Punjab
ਨੌਜਵਾਨ ਨੇ ਸਕੂਲ ਅਧਿਆਪਕਾ ਅਤੇ ਬੱਚਿਆਂ ਤੇ ਸੁੱਟਿਆ ਤੇਜ਼ਾਬ, ਮੁਲਜ਼ਮ ਗ੍ਰਿਫਤਾਰ
ਬਟਾਲਾ, 17 ਅਪ੍ਰੈਲ (ਸ.ਬ.) ਬਟਾਲਾ ਦੇ ਨਜ਼ਦੀਕੀ ਕਸਬਾ ਘੁਮਾਣ ਦੇ ਪਿੰਡ ਮਹਿਮੂਦਪੁਰਾ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਬੱਚਿਆਂ ਨੂੰ ਪੜ੍ਹਾ ਰਹੀ ਇੱਕ ਮਹਿਲਾ ਅਧਿਆਪਕਾ ਅਤੇ ਬੱਚਿਆਂ ਤੇ ਇੱਕ ਨੌਜਵਾਨ ਵੱਲੋਂ ਤੇਜ਼ਾਬ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਦੌਰਾਨ ਅਧਿਆਪਕਾ ਦੇ ਕੋਲ ਬੈਠੇ ਦੋ ਮਾਸੂਮ ਬੱਚਿਆਂ ਤੇ ਵੀ ਤੇਜ਼ਾਬ ਦੀਆਂ ਬੂੰਦਾਂ ਪਈਆਂ, ਜਿਸ ਕਾਰਨ ਸਕੂਲ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੀੜਤ ਅਧਿਆਪਕਾ ਅਤੇ ਇੱਕ ਬੱਚੀ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਹਰਗੋਬਿੰਦਪੁਰ ਦੇ ਡੀ.ਐਸ.ਪੀ. ਹਰੀਸ਼ ਬਹਿਲ ਨੇ ਦੱਸਿਆ ਕਿ ਥਾਣਾ ਘੁਮਾਣ ਦੀ ਪੁਲੀਸ ਨੇ ਮੁਸਤੈਦੀ ਦਿਖਾਉਂਦੇ ਹੋਏ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਪੀੜਤ ਅਧਿਆਪਕਾ ਦਾ ਰਿਸ਼ਤੇ ਵਿੱਚ ਭਾਣਜਾ ਲੱਗਦਾ ਹੈ। ਪੁਲੀਸ ਅਧਿਕਾਰੀਆਂ ਅਨੁਸਾਰ ਹਮਲੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
Chandigarh
ਪੰਜਾਬ ਕੈਬਨਿਟ ਨੇ ਕਿਸਾਨਾਂ ਨੂੰ ਜ਼ਮੀਨਾਂ ਵਿੱਚੋਂ ਗਾਰ ਕੱਢਣ ਦੀ ਪ੍ਰਵਾਨਗੀ ਦਿੱਤੀ
ਪੰਜਾਬ ਪੰਚਾਇਤੀ ਰਾਜ ਰੂਲਜ਼ 1994 ਵਿੱਚ ਵੀ ਸੋਧ ਨੂੰ ਮੰਜੂਰੀ ਦਿੱਤੀ
ਚੰਡੀਗੜ੍ਹ, 17 ਅਪ੍ਰੈਲ (ਸ.