Connect with us

Mohali

ਪੁਆਧੀ ਮੰਚ ਮੁਹਾਲੀ ਵੱਲੋਂ ਪੰਜਾਬ ਦੀ ਖੁਰ ਰਹੀ ਜਮੀਨ ਅਤੇ ਮਲੀਨ ਹੁੰਦਾ ਪਾਣੀ ਵਿਸ਼ੇ ਉੱਤੇ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

Published

on

ਪੰਜਾਬ ਦੇ ਪਲੀਤ ਹੋ ਰਿਹੇ ਅਤੇ ਮੁੱਕ ਰਹੇ ਪਾਣੀ ਨੂੰ ਕਿਸੇ ਵੀ ਰਾਜਨੀਤਿਕ ਧਿਰ ਨੇ ਨਹੀਂ ਸਮਝਿਆ ਮੁੱਦਾ : ਕਾਹਨ ਸਿੰਘ ਪੰਨੂ

ਕੈਂਸਰ ਅਤੇ ਹੋਰ ਬਿਮਾਰੀਆਂ ਪੈਦਾ ਕਰ ਰਿਹਾ ਹੈ ਪੰਜਾਬ ਦਾ ਪਾਣੀ : ਬਲਬੀਰ ਸਿੰਘ ਰਾਜੇਵਾਲ

ਐਸ ਏ ਐਸ ਨਗਰ, 11 ਅਪ੍ਰੈਲ (ਸ.ਬ.) ਸੇਵਾਮੁਕਤ ਆਈ ਏ ਐਸ ਅਧਿਕਾਰੀ ਸz. ਕਾਹਨ ਸਿੰਘ ਪੰਨੂੰ ਨੇ ਕਿਹਾ ਹੈ ਕਿ ਪੰਜਾਬ ਦੇ ਪਲੀਤ ਹੋ ਰਿਹੇ ਅਤੇ ਮੁੱਕ ਰਹੇ ਪਾਣੀ ਦੇ ਵਿਸ਼ੇ ਨੂੰ ਕਿਸੇ ਵੀ ਰਾਜਨੀਤਿਕ ਧਿਰ ਵਲੋਂ ਗੰਭੀਰਤਾ ਨਾਲ ਨਾ ਲਏ ਜਾਣ ਕਾਰਨ ਪਿਛਲੇ 30-40 ਸਾਲਾ ਵਿੱਚ ਪੰਜਾਬ ਦਾ ਪਾਣੀ ਡੂੰਘਾ ਚਲਿਆ ਗਿਆ ਹੈ ਅਤੇ ਪੰਜਾਬ ਦੇ ਪਾਣੀ ਵਿੱਚ ਬਿਮਾਰੀਆਂ ਨੂੰ ਫੈਲਾਉਣ ਵਾਲੇ ਬਹੁਤ ਵੱਡੀ ਪੱਧਰ ਤੇ ਬੈਕਟੀਰੀਆ ਪੈਦਾ ਹੋ ਗਏ ਹਨ। ਪੁਆਧੀ ਮੰਚ ਮੁਹਾਲੀ ਵੱਲੋਂ ਪਿੰਡ ਚਾਉ ਮਾਜਰਾ ਵਿਖੇ ‘ਪੰਜਾਬ ਦੀ ਖੁਰ ਰਹੀ ਜਮੀਨ ਅਤੇ ਮਲੀਨ ਹੁੰਦਾ ਪਾਣੀ’ ਵਿਸ਼ੇ ਉੱਤੇ ਕਰਵਾਏ ਇੱਕ ਸੈਮੀਨਾਰ ਦੇ ਮੁੱਖ ਬੁਲਾਰੇ ਵਜੋਂ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ 30-40 ਸਾਲ ਪਹਿਲਾਂ ਛੱਪੜਾਂ ਦਾ ਪਾਣੀ ਸਾਫ ਹੁੰਦਾ ਸੀ ਪਰ ਹੁਣ ਉਹ ਬਹੁਤ ਗੰਦਾ ਹੋ ਚੁੱਕਾ ਹੈ। ਇਹ ਵਿਸ਼ਾ ਨਾ ਤਾਂ ਲੋਕਾਂ ਦਾ ਹੈ ਤੇ ਨਾ ਹੀ ਸਿਆਸਤਦਾਨਾਂ ਦਾ, ਇਸ ਕਰਕੇ ਇਸ ਵੱਲ ਕੋਈ ਧਿਆਨ ਨਹੀਂ ਦਿੰਦਾ। ਉਹਨਾਂ ਕਿਹਾ ਕਿ ਜੇਕਰ ਰਾਜਨੀਤਿਕ ਧਿਰਾਂ ਚਾਹੁਣ ਅਤੇ ਜੇਕਰ ਇਹ ਲੋਕ ਮੁੱਦਾ ਬਣੇ ਤਾਂ ਪੰਜਾਬ ਦੇ ਸਮੁੱਚੇ ਛੱਪੜਾਂ ਨੂੰ 4 ਹਜਾਰ ਕਰੋੜ ਰੁਪਈਆ ਖਰਚ ਕੇ ਦੁਬਾਰਾ ਤੋਂ ਸਵੱਛ ਪਾਣੀ ਨਾਲ ਭਰਪੂਰ ਬਣਾਇਆ ਜਾ ਸਕਦਾ ਹੈ। ਸੈਮੀਨਾਰ ਦੌਰਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਬਲਵੀਰ ਸਿੰਘ ਰਾਜੇਵਾਲ ਅਤੇ ਪੁਆਧੀ ਮੰਚ ਦੇ ਲਾਣੇਦਾਰ ਡਾ. ਗੁਰਮੀਤ ਸਿੰਘ ਬੈਦਵਾਣ ਵੀ ਮੁੱਖ ਬੁਲਾਰਿਆਂ ਵਜੋਂ ਹਾਜਰ ਹੋਏ।

