Connect with us

Chandigarh

ਪੰਜਾਬ ਦੇ ਸਰਕਾਰੀ ਸਕੂਲ ਹੁਣ ਪ੍ਰਾਈਵੇਟ ਸਕੂਲਾਂ ਦੇ ਬਰਾਬਰ : ਮੁੱਖ ਮੰਤਰੀ ਮਾਨ

Published

on

ਪੰਜਾਬ ਦੇ ਸਕੂਲਾਂ ਵਿੱਚ 1 ਅਪ੍ਰੈਲ ਤੋਂ ਗੈਰਹਾਜ਼ਰੀ ਸਬੰਧੀ ਲਾਗੂ ਹੋਵੇਗਾ ਨਵਾਂ ਸਿਸਟਮ

ਚੰਡੀਗੜ੍ਹ, 30 ਮਾਰਚ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ, ਜਿਸ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦਾ ਮਿਆਰ ਹੁਣ ਨਿੱਜੀ (ਪ੍ਰਾਈਵੇਟ) ਸਕੂਲਾਂ ਦੇ ਬਰਾਬਰ ਹੋ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸਿੱਖਿਆ ਦਾ ਬਜਟ ਵਧਾ ਕੇ 19,279 ਕਰੋੜ ਰੁਪਏ ਕਰ ਦਿੱਤਾ ਹੈ।

ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਦੇ ਖੇਤਰ ਵੱਲ ਕਦੇ ਲੋੜੀਂਦਾ ਧਿਆਨ ਨਹੀਂ ਦਿੱਤਾ, ਜਦੋਂਕਿ ਮੌਜੂਦਾ ਸਰਕਾਰ ਨੇ ਇਸ ਨੂੰ ਆਪਣੀ ਮੁੱਖ ਤਰਜੀਹ ਬਣਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ‘ਨੈਸ਼ਨਲ ਅਚੀਵਮੈਂਟ ਸਰਵੇ’ ਵਿੱਚ ਪੰਜਾਬ ਦੇਸ਼ ਭਰ ਵਿੱਚੋਂ ਪਹਿਲੇ ਸਥਾਨ ਤੇ ਰਿਹਾ ਹੈ ਅਤੇ ਕੇਰਲਾ, ਗੁਜਰਾਤ ਤੇ ਹਰਿਆਣਾ ਵਰਗੇ ਸੂਬਿਆਂ ਨੂੰ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਜੇ. ਈ. ਈ. (ਮੇਨ) ਅਤੇ ਨੀਟ ਵਰਗੀਆਂ ਮੁਕਾਬਲਾ ਪ੍ਰੀਖਿਆਵਾਂ ਵਿੱਚ ਸਫਲਤਾ ਹਾਸਲ ਕਰ ਰਹੇ ਹਨ। ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੂੰ ਸਕੂਲਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਬੱਸ ਸੇਵਾ ਦਾ ਹੁਣ ਤੱਕ 15,500 ਵਿਦਿਆਰਥੀ ਲਾਭ ਲੈ ਰਹੇ ਹਨ।