ਬ.) ਪੰਜਾਬ ਮੰਤਰੀ ਮੰਡਲ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਸਤਲੁਜ ਅਤੇ ਘੱਗਰ ਦਰਿਆ ਦੇ ਨਾਲ ਲੱਗਦੇ ਖੇਤਰਾਂ ਵਿੱਚੋਂ ਕਿਸਾਨਾਂ ਨੂੰ ਆਪਣੀਆਂ ਜਮੀਨਾਂ ਵਿੱਚੋਂ ਗਾਰ ਕੱਢਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਨ੍ਹਾਂ ਦਰਿਆਵਾਂ ਦੇ ਨਾਲ ਲੱਗਦੀਆਂ ਜ਼ਮੀਨਾਂ ਦੇ ਮਾਲਕ ਕਿਸਾਨ ਹੁਣ ਆਪਣੀ ਜ਼ਮੀਨ ਵਿੱਚੋਂ ਗਾਰ (ਡੀਸਿਲਟਿੰਗ) ਕੱਢ ਸਕਣਗੇ। ਪੰਜਾਬ ਸਰਕਾਰ ਨੇ 9 ਸੰਵੇਦਨਸ਼ੀਲ ਡੀਸਿਲਟਿੰਗ ਸਾਈਟਾਂ ਦੀ ਸ਼ਨਾਖ਼ਤ ਕੀਤੀ ਹੈ, ਜਿੱਥੋਂ ਜ਼ਮੀਨ ਮਾਲਕਾਂ ਨੂੰ ਆਪਣੀ ਲਾਗਤ ਤੇ ਡੀਸਿਲਟਿੰਗ ਕਰਨ ਦੀ ਮਨਜ਼ੂਰੀ ਦਿੱਤੀ ਜਾਵੇਗੀ।
ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਸਾਲ ਹੜ੍ਹਾਂ ਦੇ ਦੌਰਾਨ ਕਿਸਾਨਾਂ ਦੇ ਖੇਤਾਂ ਵਿੱਚ ਰੇਤ ਚੜ੍ਹ ਗਈ ਸੀ ਅਤੇ ਉਸ ਸਮੇਂ ‘ਜਿਸ ਦਾ ਖੇਤ, ਉਸ ਦੀ ਰੇਤ’ ਸਕੀਮ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਹੁਣ ਸਤਲੁਜ ਤੇ ਘੱਗਰ ਦਰਿਆ ਦੇ ਐਨ ਨਾਲ ਲੱਗਦੇ 9 ਅਜਿਹੇ ਖੇਤਰਾਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜਿੱਥੋਂ ਜ਼ਮੀਨ ਮਾਲਕ ਕਿਸਾਨ ਪ੍ਰਵਾਨਗੀ ਲੈ ਕੇ ਡੀਸਿਲਟਿੰਗ ਕਰ ਸਕਣਗੇ। ਚੀਮਾ ਨੇ ਦੱਸਿਆ ਕਿ ਇਹ ਕਦਮ ਹੜ੍ਹਾਂ ਤੋਂ ਬਚਾਓ ਅਤੇ ਅਗਾਊਂ ਪ੍ਰਬੰਧ ਕਰਨ ਲਈ ਚੁੱਕਿਆ ਗਿਆ ਹੈ।
ਕੈਬਨਿਟ ਦੇ ਫ਼ੈਸਲੇ ਅਨੁਸਾਰ ਕਿਸਾਨ ਆਪਣੀ ਜ਼ਮੀਨ ਵਿੱਚੋਂ ਕੱਢੀ ਰੇਤ ਜਾਂ ਮਿੱਟੀ ਨੂੰ ਆਪਣੀ ਲੋੜ ਅਨੁਸਾਰ ਮੁਫ਼ਤ ਵਰਤ ਸਕਣਗੇ। ਕਿਸਾਨਾਂ ਨੂੰ ਇਹ ਮਨਜ਼ੂਰੀ 30 ਜੂਨ 2026 ਤੱਕ ਸਮਾਂਬੱਧ ਕੀਤੀ ਗਈ ਹੈ। ਸ਼ਨਾਖ਼ਤ ਸਾਈਟਾਂ ਵਿੱਚ ਹਰਸ਼ਾ ਬੇਲਾ, ਮੰਡਲਾ ਤਾਜੋਵਾਲ, ਰੁਕਨੇਵਾਲਾ,ਖੈਰਾ ਬੇਟ,ਬੁਰਜ ਚਹਿਲਾਂ ਅਤੇ ਕਰਾਲੀ ਆਦਿ ਸ਼ਾਮਲ ਹਨ।