ਇਸ ਮੌਕੇ ਸ. ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਹ ਜਲਦੀ ਹੀ ਪੰਜਾਬ ਦੇ ਖਤਮ ਹੋ ਰਹੇ ਪਾਣੀ ਅਤੇ ਪੰਜਾਬ ਦੇ ਪਲੀਤ ਹੋ ਰਹੇ ਪਾਣੀ ਨੂੰ ਲੈ ਕੇ ਉਹ ਮੋਰਚਾ ਆਰੰਭ ਕਰਨ ਜਾ ਰਹੇ ਹਨ ਜਿਸ ਸਬੰਧੀ ਵੱਖ ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕਰਨ ਦਾ ਅਮਲ ਪਹਿਲਾਂ ਤੋਂ ਹੀ ਸ਼ੁਰੂ ਕੀਤਾ ਜਾ ਚੁੱਕਾ ਹੈ। ਉਹਨਾਂ ਕਿਹਾ ਕਿ ਪੰਜਾਬ ਦਾ ਪਾਣੀ ਅੱਜ ਕੈਂਸਰ ਅਤੇ ਹੋਰ ਬਿਮਾਰੀਆਂ ਪੈਦਾ ਕਰ ਰਿਹਾ ਹੈ ਜਿਸ ਕਰਕੇ ਲੋਕਾਂ ਦੀ ਸਿਹਤ ਨੂੰ ਬਹੁਤ ਨੁਕਸਾਨ ਹੋ ਰਿਹਾ ਹੈ। ਉਹਨਾਂ ਕਿਹਾ ਕਿ ਇਸ ਕਾਰਨ ਸਾਡੀ ਸੱਭਿਅਤਾ ਨੂੰ ਬਹੁਤ ਵੱਡਾ ਖਤਰਾ ਪੈਦਾ ਹੋ ਰਿਹਾ ਹੈ।

