Punjab
ਡਾ. ਰਵਜੋਤ ਸਿੰਘ ਵੱਲੋਂ ਜੇਲ੍ਹ ਸੁਪਰਡੈਂਟਾਂ ਨਾਲ ਮੀਟਿੰਗ
ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ
ਹੁਸ਼ਿਆਰਪੁਰ, 4 ਅਪ੍ਰੈਲ (ਸ.ਬ.) ਪੰਜਾਬ ਦੇ ਸੰਸਦੀ ਮਾਮਲਿਆਂ, ਐਨ. ਆਰ. ਆਈ. ਮਾਮਲੇ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਾਰੇ ਜੇਲ੍ਹ ਸੁਪਰਡੈਂਟਾਂ ਨਾਲ ਮੀਟਿੰਗ ਕੀਤੀ ਅਤੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਜੇਲ੍ਹ ਮੰਤਰੀ ਨੂੰ ਵਿਭਾਗ ਦੀ ਸਮੁੱਚੀ ਕਾਰਗੁਜ਼ਾਰੀ ਅਤੇ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੌਰਾਨ ਜੇਲ੍ਹਾਂ ਵਿੱਚ ਭੀੜਭਾੜ ਅਤੇ ਉੱਚ-ਖ਼ਤਰੇ ਵਾਲੇ ਕੈਦੀਆਂ ਦੇ ਪ੍ਰਬੰਧਨ ਸੰਬੰਧੀ ਚੁਣੌਤੀਆਂ ਅਤੇ ਉਹਨਾਂ ਦ ਪ੍ਰਬੰਧਨ ਬਾਰੇ ਦੱਸਿਆ ਗਿਆ।
ਮੀਟਿੰਗ ਦੌਰਾਨ ਜੇਲ੍ਹ ਮੰਤਰੀ ਨੂੰ ਪ੍ਰਸਤਾਵਿਤ ਪੰਜਾਬ ਪ੍ਰਿਜ਼ਨਜ਼ ਐਂਡ ਕਰੈਕਸ਼ਨਲ ਸਰਵਿਸਿਜ਼ ਬਿੱਲ ਅਤੇ ਪੰਜਾਬ ਗੁੱਡ ਕੰਡਕਟ ਪ੍ਰਿਜ਼ਨਰਜ਼ ਬਿੱਲ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਭਾਗ ਦੀ ਪੁਨਰ-ਰਚਨਾ ਸਬੰਧੀ ਪ੍ਰਸਤਾਵਾਂ ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਵਿੱਚ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਕਾਰਗੁਜ਼ਾਰੀ ਮਜ਼ਬੂਤ ਕਰਨ ਲਈ ਵਾਧੂ ਅਸਾਮੀਆਂ ਦੀ ਲੋੜ ਸ਼ਾਮਲ ਹੈ।
ਜੇਲ੍ਹ ਮੰਤਰੀ ਨੂੰ ਇਸ ਵੇਲੇ ਚੱਲ ਰਹੇ ਅਤੇ ਭਵਿੱਖ ਵਿੱਚ ਆਉਣ ਵਾਲੇ ਢਾਂਚਾਗਤ ਪ੍ਰੋਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਨ੍ਹਾਂ ਵਿੱਚ ਲੁਧਿਆਣਾ ਵਿੱਚ ਹਾਈ ਸਕਿਉਰਟੀ ਜੇਲ੍ਹ ਦੀ ਉਸਾਰੀ ਅਤੇ ਪਟਿਆਲਾ ਵਿੱਚ ਮਹਿਲਾ ਓਪਨ ਜੇਲ੍ਹ ਦੀ ਸਥਾਪਨਾ ਦੇ ਪ੍ਰਸਤਾਵ ਸ਼ਾਮਲ ਹਨ। ਜੇਲ੍ਹ ਮੰਤਰੀ ਨੇ ਦੋਵੇਂ ਪ੍ਰੋਜੈਕਟਾਂ ਦੇ ਕੰਮ ਨੂੰ ਜਲਦੀ ਪੂਰਾ ਕਰਨ ਤੇ ਜ਼ੋਰ ਦਿੱਤਾ ਤਾਂ ਜੋ ਇਹ ਜਲਦ ਤੋਂ ਜਲਦ ਚਾਲੂ ਕੀਤੇ ਜਾ ਸਕਣ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਜੇਲ੍ਹ ਸੁਪਰਡੈਂਟਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਵੀ ਧਿਆਨ ਨਾਲ ਸੁਣਿਆ, ਜਿਨ੍ਹਾਂ ਵਿੱਚ ਸਟਾਫ ਦੀ ਘਾਟ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦੀ ਕਾਰਗੁਜ਼ਾਰੀ, ਜੇਲ੍ਹਾਂ ਵਿੱਚ ਟਾਇਲਟਾਂ ਦੀ ਮੁਰੰਮਤ ਅਤੇ ਰਿਹਾਇਸ਼ੀ ਕਾਲੋਨੀਆਂ ਦੀ ਮੁਰੰਮਤ ਆਦਿ ਮੁੱਦੇ ਸ਼ਾਮਲ ਹਨ।
ਮੀਟਿੰਗ ਦੌਰਾਨ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਇਮਾਨਦਾਰੀ, ਮਿਹਨਤ ਅਤੇ ਬਿਨ੍ਹਾਂ ਕਿਸੇ ਦਬਾਅ ਦੇ ਕੰਮ ਕਰਨ ਲਈ ਕਿਹਾ ਅਤੇ ਜੇਲ੍ਹਾਂ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਹੋਰ ਮਜ਼ਬੂਤ ਯਤਨ ਕਰਨ ਅਤੇ ਕੈਦੀਆਂ ਦੀ ਸੁਧਾਰ ਅਤੇ ਪੁਨਰਵਾਸ ਪ੍ਰਕਿਰਿਆ ਨੂੰ ਬਿਹਤਰ ਬਣਾਉਣ ਤੇ ਜ਼ੋਰ ਦਿੱਤਾ।
ਮੀਟਿੰਗ ਵਿੱਚ ਏ ਡੀ ਜੀ ਪੀ ਜੇਲ੍ਹਾਂ ਸ੍ਰੀ ਅਰੁਣ ਪਾਲ ਸਿੰਘ, ਡੀ ਆਈ ਜੀ ਜੇਲ੍ਹਾਂ (ਫਿਰੋਜ਼ਪੁਰ ਅਤੇ ਪਟਿਆਲਾ ਰੇਂਜ) ਸ਼੍ਰੀ ਸੁਰਿੰਦਰ ਪਾਲ ਸਿੰਘ ਮੰਡ, ਡੀ ਆਈ ਜੀ ਜੇਲ੍ਹਾਂ (ਅੰਮ੍ਰਿਤਸਰ ਰੇਂਜ) ਸ਼੍ਰੀ ਸੁਖਮੰਦਰ ਸਿੰਘ ਮਾਨ, ਅਤੇ ਡੀ ਆਈ ਜੀ ਹੈੱਡਕੁਆਰਟਰ ਸ਼੍ਰੀ ਮਨਮੋਹਨ ਕੁਮਾਰ ਸਮੇਤ ਸਾਰੇ ਜੇਲ੍ਹ ਸੁਪਰਡੈਂਟ ਅਤੇ ਜੇਲ੍ਹ ਮੁੱਖ ਦਫ਼ਤਰ ਦੇ ਅਧਿਕਾਰੀ ਹਾਜ਼ਰ ਸਨ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Chandigarh
ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ
ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ
ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।
ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।
ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।
ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