ਉਹਨਾਂ ਦੱਸਿਆ ਕਿ ਕੈਬਨਿਟ ਵੱਲੋਂ ਅੱਜ ਪੰਜਾਬ ਪੰਚਾਇਤੀ ਰਾਜ ਰੂਲਜ਼ 1994 ਵਿੱਚ ਸੋਧ ਨੂੰ ਵੀ ਮੰਜੂਰੀ ਦਿੱਤੀ ਗਈ ਹੈ, ਜਿਸਤੋਂ ਬਾਅਦ ਹੁਣ ਜ਼ਿਲ੍ਹਾ ਪਰਿਸ਼ਦ ਦੇ ਚੁਣੇ ਜਾਣ ਵਾਲੇ ਚੇਅਰਮੈਨ ਅਤੇ ਉਪ ਚੇਅਰਮੈਨਾਂ ਦੇ ਰਾਖਵੇਂਕਰਨ ਦੀ ਰੋਟੇਸ਼ਨ ਵਿੱਚ ਤਬਦੀਲੀ ਹੋਵੇਗੀ। ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਛੇ ਜ਼ਿਲ੍ਹਿਆਂ ਦੀ ਹੱਦਬੰਦੀ ਵਿੱਚ ਤਬਦੀਲੀ ਆਈ ਹੈ ਜਿਨ੍ਹਾਂ ਦੇ ਪਿੰਡਾਂ ਦੀ ਇੱਕ ਦੂਜੇ ਜ਼ਿਲ੍ਹੇ ਵਿੱਚ ਅਦਲਾ ਬਦਲੀ ਹੋਈ ਹੈ। ਉਹਨਾਂ ਕਿਹਾ ਕਿ ਇਸ ਅਦਲਾ ਬਦਲੀ ਕਾਰਨ ਇਨ੍ਹਾਂ ਜ਼ਿਲ੍ਹਿਆਂ ਦੇ ਜ਼ਿਲ੍ਹਾ ਪਰਿਸ਼ਦਾਂ ਦੇ ਚੇਅਰਮੈਨਾਂ ਅਤੇ ਉਪ ਚੇਅਰਮੈਨਾਂ ਦੇ ਰਾਖਵੇਂਕਰਨ ਵਿੱਚ ਵੀ ਤਬਦੀਲੀ ਆਵੇਗੀ। ਉਹਨਾਂ ਕਿਹਾ ਕਿ ਜ਼ਿਲ੍ਹਾ ਮੁਹਾਲੀ, ਪਟਿਆਲਾ, ਮਲੇਰਕੋਟਲਾ, ਸੰਗਰੂਰ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੀਆਂ ਜ਼ਿਲ੍ਹਾ ਪਰਿਸ਼ਦਾਂ ਦੇ ਚੇਅਰਮੈਨਾਂ ਅਤੇ ਉਪ ਚੇਅਰਮੈਨਾਂ ਦੇ ਰਾਖਵੇਂਕਰਨ ਦਾ ਰੋਸਟਰ ਤਬਦੀਲ ਹੋਵੇਗਾ।
Punjab
ਈਡੀ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ ਤੇ ਛਾਪੇਮਾਰੀ
ਲੁਧਿਆਣਾ, 17 ਅਪ੍ਰੈਲ (ਸ.ਬ.) ਈ ਡੀ ਦੀਆਂ ਟੀਮਾਂ ਨੇ ਅੱਜ ਤੜਕੇ ਸੂਬੇ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਸਥਾਨਕ ਰਿਹਾਇਸ਼ ਸਮੇਤ ਵੱਖ-ਵੱਖ ਟਿਕਾਣਿਆਂ ਤੇ ਛਾਪੇਮਾਰੀ ਕੀਤੀ। ਕੇਂਦਰੀ ਸੁਰੱਖਿਆ ਬਲਾਂ ਦੀ ਸਖ਼ਤ ਨਿਗਰਾਨੀ ਹੇਠ ਜਾਂਚ ਏਜੰਸੀ ਦੇ ਅਧਿਕਾਰੀ ਮੰਤਰੀ ਦੇ ਘਰ ਅੰਦਰ ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਸੂਤਰਾਂ ਮੁਤਾਬਕ ਇਹ ਕਾਰਵਾਈ ਵਿੱਤੀ ਲੈਣ ਦੇਣ ਅਤੇ ਜ਼ਮੀਨੀ ਸੌਦਿਆਂ ਵਿੱਚ ਕਥਿਤ ਬੇਨਿਯਮੀਆਂ ਨਾਲ ਜੁੜੇ ਪੁਰਾਣੇ ਮਾਮਲਿਆਂ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਈ ਡੀ ਦੀਆਂ ਟੀਮਾਂ ਨੇ ਸਵੇਰੇ ਕਰੀਬ 6:30 ਵਜੇ ਅਰੋੜਾ ਦੀ ਰਿਹਾਇਸ਼, ਸਰਕਾਰੀ ਦਫ਼ਤਰਾਂ ਅਤੇ ਉਨ੍ਹਾਂ ਦੇ ਕਾਰੋਬਾਰੀ ਭਾਈਵਾਲਾਂ ਤੇ ਪਰਿਵਾਰਕ ਮੈਂਬਰਾਂ (ਜਿਸ ਵਿੱਚ ਉਨ੍ਹਾਂ ਦੀ ਬੇਟੀ ਵੀ ਸ਼ਾਮਲ ਹੈ) ਨਾਲ ਸਬੰਧਤ ਜਾਇਦਾਦਾਂ ਦੀ ਤਲਾਸ਼ੀ ਲਈ।
ਦੱਸਿਆ ਜਾ ਰਿਹਾ ਹੈ ਕਿ ਜਾਂਚ ਦਾ ਘੇਰਾ ਸਿਰਫ ਲੁਧਿਆਣਾ ਤੱਕ ਸੀਮਤ ਨਹੀਂ ਹੈ, ਬਲਕਿ ਮੰਤਰੀ ਨਾਲ ਜੁੜੇ ਹੋਰਨਾਂ ਸ਼ਹਿਰਾਂ ਵਿਚਲੇ ਟਿਕਾਣਿਆਂ ਤੇ ਵੀ ਛਾਪੇਮਾਰੀ ਦੀਆਂ ਖਬਰਾਂ ਹਨ। ਈ ਡੀ ਦੀ ਟੀਮ ਮੁੱਖ ਤੌਰ ਤੇ ਵਿੱਤੀ ਲੈਣ ਦੇਣ ਅਤੇ ਜਾਇਦਾਦਾਂ ਦੇ ਰਿਕਾਰਡ ਦੀ ਜਾਂਚ ਕਰ ਰਹੀ ਹੈ।
ਈ ਡੀ ਵਲੋਂ ਕੀਤੀ ਜਾ ਰਹੀ ਛਾਪੇਮਾਰੀ ਦੌਰਾਨ ਕੇਂਦਰੀ ਹਥਿਆਰਬੰਦ ਪੁਲੀਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਪੰਜਾਬ ਪੁਲੀਸ ਇਸ ਕਾਰਵਾਈ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਈਡੀ ਵਲੋਂ ਜਾਂਚ ਦੀ ਪ੍ਰਕਿਰਤੀ ਜਾਂ ਮੰਤਰੀ ਵਿਰੁੱਧ ਲੱਗੇ ਦੋਸ਼ਾਂ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਦੱਸਿਆ ਗਿਆ ਹੈ ਕਿ ਕੈਬਿਨਟ ਮੰਤਰੀ ਸੰਜੀਵ ਅਰੋੜਾ ਪੰਜਾਬ ਸਰਕਾਰ ਦੀ ‘ਇਨਵੈਸਟ ਪੰਜਾਬ’ ਮੁਹਿੰਮ ਦੇ ਹਿੱਸੇ ਵਜੋਂ ਵਿਦੇਸ਼ੀ ਨਿਵੇਸ਼ ਨੂੰ ਖਿੱਚਣ ਲਈ ਯੂਰਪ ਦੀ ਯਾਤਰਾ ਤੇ ਹਨ। ਇਸ ਸਬੰਧ ਵਿੱਚ ਸੂਬੇ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਮੁੱਖ ਮੰਤਰੀ ਵੀ ਜਲਦੀ ਹੀ ਵਿਦੇਸ਼ ਯਾਤਰਾ ਕਰਨ ਵਾਲੇ ਹਨ। ਈਡੀ ਦੀ ਛਾਪੇਮਾਰੀ ਤੇ ਸੰਜੀਵ ਅਰੋੜਾ ਨੇ ਟਵਿੱਟਰ ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਉਹਨਾਂ ਦੇ ਟਿਕਾਣਿਆਂ ਤੇ ਕਾਰਵਾਈ ਕੀਤੀ ਗਈ ਹੈ। ਉਹਨਾਂ ਲਿਖਿਆ ਹੈ ਕਿ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਉਹ ਮੈਂ ਏਜੰਸੀਆਂ ਦਾ ਪੂਰਾ ਸਹਿਯੋਗ ਕਰਣਗੇ ਅਤੇ ਉਹਨਾਂ ਨੂੰ ਪੂਰਾ ਭਰੋਸਾ ਹੈ ਕਿ ਸੱਚ ਦੀ ਜਿੱਤ ਹੋਵੇਗੀ।