ਉਹਨਾਂ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ ‘ਹਾਈ ਸਪੀਡ ਇੰਟਰਨੈਟ’ ਸੇਵਾ ਸ਼ੁਰੂ ਕੀਤੀ ਗਈ ਹੈ, ਜੋ ਦੇਸ਼ ਦੇ ਸਿਰਫ਼ ਤਿੰਨ ਸੂਬਿਆਂ ਵਿੱਚ ਹੀ ਉਪਲਬਧ ਹੈ। ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ 14,525 ਅਧਿਆਪਕਾਂ ਸਮੇਤ 1,932 ਕੈਂਪਸ ਮੈਨੇਜਰ, 1,323 ਸੁਰੱਖਿਆ ਗਾਰਡ, 7,876 ਸਫਾਈ ਸੇਵਕ ਅਤੇ 1,792 ਚੌਕੀਦਾਰਾਂ ਦੀ ਭਰਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ‘ਬਿਜ਼ਨਸ ਬਲਾਸਟਰ’ ਮੁਹਿੰਮ ਨਾਲ ਵਿਦਿਆਰਥੀਆਂ ਵਿੱਚ ਉੱਦਮੀ ਸੋਚ ਪੈਦਾ ਹੋ ਰਹੀ ਹੈ, ਜਿਸ ਨਾਲ ਉਹ ਭਵਿੱਖ ਵਿੱਚ ਨੌਕਰੀਆਂ ਲੈਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨਗੇ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਨਵੀਆਂ ਚੀਜ਼ਾਂ ਬਣਾਉਣ ਅਤੇ ਡਿਜ਼ਾਈਨ ਕਰਨ ਲਈ 2000 ਰੁਪਏ ਦੀ ਮਦਦ (ਸੀਡ ਮਨੀ) ਦਿੱਤੀ ਜਾਂਦੀ ਹੈ, ਤਾਂ ਜੋ ਉਹ ਖੁਦ ਦਾ ਕਾਰੋਬਾਰ ਸ਼ੁਰੂ ਕਰਕੇ ਉੱਦਮੀ ਬਣ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪ੍ਰੋਗਰਾਮ ਬਹੁਤ ਕਾਮਯਾਬੀ ਨਾਲ ਚੱਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ 1 ਅਪ੍ਰੈਲ ਤੋਂ ਗੈਰਹਾਜ਼ਰੀ ਸਬੰਧੀ ਨਵਾਂ ਸਿਸਟਮ ਲਾਗੂ ਕੀਤਾ ਜਾਵੇਗਾ। ਇਸ ਦੇ ਤਹਿਤ ਜੇਕਰ ਕੋਈ ਵਿਦਿਆਰਥੀ ਗੈਰਹਾਜ਼ਰ ਰਹਿੰਦਾ ਹੈ, ਤਾਂ ਉਸ ਦੇ ਮਾਪਿਆਂ ਦੇ ਮੋਬਾਈਲ ਤੇ ਤੁਰੰਤ ਮੈਸੇਜ ਭੇਜਿਆ ਜਾਵੇਗਾ। ਉੱਥੇ ਹੀ ਕਿਸੇ ਅਧਿਆਪਕ ਦੇ ਗੈਰ-ਹਾਜ਼ਰ ਰਹਿਣ ਤੇ ਇਸ ਦੀ ਸੂਚਨਾ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਨੂੰ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਵਿਦਿਅਕ ਸੈਸ਼ਨ ਵਾਸਤੇ ਸਾਰੇ ਸਕੂਲਾਂ ਵਿੱਚ ਕਿਤਾਬਾਂ ਪਹਿਲਾਂ ਹੀ ਪਹੁੰਚਾਈਆਂ ਜਾ ਚੁੱਕੀਆਂ ਹਨ। ਪ੍ਰੀਖਿਆ ਪ੍ਰਣਾਲੀ ਤੇ ਬੋਲਦਿਆਂ ਕਿਹਾ ਕਿ ਗੁਜਰਾਤ ਵਿੱਚ ਪੇਪਰ ਲੀਕ ਦੀਆਂ ਘਟਨਾਵਾਂ ਜ਼ਿਆਦਾ ਹੁੰਦੀਆਂ ਹਨ, ਜਦਕਿ ਪੰਜਾਬ ਵਿੱਚ ਹੁਣ ਤੱਕ ਅਜਿਹੀ ਕੋਈ ਘਟਨਾ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪਹਿਲਾਂ ਇੱਕ ਖੇਤਰ ਦੇ ਸਾਰੇ ਵਿਦਿਆਰਥੀ ਟੌਪਰ ਆਏ ਸਨ, ਜਿਸ ਤੋਂ ਬਾਅਦ ਸਰਕਾਰ ਨੇ ਦੁਬਾਰਾ ਪ੍ਰੀਖਿਆ ਕਰਵਾਈ ਸੀ।

