Connect with us

Mohali

ਤੀਆਂ ਦਾ ਤਿਉਹਾਰ ਮਨਾਇਆ

Published

on

 

 

ਐਸ ਏ ਐਸ ਨਗਰ, 20 ਅਗਸਤ (ਪਵਨ ਰਾਵਤ) ਜਨ ਸ਼ਿਕਸ਼ਨ ਸੰਸਥਾਨ ਮੁਹਾਲੀ ਵੱਲੋਂ ਚੱਲ ਰਹੇ ਸਬ ਸੈਂਟਰ ਕੋਰਸ ਬਿਊਟੀ ਕੇਅਰ ਅਸਿਸਟੈਂਟ ਦੀਆਂ ਸਿਖਿਆਰਥੀਆਂ ਨੇ ਤੀਆਂ ਦਾ ਤਿਉਹਾਰ ਮਨਾਇਆ। ਇਸ ਮੌਕੇ ਲੜਕੀਆਂ ਨੇ ਗਿੱਧਾ, ਭੰਗੜਾ ਪਾਇਆ ਅਤੇ ਹੋਰ ਪੇਸ਼ਕਾਰੀਆਂ ਦਿੱਤੀਆਂ। ਪ੍ਰੋਗਰਾਮ ਵਿੱਚ ਸੰਸਥਾ ਵਲੋਂ ਨਵਜੋਤ ਕੌਰ, ਗੀਤਾ ਰਾਵੀ ਤੇ ਟੀਚਰ ਸਰਬਜੀਤ ਕੌਰ ਵੀ ਸ਼ਾਮਿਲ ਹੋਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਜੀਤ ਕੌਰ, ਪੁਨੀਤ ਕੌਰ, ਜਸ਼ਨਦੀਪ ਕੌਰ, ਗੁਰਪ੍ਰੀਤ ਕੌਰ, ਰਵਿੰਦਰ ਕੌਰ ਤੇ ਪਿੰਡ ਦੇਸੂ ਮਾਜਰੇ ਦੀਆਂ ਔਰਤਾਂ ਵਲੋਂ ਸ਼ਮੂਲੀਅਤ ਕੀਤੀ ਗਈ।

 

Continue Reading

Mohali

ਹੈਲਦੀ ਬੇਬੀ ਸ਼ੋਅ ਦਾ ਆਯੋਜਨ ਕੀਤਾ

Published

on

By

ਐਸ ਏ ਐਸ ਨਗਰ, 30 ਅਕਤੂਬਰ (ਸ.ਬ.) ਸਨ ਫਾਰਮਾ ਕਮਿਊਨਿਟੀ ਹੈਲਥ ਕੇਅਰ ਸੋਸਾਇਟੀ ਵੱਲੋਂ ਪਿੰਡ ਮੁਹਾਲੀ ਵਿਖੇ ਹੈਲਦੀ ਬੇਬੀ ਸ਼ੋਅ ਦਾ ਆਯੋਜਨ ਕੀਤਾ ਗਿਆ।

ਇਸ ਪ੍ਰੋਗਰਾਮ ਦੌਰਾਨ ਸਨ ਫਾਰਮਾ ਦੀ ਏ ਐਨ ਐਮ ਸ਼ਾਰਦਾ ਰਾਣੀ ਨੇ ਮਾਵਾਂ ਨੂੰ ਬੱਚਿਆਂ ਤੇ ਟੀਕਾਕਰਨ, ਖੁਰਾਕ, ਪਹਿਲੇ ਛੇ ਮਹੀਨੇ ਤੱਕ ਮਾਂ ਦਾ ਦੁੱਧ, ਬੱਚਿਆਂ ਦਾ ਉਮਰ ਅਨੁਸਾਰ ਭਾਰਤ ਤੇ ਕੱਦ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਮਾਵਾਂ ਤੋਂ ਪੁੱਛੇ ਗਏ ਸਵਾਲਾਂ ਦੇ ਸਹੀ ਜਵਾਬ ਦੇਣ ਤੇ ਜੇਤੂਆਂ ਨੂੰ ਇਨਾਮ ਦਿੱਤੇ ਗਏ। ਇਸ ਮੌਕੇ ਸਨ ਫਾਰਮਾ ਦੇ ਏ ਐਨ ਐਮ ਸੁਖਪ੍ਰੀਤ ਕੌਰ ਅਤੇ ਡਰਾਈਵਰ ਰੁਪਿੰਦਰ ਸਿੰਘ ਵੀ ਮੌਜੂਦ ਰਹੇ।

Continue Reading

Mohali

ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ

Published

on

By

ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ

ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।

ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Continue Reading

Mohali

ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।

ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।

Continue Reading

Trending