ਖੁਹੰਦ ਅਤੇ ਹੋਰ ਕੂੜਾ ਲਿਆ ਕੇ ਇੱਥੇ ਢੇਰ ਲਗਾ ਦਿੱਤੇ ਜਾਂਦੇ ਹਨ। ਉਹਨਾਂ ਕਿਹਾ ਕਿ ਕੂੜੇ ਦੇ ਇਹਨਾਂ ਢੇਰਾਂ ਵਿੱਚ ਰਾਤ ਵੇਲੇ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਕਾਰਨ ਇਸ ਖੇਤਰ ਵਿੱਚ ਹਰ ਪਾਸੇ ਜਹਿਰੀਲਾ ਧੂੰਆਂ ਫੈਲ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਨਗਰ ਨਿਗਮ ਨੂੰ ਕਈ ਵਾਰ ਸ਼ਿਕਾਇਤ ਵੀ ਕੀਤੀ ਗਈ ਹੈ ਪਰੰਤੂ ਕੋਈ ਸੁਣਵਾਈ ਨਹੀਂ ਹੁੰਦੀ ਅਤੇ ਵਸਨੀਕਾਂ ਨੂੰ ਪੱਲਿਉਂ ਟੈਕਰ ਮੰਗਵਾ ਕੇ ਇਹ ਅੱਗ ਬੁਝਾਉਣੀ ਪੈਂਦੀ ਹੈ। ਉਹਨਾਂ ਮੰਗ ਕੀਤੀ ਹੈ ਕਿ ਇਸ ਥਾਂ ਤੇ ਕੂੜੇ ਨੂੰ ਅੱਗ ਲਗਾਉਣ ਦੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਵੇ ਅਤੇ ਅੱਗ ਲਗਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।

Continue Reading

Mohali

ਗੁ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

Published

on

By

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਬੀਬੀ ਹਰਜਿੰਦਰ ਕੌਰ ਬਟਾਲਾ ਵਾਲਿਆਂ ਦੇ ਜੱਥੇ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਭਾਈ ਲਹਿਣਾ ਜੀ ਨੂੰ ਗੁਰਿਆਈ ਦੀ ਦਾਤ ਬਖਸ਼ ਕੇ ਗੁਰੂ ਅੰਗਦ ਦੇਵ ਜੀ ਬਣਾਉਣ ਦਾ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਭਾਈ ਨਰਿੰਦਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸੰਤ ਬਾਬਾ ਸਵਰਨ ਸਿੰਘ ਮਲਕਪੁਰ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਅੰਗਦ ਦੇਵ ਜੀ ਦੁਆਰਾ ਉਚਾਰਨ ਧੁਰ ਕੀ ਬਾਣੀ ਦੇ 62 ਸਲੋਕ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਸੁਭਾਇਮਾਨ ਹਨ ਉਨਾਂ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ।

ਇਸ ਤੋਂ ਇਲਾਵਾ ਭਾਈ ਜਸਵਿੰਦਰ ਸਿੰਘ ਲੁਧਿਆਣੇ ਵਾਲੇ, ਅਕਾਲ ਕਵੀਸ਼ਰੀ ਜੱਥਾ, ਭਾਈ ਪਰਵਿੰਦਰ ਸਿੰਘ, ਭਾਈ ਓਂਕਾਰ ਸਿੰਘ, ਭਾਈ ਗੁਰਵਿੰਦਰ ਸਿੰਘ, ਮਾਤਾ ਸੰਦਰ ਕੌਰ ਜੀ ਸਰਬ ਸਾਂਝੀ ਸੋਸਾਇਟੀ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਮਨਦੀਪ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