ਉਹਨਾਂ ਕਿਹਾ ਕਿ ਸਕੂਲਾਂ ਵਿੱਚ ਅਧਿਆਪਕਾਂ ਤੋਂ ਸਿਰਫ਼ ਪੜ੍ਹਾਈ ਦਾ ਕੰਮ ਲਿਆ ਜਾਵੇਗਾ ਅਤੇ ਉਨ੍ਹਾਂ ਨੂੰ ਹੋਰ ਜ਼ਿੰਮੇਵਾਰੀਆਂ ਨਹੀਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਜਨਗਣਨਾ ਵੀ ਹੋਣੀ ਹੈ, ਜਿਸ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਗਈ ਹੈ ਕਿ ਅਧਿਆਪਕਾਂ ਦੀ ਡਿਊਟੀ ਇਸ ਵਿੱਚ ਨਾ ਲਗਾਈ ਜਾਵੇ। ਇਸ ਦੀ ਬਜਾਏ ਸਰਕਾਰ ਹੋਰ ਕਰਮਚਾਰੀਆਂ ਦੀਆਂ ਸੇਵਾਵਾਂ ਉਪਲਬਧ ਕਰਵਾਏਗੀ।

ਮੁੱਖ ਮੰਤਰੀ ਦੇ ਨਾਲ ਹਾਜ਼ਰ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਇਸ ਪ੍ਰੋਗਰਾਮ ਸਦਕਾ ਸੈਂਕੜੇ ਵਿਦਿਆਰਥੀਆਂ ਨੇ ਅਜਿਹੇ ਉਤਪਾਦਾਂ ਦੇ ਮਾਡਲ ਬਣਾਏ ਹਨ ਜਿਨ੍ਹਾਂ ਦੀ ਹੁਣ ਉਦਯੋਗਪਤੀਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ। ਬੈਂਸ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਰਾਹੀਂ 70 ਕਰੋੜ ਰੁਪਏ ਕਮਾਏ ਹਨ। ਕੁਝ ਨੇ ਡਰੋਨ, ਐਂਟੀ-ਡਰੋਨ ਅਤੇ ਈ-ਬਾਈਕ ਦੇ ਨਮੂਨੇ ਤਿਆਰ ਕੀਤੇ ਹਨ ਅਤੇ ਮੋਗਾ ਦੀ ਇੱਕ ਲੜਕੀ ਨੇ ਤਾਂ ਪਰਾਲੀ ਪ੍ਰਬੰਧਨ ਪ੍ਰਣਾਲੀ ਦਾ ਨਮੂਨਾ ਵੀ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ 11ਵੀਂ ਜਮਾਤ ਅਤੇ ਉਸ ਤੋਂ ਉੱਪਰ ਦੇ ਸਾਰੇ ਵਿਦਿਆਰਥੀਆਂ ਲਈ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣਾ ਅਤੇ ਉੱਦਮਤਾ ਦੀ ਸਿਖਲਾਈ ਲੈਣਾ ਲਾਜ਼ਮੀ ਹੈ ਤਾਂ ਜੋ ਉਹ ਨੌਕਰੀ ਮੰਗਣ ਵਾਲੇ ਨਹੀਂ, ਸਗੋਂ ਨੌਕਰੀ ਦੇਣ ਵਾਲੇ ਬਣ ਸਕਣ।

Chandigarh

ਪੰਜਾਬ ਪੁਲੀਸ ਵਲੋਂ ਸਰਹੱਦ ਪਾਰੋ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ 64.6 ਕਿਲੋ ਹੈਰੋਇਨ ਸਮੇਤ ਕਾਬੂ

Published

on

By

ਪਾਕਿਸਤਾਨੀ ਨਸ਼ਾ ਤਸਕਰ ਮੂਸਾ ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਜੁੜੇ ਹਨ ਗਿਰੋਹ ਦੇ ਤਾਰ