ਇਸ ਤੋਂ ਪਹਿਲਾਂ ਆਪਣੇ ਵਿਚਾਰ ਪੇਸ਼ ਕਰਦਿਆਂ ਡਾਕਟਰ ਗੁਰਮੀਤ ਸਿੰਘ ਬੈਦਵਾਣ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਹਰ ਸਾਲ ਸਾਡੀ ਅਣਗਹਿਲੀ ਕਾਰਨ ਡੂੰਘਾ ਹੁੰਦਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਬਿਨਾਂ ਸੋਚੇ ਸਮਝੇ ਚਾਵਲ ਪੈਦਾ ਕਰਨ ਦੇ ਨਾਂ ਤੇ ਵੱਡੀ ਮਾਤਰਾ ਵਿੱਚ ਸਵੱਛ ਪਾਣੀ ਧਰਤੀ ਹੇਠੋਂ ਕੱਢ ਕੇ ਬਰਬਾਦ ਕਰ ਰਹੇ ਹਾਂ। ਉਹਨਾਂ ਕਿਹਾ ਕਿ ਮੁਹਾਲੀ ਅਤੇ ਇਸ ਦੇ ਆਸ ਪਾਸ ਦੇ ਪੁਆਧ ਦੇ ਇਲਾਕੇ ਉੱਤੇ ਹਰ ਇੱਕ ਦੀ ਅੱਖ ਹੈ ਤਾਂ ਜੋ ਇਸ ਜਮੀਨ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਕਿਸਾਨਾਂ ਕੋਲੋਂ ਖੋਹਿਆ ਜਾ ਸਕੇ।

ਪਿੰਡ ਚਾਓ ਮਾਜਰਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਜਿੰਦਰ ਸਿੰਘ ਅਤੇ ਸਰਪੰਚ ਰਣਧੀਰ ਸਿੰਘ ਅਤੇ ਉਨਾਂ ਦੀ ਸਮੁੱਚੀ ਟੀਮ ਵੱਲੋਂ ਪੁਆਧੀ ਮੰਚ ਦੇ ਅਹੁਦੇਦਾਰਾਂ ਨਾਲ ਮਿਲ ਕੇ ਬਲਵੀਰ ਸਿੰਘ ਰਾਜੇਵਾਲ ਅਤੇ ਕਾਹਨ ਸਿੰਘ ਪੰਨੂ ਦਾ ਸਨਮਾਨ ਕੀਤਾ ਗਿਆ। ਪੁਆਧੀ ਮੰਚ ਵੱਲੋਂ ਪ੍ਰਧਾਨ ਤੇਜਿੰਦਰ ਸਿੰਘ ਅਤੇ ਸਰਪੰਚ ਰਣਧੀਰ ਸਿੰਘ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੁਆਧੀ ਮੰਚ ਦੇ ਲਾਣੇਦਾਰ ਪਰਮਦੀਪ ਸਿੰਘ ਬੈਦਵਾਣ, ਡਾ. ਕਰਮਜੀਤ ਸਿੰਘ ਚਿੱਲਾ, ਮੋਹਣੀ ਤੂਰ, ਗੁਰਪ੍ਰੀਤ ਸਿੰਘ ਨਿਆਮੀਆਂ, ਪਰਮਜੀਤ ਕੌਰ ਲਾਂਡਰਾਂ, ਹਰਦੀਪ ਸਿੰਘ ਬਠਲਾਣਾ, ਸਾਬਕਾ ਸਰਪੰਚ ਯਾਦਵਿੰਦਰ ਸਿੰਘ, ਦਿਲਬਾਗ ਸਿੰਘ, ਰਘਬੀਰ ਸਿੰਘ, ਹਰਪਾਲ ਸਿੰਘ ਸਰਪੰਚ ਬਠਲਾਣਾ, ਮਲਕੀਤ ਸਿੰਘ ਸਰਪੰਚ ਦੁਰਾਲੀ, ਗੁਰਮੀਤ ਸਿੰਘ ਪੰਚ ਦੁਰਾਲੀ, ਕਰਮਾ ਪੂਰੀ ਸਰਪੰਚ ਗੋਬਿੰਦਗੜ੍ਹ, ਡਾਕਟਰ ਬਲਵਿੰਦਰ ਸਿੰਘ ਗੋਬਿੰਦਗੜ੍ਹ, ਬਲਬੀਰ ਸਿੰਘ ਦੁਰਾਲੀ, ਵਜੀਰ ਸਿੰਘ ਸਾਬਕਾ ਸਰਪੰਚ ਬਠਲਾਣਾ ਕਰਮਜੀਤ ਸਿੰਘ ਸਾਬਕਾ ਸਰਪੰਚ ਬਠਲਾਣਾ ਕਿਸਾਨ ਆਗੂ ਕੁਲਵੰਤ ਸਿੰਘ ਚਿੱਲਾ ਠੇਕੇਦਾਰ ਮੋਹਣ ਸਿੰਘ ਬਠਲਾਣਾ, ਗੁਰਪ੍ਰੀਤ ਸਿੰਘ ਸੋਨਾ ਸਾਬਕਾ ਸਰਪੰਚ ਦਰਾਲੀ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਅਮਰਜੀਤ ਸਿੰਘ ਸੁਖਗੜ ਹਮਰਾ ਸਿੰਘ ਭਰਤਪੁਰ, ਸ਼ੇਰ ਸਿੰਘ ਦੇੜੀ, ਜਸਵੀਰ ਸਿੰਘ ਕੁਰੜਾ, ਗੁਰਪ੍ਰੀਤ ਸਿੰਘ ਕੁਰੜੀ, ਨਰਿੰਦਰ ਕੁਮਾਰ ਮਨੌਲੀ, ਕਿਰਪਾਲ ਸਿੰਘ ਸਿਆਊ ਸਮੇਤ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਪੰਚ ਸਰਪੰਚ ਹਾਜ਼ਰ ਸਨ।