Continue Reading

Mohali

ਖਾਲਸਾ ਕਾਲਜ ਵਿੱਚ ਫੇਅਰਵੈਲ ਪਾਰਟੀ ਰੁਖ਼ਸਤ 2026 ਦਾ ਆਯੋਜਨ

Published

on

By

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਫੇਜ਼-3ਏ ਵਿੱਚ ਸਥਿਤ ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟਡੀਜ਼ ਵਿੱਚ ਕਾਲਜ ਦੀ ਪ੍ਰਿੰਸੀਪਲ ਡਾ. ਹਰਿਸ਼ ਕੁਮਾਰੀ ਦੀ ਅਗਵਾਈ ਹੇਠ ਫੇਅਰਵੈਲ ਪਾਰਟੀ ‘ਰੁਖ਼ਸਤ 2026’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੀ. ਕਾਮ, ਬੀ. ਕਾਮ ਆਨਰਜ਼, ਬੀ. ਬੀ. ਏ., ਬੀ. ਸੀ. ਏ., ਬੀ. ਏ., ਪੀ. ਜੀ. ਡੀ. ਸੀ. ਏ., ਐਮ. ਐਸ. ਸੀ. ਆਈ ਟੀ, ਐਮ. ਏ. ਸੋਸ਼ਿਓਲੋਜੀ, ਐਮ. ਬੀ. ਏ., ਐਮ. ਕਾਮ ਦੇ ਵਿਦਿਆਰਥੀਆਂ ਨੂੰ ਕਾਲਜ ਦੇ ਜੂਨੀਅਰ ਵਿਦਿਆਰਥੀਆਂ ਵੱਲੋਂ ਫੇਅਰਵੈਲ ਪਾਰਟੀ ਦਿੱਤੀ ਗਈ। ਇਸ ਮੌਕੇ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਤ ਦੌਰਾਨ ਮਿਸਟਰ ਅਤੇ ਮਿਸ ਫੇਅਰਵੈਲ, ਮਿਸਟਰ ਹੈਂਡਸਮ ਅਤੇ ਮਿਸ ਚਾਰਮਿੰਗ ਮੁਕਾਬਲੇ ਕਰਵਾਏ ਗਏ ਜਿਸ ਦੌਰਾਨ ਵਿਦਿਆਰਥੀਆਂ ਨੇ ਸੁੰਦਰ ਪਹਿਰਾਵਿਆਂ ਵਿੱਚ ਰੈਂਪ ਤੇ ਮਨਮੋਹਕ ਅੰਦਾਜ਼ ਵਿੱਚ ਵਾਕ ਕੀਤੀ। ਇਸ ਦੌਰਾਨ ਜੂਨੀਅਰ ਵਿਦਿਆਰਥੀਆਂ ਵੱਲੋਂ ਵੱਖ-ਵੱਖ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਲੋਕ ਗੀਤ, ਵੈਸਟਰਨ ਗਾਣੇ, ਡਾਂਸ ਆਦਿ ਸ਼ਾਮਲ ਸਨ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ।

ਮਿਸਟਰ ਅਤੇ ਮਿਸ ਫੇਅਰਵੈਲ ਮੁਕਾਬਲੇ ਵਿੱਚ ਬੀ. ਬੀ. ਏ. ਛੇਵੇਂ ਸੈਮਿਸਟਰ ਦੀ ਨੇਹਾ ਨੂੰ ਮਿਸ ਫੇਅਰਵੈਲ ਅਤੇ ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕੇਤਨ ਨੂੰ ਮਿਸਟਰ ਫੇਅਰਵੈਲ ਦਾ ਖਿਤਾਬ ਮਿਲਿਆ। ਇਸੇ ਤਰ੍ਹਾਂ, ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕਰਮਵੀਰ ਨੂੰ ਮਿਸਟਰ ਹੈਂਡਸਮ ਅਤੇ ਬੀ. ਕਾਮ ਛੇਵੇਂ ਸੈਮਿਸਟਰ ਦੀ ਪ੍ਰੀਤੀ ਨੂੰ ਮਿਸ ਚਾਰਮਿੰਗ ਦਾ ਖਿਤਾਬ ਦਿੱਤਾ ਗਿਆ।

ਸਮਾਗਮ ਦੇ ਅੰਤ ਵਿੱਚ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਦਿਆਰਥੀਆਂ ਅਤੇ ਕਾਲਜ ਸਟਾਫ ਮੈਂਬਰਾਂ ਲਈ ਮੁਫ਼ਤ ਐਸਟ੍ਰੋ ਵਰਕਸ਼ਾਪ ਵੀ ਆਯੋਜਿਤ ਕੀਤੀ।

Continue Reading

Latest News

Trending