Chandigarh
ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਲਿਜਾਣ ਲਈ ਅਤੇ ਭਰਿਸ਼ਟਾਚਾਰ ਮੁਕਤ ਪੰਜਾਬ ਬਣਾਉਣ ਲਈ ਕੰਮ ਕਰੇਗੀ ਪੰਜਾਬੀ ਲੋਕ ਰਾਜ ਪਾਰਟੀ : ਕਿਰਨਬੀਰ ਸਿੰਘ ਕੰਗ
ਨਵੀਂ ਸਿਆਸੀ ਪਾਰਟੀ ਦਾ ਗਠਨ ਕੀਤਾ, 2027 ਵਿੱਚ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਚੋਣ ਲੜੇਗੀ ਪੰਜਾਬੀ ਲੋਕ ਰਾਜ ਪਾਰਟੀ
ਚੰਡੀਗੜ੍ਹ, 17 ਅਪ੍ਰੈਲ (ਭਗਵੰਤ ਸਿੰਘ ਬੇਦੀ) ਸਾਬਕਾ ਅਕਾਲੀ ਆਗੂ ਅਤੇ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਕਿਰਨਬੀਰ ਸਿੰਘ ਕੰਗ ਵਲੋਂ ਆਪਣੀ ਨਵੀਂ ਸਿਆਸੀ ਪਾਰਟੀ ਦੇ ਗਠਨ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਪੰਜਾਬੀ ਲੋਕ ਰਾਜ ਪਾਰਟੀ ਦੇ ਗਠਨ ਦਾ ਐਲਾਨ ਕਰਦਿਆਂ ਉਹਨਾਂ ਕਿਹਾ ਕਿ ਪਾਰਟੀ ਪੰਜਾਬ ਨੂੰ ਫਿਰ ਤੋਂ ਵਿਕਾਸ ਦੀਆਂ ਲੀਹਾਂ ਤੇ ਲਿਜਾਣ ਅਤੇ ਭਰਿਸ਼ਟਾਚਾਰ ਮੁਕਤ ਪੰਜਾਬ ਬਣਾਉਣ ਲਈ ਕੰਮ ਕਰੇਗੀ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬੀ ਲੋਕ ਰਾਜ ਪਾਰਟੀ ਦਾ ਗਠਨ ਪੰਜਾਬ ਨੂੰ ਮੁੜ ਹਿੰਦੁਸਤਾਨ ਦਾ ਨੰਬਰ ਇੱਕ ਸੂਬਾ ਬਣਾਉਣ ਲਈ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਦਹਾਕਿਆਂ ਤੋਂ ਪੰਜਾਬ ਨਾਲ ਖਿਲਵਾੜ ਕਰਦੀਆਂ ਆ ਰਹੀਆਂ ਹਨ ਅਤੇ ਸਰਕਾਰਾਂ ਦਾ ਧਿਆਨ ਵਿਕਾਸ ਦੀ ਥਾਂ ਤੇ ਲੁੱਟ ਖਸੁੱਟ ਵੱਲ ਜਿਆਦਾ ਹੈ, ਜਿਸ ਕਾਰਨ ਹਿੰਦੁਸਤਾਨ ਦਾ ਇੱਕ ਨੰਬਰ ਸੂਬਾ ਵਿਕਾਸ ਪੱਖੋਂ ਪੱਛੜ ਕੇ 18ਵੇਂ ਨੰਬਰ ਤੇ ਪਹੁੰਚ ਚੁੱਕਾ ਹੈ।