Continue Reading

Mohali

ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।

ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।

Continue Reading

Mohali

ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ

Published

on

By

ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।

ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।

ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।

ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।

ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।

ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।

ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।

ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।

ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।

Continue Reading

Mohali

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਤਸ਼ਾਹ ਪੁਰਵਕ ਮਨਾਇਆ ਗਿਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਮਰਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਗੁਰਮਤਿ ਸਮਾਗਮ ਵਿੱਚ ਬੀਬੀ ਰਾਜਵੰਤ ਕੌਰ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਇੰਨਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਜੀ ਨੂੰ 5 ਗੁਰੂ ਸਾਹਿਬਾਨਾਂ ਨੂੰ ਗੁਰਿਆਈ ਦਾ ਤਿਲਕ ਲਗਾਉਣ ਦਾ ਮਾਣ ਹਾਸਲ ਹੈ। ਭਾਈ ਧਰਮ ਸਿੰਘ ਮਾਹੀ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਦਸਿੱਆ ਕਿ ਬਾਬਾ ਬੂੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪ੍ਰਤਾਪੀ ਪੁੱਤਰ ਹੋਣ ਦਾ ਵਰ ਦਿੱਤਾ ਅਤੇ ਲੰਗਰ ਛਕਦਿਆਂ ਹੋਇਆ ਗੰਢਾ ਭੰਨਦੇ ਹੋਏ ਬਚਨ ਕੀਤੇ ਕਿ ਜਿਵੇਂ ਇਹ ਗੰਢਾ ਭੰਨਿਆ ਹੈ, ਉਸੇ ਤਰ੍ਹਾਂ ਆਪ ਜੀ ਦਾ ਪੁੱਤਰ ਦੁਸ਼ਮਣਾਂ ਦੇ ਸਿਰ ਭੰਨੇਗਾ। ਉਹਨਾਂ ਦੇ ਬਚਨਾਂ ਅਨੁਸਾਰ ਮਾਤਾ ਗੰਗਾ ਜੀ ਦੀ ਕੁੱਖੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ।

ਇਸ ਤੋਂ ਇਲਾਵਾ ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਮਨਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਹਰਜਿੰਦਰ ਕੌਰ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

Continue Reading

Latest News

Trending