ਚੰਡੀਗੜ੍ਹ, 18 ਅਪ੍ਰੈਲ (ਸ.ਬ.) ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ (ਐਸ ਐਸ ਓ ਸੀ) ਅੰਮ੍ਰਿਤਸਰ ਯੂਨਿਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੁਲਜ਼ਮਾਂ ਨੂੰ 64.62 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਅਵਾਨ ਵਾਸਾਊ ਦੇ ਵਸਨੀਕ ਸਰਵਣ ਸਿੰਘ ਉਰਫ਼ ਗੁੱਜਰ ਅਤੇ ਅੰਮ੍ਰਿਤਸਰ ਦੇ ਪਿੰਡ ਦਿਆਲ ਰੰਗੜ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਇਸ ਗਿਰੋਹ ਦੇ ਪਾਕਿਸਤਾਨੀ ਤਸਕਰ ਮੂਸਾ (ਜਿਸਦਾ ਨਾਮ 532 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਵਿੱਚ ਸਾਹਮਣੇ ਆਇਆ ਸੀ) ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਵੀ ਸਬੰਧ ਹਨ। ਉਹਨਾਂ ਦੱਸਿਆ ਕਿ ਪੁਲੀਸ ਟੀਮ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ. ਐਸ. ਐਸ. ਓ. ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਸਰਵਣ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਤਲਾਹ ਤੇ ਹੋਰ ਛਾਣਬੀਣ ਕਰਦਿਆਂ ਪਤਾ ਲੱਗਿਆ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ਤੇ ਇਹ ਦੋਵੇਂ ਪ੍ਰਾਪਤ ਕੀਤੀ ਖੇਪ ਨੂੰ ਕਿਸੇ ਹੋਰ ਧਿਰ ਤੱਕ ਪਹੁੰਚਾਉਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਸ. ਐਸ. ਓ. ਸੀ. ਅੰਮ੍ਰਿਤਸਰ ਯੂਨਿਟ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਮਾਹਲ ਬਾਈਪਾਸ ਨੇੜਿਓਂ ਕਾਬੂ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਉਹਨਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਖੇਪ ਡਿਲੀਵਰ ਕਰਨ ਬਦਲੇ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

Continue Reading

Chandigarh

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

Published

on

By

ਚੰਡੀਗੜ੍ਹ, 18 ਅਪ੍ਰੈਲ (ਸ.ਬ.) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਪੰਜਾਬ ਭਵਨ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸ੍ਰੀਮਤੀ ਸੁਮਨਦੀਪ ਕੌਰ ਦੀ ਹਾਜ਼ਰੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਮੀਟਿੰਗ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਵਿਭਾਗ ਦਾ ਅਹਿਮ ਹਿੱਸਾ ਹਨ ਅਤੇ ਜ਼ਮੀਨੀ ਪੱਧਰ ਤੇ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਵਿਚਾਰ ਕਰਕੇ ਪੂਰਾ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਉਹਨਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜੋ ਮੰਗਾਂ ਸਰਕਾਰ ਪੱਧਰ ਤੇ ਹੱਲ ਹੋਣੀਆਂ ਹਨ, ਉਨ੍ਹਾਂ ਮੰਗਾਂ ਨੂੰ ਨਵੀਂ ਗਠਿਤ ਸਬ ਕਮੇਟੀ ਸਾਹਮਣੇ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦਾ ਹੱਲ ਵੀ ਤਰਜੀਹੀ ਅਧਾਰ ਤੇ ਕਢਿਆ ਜਾਵੇਗਾ।

Continue Reading

Chandigarh

ਵਿਸ਼ਵ ਲਿਵਰ ਦਿਵਸ ਮੌਕੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ

Published

on

By

ਚੰਡੀਗੜ੍ਹ,18 ਅਪ੍ਰੈਲ (ਸ.ਬ.) ਦੁਨੀਆ ਭਰ ਵਿੱਚ 19 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਵਿਸ਼ਵ ਲਿਵਰ ਦਿਵਸ ਦੇ ਮੌਕੇ ‘ਦ ਲੈਂਸੇਟ’ ਨੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਜਾਰੀ ਕੀਤੀ ਹੈ। ਰਿਪੋਰਟ ਮੁਤਾਬਕ ‘ਮੈਟਾਬੋਲਿਕ ਡਿਸਫੰਕਸ਼ਨ-ਅਸੋਸੀਏਟਿਡ ਸਟੀਏਟੋਟਿਕ ਲਿਵਰ ਡਿਜ਼ੀਜ਼’ (ਐਮਏਐਸਐਲਡੀ) ਦੇ ਮਾਮਲਿਆਂ ਵਿੱਚ 2050 ਤੱਕ ਤੇਜ਼ ਵਾਧਾ ਹੋਣ ਦੀ ਸੰਭਾਵਨਾ ਹੈ।