ਉਹਨਾਂ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਪੰਜਾਬ ਦੇ ਹਿੱਤਾਂ ਦੀ ਰਾਖੀ ਨਹੀਂ ਕਰਦੀਆਂ ਬਲਕਿ ਉਹ ਪੰਜਾਬ ਨੂੰ ਲਗਾਤਾਰ ਲੁੱਟ ਰਹੀਆਂ ਹਨ, ਜਿਸ ਕਾਰਨ ਪੰਜਾਬ ਅੱਜ 4 ਲੱਖ ਕਰੋੜ ਦਾ ਕਰਜਾਈ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਅੱਜ ਲੋੜ ਹੈ ਕਿ ਜਨਤਾ ਨੂੰ ਮੁਫਤ ਦੀਆਂ ਸਕੀਮਾਂ ਦੇਣ ਦੀ ਦੀ ਥਾਂ ਪੰਜਾਬ ਦੇ ਲੋਕਾਂ ਨੂੰ ਰੁਜ਼ਗਾਰ ਮੁਹਈਆ ਕਰਵਾਇਆ ਜਾਵੇ। ਪੰਜਾਬੀਆਂ ਦੀ ਸਾਰ ਲਈ ਜਾਵੇ ਅਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਜਾਣ ਲਈ ਹਰ ਪੱਖੋਂ ਕਦਮ ਚੁੱਕੇ ਜਾਣ।
ਉਹਨਾਂ ਕਿਹਾ ਕਿ ਉਹਨਾਂ ਦਾ ਮਕਸਦ ਚੋਣਾਂ ਲੜਨਾ ਨਹੀਂ ਹੈ ਬਲਕਿ ਪੰਜਾਬ ਦੇ ਇਮਾਨਦਾਰ ਤੇ ਨੇਕ ਲੋਕਾਂ ਨੂੰ ਚੋਣਾਂ ਲੜਾ ਕੇ ਪੰਜਾਬ ਨੂੰ ਇੱਕ ਚੰਗੀ ਸਰਕਾਰ ਦੇਣਾ ਹੈ ਉਹਨਾਂ ਕਿਹਾ ਕਿ ਪੰਜਾਬੀ ਲੋਕ ਰਾਜ ਪਾਰਟੀ 2027 ਦੀਆਂ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਚੋਣ ਲੜੇਗੀ ਅਤੇ ਮੌਜੂਦਾ ਸਿਆਸੀ ਪਾਰਟੀਆਂ ਨਾਲ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਆਉਂਦੀਆਂ 2027 ਦੀਆਂ ਚੋਣਾਂ ਦੌਰਾਨ ਉਹਨਾਂ ਦਾ ਖੁਦ ਲੜਨ ਦਾ ਕੋਈ ਇਰਾਦਾ ਨਹੀਂ ਹੈ, ਪਰ ਜੇਕਰ ਪਾਰਟੀ ਉਹਨਾਂ ਨੂੰ ਦੀ ਡਿਊਟੀ ਲਾਏਗੀ ਤਾਂ ਇਸ ਬਾਰੇ ਵਿਚਾਰ ਵੀ ਹੋ ਸਕਦਾ ਹੈ।
ਇਸ ਮੌਕੇ ਜਸਪ੍ਰੀਤ ਸਿੰਘ ਦਹੀਆ ਨੇ ਕਿਹਾ ਕਿ ਅੱਜ ਪੰਜਾਬ ਨੂੰ ਚਾਰੇ ਪਾਸਿਓਂ ਲੁੱਟਿਆ ਜਾ ਰਿਹਾ ਹੈ। ਪੰਜਾਬ ਵਿੱਚ ਸਾਧਨਾਂ ਦੀ ਕੋਈ ਕਮੀ ਨਹੀਂ ਹੈ ਪਰ ਲੁਟੇਰਿਆਂ ਵੱਲੋਂ ਸਾਰੇ ਪਾਸਿਉਂ ਲਗਾਤਾਰ ਲੁੱਟ ਕੀਤੇ ਜਾਣ ਨਾਲ ਪੰਜਾਬ ਆਰਥਿਕ ਪੱਖੋਂ ਪਛੜ ਰਿਹਾ ਹੈ।
ਇਸ ਮੌਕੇ ਸਰਦਾਰ ਤੇਜਾ ਸਿੰਘ ਸਮੁੰਦਰੀ ਦੇ ਸਭ ਤੋਂ ਵੱਡੇ ਪੁੱਤਰ ਸਾਹਿਬ ਸਿੰਘ ਦੀ ਪਰਿਵਾਰਿਕ ਮੈਂਬਰ ਡਾਕਟਰ ਸਿਮਰਤ ਕੌਰ ਸੰਧੂ ਨੇ ਕਿਹਾ ਕਿ ਪੰਜਾਬ ਦੀਆਂ ਨੂੰ ਅੱਗੇ ਹੋ ਕੇ ਪੰਜਾਬ ਦੇ ਵਿਕਾਸ ਵਿੱਚ ਮੋਹਰੀ ਹੋਣ ਅਤੇ ਪੰਜਾਬ ਨੂੰ ਭ੍ਰਿਸ਼ਟਚਾਰ, ਨਸ਼ਿਆਂ ਅਤੇ ਭਾਈ ਭਤੀਜਾਵਾਦ ਤੋਂ ਛੁਟਕਾਰਾ ਦਿਵਾਉਣ ਲਈ ਕੰਮ ਕਰਨਾ ਚਾਹੀਦਾ ਹੈ ਤਾਂ ਹੀ ਪੰਜਾਬ ਨੂੰ ਬਚਾਇਆ ਜਾ ਸਕਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਤਾਰ ਸਿੰਘ ਭੰਗੂ, ਬ੍ਰਿਗੇਡੀਅਰ ਸੰਜੀਵ ਕੁਮਾਰ, ਤਬਲੀਨ ਜਪਰਾ, ਪਰਮਿੰਦਰ ਸੰਧੂ, ਰਜੀਵ ਜੌੜਾ, ਐਡਵੋਕੇਟ ਬਖਸ਼ਿੰਦਰ ਪਾਲ ਸਿੰਘ, ਹਰਮਿੰਦਰ ਸਿੰਘ ਲਾਲੀ, ਵਰਿੰਦਰ ਸਿੰਘ ਸੰਧੂ, ਗਗਨਦੀਪ ਸਿੰਘ ਬੈਂਸ ਸਮੇਤ ਪੰਜਾਬੀ ਲੋਕ ਰਾਜ ਪਾਰਟੀ ਦੇ ਹੋਰ ਆਗੂ ਮੌਜੂਦ ਸਨ।
-
International2 months ago
ਇਰਾਨ ਵਿੱਚ ਮੌਜੂਦ ਹਨ 10,000 ਤੋਂ ਵਧੇਰੇ ਭਾਰਤੀ
-
International2 months agoਲੰਡਨ ਵਿੱਚ ਮਕਾਨ ਨੂੰ ਅੱਗ ਲੱਗਣ ਕਾਰਨ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ
-
Editorial1 month agoਚੋਣ ਪ੍ਰਚਾਰ ਦਾ ਹਿੱਸਾ ਕਿਉਂ ਨਹੀਂ ਬਣਦੇ ਲੋਕ ਮਸਲੇ?
-
National2 months agoਛਿੜ ਗਿਆ ਵਿਸ਼ਵ ਯੁੱਧ : ਇਜ਼ਰਾਈਲ ਵੱਲੋਂ ਇਰਾਨ ਦੀ ਰਾਜਧਾਨੀ ਤਹਿਰਾਨ ਤੇ ਹੋਰ ਸ਼ਹਿਰਾਂ ਤੇ ਹਵਾਈ ਹਮਲਾ
-
Mohali4 weeks agoਭਾਰਤੀ ਨਵਵਰਸ਼ ਦੇ ਸਵਾਗਤ ਵਿੱਚ ਪ੍ਰਭਾਤ ਫੇਰੀ ਕੱਢੀ
-
Chandigarh2 months ago
ਪੰਜਾਬ ਵਿਚ ਸਕੂਲਾਂ ਦਾ ਸਮਾਂ ਬਦਲਿਆ
-
Editorial1 month agoਜੰਗ ਦੀ ਅੱਗ ਵਿਚੋਂ ਵੀ ਆਰਥਿਕ ਲਾਭ ਲੱਭ ਰਹੇ ਨੇ ਪੂੰਜੀਪਤੀ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