ਸਿਹਤ ਮਾਹਿਰਾਂ ਦਾ ਅੰਦਾਜ਼ਾ ਹੈ ਕਿ ਲਗਭਗ ਹਰ ਤਿੰਨ ਵਿੱਚੋਂ ਇੱਕ ਬਾਲਿਗ ਵਿਅਕਤੀ ਇਸ ਨਾਲ ਪ੍ਰਭਾਵਿਤ ਹੈ। ਇਹ ਐਸੀ ਬੀਮਾਰੀ ਹੈ ਜਿਸ ਦੇ ਲੱਛਣ ਅਕਸਰ ਉਸ ਵੇਲੇ ਸਾਹਮਣੇ ਆਉਂਦੇ ਹਨ ਜਦੋਂ ਗੰਭੀਰ ਨੁਕਸਾਨ ਹੋ ਚੁੱਕਾ ਹੁੰਦਾ ਹੈ। ‘ਦ ਲੈਂਸੇਟ’ ਵਲੋਂ ਆਪਣੇ ਅਧਿਐਨ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਮਰੀਜ਼ਾਂ ਦੀ ਗਿਣਤੀ 2023 ਵਿੱਚ 1.3 ਅਰਬ ਤੋਂ ਵੱਧ ਕੇ 2050 ਤੱਕ 1.8 ਅਰਬ ਹੋ ਸਕਦੀ ਹੈ। ਭਾਰਤ ਵਿੱਚ ਵੀ ਇਸੇ ਤਰ੍ਹਾਂ ਦਾ ਰੁਝਾਨ ਵੇਖਿਆ ਜਾ ਰਿਹਾ ਹੈ, ਖ਼ਾਸ ਕਰਕੇ ਸ਼ਹਿਰੀ ਅਬਾਦੀ ਅਤੇ ਉੱਚ-ਖ਼ਤਰਾ ਸਮੂਹਾਂ ਵਿੱਚ ਇਹ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ।

ਡਾਕਟਰਾਂ ਦੇ ਮੁਤਾਬਕ ‘ਹੈਪੇਟਾਈਟਿਸ-ਸੀ’ ਇਨਫੈਕਸ਼ਨ, ਸ਼ਰਾਬ ਦੀ ਵਰਤੋਂ ਅਤੇ ਬਦਲ ਰਹੀਆਂ ਖਾਣ-ਪੀਣ ਦੀਆਂ ਆਦਤਾਂ ਦੇ ਕਾਰਨ, ਸਥਿਤੀ ਹੋਰ ਗੰਭੀਰ ਹੋ ਰਹੀ ਹੈ। ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲਿਆਰੀ ਸਾਇੰਸਜ਼ (ਪੀਆਈਐਲਬੀਐਸ) ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਲਿਵਰ ਦੇ ਗੰਭੀਰ ਰੋਗਾਂ ਦੇ ਮੁੱਖ ਕਾਰਨਾਂ ਵਿੱਚ ਸ਼ਰਾਬ ਇੱਕ ਵੱਡਾ ਕਾਰਨ ਹੈ ਅਤੇ ਇਹ ਵਾਇਰਲ ਹੈਪੇਟਾਈਟਿਸ ਨਾਲ ਮਿਲ ਕੇ ਹਾਲਤ ਨੂੰ ਹੋਰ ਵੀ ਖਰਾਬ ਕਰ ਦਿੰਦੀ ਹੈ। ਫੈਟੀ ਲਿਵਰ ਡਿਜ਼ੀਜ਼ ਹੁਣ ਸ਼ਰਾਬ ਅਤੇ ਹੈਪੇਟਾਈਟਿਸ-ਸੀ ਦੇ ਨਾਲ ਇੱਕ ਮੁੱਖ ਕਾਰਨ ਵਜੋਂ ਉੱਭਰ ਰਹੀ ਹੈ। ਅਲਟਰਾ-ਪ੍ਰੋਸੈਸਡ ਖਾਣਾ, ਤਲੀਆਂ ਹੋਈਆਂ ਚੀਜ਼ਾਂ ਅਤੇ ਟ੍ਰਾਂਸ- ਫੈਟਸ ਦਾ ਲੰਬੇ ਸਮੇਂ ਤੱਕ ਸੇਵਨ ਸਮੱਸਿਆ ਨੂੰ ਵਧਾ ਰਿਹਾ ਹੈ।

Continue Reading

Latest News

Trending